ਅੰਮ੍ਰਿਤਸਰ : ਮਜੀਠਾ ਤੋਂ ਕਾਂਗਰਸ ਦੇ ਲਾਲੀ ਮਜੀਠੀਆ ਅਤੇ ਆਪ ਦੇ ਹਿਮੰਤ ਸਿੰਘ ਸ਼ੇਰਗਿੱਲ ਨੂੰ ਹਰਾਉਣ ਵਾਲੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਜਿੱਤ ਲਈ ਲੋਕਾਂ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਅਤੇ ਆਪ ਸੁਪਰੀਮੋ ਕੇਜਰੀਵਾਲ 'ਤੇ ਨਿਸ਼ਾਨਾ ਵਿੰਨ੍ਹਿਆ। ਮਜੀਠੀਆ ਨੇ ਕਿਹਾ ਕਿ ਕੇਜਰੀਵਾਲ ਨੇ ਸਭ ਤੋਂ ਜ਼ਿਆਦਾ ਸਮਾਂ ਮਜੀਠਾ 'ਚ ਬਿਤਾਇਆ ਅਤੇ ਹਿੰਮਤ ਸਿੰਘ ਸ਼ੇਰਗਿੱਲ ਜੋ ਖੁਦ ਨੂੰ ਮੁੱਖ ਮੰਤਰੀ ਦੇ ਦਾਅਵੇਦਾਰ ਦੱਸ ਰਹੇ ਸਨ, ਉਹ ਆਪਣੀ ਜ਼ਮਾਨਤ ਵੀ ਨਹੀਂ ਬਚਾ ਸਕੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਇਕ ਹੀ ਰੈਲੀ ਮਜੀਠਾ 'ਚ ਕਰਨ ਆਏ ਸਨ ਪਰ ਲੋਕਾਂ ਨੇ ਉੱਥੋਂ ਕਾਂਗਰਸ ਨੂੰ ਹਰਾ ਦਿੱਤਾ। ਮਜੀਠੀਆ ਨੇ ਕਿਹਾ ਕਿ ਸੱਤਾ 'ਚ ਆਈ ਕਾਂਗਰਸ ਨੂੰ ਉਹ ਹਮੇਸ਼ਾ ਲੋਕਾਂ ਨਾਲ ਕੀਤੇ ਵਾਅਦੇ ਯਾਦ ਕਰਾਉਂਦੇ ਰਹਿਣਗੇ।
ਵਿਧਾਇਕ ਬੁਲਾਰੀਆ ਨੂੰ ਜਸਵਿੰਦਰ ਧੁੰਨਾ ਨੇ ਕੀਤਾ ਸਨਮਾਨਿਤ
NEXT STORY