ਗੁਰੂ ਕਾ ਬਾਗ (ਭੱਟੀ)- ਬੀਤੇ ਸ਼ਨੀਵਾਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮੋਹਣ ਭੰਡਾਰੀਆ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਤੇ 3 ਹੋਰ ਲੋਕਾਂ ਦੇ ਗੰਭੀਰ ਰੂਪ ਵਿਚ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਮਨਪ੍ਰੀਤ ਸਿੰਘ (ਉਮਰ 22 ਸਾਲ) ਪੁੱਤਰ ਹਰਜੀਤ ਸਿੰਘ ਸਾਬੀ ਵਾਸੀ ਪਿੰਡ ਚਮਿਆਰੀ ਜੋ ਕਿ ਆਪਣੇ ਰਿਸ਼ਤੇਦਾਰਾਂ ਨਾਲ ਆਪਣੀ ਆਈ ਟਵੰਟੀ ਕਾਰ ਨੰਬਰ ਪੀ ਬੀ 02 ਸੀ ਈ 6103 ’ਤੇ ਫਤਿਹਗੜ੍ਹ ਚੂੜੀਆਂ ਵੱਲੋਂ ਆਪਣੇ ਪਿੰਡ ਚਮਿਆਰੀ ਵੱਲ ਨੂੰ ਆ ਰਿਹਾ ਸੀ ਕਿ ਪਿੰਡ ਮੋਹਣ ਭੰਡਾਰੀਆ ਨੇੜੇ ਅਚਾਨਕ ਉਸਦੀ ਕਾਰ ਸੜਕ ਵਿਚ ਪਏ ਟੋਇਆਂ ’ਚ ਵੱਜ ਗਈ। ਉਨ੍ਹਾਂ ਟੋਇਆਂ ਵਿਚ ਵੱਜਣ ਕਾਰਨ ਉਸ ਦੀ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਉਹ ਪਲਟੀਆਂ ਖਾਂਦੀ ਹੋਈ ਨੇੜੇ ਕਣਕ ਦੇ ਖੇਤਾਂ ਵਿਚ ਇਕ ਦਰਖਤ ਨਾਲ ਜਾ ਟਕਰਾਈ।
ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ Orange Alert
ਜਿਸ ਦੇ ਸਿੱਟੇ ਵਜੋਂ ਇਸ ਕਾਰ ਵਿਚ ਸਵਾਰ ਚਾਰ ਲੋਕ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਥਾਨਕ ਲੋਕਾਂ ਵੱਲੋਂ ਐਂਬੂਲੈਂਸ ਦੀ ਸਹਾਇਤਾ ਨਾਲ ਅੰਮ੍ਰਿਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਬੀਤੇ ਦਿਨ ਉਕਤ ਨੌਜਵਾਨ ਦਮਨਪ੍ਰੀਤ ਸਿੰਘ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ: ਨੌਜਵਾਨ ਕੁੜੀ ਤੇ 2 ਮੁੰਡਿਆਂ ਦੀ ਅਜਿਹੀ ਹਾਲਤ 'ਚ ਵੀਡੀਓ ਵਾਇਰਲ, ਹਰਕਤ ’ਚ ਆਈ ਪੁਲਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਅੰਮ੍ਰਿਤਸਰ ਦੇ ਥਾਣੇ 'ਤੇ ਗ੍ਰਨੇਡ ਹਮਲੇ ਤੋਂ ਬਾਅਦ ਪੁਲਸ 'ਤੇ ਫਿਰ ਹੋ ਗਿਆ ਹਮਲਾ
NEXT STORY