ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਦੇ ਕਾਊਂਟਰ ’ਚੋਂ ਇਕ ਲੱਖ ਰੁਪਏ ਚੋਰੀ ਕਰਨ ਵਾਲੇ ਸ਼ਰਾਰਤੀ ਅਨਸਰ ਦੀ ਤਸਵੀਰ ਸਾਹਮਣੇ ਆਈ ਹੈ, ਜਿਸ ਵਿਚ ਇਕ ਵਿਅਕਤੀ ਕਾਊਂਟਰ ’ਤੇ ਪੈਸੇ ਦਿੰਦਾ ਨਜ਼ਰ ਆ ਰਿਹਾ ਹੈ, ਜਿਸ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਲਸ ਕੋਲ ਮਾਮਲਾ ਦਰਜ ਕਰਵਾਇਆ ਗਿਆ ਹੈ। ਇੱਥੇ ਵਰਣਨਯੋਗ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਸਥਿਤ ਦੁੱਖ ਭੰਜਨੀ ਬੇਰੀ ਵਿਖੇ ਕਲਰਕ ਰਛਪਾਲ ਸਿੰਘ ਡਿਊਟੀ ’ਤੇ ਸੀ, ਇਸ ਦੌਰਾਨ ਇਕ ਔਰਤ ਸਮੇਤ ਦੋ ਵਿਅਕਤੀ ਆਏ ਅਤੇ ਪੈਸੇ ਦੇ ਕੇ ਰਸੀਦ ਕਟਵਾਉਣ ਲੱਗੇ।
ਇਹ ਵੀ ਪੜ੍ਹੋ : ਸੁਲਤਾਨਪੁਰ ਲੋਧੀ ਵਿਖੇ ਵਾਪਰੀ ਘਟਨਾ 'ਤੇ ਐਕਸ਼ਨ 'ਚ ਸ਼੍ਰੋਮਣੀ ਕਮੇਟੀ, ਲਿਆ ਵੱਡਾ ਫ਼ੈਸਲਾ
ਇਸੇ ਦੌਰਾਨ ਉਨ੍ਹਾਂ ਵਿੱਚੋਂ ਇਕ ਵਿਅਕਤੀ ਨੇ ਪੈਸੇ ਹੇਠਾਂ ਸੁੱਟ ਦਿੱਤੇ, ਜਿਵੇਂ ਹੀ ਡਿਊਟੀ ’ਤੇ ਮੌਜੂਦ ਕਲਰਕ ਦਾ ਧਿਆਨ ਇਸ ਵੱਲ ਗਿਆ ਤਾਂ ਦੂਜੇ ਵਿਅਕਤੀ ਨੇ ਕਾਊਂਟਰ ਵਿੱਚੋਂ 50-50 ਹਜ਼ਾਰ ਰੁਪਏ ਦੇ ਦੋ ਬੰਡਲ ਚੋਰੀ ਕਰ ਲਏ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਹੁਣ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਸ਼ੱਕੀ ਵਿਅਕਤੀ ਦੀ ਤਸਵੀਰ ਸਾਹਮਣੇ ਆਈ ਹੈ। ਪੁਲਸ ਵੱਲੋਂ ਔਰਤ ਸਮੇਤ 4 ਲੋਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਫ਼ਿਲਹਾਲ ਇਕ ਹੀ ਵਿਅਕਤੀ ਸਾਹਮਣੇ ਆਇਆ ਹੈ, ਜਿਸ ਨੇ ਕਾਲੇ ਕੱਪੜੇ ਪਾਏ ਹੋਏ ਹਨ ਅਤੇ ਐਨਕਾਂ ਲਾਈਆਂ ਹੋਈਆਂ ਹਨ।
ਇਹ ਵੀ ਪੜ੍ਹੋ : ਪੰਜਾਬ ਸਣੇ 3 ਸੂਬਿਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁਲਾਜ਼ਮਾਂ ਦੀ ਹੜਤਾਲ ਦਾ ਅਸਰ : ਜ਼ਿਲ੍ਹੇ ਦੇ ਰਜਿਸਟਰੀ ਦਫ਼ਤਰਾਂ ’ਚ ਰੁਕੀਆਂ 2 ਹਜ਼ਾਰ ਤੋਂ ਵੱਧ ਰਜਿਸਟਰੀਆਂ
NEXT STORY