Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    12:23:04 AM

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

  • ind vs wi 5th t20i updatestoss

    Team India 'ਚ 2 ਧਾਕੜ ਖਿਡਾਰੀਆਂ ਦੀ ਵਾਪਸੀ !...

  • accident in patiala

    ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ‘ਗੈਰ-ਹਾਜ਼ਰ ਅਤੇ ਲਾਪ੍ਰਵਾਹ ਕਰਮਚਾਰੀਆਂ ਦੇ ਵਿਰੁੱਧ’ ‘ਕਾਰਵਾਈ ’ਚ ਹੋਰ ਤੇਜ਼ੀ ਲਿਆਂਦੀ ਜਾਵੇ’

ARTICLE News Punjabi(ਸੰਪਾਦਕੀ)

‘ਗੈਰ-ਹਾਜ਼ਰ ਅਤੇ ਲਾਪ੍ਰਵਾਹ ਕਰਮਚਾਰੀਆਂ ਦੇ ਵਿਰੁੱਧ’ ‘ਕਾਰਵਾਈ ’ਚ ਹੋਰ ਤੇਜ਼ੀ ਲਿਆਂਦੀ ਜਾਵੇ’

  • Updated: 04 Apr, 2021 03:29 AM
Article
action against absent employees should be expedited
  • Share
    • Facebook
    • Tumblr
    • Linkedin
    • Twitter
  • Comment

ਸਰਕਾਰ ਦੁਆਰਾ ਲਗਨ ਨਾਲ ਡਿਊਟੀ ਨਿਭਾਉਣ ਦੇ ਹੁਕਮ ਦੇਣ ਦੇ ਬਾਵਜੂਦ ਕਈ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਡਿਊਟੀ ’ਚ ਲਾਪ੍ਰਵਾਹੀ ਵਰਤਣ, ਬਿਨਾਂ ਛੁੱਟੀ ਲਏ ਡਿਊਟੀ ਤੋਂ ਗੈਰ-ਹਾਜ਼ਰ ਰਹਿਣ, ਵਿਦੇਸ਼ਾਂ ’ਚ ਜਾ ਕੇ ਨੌਕਰੀਆਂ ਕਰ ਲੈਣ ਅਤੇ ਉਥੇ ਆਬਾਦ ਹੋ ਜਾਣ ਤੱਕ ਦੀਆਂ ਸ਼ਿਕਾਇਤਾਂ ਲਗਾਤਾਰ ਮਿਲਦੀਆਂ ਰਹਿੰਦੀਆਂ ਹਨ।

ਇਸੇ ਨੂੰ ਦੇਖਦੇ ਹੋਏ 2015 ’ਚ ਪੰਜਾਬ ਦੇ ਤੱਤਕਾਲੀਨ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਵਿਦੇਸ਼ਾਂ ’ਚ ਨੌਕਰੀ ਕਰਨ ਦੇ ਮੋਹ ਦੇ ਕਾਰਣ ਲੰਬੀ ਛੁੱਟੀ ਲੈ ਕੇ ਜਾਂ ਇਸ ਦੇ ਬਗੈਰ ਵੀ ਦੇਸ਼ ਤੋਂ ਬਾਹਰ ਗਏ 1200 ਤੋਂ ਵੱਧ ਸਰਕਾਰੀ ਅਧਿਆਪਕਾਂ ਦੇ ਵਿਰੁੱਧ ਕਾਰਵਾਈ ਕਰ ਕੇ ਕਈ ਅਧਿਆਪਕਾਂ ਦੀਆਂ ਸੇਵਾਵਾਂ ਖਤਮ ਕੀਤੀਆਂ ਸਨ।

ਇਸੇ ਤਰ੍ਹਾਂ 2019 ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਇਕ ਸਾਲ ’ਚ ਇਨਕਮ ਟੈਕਸ ਵਿਭਾਗ ਦੇ 85 ਅਧਿਕਾਰੀਆਂ ਨੂੰ ਜਿਨ੍ਹਾਂ ਦੇ ਵਿਰੁੱਧ ਕੰਮ ’ਚ ਲਾਪ੍ਰਵਾਹੀ ਵਰਤਣ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਪੈਂਡਿੰਗ ਸਨ, ਜਬਰੀ ਰਿਟਾਇਰ ਕਰ ਦਿੱਤਾ ਸੀ।

ਅਧਿਕਾਰੀਆਂ ਅਤੇ ਕਰਮਚਾਰੀਆਂ ’ਚ ਭੈੜੀ ਰਵਾਇਤ ਜਾਰੀ ਰਹਿਣ ਦੇ ਮੱਦੇਨਜ਼ਰ ਹੁਣ ਕੁਝ ਸਰਕਾਰੀ ਵਿਭਾਗਾਂ ਵੱਲੋਂ ਲਾਪ੍ਰਵਾਹ ਕਰਮਚਾਰੀਆਂ ਦੇ ਵਿਰੁੱਧ ਕਾਰਵਾਈ ਹੋ ਰਹੀ ਹੈ ਜਿਸ ਦੀਆਂ ਸਿਰਫ ਦਸ ਦਿਨਾਂ ਦੀਆਂ ਕੁਝ ਉਦਾਹਰਣਾਂ ਹੇਠਾਂ ਦਰਜ ਹਨ :

* 22 ਮਾਰਚ ਨੂੰ ਲੰਬੇ ਸਮੇਂ ਤੱਕ ਡਿਊਟੀ ਤੋਂ ਗੈਰ-ਹਾਜ਼ਰ ਚੱਲੇ ਆ ਰਹੇ ਪਟਿਆਲਾ ਪੁਲਸ ਦੇ 7 ਕਰਮਚਾਰੀਆਂ ਨੂੰ ਨੌੌਕਰੀ ਤੋਂ ਕੱਢਣ ਦੇ ਹੁਕਮ ਜਾਰੀ ਕਰ ਦਿੱਤੇ ਗਏ। ਇਨ੍ਹਾਂ ’ਚ ਏ. ਐੱਸ. ਆਈ. ਸਤਵਿੰਦਰ ਸਿੰਘ, ਹੈੱਡ ਕਾਂਸਟੇਬਲ ਚਰਣੋ ਦੇਵੀ, ਕਾਂਸਟੇਬਲ ਗਗਨਦੀਪ ਸਿੰਘ, ਮਨਿੰਦਰ ਸਿੰਘ, ਜਤਿੰਦਰ ਪਾਲ ਸਿੰਘ, ਗੁਰਪ੍ਰੀਤ ਕੌਰ ਅਤੇ ਸੰਦੀਪ ਕੌਰ ਸ਼ਾਮਲ ਹਨ। ਨੌਕਰੀ ’ਚੋਂ ਕੱਢੇ ਗਏ ਵਧੇਰੇ ਪੁਲਸ ਕਰਮਚਾਰੀ ਵਿਦੇਸ਼ਾਂ ’ਚ ਜਾ ਵਸੇ ਹਨ।

* 23 ਮਾਰਚ ਨੂੰ ਅੰਮ੍ਰਿਤਸਰ (ਦਿਹਾਤੀ) ਦੇ ਪੁਲਸ ਸੁਪਰਡੈਂਟ ਧਰੁਵ ਦਹੀਆ ਨੇ ਨਸ਼ੇ ਦੀ ਆਦਤ ਦਾ ਸ਼ਿਕਾਰ ਇਕ ਸਿਪਾਹੀ ਸਮੇਤ 6 ਪੁਲਸ ਕਰਮਚਾਰੀਆਂ ਨੂੰ ਆਪਣੀ ਡਿਊਟੀ ਸਹੀ ਢੰਗ ਨਾਲ ਨਾ ਨਿਭਾਉਣ ਦੇ ਦੋਸ਼ ’ਚ ਨੌਕਰੀ ਤੋਂ ਬਰਖਾਸਤ ਕੀਤਾ।

* 23 ਮਾਰਚ ਨੂੰ ਹੀ ਹਰਿਆਣਾ ਦੇ ‘ਖੋਦਾਈ ਅਤੇ ਭੂ-ਗਰਭ ਵਿਭਾਗ’ ਦੇ ਮਹਾਨਿਰਦੇਸ਼ਕ ਏ. ਸ਼੍ਰੀਨਿਵਾਸ ਨੇ ਵਿਭਾਗ ਦੇ 2 ਸਪੈਸ਼ਲ ਖੋਦਾਈ ਗਾਰਡਾਂ ਮਨੋਜ ਅਤੇ ਮਨਜੀਤ ਨੂੰ ਡਿਊਟੀ ’ਚ ਲਾਪ੍ਰਵਾਹੀ ਵਰਤਣ ਦੇ ਦੋਸ਼ ’ਚ ਨੌਕਰੀ ਤੋਂ ਬਰਖਾਸਤ ਅਤੇ ਇਕ ਡਰਾਈਵਰ ਜਤਿੰਦਰ ਕੁਮਾਰ ਅਤੇ 2 ਹੋਰ ਖੋਦਾਈ ਗਾਰਡਾਂ ਪ੍ਰੇਮਚੰਦ ਅਤੇ ਸ਼ੈਲੇਂਦਰ ਨੂੰ ਉਨ੍ਹਾਂ ਦੇ ਵਿਰੁੱਧ ਪੁਲਸ ’ਚ ਕੇਸ ਦਰਜ ਹੋਣ ਦੇ ਮੱਦੇਨਜ਼ਰ ਤੱਤਕਾਲ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ।

* 23 ਮਾਰਚ ਨੂੰ ਹੀ ਉਤਰ ਪ੍ਰਦੇਸ਼ ’ਚ 3 ਆਈ.ਪੀ.ਐੱਸ ਅਧਿਕਾਰੀਆਂ ਨੂੰ ਡਿਊਟੀ ’ਚ ਲਾਪ੍ਰਵਾਹੀ ਵਰਤਣ ਅਤੇ ਹੋਰ ਦੋਸ਼ਾਂ ’ਚ ਸਮੇਂ ਤੋਂ ਪਹਿਲਾਂ ਰਿਟਾਇਰ ਕੀਤਾ ਗਿਆ।

* 25 ਮਾਰਚ ਨੂੰ ਪੰਜਾਬ ਸਰਕਾਰ ਨੇ 5 ਪੁਲਸ ਕਰਮਚਾਰੀਆਂ ਨੂੰ ਕੁਝ ਨਸ਼ਾ ਸਮੱਗਲਰਾਂ ਨਾਲ ਗੰਢ-ਤੁੱਪ ਦੇ ਦੋਸ਼ ’ਚ ਮੁਅੱਤਲ ਕੀਤਾ।

* 25 ਮਾਰਚ ਨੂੰ ਹੀ ਮੱਧ ਪ੍ਰਦੇਸ਼ ਦੇ ਗਵਾਲੀਅਰ ’ਚ ‘ਜੀਵਾਜੀ ਯੂਨੀਵਰਸਿਟੀ’ ਦੇ 5 ਕਰਮਚਾਰੀਆਂ ਨੂੰ ਉੱਥੋਂ ਦੇ ਕੰਪਿਊਟਰ ’ਤੇ ‘ਪੋਰਨ’ ਦੇਖਣ ਦੇ ਦੋਸ਼ ’ਚ ਬਰਖਾਸਤ ਕੀਤਾ ਗਿਆ। ਇਨ੍ਹਾਂ ’ਚ 2 ਔਰਤਾਂ ਵੀ ਸ਼ਾਮਲ ਹਨ।

* 28 ਮਾਰਚ ਨੂੰ ਪਾਨੀਪਤ ਦੇ ਪੁਲਸ ਸੁਪਰਡੈਂਟ ਸ਼ਸ਼ਾਂਕ ਕੁਮਾਰ ਨੇ ਪਾਨੀਪਤ ਸਦਰ ਦੇ ਐੱਸ.ਐੱਚ.ਓ. ਨੂੰ ਇਕ ਕਤਲਕਾਂਡ ਦੇ ਸਬੰਧ ’ਚ ਢਿੱਲ ਵਰਤਣ ਦੇ ਦੋਸ਼ ’ਚ ਮੁਅੱਤਲ ਕਰਨ ਦਾ ਹੁਕਮ ਜਾਰੀ ਕੀਤਾ।

* 1 ਅਪ੍ਰੈਲ ਨੂੰ ਪੁਲਸ ਹਵਾਲਾਤ ’ਚ 2 ਹਵਾਲਾਤੀਆਂ ਵਿਚਾਲੇ ਕੁੱਟ-ਮਾਰ ਦਾ ਗੰਭੀਰ ਨੋਟਿਸ ਲੈਂਦੇ ਹੋਏ ਪਾਨੀਪਤ ਦੇ ਪੁਲਸ ਸੁਪਰਡੈਂਟ ਨੇ ਇਕ ਏ.ਐੱਸ.ਆਈ ਅਤੇ ਇਕ ਕਾਂਸਟਬੇਲ ਨੂੰ ਆਪਣੀ ਡਿਊਟੀ ’ਚ ਲਾਪ੍ਰਵਾਹੀ ਵਰਤਣ ਦੇ ਦੋਸ਼ ’ਚ ਮੁਅੱਤਲ ਕਰਨ ਦਾ ਹੁਕਮ ਜਾਰੀ ਕੀਤਾ।

ਸਾਡੇ ਦੇਸ਼ ’ਚ ਆਮ ਤੌਰ ’ਤੇ ਸਰਕਾਰੀ ਕਰਮਚਾਰੀਆਂ ਨੂੰ ਫਰਜ਼ ਦੀ ਪਾਲਣਾ ’ਚ ਲਾਪ੍ਰਵਾਹੀ ਵਰਤਣ ਦਾ ਦੋਸ਼ੀ ਪਾਏ ਜਾਣ ’ਤੇ ਮੁਅੱਤਲ ਹੀ ਕੀਤਾ ਜਾਂਦਾ ਹੈ ਪਰ ਜ਼ਿਆਦਾਤਰ ਮਾਮਲਿਆਂ ’ਚ ਉਹ ਮੁਅੱਤਲੀ ਰੱਦ ਕਰਵਾ ਕੇ ਬਹਾਲ ਹੋ ਜਾਣ ’ਚ ਸਫਲ ਹੋ ਜਾਂਦੇ ਹਨ।

ਮੁਅੱਤਲੀ ਦੇ ਦੌਰਾਨ ਉਨ੍ਹਾਂ ਨੂੰ ਅੱਧੀ ਤਨਖਾਹ ਮਿਲਦੀ ਰਹਿੰਦੀ ਹੈ ਅਤੇ ਬਹਾਲ ਹੋ ਜਾਣ ’ਤੇ ਉਨ੍ਹਾਂ ਨੂੰ ਮੁਅੱਤਲੀ ਦੀ ਮਿਆਦ ਦੀ ਬਕਾਇਆ ਅੱਧੀ ਤਨਖਾਹ ਵੀ ਮਿਲ ਜਾਂਦੀ ਹੈ, ਜਿਸ ਕਾਰਨ ਉਨ੍ਹਾਂ ਨੂੰ ਸਜ਼ਾ ਦੇਣ ਦਾ ਮਕਸਦ ਹੀ ਖਤਮ ਹੋ ਜਾਂਦਾ ਹੈ ਅਤੇ ਇਸੇ ਬਹਾਨੇ ਉਹ ਛੁੱਟੀਆਂ ਮਨਾ ਲੈਂਦੇ ਹਨ, ਸੋ ਵੱਖਰੀਆਂ।

ਇਸ ਲਈ ਲਾਪ੍ਰਵਾਹ ਕਰਮਚਾਰੀਆਂ ਦੇ ਵਿਰੁੱਧ ਕਾਰਵਾਈ ’ਚ ਤੇਜ਼ੀ ਲਿਆਂਦੀ ਜਾਵੇ ਅਤੇ ਦੋਸ਼ੀ ਪਾਏ ਜਾਣ ਵਾਲੇ ਕਰਮਚਾਰੀਆਂ ਦੀ ਤੱਤਕਾਲ ਜਾਂਚ ਕਰ ਕੇ ਦੋਸ਼ ਸਿੱਧ ਹੋਣ ’ਤੇ ਉਨ੍ਹਾਂ ਨੂੰ ਬਰਖਾਸਤ ਹੀ ਕੀਤਾ ਜਾਣਾ ਚਾਹੀਦਾ ਹੈ। ਤਦ ਹੀ ਦੂਸਰਿਆਂ ਨੂੰ ਨਸੀਹਤ ਮਿਲੇਗੀ।

ਸਾਰੇ ਸੂਬਿਆਂ ਅਤੇ ਸਾਰੇ ਵਿਭਾਗਾਂ ’ਚ ਅਜਿਹੀਆਂ ਕਾਰਵਾਈਆਂ ਸ਼ੁਰੂ ਕਰਨ ਦੀ ਲੋੜ ਹੈ। ਇਸ ਨਾਲ ਸਰਕਾਰੀ ਕੰਮਕਾਜ ਸੁਧਰਨ ਨਾਲ ਦੇਸ਼ ਤਰੱਕੀ ਕਰੇਗਾ, ਕਰਮਚਾਰੀਆਂ ’ਚ ਸਜ਼ਾ ਅਤੇ ਨੌਕਰੀਆਂ ਤੋਂ ਕੱਢੇ ਜਾਣ ਦੇ ਡਰ ਨਾਲ ਉਨ੍ਹਾਂ ਦੇ ਕੰਮਕਾਜ ’ਚ ਸੁਧਾਰ ਹੋਣ ਅਤੇ ਭ੍ਰਿਸ਼ਟਾਚਾਰ ਖਤਮ ਹੋਣ ਨਾਲ ਲੋਕਾਂ ਨੂੰ ਰਾਹਤ ਮਿਲੇਗੀ।

- ਵਿਜੇ ਕੁਮਾਰ

  • negligent employees
  • absent
  • ਗੈਰ-ਹਾਜ਼ਰ
  • ਕਾਰਵਾਈ

‘ਮਮਤਾ ਦਾ ਵਿਰੋਧੀ ਧਿਰ ਦੇ ਆਗੂਆਂ ਨੂੰ ਏਕਤਾ ਪੱਤਰ’

NEXT STORY

Stories You May Like

  • stock market surges on rise in shares of it companies
    IT ਕੰਪਨੀਆਂ ਦੇ ਸ਼ੇਅਰਾਂ 'ਚ ਤੇਜ਼ੀ ਦੇ ਮੱਦੇਨਜ਼ਰ ਘਰੇਲੂ ਸ਼ੇਅਰ ਬਾਜ਼ਾਰ 'ਚ ਵਾਧਾ
  • raids on illegal dairies following high court orders
    ਨਿਗਮ ਦੀ ਵੱਡੀ ਕਾਰਵਾਈ: ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਗੈਰ-ਕਾਨੂੰਨੀ ਡੇਅਰੀਆਂ ’ਤੇ ਛਾਪੇਮਾਰੀ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • strict action against illegal miners  five accused arrested
    ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ, 5 ਮਸ਼ੀਨਾਂ ਸਣੇ 5 ਮੁਲਜ਼ਮ ਕੀਤੇ ਗ੍ਰਿਫ਼ਤਾਰ
  • markets rise due to rise in shares of tcs and other it companies
    TCS ਤੇ ਹੋਰ IT ਕੰਪਨੀਆਂ ਦੇ ਸ਼ੇਅਰਾਂ 'ਚ ਵਾਧੇ ਕਾਰਨ ਬਾਜ਼ਾਰ ਚੜ੍ਹਿਆ; ਸੈਂਸੈਕਸ 775 ਅੰਕ ਉਛਲਿਆ
  • major action by sgpc in the bahrain woman case
    ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ ਤਬਾਦਲਾ
  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • sail and nmdc directed to find mining assets abroad
    ਸੇਲ ਅਤੇ NMDC ਨੂੰ ਵਿਦੇਸ਼ਾਂ ’ਚ ਮਾਈਨਿੰਗ ਜਾਇਦਾਦਾਂ ਲੱਭਣ ਦੇ ਨਿਰਦੇਸ਼
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • prevalence of adulterated food products
      ‘ਮਿਲਾਵਟੀ ਖੁਰਾਕ ਪਦਾਰਥਾਂ ਦਾ ਜ਼ੋਰ’ ਲੋਕਾਂ ਦੀ ਸਿਹਤ ਨੂੰ ਪਹੁੰਚ ਰਿਹਾ ਨੁਕਸਾਨ!
    • student suicides are becoming a serious problem
      ‘ਵਿਦਿਆਰਥੀ ਖੁਦਕੁਸ਼ੀਆਂ’ ਬਣਦੀਆਂ ਜਾ ਰਹੀਆਂ ਗੰਭੀਰ ਸਮੱਸਿਆ!
    • lack of security at atms
      ‘ਏ. ਟੀ. ਐੱਮ. ’ਚ ਸੁਰੱਖਿਆ ਦੀ ਕਮੀ’ ਲੁੱਟ ਦੀਆਂ ਘਟਨਾਵਾਂ ਵਧੀਆਂ!
    • deaths occurring from entering sewers and septic tanks without safety equipment
      ਬਿਨਾਂ ਸੁਰੱਖਿਆ ਉਪਕਰਣਾਂ ਦੇ ਸੀਵਰ ਅਤੇ ਸੈਪਟਿਕ ਟੈਂਕਾਂ ’ਚ ਉਤਰਨ ਨਾਲ ਹੋ ਰਹੀਆਂ...
    • materials of destruction are being seized
      ‘ਦੇਸ਼ ਦੇ ਇਕ ਸਿਰੇ ਤੋਂ ਦੂਜੇ ਤੱਕ’ ਬਰਾਮਦ ਹੋ ਰਿਹਾ ਤਬਾਹੀ ਦਾ ਸਾਮਾਨ!
    • china s belt and road initiative is becoming a headache for it
      ‘ਚੀਨ ਦੀ ਬੈਲਟ ਐਂਡ ਰੋਡ ਯੋਜਨਾ’ ਬਣਦੀ ਜਾ ਰਹੀ ਇਸਦੇ ਲਈ ਸਿਰਦਰਦ!
    • curbing social evils and extravagance
      ਸਮਾਜਿਕ ਕੁਰੀਤੀਆਂ ਅਤੇ ਫਿਜ਼ੂਲ-ਖਰਚੀ ’ਤੇ ਲਗਾਮ, ਕੁਝ ਪੰਚਾਇਤਾਂ ਦੇ ਸ਼ਲਾਘਾਯੋਗ...
    • women being ruined after falling into the trap of certain charlatan godmen
      ‘ਕੁਝ ਢੋਂਗੀ ਬਾਬਿਆਂ ਦੇ ਜਾਲ ’ਚ ਫਸ ਕੇ’ ਬਰਬਾਦ ਹੋ ਰਹੀਆਂ ਔਰਤਾਂ!
    • some government hospitals patients falling victim to negligence
      ‘ਕੁਝ ਸਰਕਾਰੀ ਹਸਪਤਾਲ’ ਲਾਪ੍ਰਵਾਹੀ ਦਾ ਸ਼ਿਕਾਰ ਹੁੰਦੇ ਮਰੀਜ਼!
    • stray dogs have become a threat to public safety
      ‘ਲੋਕਾਂ ਦੀ ਸੁਰੱਖਿਆ ਲਈ’ ਖ਼ਤਰਾ ਬਣੇ ਆਵਾਰਾ ਕੁੱਤੇ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +