ਅਜਨਾਲਾ/ਭਿੰਡੀ ਸੈਦਾਂ (ਗੁਰਜੰਟ) : ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਤੇ ਪਨਗਰੇਨ ਪੰਜਾਬ ਦੇ ਚੇਅਰਮੈਨ ਬਲਦੇਵ ਸਿੰਘ ਮਿਆਦੀਆ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਚੋਰੀ ਦੀ ਕਣਕ ਲੈ ਕੇ ਜਾ ਰਹੇ ਇਕ ਟਰੱਕ ਨੂੰ ਦੇਰ ਰਾਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਬਲਦੇਵ ਸਿੰਘ ਮਿਆਦੀਆ ਦੱਸਿਆ ਕਿ ਜਾਣਕਾਰੀ ਮੁਤਾਬਿਕ ਇਕ ਟਰੱਕ ਚੋਰੀ ਦੀ ਕਣਕ ਭਰ ਜੰਮੂ ਲੈ ਕੇ ਜਾ ਰਿਹਾ ਸੀ, ਜਿਸ ਦਾ ਪਿੱਛਾ ਕਰਕੇ ਉਸ ਨੂੰ ਰੋਕ ਕੇ ਚੈਕਿੰਗ ਕਰਨ ਤੇ ਉਸ ਵਿਚੋਂ 495 ਬੈਗ ਚੋਰੀ ਦੀ ਕਣਕ ਦੇ ਬਰਾਮਦ ਹੋਏ ਹਨ, ਜਿਹੜੀ ਕਿ ਇਹ ਕਣਕ ਪਿੰਡਾਂ ਵਿਚ ਡੀਪੂਆਂ ਤੇ ਵੰਡੀ ਜਾਣੀ ਸੀ।
ਉਨ੍ਹਾਂ ਕਿਹਾ ਕਿ ਇਸ ਕਣਕ ਦਾ ਬਿੱਲ ਦਿੱਲੀ ਸਟੇਟ ਦਾ ਪਾਇਆ ਗਿਆ ਹੈ ਅਤੇ ਕੰਡਾ ਪਰਚੀ ਇੱਥੋਂ ਦੀ ਪਾਈ ਗਈ ਹੈ, ਜਿਸ ਤੋਂ ਬਾਅਦ ਟਰੱਕ ਨੂੰ ਡਰਾਈਵਰਾਂ ਸਮੇਤ ਕਾਬੂ ਕਰਕੇ ਮਹਿਕਮੇ ਦੇ ਹਵਾਲੇ ਕਰ ਦਿੱਤਾ ਗਿਆ ਹੈ, ਜਿਸ ਸਬੰਧੀ ਸਾਰੀ ਜਾਂਚ ਪੜਤਾਲ ਕਰਨ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਮੌਕੇ ਉਨ੍ਹਾਂ ਗਰੀਬ ਤੇ ਲੋੜਵੰਦ ਲੋਕਾਂ ਦੇ ਹਿੱਸੇ ਦੀ ਕਣਕ ਨੂੰ ਖੁਰਦ-ਬੁਰਦ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੀਆਂ ਘਟੀਆ ਹਰਕਤਾਂ ਤੋਂ ਬਾਜ਼ ਆ ਜਾਣ ਨਹੀਂ ਤਾਂ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।
ਫੂਡ ਸੇਫਟੀ ਟੀਮ ਨੇ ਜ਼ਿਲ੍ਹੇ ਦੀਆਂ ਨਾਮੀ ਡੇਅਰੀਆਂ ਦੀ ਕੀਤੀ ਅਚਨਚੇਤ ਚੈਕਿੰਗ, 15 ਸੈਂਪਲ ਭਰੇ
NEXT STORY