ਬਾਬਾ ਬਕਾਲਾ ਸਾਹਿਬ (ਅਠੌਲ਼ਾ) : ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ ਵਿੱਢੀ ਮੁਹਿੰਮ ਤਹਿਤ ਬੁਤਾਲਾ ਪੁਲਸ ਨੇ ਇਕ ਪਿਸਟਲ 32 ਬੋਰ ਮੈਗਜ਼ੀਨ ਸਮੇਤ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਡੀ. ਐੱਸ. ਪੀ. ਸਵਿੰਦਰਪਾਲ ਸਿੰਘ ਨੇ ਦੱਸਿਆ ਕਿ ਹੈੱਡਕਾਂਸਟੇਬਲ ਬੂਟਾ ਸਿੰਘ ਸਾਥੀ ਕਰਮਚਾਰੀਆਂ ਜਗਪ੍ਰੀਤ ਸਿੰਘ, ਕਸ਼ਮੀਰ ਸਿੰਘ ਨਾਲ ਬੁਤਾਲਾ-ਗਗੜਭਾਣਾ ਸੜਕ ’ਤੇ ਗਸ਼ਤ ਕਰ ਰਹੇ ਸੀ ਤਾਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜਦ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਦੀ ਖੱਬੀ ਡੱਬ ’ਚੋਂ ਇਕ ਪਿਸਟਲ 32 ਬੋਰ ਸਮੇਤ ਮੈਗਜ਼ੀਨ ਬਰਾਮਦ ਹੋਇਆ । ਮੁਲਜ਼ਮ ਦੀ ਪਛਾਣ ਹਰਮਨਪ੍ਰੀਤ ਸਿੰਘ ਉਰਫ ਹੰਮਾ ਪੁੱਤਰ ਹਰਜਿੰਦਰ ਸਿੰਘ ਵਾਸੀ ਕੰਮੋਕੇ, ਥਾਣਾ ਬਿਆਸ ਵਜੋਂ ਹੋਈ ਹੈ।
ਬਾਬਾ ਬਕਾਲਾ ਪੁਲਸ ਨੇ ਇਕ ਪਿਸਤੌਲ ਤੇ ਦਾਤਰ ਸਮੇਤ 2 ਦਬੋਚੇ
NEXT STORY