ਅੰਮ੍ਰਿਤਸਰ ( ਸਰਬਜੀਤ ) : ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ 'ਚ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਵੀ ਹਾਜ਼ਰੀ ਭਰੀ ਗਈ। ਨਗਰ ਕੀਰਤਨ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਪਹੁੰਚਿਆ। ਨਗਰ ਕੀਰਤਨ ਦੌਰਾਨ ਸਕੂਲੀ ਬੱਚਿਆਂ, ਬੈਂਡ ਪਾਰਟੀਆਂ ਅਤੇ ਗਤਕਾ ਪਾਰਟੀਆਂ ਨੇ ਹਿੱਸਾ ਲਿਆ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ,ਨਿਸ਼ਾਨ ਸਿੰਘ, ਬਘੇਲ ਸਿੰਘ, ਐੱਸ. ਜੀ. ਪੀ. ਸੀ. ਮੈਂਬਰ ਭਾਈ ਮਨਜੀਤ ਸਿੰਘ ,ਅਜੈਬ ਸਿੰਘ ਅਭਿਆਸੀ, ਰਜਿੰਦਰ ਸਿੰਘ ਮਹਿਤਾ, ਏਸੀਪੀ ਸੁਰਿੰਦਰ ਸਿੰਘ, ਲਖਵਿੰਦਰ ਸਿੰਘ , ਇੰਸਪੈਕਟਰ ਜੋਗਾ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।
ਪੰਜਾਬ ਦੇ 12 ਸਾਲਾ ਪੁੱਤਰ ਅਜਾਨ ਨੂੰ ਮਿਲੇਗਾ "ਵੀਰ ਬਾਲ ਪੁਰਸਕਾਰ", ਅਮਰਨਾਥ 'ਚ ਬਚਾਈਆਂ ਸੀ 100 ਜਾਨਾਂ
NEXT STORY