ਰਾਜਾਸਾਂਸੀ (ਰਾਜਵਿੰਦਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਫਤਹਿਗੜ੍ਹ ਚੂੜੀਆਂ ਰੋਡ ਦੇ ਪਿੰਡ ਨੰਗਲੀ ਅੰਮ੍ਰਿਤਸਰ ਵਿਖੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਸੀਨੀਅਰ ਅਕਾਲੀ ਵਰਕਰਾਂ ਨਾਲ ਕਰੀਬ ਇਕ ਘੰਟਾ ਬੰਦ ਕਮਰੇ ਵਿੱਚ ਮੀਟਿੰਗ ਕੀਤੀ ਗਈ। ਹਲਕਾ ਜੰਡਿਆਲਾ ਦੀ ਟਿਕਟ ਲਈ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਸਾਰੇ ਵਰਕਰਾਂ ਦੇ ਸੁਝਾਅ ਪ੍ਰਾਪਤ ਕੀਤੇ।
ਬਾਅਦ 'ਚ ਸੁਖਬੀਰ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਛੇਤੀ ਹੀ ਟਿਕਟ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਯੂਥ ਅਕਾਲੀ ਦਲ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ ਤੇ ਯੋਧ ਸਿੰਘ ਸਮਰਾ ਸਮੇਤ ਹਲਕਾ ਜੰਡਿਆਲਾ ਗੁਰੂ ਦੇ ਸਮੂਹ ਸਰਕਲ ਪ੍ਰਧਾਨ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰ ਤੇ ਹੋਰ ਆਗੂ ਹਾਜ਼ਰ ਸਨ।
ਨਸ਼ੇੜੀ ਨੌਜਵਾਨ ਨੇ ਦਰੱਖ਼ਤ ਨਾਲ ਫ਼ਾਹਾ ਲੈ ਕੀਤੀ ਖ਼ੁਦਕੁਸ਼ੀ
NEXT STORY