ਚੰਡੀਗੜ੍ਹ (ਮਨਜੋਤ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਾਹਿਲ ਬਿਹਾਰੀ ਸ਼ਰਮਾ ਨਾਂ ਦੇ ਇਕ ਆਰਕੀਟੈਕਟ ਨੂੰ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿਰਥੀਪਾਲ ਸਿੰਘ ਵਾਸੀ ਮੀਰਾਕੋਟ ਚੌਕ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੀ ਜਾਂਚ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਅਧਿਕਾਰੀਆਂ ਤੋਂ ਉਸਦੀ ਦੁਕਾਨ ਦੀ ਵਿਕਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਵਾਉਣ ਬਦਲੇ 20,000 ਰੁਪਏ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਹਾਈ ਕੋਰਟ ਦਾ ਅਹਿਮ ਫੈਸਲਾ, ਮੁਸਲਮਾਨਾਂ ਨੂੰ ਲਿਵ-ਇਨ ਰਿਲੇਸ਼ਨਸ਼ਿਪ ’ਚ ਰਹਿਣ ਦਾ ਅਧਿਕਾਰ ਨਹੀਂ
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਤਫਤੀਸ਼ ਜਾਰੀ ਹੈ।
ਇਹ ਵੀ ਪੜ੍ਹੋ- ਤਿੰਨ ਸਾਲ ਪਹਿਲਾਂ ਪੂਰੇ ਹੋ ਚੁੱਕੇ ਮੁਲਾਜ਼ਮ ਨੂੰ ਭੇਜ ਦਿੱਤਾ ਗੈਰਹਾਜ਼ਰੀ ਦਾ ਨੋਟਿਸ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਂਦਰੀ ਜੇਲ੍ਹ ’ਚੋਂ 25 ਮੋਬਾਇਲ, 27 ਸਿਮ ਤੇ 2 ਚਾਰਜਰ ਬਰਾਮਦ
NEXT STORY