ਅੰਮ੍ਰਿਤਸਰ (ਸੰਜੀਵ)- ਕੋਰੀਅਰ ਗੋਦਾਮ ’ਚੋਂ ਸਾਮਾਨ ਚੋਰੀ ਕਰਨ ਵਾਲੇ ਅੰਸ਼ ਨੂੰ ਥਾਣਾ ਮੋਹਕਮਪੁਰਾ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਉਸ ਦਾ ਸਾਥੀ ਅਮਨ ਉਰਫ਼ ਸਨੀ ਚੀਚੜ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਫਿਲਹਾਲ ਪੁਲਸ ਨੇ ਅਜੇ ਕੁਮਾਰ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਉਸ ਨੇ ਪੁਲਸ ਨੂੰ ਦੱਸਿਆ ਕਿ ਉਹ ਕੋਰੀਅਰ ਕੰਪਨੀ ਵਿੱਚ ਬਤੌਰ ਸੁਪਰਵਾਈਜ਼ਰ ਕੰਮ ਕਰ ਰਿਹਾ ਹੈ, ਜਿਨ੍ਹਾਂ ਦਾ ਗੋਦਾਮ ਸਿਫਤੀ ਹਸਪਤਾਲ ਵੱਲ ਹੈ।
ਪਿਛਲੇ ਕਰੀਬ 2 ਮਹੀਨਿਆਂ ਤੋਂ ਉਨ੍ਹਾਂ ਦੇ ਗੋਦਾਮ ਵਿੱਚੋਂ ਪਾਰਸਲ ਚੋਰੀ ਹੋ ਰਹੇ ਸਨ। 4 ਅਕਤੂਬਰ ਨੂੰ ਗੋਦਾਮ ਵਿੱਚੋਂ ਇੱਕ ਵਾਰ ਫਿਰ ਸਾਮਾਨ ਚੋਰੀ ਹੋਇਆ। ਜਦੋਂ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਦੇਖੀ ਗਈ ਤਾਂ ਦੋਸ਼ੀ ਦੀਵਾਰ ਟੱਪ ਕੇ ਅੰਦਰ ਦਾਖ਼ਲ ਹੋਏ ਅਤੇ ਬੋਰੀ ਵਿੱਚ ਸਾਮਾਨ ਚੋਰੀ ਕਰ ਕੇ ਲੈ ਗਏ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
NEXT STORY