ਅੰਮ੍ਰਿਤਸਰ (ਬਿਊਰੋ) - ਅੰਮ੍ਰਿਤਸਰ ਦਿਹਾਤੀ ਪੁਲਸ ਨੇ ਛਾਪੇਮਾਰੀ ਕਰਦਿਆਂ ਗੈਂਗਸਟਰ ਜੱਗੂ ਭਗਵਾਨਪੁਰੀਆ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਗ੍ਰਿਫ਼ਤਾਰ ਕੀਤੇ ਇਨ੍ਹਾਂ ਮੁਲਜ਼ਮਾਂ ਵਿਚੋਂ ਤਿੰਨ ਸ਼ਾਰਪ-ਸ਼ੂਟਰ ਦੱਸੇ ਜਾ ਰਹੇ ਹਨ, ਜਿਨ੍ਹਾਂ ਕੋਲੋਂ ਡੇਢ ਕਿਲੋ ਹੈਰੋਇਨ, ਪੰਜ ਹਥਿਆਰ ਅਤੇ ਕਰੀਬ 9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪ੍ਰੈੱਸ ਕਾਨਫਰੰਸ ਦੌਰਾਨ ਐੱਸ. ਐੱਸ. ਪੀ. ਦਿਹਾਤੀ ਸਵਪਨ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਪੁਲਸ ਵਲੋਂ 10 ਦਿਨਾਂ ਤੋਂ ਆਪ੍ਰੇਸ਼ਨ ਚਲਾਇਆ ਗਿਆ।
ਪੜ੍ਹੋ ਇਹ ਵੀ ਖ਼ਬਰ: ਚੋਗਾਵਾਂ ’ਚ ਵਾਪਰੀ ਵੱਡੀ ਵਾਰਦਾਤ: ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਉਨ੍ਹਾਂ ਦੱਸਿਆ ਕਿ 17 ਅਗਸਤ ਨੂੰ ਰਾਤ ਮੌਕੇ ਹੋਈ ਫਾਇਰਿੰਗ ਵਿਚ ਅਗਲੇਰੀ ਕਾਰਵਾਈ ਕਰਦੇ ਹੋਏ ਇਹ ਆਪ੍ਰੇਸ਼ਨ ਚਲਾਇਆ ਗਿਆ। ਉਸ ਵੇਲੇ 2 ਕਿਲੋ ਹੈਰੋਇਨ, ਇਕ ਪਿਸਟਲ ਸਮੇਤ ਦੋ ਗੈਂਗਸਟਰਾਂ ਗੁਰਭੇਜ ਬਾਬਾ ਅਤੇ ਸ਼ਮਸ਼ੇਰ ਕਰਨ ਨੂੰ ਕਾਬੂ ਕੀਤਾ ਗਿਆ ਸੀ। ਹੁਣ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਹਰਵਿੰਦਰ ਕਾਲੂ, ਅਕਾਸ਼, ਸੰਦੀਪ ਸੀਪਾ (ਤਿੰਨੋਂ ਸ਼ੂਟਰ), ਰਾਜਾ, ਬਲਰਾਜ ਅਤੇ ਦਵਿੰਦਰ ਰਾਣਾ (ਡਰੱਗ ਸਮੱਗਲਰ) ਹਨ, ਜੋ ਸਾਰੇ ਅੰਮ੍ਰਿਤਸਰ ਦੇ ਹੀ ਵਸਨੀਕ ਹਨ। ਜ਼ਿਲ੍ਹਾ ਦਿਹਾਤੀ ਪੁਲਸ ਮੁਖੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਇਹ ਮੁਲਜ਼ਮ ਗੈਂਗਸਟਰ ਜੱਗੂ ਭਗਵਾਨਪੁਰੀਆ ਗਿਰੋਹ ਨਾਲ ਸਬੰਧਤ ਹਨ, ਜਿਨ੍ਹਾਂ ਖ਼ਿਲਾਫ਼ ਪਹਿਲਾਂ ਵੀ 18 ਦੇ ਕਰੀਬ ਅਪਰਾਧਿਕ ਮਾਮਲੇ ਦਰਜ ਹਨ। ਇਹ ਲੋਕ ਫਿਰੌਤੀ ਅਤੇ ਹਥਿਆਰਾਂ ਦੀ ਸਮੱਗਲਿੰਗ ਵਿਚ ਪੂਰੀ ਤਰ੍ਹਾਂ ਸਰਗਰਮ ਸਨ।
ਪੜ੍ਹੋ ਇਹ ਵੀ ਖ਼ਬਰ: ਸਿਗਰਟਨੋਸ਼ੀ ਕਰਨੋਂ ਮਨ੍ਹਾ ਕਰਨ ’ਤੇ ਅੰਮ੍ਰਿਤਧਾਰੀ ਸਿੱਖ ਦਾ ਤੇਜ਼ਧਾਰ ਹਥਿਆਰਾਂ ਨਾਲ ਕੱਟਿਆ ਕੰਨ!
ਉਨ੍ਹਾਂ ਦੱਸਿਆ ਕਿ ਮੁਲਜ਼ਮ ਹਰਵਿੰਦਰ ਅਕਾਸ਼ ਅਤੇ ਸੰਦੀਪ ਕਰੀਬ 20 ਸਾਲ ਤੋਂ ਅੰਮ੍ਰਿਤਸਰ ਅਤੇ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਫਿਰੌਤੀ ਗੈਂਗ ਦਾ ਰੈਕੇਟ ਚਲਾ ਰਹੇ ਸਨ। ਇਹ ਲੋਕ ਮੱਧ ਪ੍ਰਦੇਸ਼ ਤੋਂ ਵੱਖ-ਵੱਖ ਕੈਲੀਬਰ ਦੇ ਛੋਟੇ ਹਥਿਆਰ ਲਿਆ ਕੇ ਪੰਜਾਬ ਵਿੱਚ ਵੇਚਣ ਦਾ ਧੰਦਾ ਕਰਦੇ ਸਨ। ਹਰਵਿੰਦਰ ਜੋ ਮੱਤੇਵਾਲ ਇਲਾਕੇ ਵਿਚ ਅਪਰਾਧਿਕ ਗਰੁੱਪ ਚਲਾ ਰਿਹਾ ਸੀ, ਦੇ ਗਿਰੋਹ ਦੀ ਪਛਾਣ ਕਰ ਲਈ ਗਈ ਹੈ ਅਤੇ ਜਲਦ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸੇ ਤਰ੍ਹਾਂ ਰਾਜਾ, ਬਲਰਾਜ ਅਤੇ ਦਵਿੰਦਰ ਦਿੱਲੀ ਤੱਕ ਨਸ਼ਾ ਸਮੱਗਲਿੰਗ ਕਰਦੇ ਆ ਰਹੇ ਸਨ। ਪੁਲਸ ਸੂਤਰਾਂ ਅਨੁਸਾਰ ਦੂਸਰੇ ਰਾਜਾਂ ਵਿਚ ਉਨ੍ਹਾਂ ਦੇ ਸਮੱਰਥਕਾਂ ਦਾ ਪਤਾ ਲਗਾਇਆ ਗਿਆ ਹੈ, ਜਿਸ ਦੀ ਸਰਗਰਮੀ ਨਾਲ ਭਾਲ ਕਰ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਹਾਂਗਕਾਂਗ ਗਏ ਬਟਾਲਾ ਦੇ ਨੌਜਵਾਨ ਦੀ ਸਮੁੰਦਰ ’ਚ ਡੁੱਬਣ ਨਾਲ ਹੋਈ ਮੌਤ, ਧਾਹਾਂ ਮਾਰ ਰੋਇਆ ਪਰਿਵਾਰ
ਐੱਸ. ਐੱਸ. ਪੀ. ਦਿਹਾਤੀ ਸਵਪਨ ਸਰਮਾ ਨੇ ਦੱਸਿਆ ਕਿ ਇਸ ਸਬੰਧੀ ਅਗਲੇਰੀ ਤਫਤੀਸ ਚੱਲ ਰਹੀ ਹੈ। ਗ੍ਰਿਫਤਾਰ ਕੀਤੇ ਗਏ ਇਨ੍ਹਾਂ ਗੈਂਗਸਟਰਾਂ ਵਲੋਂ ਫਿਰੌਤੀ ਦੀਆਂ ਫੋਨ ਕਾਲਾਂ ਬਾਰੇ ਸੂਚਨਾ ਦੇਣ ਲਈ ਲੋਕ ਖੁਦ ਸੰਪਰਕ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਤਫਤੀਸ਼ ਦੌਰਾਨ ਕਈ ਹੋਰ ਮਹੱਤਵਪੂਰਨ ਖੁਲਾਸੇ ਹੋਣ ਦੀ ਉਮੀਦ ਹੈ।
ਚੋਗਾਵਾਂ ’ਚ ਵਾਪਰੀ ਵੱਡੀ ਵਾਰਦਾਤ: ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
NEXT STORY