ਅੰਮ੍ਰਿਤਸਰ- ਸੰਜੇ ਸਿੰਘ ਮਾਣਹਾਨੀ ਮਾਮਲੇ ’ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਪਰੀਮ ਕੋਰਟ ਨੇ ਪਟੀਸ਼ਨ ਖਾਰਜ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਹਾਈਕੋਰਟ ਅਤੇ ਟ੍ਰਾਇਲ ਕੋਰਟ ਦੇ ਫੈਸਲੇ ਨੂੰ ਹੀ ਬਰਕਰਾਰ ਰੱਖਿਆ ਹੈ ਤੇ ਮਾਮਲੇ ’ਚ ਵਾਧੂ ਗਵਾਹਾਂ ਦੀ ਮੰਗ ਰੱਦ ਕਰਦੇ ਹੋਏ ਮਜੀਠੀਆ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ACP ਸੁਰਿੰਦਰ ਸਿੰਘ ਦਾ ਵੱਡਾ ਬਿਆਨ
ਦੱਸ ਦੇਈਏ ਕਿ ਸੰਜੇ ਸਿੰਘ ਨੇ ਮਜੀਠੀਆ 'ਤੇ ਡਰੱਗ ਮਾਫ਼ੀਆ ਨਾਲ ਸੰਬੰਧਾਂ ਦਾ ਦੋਸ਼ ਲਗਾਇਆ ਸੀ ਤੇ ਇਸ ਤੋਂ ਬਾਅਦ ਮਜੀਠੀਆ ਵਲੋਂ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਗਿਆ ਸੀ। ਹਾਈ ਕੋਰਟ ਵਲੋਂ ਆਪਣੀ ਪਟੀਸ਼ਨ ਰੱਦ ਕੀਤੇ ਜਾਣ ਤੋਂ ਬਾਅਦ ਮਜੀਠੀਆ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ।
ਇਹ ਵੀ ਪੜ੍ਹੋ- ਕਾਕਰੋਚ ਜਨਤਾ ਪਾਰਟੀ ਦਾ ਭਲਕੇ ਅੰਮ੍ਰਿਤਸਰ 'ਚ ਪ੍ਰਦਰਸ਼ਨ, ਪੰਜਾਬ ਆਵੇਗਾ ਅਭਿਜੀਤ ਦੀਪਕੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ACP ਸੁਰਿੰਦਰ ਸਿੰਘ ਦਾ ਵੱਡਾ ਬਿਆਨ
NEXT STORY