ਅੰਮ੍ਰਿਤਸਰ (ਰਮਨ) : ਜੀ-20 ਸ਼ਿਖਰ ਸੰਮੇਲਨ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਮੰਤਰੀ ਖ਼ੁਦ ਅੰਮ੍ਰਿਤਸਰ ਪ੍ਰਸ਼ਾਸਨ ’ਚ ਅਧਿਕਾਰੀਆਂ ਨਾਲ ਬੈਠਕਾਂ ਕਰ ਰਹੇ ਹਨ ਪਰ ਇਸ ਸਮੇਂ ਪ੍ਰਸ਼ਾਸਨ ਦੇ ਸਾਹਮਣੇ ਤਿੰਨ ਵੰਡੀਆਂ ਚੁਣੌਤੀਆਂ ਖੜ੍ਹੀਆਂ ਹਨ। ਇਸ ਨੂੰ ਲੈ ਕੇ ਫੀਲਡ ’ਚ ਅਧਿਕਾਰੀਆਂ ਨੂੰ ਅੱਡੀ-ਚੋਟੀ ਦਾ ਜ਼ੋਰ ਲਾਉਣਾ ਪਵੇਗਾ। ਜੀ-20 ’ਚ ਕਈ ਦੇਸ਼ਾਂ ਦੇ ਪ੍ਰਤੀਨਿਧੀ ਹਿੱਸਾ ਲੈ ਰਹੇ ਹਨ ਅਤੇ ਅੰਮ੍ਰਿਤਸਰ ’ਚ ਤਿੰਨ ਦਿਨ ਦੇ ਪ੍ਰੋਗਰਾਮ ਦੀ ਗੱਲ ਸਾਹਮਣੇ ਆ ਰਹੀ ਹੈ। ਸ਼ਹਿਰ ’ਚ ਸੁਰੱਖਿਆ ਪ੍ਰਬੰਧਾਂ ਦੇ ਨਾਲ-ਨਾਲ ਪ੍ਰਸ਼ਾਸਨ ਦੇ ਅੱਗੇ ਹੋਰ ਵੱਡੀਆਂ ਚੁਣੌਤੀਆਂ ਹਨ, ਜਿਸ ’ਤੇ ਉਨ੍ਹਾਂ ਨੂੰ ਖਰਾ ਉਤਰਨਾ ਪਵੇਗਾ, ਜਿਸ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਯਤਨ ਕੀਤੇ ਜਾ ਰਹੇ ਹਨ ਪਰ ਸਮੱਸਿਆ ਜਿਵੇਂ ਦੀ ਤਿਵੇਂ ਹੀ ਬਣੀ ਹੈ।
ਇਹ ਵੀ ਪੜ੍ਹੋ : ਪੰਜਾਬ ਨੂੰ ਘੁਣ ਵਾਂਗ ਖਾ ਰਿਹਾ 'ਚਿੱਟਾ', ਬਠਿੰਡਾ 'ਚ 22 ਸਾਲਾ ਮੁਟਿਆਰ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ
ਟ੍ਰੈਫਿਕ ਸਮੱਸਿਆ ਨਾਲ ਜੂਝ ਰਹੇ ਲੋਕ
ਸ਼ਹਿਰ ’ਚ ਇਸ ਸਮੇਂ ਟ੍ਰੈਫਿਕ ਜਾਮ ਦੇ ਹਾਲਾਤ ਕਿਸੇ ਤੋਂ ਲੁਕੇ ਨਹੀਂ ਹਨ। ਹਰ ਰੋਜ਼ ਸ਼ਹਿਰ ’ਚ ਲੋਕਾਂ ਨੂੰ ਟ੍ਰੈਫਿਕ ਸਮੱਸਿਆ ਨਾਲ ਜੂਝਣਾ ਪੈਂਦਾ ਹੈ। ਘੰਟਾ ਭਰ ਲੋਕ ਟ੍ਰੈਫਿਕ ਜਾਮ ’ਚ ਫਸੇ ਰਹਿੰਦੇ ਹਨ, ਜਿਸ ਨਾਲ ਲੋਕਾਂ ਨੂੰ ਆਪਣੇ ਕੰਮਕਾਜ ’ਤੇ ਜਾਣ ਨੂੰ ਲੈ ਕੇ ਦੇਰੀ ਹੁੰਦੀ ਹੈ। ਜਦੋਂ ਬੱਚੇ ਸਕੂਲੋਂ ਨਿਕਲਦੇ ਹਨ ਅਤੇ ਲੋਕ ਸ਼ਾਮ ਨੂੰ ਕੰਮ ਤੋਂ ਆਪਣੇ ਘਰਾਂ ਨੂੰ ਪਰਤਦੇ ਹਨ ਤਾਂ ਟ੍ਰੈਫਿਕ ਜਾਮ ਹੋ ਜਾਂਦਾ ਹੈ। ਪੁਲਸ ਵੱਲੋਂ ਸ਼ਹਿਰ ਵਿਚ ਚਲਾਨ ਕੱਟੇ ਜਾ ਰਹੇ ਹਨ ਪਰ ਟ੍ਰੈਫਿਕ ਦੀ ਸਮੱਸਿਆ ਸੁਧਰਨ ਦਾ ਨਾਂ ਨਹੀਂ ਲੈ ਰਹੀ। ਸ਼ਹਿਰ ’ਚ ਲੋਕ ਥਾਂ-ਥਾਂ ਸੜਕਾਂ ’ਤੇ ਆਪਣੇ ਵਾਹਨ ਪਾਰਕ ਕਰਕੇ ਖ਼ਰੀਦਦਾਰੀ ਕਰਦੇ ਹਨ। ਇਸ ਸਮੇਂ ਥਾਂ-ਥਾਂ ਟ੍ਰੈਫਿਕ ਜਾਮ ਬਣਿਆ ਹੋਇਆ ਹੈ, ਇਸ ਸਬੰਧੀ ਟ੍ਰੈਫਿਕ ਪੁਲਸ ਨੂੰ ਸਖ਼ਤ ਕਦਮ ਚੁੱਕਣੇ ਪੈਣਗੇ, ਨਹੀਂ ਤਾਂ ਜੀ-20 ਦੌਰਾਨ ਕਾਫ਼ੀ ਪ੍ਰੇਸ਼ਾਨੀ ਹੋ ਸਕਦੀ ਹੈ।
ਇਹ ਵੀ ਪੜ੍ਹੋ : ਪ੍ਰਿੰਸ ਹੈਰੀ ਦਾ ਕੁਆਰਾਪਣ ਭੰਗ ਕਰਨ ਵਾਲੀ 40 ਸਾਲਾ ਜਨਾਨੀ ਆਈ ਸਾਹਮਣੇ, ਦੱਸੀ 2001 ਦੀ ਘਟਨਾ
ਕਬਜ਼ਿਆਂ ਸਬੰਧੀ ਅਸਟੇਟ ਵਿਭਾਗ ਨੂੰ ਸਖ਼ਤ ਕਾਰਵਾਈ ਦੀ ਲੋੜ
ਸ਼ਹਿਰ ਦੇ ਲੋਕ ਫੁੱਟਪਾਥਾਂ ਨੂੰ ਆਪਣੀ ਜਾਇਦਾਦ ਸਮਝ ਕੇ ਫੁੱਟਪਾਥਾਂ ’ਤੇ ਆਪਣੀਆਂ ਦੁਕਾਨਾਂ ਲਗਾ ਲੈਂਦੇ ਹਨ। ਰੇਹੜੀ-ਫੜ੍ਹੀ ਵਾਲੇ ਆਪਣੀਆਂ ਦੁਕਾਨਾਂ ਸਜਾਉਣ ਲਈ ਸੜਕਾਂ ’ਤੇ ਬੈਠੇ ਹਨ, ਜਿਸ ਕਾਰਨ ਟ੍ਰੈਫਿਕ ਜਾਮ ਦੀ ਸਥਿਤੀ ਵੀ ਬਣੀ ਹੋਈ ਹੈ। ਨਗਰ ਨਿਗਮ ਦਾ ਅਸਟੇਟ ਵਿਭਾਗ ਹਰ ਰੋਜ਼ ਕਾਰਵਾਈ ਲਈ ਨਿਕਲਦਾ ਹੈ ਪਰ ਜਿਸ ਜਗ੍ਹਾ ’ਤੇ ਜਾਂਦਾ ਹੈ, ਉਥੇ ਲੋਕ ਕੁਝ ਸਮੇਂ ਲਈ ਸਾਮਾਨ ਹਟਾ ਦਿੰਦੇ ਹਨ ਪਰ ਫਿਰ ਵੀ ਉਹੀ ਸਥਿਤੀ ਬਣੀ ਰਹਿੰਦੀ ਹੈ। ਇਸ ਸਬੰਧੀ ਸ਼ਹਿਰ ’ਚ ਅਸਟੇਟ ਵਿਭਾਗ ਵੱਲੋਂ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ।
ਇਹ ਵੀ ਪੜ੍ਹੋ : ਬਠਿੰਡਾ ਤੋਂ ਵੱਡੀ ਖ਼ਬਰ: ਨਾਬਾਲਗ ਕੁੜੀ ਨੂੰ ਅਦਾਲਤ ਅੱਗਿਓਂ ਜ਼ਬਰਦਸਤੀ ਚੁੱਕਣ ਦੀ ਕੋਸ਼ਿਸ਼
ਸਫ਼ਾਈ ਵਿਵਸਥਾ ਦਾ ਬੁਰਾ ਹਾਲ
ਸ਼ਹਿਰ ’ਚ ਸਫ਼ਾਈ ਵਿਵਸਥਾ ਨੂੰ ਲੈ ਕੇ ਨਿਗਮ ਪ੍ਰਸ਼ਾਸਨ ਨੇ ਪਹਿਲਾਂ ਤੋਂ ਹੀ ਕਾਫ਼ੀ ਬਦਲਾਅ ਕੀਤਾ ਹੈ। ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਜੀ-20 ਸ਼ਿਖਰ ਸੰਮੇਲਨ ਦੇ ਪ੍ਰੋਗਰਾਮ ਨੂੰ ਦੇਖਦੇ ਹੋਏ ਤਜਰਬੇਕਾਰ ਅਧਿਕਾਰੀ ਐੱਮ. ਓ. ਐੱਚ. ਡਾ. ਯੋਗੇਸ਼ ਅਰੋੜਾ ਨੂੰ ਜ਼ਿੰਮੇਵਾਰੀ ਸੌਂਪ ਦਿੱਤੀ ਸੀ, ਜਿਸ ਨਾਲ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਲੈ ਕੇ ਕਾਫ਼ੀ ਸੁਧਾਰ ਵੀ ਹੋਇਆ ਅਤੇ ਕੰਪਨੀ ਨੇ ਵੀ ਗੱਡੀਆਂ ਵਧਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ ਪਰ ਸ਼ਹਿਰ ’ਚ ਸਫ਼ਾਈ ਵਿਵਸਥਾ ਨੂੰ ਲੈ ਕੇ ਨਿਗਮ ਦੇ ਸਿਹਤ ਵਿਭਾਗ ਨੂੰ ਅਤੇ ਸੁਧਾਰਨ ਕਰਨ ਦੀ ਲੋੜ ਹੈ ਕਿਉਂਕਿ ਜਿਸ ਸੜਕ ਤੋਂ ਵੀ ਸੰਮੇਲਨ ਨਾਲ ਜੁੜੇ ਨੁਮਾਇੰਦੇ ਲੰਘਣਗੇ, ਉਥੇ ਸਾਫ਼-ਸਫ਼ਾਈ ਦਾ ਅਹਿਮ ਰੋਲ ਹੈ।
ਇਹ ਵੀ ਪੜ੍ਹੋ : ਪ੍ਰੀਪੇਡ ਬਿਜਲੀ ਮੀਟਰ ਯੋਜਨਾ ਨੇ ਵਧਾਈ ਲੋਕਾਂ ਦੀ ਚਿੰਤਾ; ਜਾਣੋ ਕਿਵੇਂ ਕਰਦੈ ਕੰਮ ਤੇ ਕੀ ਹਨ ਮੀਟਰ ਦੇ ਲਾਭ
ਪ੍ਰਧਾਨ ਮੰਤਰੀ ਨੇ ਉੱਤਰ-ਪੂਰਬ ਦੇ ਵਿਕਾਸ ਲਈ ਲਿਖੀ ਨਵੀਂ ਸਕ੍ਰਿਪਟ : ਚੁੱਘ
NEXT STORY