ਅੰਮ੍ਰਿਤਸਰ (ਜ.ਬ.) : ਸਹੁਰੇ ਪਰਿਵਾਰ ਤੋਂ ਦੁਖੀ ਇਕ ਵਿਆਹੁਤਾ ਨੇ ਫਾਹਾ ਲੈ ਲਿਆ। ਮ੍ਰਿਤਕਾ ਮਨਪ੍ਰੀਤ ਕੌਰ ਦੇ ਭਰਾ ਗੁਰਸਾਹਿਬ ਸਿੰਘ ਦੀ ਸ਼ਿਕਾਇਤ ’ਤੇ ਉਸ ਦੀ ਭੈਣ ਨੂੰ ਮਰਨ ਲਈ ਮਜਬੂਰ ਕਰਨ ਵਾਲੇ ਮੁਲਜ਼ਮ ਰਾਜਬੀਰ ਸਿੰਘ ਪੁੱਤਰ ਸੁਖਦੇਵ ਸਿੰਘ, ਸੁਖਦੇਵ ਸਿੰਘ ਪੁੱਤਰ ਗੁਰਮੁਖ ਸਿੰਘ ਅਤੇ ਬਲਵਿੰਦਰ ਕੌਰ ਪਤਨੀ ਸੁਖਦੇਵ ਸਿੰਘ ਵਾਸੀ ਰਾਜਾਸਾਂਸੀ ਖ਼ਿਲਾਫ ਕਾਰਵਾਈ ਕਰਦਿਆਂ ਥਾਣਾ ਰਾਜਾਸਾਂਸੀ ਦੀ ਪੁਲਸ ਨੇ ਕੇਸ ਦਰਜ ਕਰ ਲਿਆ। ਪੁਲਸ ਦਾ ਆਖਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸਹੁਰੇ ਪਰਿਵਾਰ ਨੇ ਨੂੰਹ ਨੂੰ ਉਤਾਰਿਆ ਮੌਤ ਦੇ ਘਾਟ, ਵਜ੍ਹਾ ਜਾਣ ਹੋਵੋਗੇ ਹੈਰਾਨ
NEXT STORY