ਅੰਮ੍ਰਿਤਸਰ(ਛੀਨਾ)- ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਨਾਲ ਰਲੇਵਾਂ ਕਰਨ ਵਾਲੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ’ਚ ਬਗਾਵਤ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਸਬੰਧ ’ਚ ਅੱਜ ਆਲ ਇੰਡੀਆਂ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕੇਂਦਰੀ ਕਮੇਟੀ ਦੇ ਮੈਂਬਰ ਹਰਜਿੰਦਰ ਸਿੰਘ ਜਿੰਦਾ, ਮਾਲਵਾ ਜੋਨ ਦੇ ਇੰਚਾਰਜ ਰਾਜਵਿੰਦਰ ਸਿੰਘ ਗੋਲਡੀ ਤੇ ਮਾਝਾ ਜੋਨ ਦੇ ਇੰਚਾਰਜ ਦੇ ਸਰਬਜੀਤ ਸਿੰਘ ਬਟਾਲਾ ਨੇ ਕਿਹਾ ਕਿ ਫੈਡਰੇਸ਼ਨ ਮਹਿਤਾ ਨਾਲ ਰਲੇਵਾਂ ਕਰਨ ਦਾ ਫੈਂਸਲਾ ਸਰਪ੍ਰਸਤ ਭਾਈ ਮੇਜਰ ਸਿੰਘ ਤੇ ਉਨ੍ਹਾਂ ਦੇ ਕੁਝ ਨਜਦੀਕੀ ਸਾਥੀਆਂ ਦਾ ਹੈ, ਜਿਸ ਨਾਲ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਬਾਕੀ ਅਹੁੱਦੇਦਾਰ ਅਤੇ ਮੈਂਬਰ ਸਹਿਮਤ ਨਹੀਂ ਹਨ ਅਤੇ ਨਾ ਹੀ ਉਨ੍ਹਾਂ (ਭਾਈ ਮੇਜਰ ਸਿੰਘ) ਨੇ ਰਲੇਵੇਂ ਦਾ ਫੈਸਲਾ ਲੈਣ ਤੋਂ ਪਹਿਲਾਂ ਫੈਡਰੇਸ਼ਨ ਦੇ ਕਿਸੇ ਵੀ ਆਗੂ ਜਾਂ ਮੈਂਬਰ ਨੂੰ ਭਰੋਸੇ ’ਚ ਲੈਣਾ ਜ਼ਰੂਰੀ ਸਮਝਿਆ ਹੈ।
ਹਰਜਿੰਦਰ ਸਿੰਘ ਜਿੰਦਾ, ਰਾਜਵਿੰਦਰ ਸਿੰਘ ਗੋਲਡੀ ਤੇ ਸਰਬਜੀਤ ਸਿੰਘ ਬਟਾਲਾ ਨੇ ਕਿਹਾ ਕਿ ਫੈਡਰੇਸ਼ਨ ਮਹਿਤਾ ਸਿੱਧੇ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਸਹਿਯੋਗ ਕਰਦੀ ਹੈ ਤੇ ਬਾਦਲ ਧੜੇ ਨੇ ਮਨਮਰਜ਼ੀਆਂ ਕਰਦਿਆਂ ਪੰਜਾਬ ਅਤੇ ਪੰਥ ਦਾ ਬਹੁਤ ਨੁਕਸਾਨ ਕੀਤਾ ਹੈ. ਜਿਸ ਸਦਕਾ ਅਸੀਂ ਫੈਡਰੇਸ਼ਨ ਮਹਿਤਾ ਨਾਲ ਹੋਏ ਰਲੇਵੇਂ ਨਾਲ ਬਿਲਕੁਲ ਵੀ ਸਹਿਮਤ ਨਹੀਂ।
ਉਕਤ ਆਗੂਆਂ ਨੇ ਦਾਅਵਾ ਕੀਤਾ ਕਿ ਫੈਡਰੇਸ਼ਨ ਦੇ ਮੁੱਖ ਬੁਲਾਰੇ ਬਲਵਿੰਦਰ ਸਿੰਘ ਰੋਡੇ, ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਬਟਾਲਾ, ਪਠਾਨਕੋਟ ਦੇ ਪ੍ਰਧਾਨ ਬਚਿੱਤਰ ਸਿੰਘ, ਫਤਿਹਗੜ ਸਾਹਿਬ ਦੇ ਪ੍ਰਧਾਨ ਜਸਪ੍ਰੀਤ ਸਿੰਘ, ਫਰੀਦਕੋਟ ਦੇ ਪ੍ਰਧਾਨ ਧਰਮਿੰਦਰ ਸਿੰਘ, ਮੋਗਾ ਦੇ ਪ੍ਰਧਾਨ ਰੇਸ਼ਮ ਸਿੰਘ ਮਾਣੂਕੇ, ਫਿਰੋਜ਼ਪੁਰ ਦੇ ਪ੍ਰਧਾਨ ਸੁਖਪਾਲ ਸਿੰਘ ਨੱਡਾ, ਰੋਪੜ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਬਰਨਾਲਾ ਦੇ ਪ੍ਰਧਾਨ ਭਗਤ ਸਿੰਘ, ਮੁਕਤਸਰ ਦੇ ਪ੍ਰਧਾਨ ਬਲਜਿੰਦਰ ਸਿੰਘ ਰਾਣੀਵਾਲਾ, ਫਾਜ਼ਿਲਕਾ ਦੇ ਪ੍ਰਧਾਨ ਗੁਰਲਾਲ ਸਿੰਘ, ਤਰਨ ਤਾਰਨ ਦੇ ਪ੍ਰਧਾਨ ਅਮਰਿੰਦਰ ਸਿੰਘ ਤੇ ਬਠਿੰਡਾ ਦੇ ਪ੍ਰਧਾਨ ਜੋਧਾ ਸਿੰਘ ਸਮੇਤ ਵੱਡੀ ਗਿਣਤੀ ’ਚ ਅਹੁੱਦੇਦਾਰਾਂ ਅਤੇ ਮੈਂਬਰਾ ’ਚ ਰਲੇਵੇਂ ਵਾਲੇ ਫੈਸਲੇ ਨੂੰ ਲੈ ਕੇ ਭਾਰੀ ਰੋਸ ਹੈ।
SGPC ਦੀ ਪਾਕਿਸਤਾਨ ਨੂੰ ਅਪੀਲ, 500 ਪਾਕਿ ਸਿੱਖ ਸ਼ਰਧਾਲੂਆਂ ਨੂੰ ਦਰਬਾਰ ਸਾਹਿਬ ਦੇ ਦਰਸ਼ਨਾਂ ਦੀ ਦਿਓ ਇਜਾਜ਼ਤ
NEXT STORY