ਅੰਮ੍ਰਿਤਸਰ : ਗੁਰਦੁਆਰਾ ਸਾਹਿਬਾਨ ਵਿਖੇ ਸੰਗਤਾਂ ਵੱਲੋਂ ਸ਼ਰਧਾ ਦੇ ਨਾਂ ’ਤੇ ਖਿਡੌਣੇ ਚੜ੍ਹਾਉਣ ’ਤੇ ਰੋਕ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਸਰਕੂਲਰ ਜਾਰੀ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਵੱਲੋਂ ਗੁਰਦੁਆਰਾ ਮੈਨੇਜਰਾਂ ਨੂੰ ਭੇਜੇ ਪੱਤਰ ਵਿਚ ਗੁਰੂ ਘਰਾਂ ਦੀ ਮਰਯਾਦਾ ਵਿਰੁੱਧ ਖਿਡੌਣੇ ਆਦਿ ਚੜ੍ਹਾਉਣ ਦੀ ਮਨਮਤਿ ਰੋਕਣ ਲਈ ਆਖਿਆ ਗਿਆ ਹੈ।
ਇਹ ਵੀ ਪੜ੍ਹੋ : ਸਰਕਾਰੀ ਬੱਸਾਂ ਦੇ ਟਾਈਮ ਮਿੱਸ ਹੋਣ 'ਤੇ ਐਕਸ਼ਨ 'ਚ ਪੰਜਾਬ ਸਰਕਾਰ, ਕਾਰਵਾਈ ਦੀ ਤਿਆਰੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਕੁਝ ਗੁਰਦੁਆਰਾ ਸਾਹਿਬਾਨ ਵਿਖੇ ਸੰਗਤਾਂ ਵੱਲੋਂ ਸ਼ਰਧਾ ਦੇ ਨਾਂ ’ਤੇ ਖਿਡੌਣੇ (ਜਹਾਜ਼) ਚੜ੍ਹਾਏ ਜਾਂਦੇ ਹਨ, ਜੋ ਮਰਯਾਦਾ ਅਨੁਸਾਰ ਉਚਿਤ ਨਹੀਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਅਜਿਹੀਆਂ ਮਨਮਤੀ ਕਾਰਵਾਈਆਂ ਨੂੰ ਰੋਕਣ ਲਈ ਆਦੇਸ਼ ਜਾਰੀ ਹੋਇਆ ਸੀ, ਜਿਸ ਦੀ ਪਾਲਣਾ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਨੂੰ ਪੱਤਰ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਕੈਨੇਡਾ ਪੈਰ ਧਰਦਿਆਂ ਪਤਨੀ ਨੇ ਚਾੜ੍ਹ 'ਤਾ ਚੰਨ, 22 ਲੱਖ ਖ਼ਰਚ ਰਾਹ ਵੇਖਦਾ ਰਹਿ ਗਿਆ ਪਤੀ
ਪ੍ਰਤਾਪ ਸਿੰਘ ਨੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਸਤਿਕਾਰ ਤੇ ਗੁਰਦੁਆਰਾ ਸਾਹਿਬਾਨ ਦੀ ਮਰਯਾਦਾ ਨੂੰ ਧਿਆਨ ਵਿਚ ਰੱਖਦਿਆਂ ਗੁਰਦੁਆਰਾ ਸਾਹਿਬ ਅੰਦਰ ਖਿਡੌਣੇ (ਜਹਾਜ਼) ਆਦਿ ਨਾ ਚੜ੍ਹਾਉਣ। ਉਨ੍ਹਾਂ ਪ੍ਰਚਾਰਕ ਜਥਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਤੋਂ ਵੱਧ ਤੋਂ ਵੱਧ ਸੰਗਤਾਂ ਨੂੰ ਜਾਣੂ ਕਰਵਾਉਣ।
ਇਹ ਵੀ ਪੜ੍ਹੋ : ਪੰਜਾਬ 'ਚ ਹੜ੍ਹਾਂ ਦੇ ਮੱਦੇਨਜ਼ਰ ਰੇਲ ਵਿਭਾਗ ਨੇ ਇਸ ਟਰੈਕ 'ਤੇ ਰੋਕੀ ਰੇਲ ਆਵਾਜਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਗ੍ਰੰਥੀ ਪਾਠੀ ਸਿੰਘਾਂ ਤੇ ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ’ਚ ਝੜਪ
NEXT STORY