ਅੰਮ੍ਰਿਤਸਰ(ਜ.ਬ.)- ਅੰਮ੍ਰਿਤਸਰ ਦੇ ਹਾਲ ਗੇਟ ਸਥਿਤ ਕਾਂਗਰਸ ਭਵਨ ਵਿੱਚ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਪ੍ਰੈਸ ਕਾਨਫਰੰਸ ਦੌਰਾਨ ਕੇਂਦਰ ਸਰਕਾਰ ‘ਤੇ ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਲੈ ਕੇ ਬੋਲਦਿਆਂ ਕਿਹਾ ਕਿ ਇਸ ਮਸਲੇ ‘ਤੇ ਦੇਸ਼ ਵਿੱਚ ਭਰਮ ਪੈਦਾ ਕੀਤਾ ਜਾ ਰਿਹਾ ਹੈ, ਜਦਕਿ ਕਾਂਗਰਸ ਪਾਰਟੀ ਹਮੇਸ਼ਾ ਮਹਿਲਾਵਾਂ ਦੇ ਹੱਕਾਂ ਅਤੇ ਉਨ੍ਹਾਂ ਦੀ ਰਾਜਨੀਤਿਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਦੀ ਆ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ: ਰੇਲਵੇ ਟਰੈਕ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਫੈਲੀ ਦਹਿਸ਼ਤ
ਔਜਲਾ ਨੇ ਕਿਹਾ ਕਿ 2023 ਵਿੱਚ ਪਾਸ ਹੋਏ ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਕਾਂਗਰਸ ਪਾਰਟੀ ਵੱਲੋਂ ਪੂਰਾ ਸਮਰਥਨ ਦਿੱਤਾ ਗਿਆ ਸੀ ਅਤੇ ਇਹ ਵੀ ਮੰਗ ਕੀਤੀ ਗਈ ਸੀ ਕਿ ਇਸਨੂੰ ਤੁਰੰਤ ਲਾਗੂ ਕੀਤਾ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਇਸਨੂੰ ਜਨਗਣਨਾ ਅਤੇ ਡਿਲੀਮੀਟੇਸ਼ਨ ਨਾਲ ਜੋੜ ਕੇ ਲਾਗੂ ਕਰਨ ਵਿੱਚ ਦੇਰੀ ਕਰ ਰਹੀ ਹੈ, ਜਿਸ ਨਾਲ ਮਹਿਲਾਵਾਂ ਨੂੰ ਹੱਕ ਮਿਲਣ ਵਿੱਚ ਰੁਕਾਵਟ ਪੈ ਰਹੀ ਹੈ।
ਇਹ ਵੀ ਪੜ੍ਹੋ- ਕੰਬਿਆ ਪੰਜਾਬ ਦਾ ਇਹ ਇਲਾਕਾ, ਚੱਲੀਆਂ ਤਾੜ-ਤਾੜ ਗੋਲੀਆਂ
ਔਜਲਾ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਮੁੱਖ ਮੁੱਦਿਆਂ ਜਿਵੇਂ ਬੇਰੁਜ਼ਗਾਰੀ, ਮਹਿੰਗਾਈ ਅਤੇ ਵਿਦੇਸ਼ ਨੀਤੀ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਇਸ ਤਰ੍ਹਾਂ ਦੇ ਮਸਲੇ ਉੱਠਾ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਹੀ ਤਰੀਕੇ ਨਾਲ ਪ੍ਰਕਿਰਿਆ ਨਾ ਅਪਣਾਈ ਗਈ ਤਾਂ ਇਹ ਲੋਕਤੰਤਰ ਲਈ ਖਤਰਾ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸੰਵਿਧਾਨ ਦੀ ਰੱਖਿਆ ਅਤੇ ਹਰ ਵਰਗ ਨੂੰ ਉਸਦਾ ਹੱਕ ਦਿਵਾਉਣ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸ ਲਈ ਸੰਘਰਸ਼ ਜਾਰੀ ਰੱਖੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵਾਰਦਾਤ, ਘਰ ਦੇ ਬਾਹਰ ਕਿਸਾਨ ਨੂੰ ਗੋਲੀਆਂ ਨਾਲ ਭੁੰਨਿਆ, ਤਸਵੀਰਾਂ cctv 'ਚ ਕੈਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ ਦੇ ਵਾਤਾਵਰਣ ’ਚ ਘੁਲ ਰਿਹਾ ਜ਼ਹਿਰ, ਨਾੜ ਸਾੜਨ ਦੇ ਬਹਾਨੇ ਰਚਿਆ ਜਾ ਰਿਹਾ ਡਰਾਮਾ
NEXT STORY