ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ 'ਚ ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਵਾਲੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ 28 ਅਕਤੂਬਰ ਨੂੰ ਸੁਣਵਾਈ ਹੋਵੇਗੀ। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਇਸ ਮੰਗ ਦਾ ਜ਼ੋਰਦਾਰ ਵਿਰੋਧ ਕੀਤਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਗਰੀਬ ਕੈਦੀਆਂ ਦੀ ਰਿਹਾਈ ਲਈ ਰਾਹਤ ਵਾਲੀ ਖਬਰ, ਲਿਆ ਗਿਆ ਵੱਡਾ ਫੈਸਲਾ
ਕੇਂਦਰ ਸਰਕਾਰ ਨੇ ਅਦਾਲਤ ਵਿੱਚ ਕਿਹਾ ਕਿ ਪੰਜਾਬ 'ਚ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਬਾਰੇ ਫੈਸਲਾ ਲੈਣਾ ਅਨੁਕੂਲ ਨਹੀਂ ਹੋਵੇਗਾ ਕੇਂਦਰ ਦੇ ਇਸ ਰੁੱਖ ਤੋਂ ਬਾਅਦ ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਅਦਾਲਤ ਹੁਣ ਰਾਜੋਆਣਾ ਦੀ ਯਾਚਿਕਾ 'ਤੇ ਗੁਣ-ਦੋਸ਼ ਦੇ ਆਧਾਰ 'ਤੇ 28 ਅਕਤੂਬਰ ਨੂੰ ਸੁਣਵਾਈ ਕਰੇਗੀ।
ਇਹ ਵੀ ਪੜ੍ਹੋ- ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ ਤਬਾਦਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਮੈਡ ਸੰਧੂ ਕਤਲ ਕਾਂਡ ਵਿਚ ਨਵਾਂ ਮੋੜ, ਮੁੱਖ ਸ਼ੂਟਰ ਗ੍ਰਿਫ਼ਤਾਰ
NEXT STORY