Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    8:00:35 AM

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • navjot kaur sidhu out

    ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਮਨਜਿੰਦਰ ਸਿਰਸਾ ਨੇ ਕੇਜਰੀਵਾਲ ਤੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ

AMRITSAR News Punjabi(ਅੰਮ੍ਰਿਤਸਰ)

‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਮਨਜਿੰਦਰ ਸਿਰਸਾ ਨੇ ਕੇਜਰੀਵਾਲ ਤੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ

  • Edited By Inder Prajapati,
  • Updated: 23 Sep, 2026 09:04 PM
Amritsar
manjinder sirsa targets kejriwal and bhagwant mann
  • Share
    • Facebook
    • Tumblr
    • Linkedin
    • Twitter
  • Comment

ਅਟਾਰੀ / ਅੰਮ੍ਰਿਤਸਰ : ਦਿੱਲੀ ਦੇ ਕੈਬਨਿਟ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਹੁਣ ਤੱਕ ਦਾ ਸਭ ਤੋਂ ਤਿੱਖਾ ਸਿਆਸੀ ਹਮਲਾ ਬੋਲਿਆ ਹੈ। ਭਾਜਪਾ ਵੱਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਅਟਾਰੀ ਹਲਕੇ ਅੰਦਰ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸਿਰਸਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਤੋਂ ਵੱਡਾ ਨੋਟੰਕੀਬਾਜ਼ ਅਤੇ ਡਰਾਮੇਬਾਜ਼ ਸ਼ਾਇਦ ਹੀ ਇਸ ਧਰਤੀ ’ਤੇ ਕਦੇ ਪੈਦਾ ਹੋਇਆ ਹੋਵੇ। ਜਿਸ ਆਦਮੀ ਨੇ ਦਿੱਲੀ ਅੰਦਰ ਸਕੂਲਾਂ, ਕਿਤਾਬਾਂ ਜਾਂ ਨੌਕਰੀਆਂ ਦੀ ਬਜਾਏ ‘ਇੱਕ ਨਾਲ ਇੱਕ ਬੋਤਲ ਸ਼ਰਾਬ ਮੁਫ਼ਤ’ ਦੇ ਕੇ ਨੌਜਵਾਨੀ ਨੂੰ ਨਸ਼ੇੜੀ ਬਣਾਇਆ, ਅੱਜ ਉਸੇ ਧੋਖੇਬਾਜ਼ ਜੋੜੀ ਨੇ ਪੰਜਾਬ ਦੇ ਘਰ-ਘਰ ਤੱਕ ਚਿੱਟਾ ਅਤੇ ਨਸ਼ਾ ਦੀ ਪਹੁੰਚ ਨਾ ਰੋਕ ਕੇ ਪੰਜਾਬ ਦੀ ਹੱਸਦੀ-ਵੱਸਦੀ ਜਵਾਨੀ ਬਰਬਾਦ ਕਰ ਦਿੱਤੀ ਹੈ।

ਆਪਣੇ ਮਾਝੇ ਅਤੇ ਰਿਆੜਕੀ ਪਿਛੋਕੜ ਦਾ ਜ਼ਿਕਰ ਕਰਦਿਆਂ ਭਾਵੁਕ ਹੁੰਦਿਆਂ ਸਿਰਸਾ ਨੇ ਕਿਹਾ ਕਿ ਜਿਸ ਗੁਰੂਆਂ-ਪੀਰਾਂ ਦੀ ਧਰਤੀ ਦੇ ਬਾਬਾ ਬਘੇਲ ਸਿੰਘ ਵਰਗੇ ਮਹਾਨ ਜਰਨੈਲਾਂ ਨੇ ਦਿੱਲੀ ਦੇ ਲਾਲ ਕਿਲ੍ਹੇ ’ਤੇ ਕੇਸਰੀ ਪਰਚਮ ਲਹਿਰਾਇਆ ਸੀ, ਅੱਜ ਉਸ ਪੰਜਾਬ ਦੀ ਜਵਾਨੀ ਨੂੰ ‘ਆਪ’ ਸਰਕਾਰ ਨੇ ਨਸ਼ਿਆਂ ਦੀ ਗ਼ੁਲਾਮ ਬਣਾ ਦਿੱਤਾ ਹੈ। ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਭਾਜਪਾ ਵੱਲੋਂ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਕੱਢੀ ਜਾ ਰਹੀ ਯਾਤਰਾ ਨੂੰ ਆਮ ਆਦਮੀ ਪਾਰਟੀ ਵਾਲੇ ਕਾਲੇ ਝੰਡੇ ਦਿਖਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਦਾ ਵਿਰੋਧ ਇਹ ਸਪੱਸ਼ਟ ਕਰਦਾ ਹੈ ਕਿ ਕੇਜਰੀਵਾਲ ਅਤੇ ਮਾਨ ਸਰਕਾਰ ਸਿੱਧੇ ਤੌਰ ’ਤੇ ਨਸ਼ਾ ਤਸਕਰਾਂ ਦੀ ਢਾਲ ਬਣ ਕੇ ਖੜ੍ਹੀ ਹੈ।

ਸਿਰਸਾ ਨੇ ਮਾਨ ਸਰਕਾਰ ਦੇ ਪੁਲਸ ਤੰਤਰ ’ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਅੰਦਰ ਨਸ਼ਾ ਪੀੜਤ ਨੌਜਵਾਨਾਂ ਨੂੰ ਫੜ ਕੇ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ, ਜਦਕਿ ਨਸ਼ਾ ਵੇਚਣ ਵਾਲੇ ਵੱਡੇ ਤਸਕਰਾਂ ਦੀ ਪੁਲਿਸ ਅਤੇ ਸੱਤਾਧਾਰੀ ਲੀਡਰ ਪੁਸ਼ਤਪਨਾਹੀ ਕਰ ਰਹੇ ਹਨ ਅਤੇ ਉਨ੍ਹਾਂ ਨਾਲ ਮਿਲ ਕੇ ਰਾਤਾਂ ਨੂੰ ਮਹਿਫ਼ਲਾਂ ਸਜਾਈਆਂ ਜਾਂਦੀਆਂ ਹਨ। ਨਸ਼ਾ ਪੀੜਤ ਪਰਿਵਾਰਾਂ ਦੇ ਦਰਦ ਨੂੰ ਬਿਆਨ ਕਰਦਿਆਂ ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਹਾਲਾਤ ਇਹ ਹਨ ਕਿ ਇੱਕੋ-ਇੱਕ ਘਰ ਵਿੱਚੋਂ ਦੋ ਤੋਂ ਚਾਰ ਪੁੱਤ ਨਸ਼ੇ ਦੀ ਓਵਰਡੋਜ਼ ਨਾਲ ਦਮ ਤੋੜ ਚੁੱਕੇ ਹਨ, ਜਵਾਈ ਨਸ਼ੇੜੀ ਹੋ ਗਏ ਹਨ ਅਤੇ ਧੀਆਂ ਵਿਧਵਾ ਹੋ ਕੇ ਘਰ ਬੈਠੀਆਂ ਹਨ। ਬਸਤੀਆਂ ਵਿੱਚ 20-20 ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਪਰ ਪੁਲਿਸ ਮੁਕੱਦਮਾ ਦਰਜ ਕਰਨ ਦੀ ਬਜਾਏ ਮੌਤ ਦਾ ਕਾਰਨ ‘ਹਾਰਟ ਅਟੈਕ’ ਦੱਸ ਕੇ ਮਾਮਲਾ ਰਫ਼ਾ-ਦਫ਼ਾ ਕਰ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਤਿੰਨ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦੇ ਦਾਅਵੇ ਕਰਨ ਦੇ ਬਾਵਜੂਦ ਪੰਜਾਬ ਨੂੰ ਸਿਰਫ਼ ਇੱਕ ਕਮੇਡੀਅਨ ਦਿੱਤਾ ਹੈ, ਜੋ ਸਟੇਜਾਂ ’ਤੇ ਨੱਚਣ-ਟੱਪਣ ਤੋਂ ਸਿਵਾਏ ਕੁਝ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਜਿਵੇਂ ਵੈਨੇਜ਼ੁਏਲਾ ਦਾ ਤਾਨਾਸ਼ਾਹ ਨਸ਼ਾ ਤਸਕਰਾਂ ਤੋਂ ਪੈਸੇ ਇਕੱਠੇ ਕਰਕੇ ਸਟੇਜਾਂ ’ਤੇ ਨੱਚਦਾ ਸੀ, ਉਹੀ ਹਾਲ ਅੱਜ ਪੰਜਾਬ ਦੇ ਹਾਕਮਾਂ ਦਾ ਹੈ। ਹੁਣ ਆਪਣੀ ਨਾਲਾਇਕੀ ਲੁਕਾਉਣ ਲਈ ਇਹ ਬਾਰਡਰ ਅਤੇ BSF ਦੇ ਨਾਂ ਹੇਠ ਕੇਂਦਰ ਸਿਰ ਠੀਕਰਾ ਭੰਨਦੇ ਹਨ। ਸਿਰਸਾ ਨੇ ਪੁੱਛਿਆ ਕਿ ਜਦੋਂ ਤਿੰਨ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦੀ ਗਾਰੰਟੀ ਦਿੱਤੀ ਸੀ, ਕੀ ਉਦੋਂ ਬਾਰਡਰ ਨਹੀਂ ਸੀ?

ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਦੀ ਸਮਝਦਾਰ ਜਨਤਾ ਨੇ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਵਰਗੇ ਭ੍ਰਿਸ਼ਟ ਆਗੂਆਂ ਨੂੰ ਹਰਾ ਕੇ ਸੱਤਾ ਤੋਂ ਭਜਾ ਦਿੱਤਾ। ਹੁਣ ਇਹ ਸਾਰੇ ਹਾਰੇ ਹੋਏ ਲੀਡਰ ਪੰਜਾਬ ਦੇ ਖ਼ਜ਼ਾਨੇ, ਪੰਜਾਬ ਸਰਕਾਰ ਦੇ ਹੈਲੀਕਾਪਟਰਾਂ ਅਤੇ ਜਹਾਜ਼ਾਂ ਦੇ ਝੂਟੇ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਸਪਤਾਲਾਂ ਵਿੱਚ ਦਵਾਈਆਂ ਨਹੀਂ ਹਨ, ਨਸ਼ਾ ਛੁਡਾਊ ਕੇਂਦਰਾਂ ਵਿੱਚ ਸਹੂਲਤਾਂ ਨਹੀਂ ਹਨ, ਪਰ ਕੇਜਰੀਵਾਲ ਸਰਕਾਰ ਪੰਜਾਬ ਦਾ 1200 ਕਰੋੜ ਰੁਪਿਆ ਦੂਜੇ ਰਾਜਾਂ ਵਿੱਚ ਆਪਣੇ ਝੂਠੇ ਪ੍ਰਚਾਰ ਅਤੇ ਇਸ਼ਤਿਹਾਰਾਂ ’ਤੇ ਪਾਣੀ ਵਾਂਗ ਵਹਾ ਰਹੀ ਹੈ ਕਿ ਪੰਜਾਬ ’ਚ ਨਸ਼ਾ ਖਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਭਾਜਪਾ ਨੇ ਸਰਕਾਰ ਬਣਦਿਆਂ ਹੀ ਇਹ ਫ਼ਜ਼ੂਲ ਖ਼ਰਚੇ ਬੰਦ ਕਰਕੇ ਲੋਕਾਂ ਦੇ ਖਾਤਿਆਂ ਵਿੱਚ ਸਿੱਧੇ ਪੈਸੇ, ਸੋਲਰ ਪੈਨਲਾਂ ਲਈ ਸਹਾਇਤਾ ਅਤੇ ਮੁਫ਼ਤ ਸਿਹਤ ਸਹੂਲਤਾਂ ਦਿੱਤੀਆਂ ਹਨ।

ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਦਾ ਖ਼ਾਤਮਾ ਅਤੇ ਛੱਤੀਸਗੜ੍ਹ ਵਿੱਚੋਂ ਨਕਸਲਵਾਦ ਦੀ ਕਮਰ ਤੋੜਨਾ ਸਿਰਫ਼ ਮੋਦੀ ਸਰਕਾਰ ਦੀ ਸਖ਼ਤ ਇੱਛਾ-ਸ਼ਕਤੀ ਸਦਕਾ ਹੀ ਸੰਭਵ ਹੋਇਆ ਹੈ। ਉਨ੍ਹਾਂ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਪੰਜਾਬ ਨੂੰ ਨਸ਼ਿਆਂ ਦੀ ਗ਼ੁਲਾਮੀ ਵਿੱਚੋਂ ਕੱਢਣ ਲਈ ਘਰਾਂ ਵਿੱਚੋਂ ਬਾਹਰ ਨਿਕਲਣਾ ਪਵੇਗਾ ਅਤੇ ਪੰਜਾਬ ਵਿੱਚ ਭਾਜਪਾ ਦੀ ਡਬਲ ਇੰਜਣ ਸਰਕਾਰ ਲਿਆਉਣੀ ਪਵੇਗੀ, ਤਾਂ ਜੋ ਨਸ਼ੇ ਦੇ ਵਪਾਰੀਆਂ ਦੀਆਂ ਜਾਇਦਾਦਾਂ ਜ਼ਬਤ ਕਰਕੇ ਨਸ਼ੇ ਦੀ ਜੜ੍ਹ ਹੀ ਵੱਢ ਦਿੱਤੀ ਜਾਵੇ।

ਇਸ ਮੌਕੇ ਪ੍ਰਸਿੱਧ ਕਲਾਕਾਰ ਅਤੇ ਐਡਵੋਕੇਟ ਸਤਿੰਦਰ ਸੱਤੀ ਨੇ ‘ਆਪ’ ਸਰਕਾਰ ਦੇ ਝੂਠ ਦਾ ਪਰਦਾਫਾਸ਼ ਕਰਦਿਆਂ ਗਰਜਵੇਂ ਬੋਲਾਂ ਵਿੱਚ ਕਿਹਾ ਕਿ ਸ਼ਹੀਦ ਭਗਤ ਸਿੰਘ, ਊਧਮ ਸਿੰਘ, ਬਾਬਾ ਬੰਦਾ ਸਿੰਘ ਬਹਾਦਰ ਅਤੇ ਜਰਨੈਲ ਹਰੀ ਸਿੰਘ ਨਲੂਆ ਦੀ ਵਾਰਸ ਕੌਮ ਨੂੰ ਕੇਜਰੀਵਾਲ ਤੇ ਮਾਨ ਜੋੜੀ ਨੇ ਨਸ਼ਿਆਂ ਦੀ ਮੰਡੀ ਬਣਾ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬੀਆਂ ਦੀ ਅਣਖੀ ਦਸਤਾਰ ਅਤੇ ਸਿਦਕ ’ਤੇ ਵੱਡਾ ਦਾਗ਼ ਹੈ ਕਿ ਲੋਕਾਂ ਨੂੰ ਆਪਣੇ ਪੁੱਤਾਂ ਦੀਆਂ ਅਰਥੀਆਂ ਬਚਾਉਣ ਲਈ ਸੜਕਾਂ ’ਤੇ ਰੁਲਣਾ ਪੈ ਰਿਹਾ ਹੈ।

ਸੱਤੀ ਨੇ ਸਿੱਧਾ ਹਮਲਾ ਬੋਲਦਿਆਂ ਕਿਹਾ ਕਿ ਤਿੰਨ ਮਹੀਨਿਆਂ ’ਚ ਨਸ਼ਾ ਖ਼ਤਮ ਕਰਨ ਦੀ ਗਾਰੰਟੀ ਦੇਣ ਵਾਲੇ ਝੂਠੇ ਹਾਕਮ ਸਾਢੇ ਚਾਰ ਸਾਲਾਂ ਬਾਅਦ ਜਵਾਬ ਦੇਣ ਕਿ ਅੱਜ ਘਰ-ਘਰ ਚੁੱਲ੍ਹੇ ਕਿਉਂ ਬੁੱਝ ਰਹੇ ਹਨ ਅਤੇ ਪੀੜ੍ਹੀਆਂ ਕਿਉਂ ਬਰਬਾਦ ਹੋ ਰਹੀਆਂ ਹਨ? ਉਨ੍ਹਾਂ ਕਿਹਾ ਕਿ ਸਰਕਾਰ ਦੀ ਨਾਲਾਇਕੀ ਤੇ ਮਿਲੀਭੁਗਤ ਕਾਰਨ ਨਸ਼ੇ ਦਾ ਕੋੜ੍ਹ ਪਿੰਡ-ਪਿੰਡ ਪਹੁੰਚ ਚੁੱਕਾ ਹੈ। ਉਨ੍ਹਾਂ ਲੋਕਾਂ ਨੂੰ ਲਲਕਾਰਦਿਆਂ ਸੱਦਾ ਦਿੱਤਾ ਕਿ ਗੁਆਂਢੀ ਦੇ ਦਰਦ ਨੂੰ ਆਪਣੀ ਅੱਗ ਸਮਝ ਕੇ ਪਿੰਡਾਂ ਦੀਆਂ ਸੱਥਾਂ, ਪੰਚਾਇਤਾਂ ਅਤੇ ਗੁਰਦੁਆਰਾ ਸਾਹਿਬਾਨ ਦੀ ਤਾਕਤ ਨਾਲ ਇਸ ਗੂੰਗੀ-ਬੋਲ਼ੀ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਲੜਨ ਲਈ ਉੱਠ ਖੜ੍ਹੇ ਹੋਣ।

ਯਾਤਰਾ ਦੇ ਕੋਆਰਡੀਨੇਟਰ ਤੇ ਸੂਬਾ ਮੀਤ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਇਹ ਯਾਤਰਾ ਸਿਰਫ਼ ਜਾਗਰੂਕਤਾ ਨਹੀਂ, ਸਗੋਂ ਨਸ਼ਾ ਮਾਫ਼ੀਆ ਨੂੰ ਸਰਕਾਰੀ ਛਤਰੀ ਮੁਹੱਈਆ ਕਰਵਾਉਣ ਵਾਲੀ ‘ਆਪ’ ਸਰਕਾਰ ਦੀਆਂ ਜੜ੍ਹਾਂ ਹਿਲਾਉਣ ਦਾ ਬਿਗੁਲ ਹੈ। ਇਸ ਮੌਕੇ ਡਾ. ਸੁਸ਼ੀਲ ਦੇਵਗਨ ਨੇ ਧੰਨਵਾਦ ਕਰਦਿਆਂ ਲੋਕਾਂ ਨੂੰ ਇਸ ਜ਼ਾਲਮ ਨਿਜ਼ਾਮ ਖ਼ਿਲਾਫ਼ ਲਾਮਬੰਦ ਹੋਣ ਦਾ ਸੱਦਾ ਦਿੱਤਾ।

ਇਸ ਮੌਕੇ ਮੁਖਵਿੰਦਰ ਸਿੰਘ ਮਾਹਲ, ਸਾਬਕਾ ਵਿਧਾਇਕ ਤੇ ਸੂਬਾ ਸਕੱਤਰ ਮਨਜੀਤ ਸਿੰਘ ਮੰਨਾ, ਸਾਬਕਾ ਮੰਤਰੀ ਤੇ ਜ਼ਿਲ੍ਹਾ ਪ੍ਰਭਾਰੀ ਅਸ਼ਵਨੀ ਸੇਖੜੀ, ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਅਮਰਪਾਲ ਸਿੰਘ ਬੋਨੀ ਅਜਨਾਲਾ, ਸੂਬਾ ਸਕੱਤਰ ਸੂਰਜ ਭਾਰਦਵਾਜ, ਅਜੈਬੀਰ ਪਾਲ ਸਿੰਘ ਰੰਧਾਵਾ, ਮਨਪ੍ਰੀਤ ਸਿੰਘ, ਸਕਤਰ ਸਿੰਘ ਸਮੇਤ ਸਮੁੱਚੀ ਲੀਡਰਸ਼ਿਪ ਅਤੇ ਹਜ਼ਾਰਾਂ ਲੋਕ ਹਾਜ਼ਰ ਸਨ।

  • Manjinder Sirsa
  • Arvind Kejriwal
  • Bhagwant Mann
  • Drug-Free Punjab Yatra

ਮਹਿਲਾ ਸਰਪੰਚ ਦੇ ਪਤੀ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ

NEXT STORY

Stories You May Like

  • punjab bjp  s brainstorming session begins
    ਨਸ਼ਾ ਮੁਕਤ ਯਾਤਰਾ ਦੀ ਸਫ਼ਲਤਾ ਤੇ ਜ਼ਮੀਨੀ ਪ੍ਰਭਾਵ ਬਾਰੇ ਪੰਜਾਬ ਭਾਜਪਾ ਦੀ ਮੰਥਨ ਬੈਠਕ ਸ਼ੁਰੂ
  • raja warring statement
    ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਚ ਰਾਜਾ ਵੜਿੰਗ ਨੇ ਸਾਧਿਆ ਪੰਜਾਬ ਸਰਕਾਰ 'ਤੇ ਨਿਸ਼ਾਨਾ
  • amit shah  s vision of a   drug free punjab   has become a ray of hope
    ਅਮਿਤ ਸ਼ਾਹ ਦਾ 'ਨਸ਼ਾ ਮੁਕਤ ਪੰਜਾਬ' ਦਾ ਸੰਕਲਪ ਪੰਜਾਬੀਆਂ ਲਈ ਬਣਿਆ ਉਮੀਦ ਦੀ ਕਿਰਨ : ਕੇਵਲ ਸਿੰਘ ਢਿੱਲੋਂ
  • rakhi sawant takes aim at komal rani
    ਮੈਂ ਸੁਨੀਤਾ ਨਹੀਂ ਹਾਂ, ਧੱਜੀਆਂ ਉੱਡਾ ਦੇਵਾਂਗੀ, ਰਾਖੀ ਸਾਵੰਤ ਨੇ ਕੋਮਲ ਰਾਣੀ 'ਤੇ ਸਾਧਿਆ ਨਿਸ਼ਾਨਾ
  • the bjp burned effigies of cm bhagwant mann and the aap government
    ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ ਫੂਕੇ
  • parvinder jhota punjab government bhagwant mann
    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
  • sebi imposes penalty on smc global securities for violation of norms
    SEBI ਨੇ ਨਿਯਮਾਂ ਦੀ ਉਲੰਘਣਾ ’ਤੇ SMC ਗਲੋਬਲ ਸਕਿਓਰਿਟੀਜ਼ ’ਤੇ ਲਾਇਆ ਜੁਰਮਾਨਾ
  • cm mann welcomed president droupadi murmu at chandigarh airport
    ਚੰਡੀਗੜ੍ਹ ਹਵਾਈ ਅੱਡੇ 'ਤੇ CM ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਕੀਤਾ ਸਵਾਗਤ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • 4 arrested for attempted robbery involving gunfire at a textile merchant
      ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ: ਕੱਪੜਾ ਵਪਾਰੀ 'ਤੇ ਫਾਇਰਿੰਗ ਕਰਕੇ ਲੁੱਟ ਦੀ...
    • punjab bandh over 1500 police personnel deployed bhandari bridge in amritsar
      ਝੋਟਾ ਕਤਲ ਮਾਮਲੇ 'ਚ ਪੰਜਾਬ ਬੰਦ: ਅੰਮ੍ਰਿਤਸਰ 'ਚ ਭੰਡਾਰੀ ਪੁਲ 'ਤੇ 1500 ਪੁਲਸ...
    • punjab chemists association has issued orders to 27 000 chemists
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ...
    • amritsar tarn taran road petrol pump robbery
      ਅੰਮ੍ਰਿਤਸਰ ਦੇ ਤਰਨਤਾਰਨ ਰੋਡ ’ਤੇ ਵੱਡੀ ਵਾਰਦਾਤ : ਫ਼ਾਇਰਿੰਗ ਕਰ ਪੈਟਰੋਲ ਪੰਪ...
    • federation mehta also announces full support for punjab bandh call
      ਪੰਜਾਬ ਬੰਦ ਦੇ ਸੱਦੇ ਨੂੰ ਫੈਡਰੇਸ਼ਨ ਮਹਿਤਾ ਵੱਲੋਂ ਵੀ ਪੂਰਨ ਸਮਰਥਨ ਦਾ ਐਲਾਨ
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • announcement of a holiday on tuesday
      ਮੰਗਲਵਾਰ ਨੂੰ ਵੀ ਛੁੱਟੀ ਦਾ ਐਲਾਨ, ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਕੂਲ, ਕਾਲਜ...
    • decision by sri akal takht sahib in view of the   punjab bandh
      'ਪੰਜਾਬ ਬੰਦ' ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ, ‘ਆਪ’...
    • mad sandhu case accused jobanpreet punjab dgp
      ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
    • isi module busted 6 members arrested with hand grenades
      IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +