Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    12:13:25 PM

  • woman dies after giving birth in moga government hospital

    ਮੋਗਾ ਦੇ ਸਰਕਾਰੀ ਹਸਪਤਾਲ 'ਚ ਜਣੇਪੇ ਮਗਰੋਂ ਔਰਤ ਦੀ...

  • a young man who got married 2 months ago committed suicide

    2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ...

  • indian student in canada

    ਕੈਨੇਡਾ 'ਚ ਭਾਰਤੀ ਵਿਦਿਆਰਥੀ ਦੀ ਮੌਤ, ਸਦਮੇ 'ਚ...

  • man murder with sharp weapons in dasuya

    ਦਸੂਹਾ 'ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਇਲਾਕੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • 'ਦਿੱਲੀ 'ਚ ਲੱਗੀ ਜਨ ਸਿਹਤ ਐਮਰਜੈਂਸੀ' ਉੱਤਰ ਭਾਰਤ 'ਚ ਹਵਾ ਪ੍ਰਦੂਸ਼ਣ ਦੀ ਸਥਿਤੀ ਗੰਭੀਰ

ARTICLE News Punjabi(ਸੰਪਾਦਕੀ)

'ਦਿੱਲੀ 'ਚ ਲੱਗੀ ਜਨ ਸਿਹਤ ਐਮਰਜੈਂਸੀ' ਉੱਤਰ ਭਾਰਤ 'ਚ ਹਵਾ ਪ੍ਰਦੂਸ਼ਣ ਦੀ ਸਥਿਤੀ ਗੰਭੀਰ

  • Updated: 02 Nov, 2019 01:32 AM
Article
delhi  s public health emergency serious pollution situation in north india
  • Share
    • Facebook
    • Tumblr
    • Linkedin
    • Twitter
  • Comment

ਕੁਝ ਸਾਲਾਂ ਤੋਂ ਦੇਸ਼ ਦੇ ਕਈ ਸੂਬਿਆਂ 'ਚ ਹਵਾ ਪ੍ਰਦੂਸ਼ਣ ਜਾਨਲੇਵਾ ਪੱਧਰ 'ਤੇ ਪਹੁੰਚ ਗਿਆ ਹੈ। ਇਕ ਅਧਿਐਨ ਅਨੁਸਾਰ ਸਾਲ 1998 ਤੋਂ 2016 ਦੇ ਵਿਚਾਲੇ ਉੱਤਰੀ ਭਾਰਤ ਵਿਚ, ਜਿਥੇ ਦੇਸ਼ ਦੀ ਕੁਲ ਆਬਾਦੀ 'ਚੋਂ ਲੱਗਭਗ 48 ਕਰੋੜ ਤੋਂ ਵੱਧ ਆਬਾਦੀ ਰਹਿੰਦੀ ਹੈ, ਪ੍ਰਦੂਸ਼ਣ 72 ਫੀਸਦੀ ਵਧ ਗਿਆ ਹੈ।
ਜ਼ਹਿਰੀਲੀ ਹਵਾ ਦੇ ਕਾਰਣ ਕੁਝ ਇਲਾਕਿਆਂ ਵਿਚ ਲੋਕਾਂ ਦੀ ਔਸਤ ਉਮਰ 7 ਸਾਲ ਅਤੇ ਦਿੱਲੀ ਵਿਚ 10 ਸਾਲ ਤਕ ਘੱਟ ਹੋ ਗਈ ਹੈ। ਉੱਤਰ ਭਾਰਤ ਵਿਚ ਹਵਾ ਪ੍ਰਦੂਸ਼ਣ ਬਾਕੀ ਦੇਸ਼ ਦੇ ਮੁਕਾਬਲੇ 3 ਗੁਣਾ ਵੱਧ ਹੈ ਅਤੇ ਸਭ ਤੋਂ ਵੱਧ ਪ੍ਰਦੂਸ਼ਿਤ ਦਿੱਲੀ ਹੈ।
''ਐਨਰਜੀ ਪਾਲਿਸੀ ਇੰਸਟੀਚਿਊਟ ਐਟ ਦਿ ਯੂਨੀਵਰਸਿਟੀ ਆਫ ਸ਼ਿਕਾਗੋ' (ਈ. ਪੀ. ਆਈ. ਸੀ.) ਦੇ ਅਨੁਸਾਰ, ''ਵਧਦੇ ਪ੍ਰਦੂਸ਼ਣ ਨਾਲ ਨਵਜਾਤ ਬੱਚਿਆਂ ਸਮੇਤ ਹਰ ਕੋਈ 'ਸਮੋਕਰ' ਬਣ ਰਿਹਾ ਹੈ। ਪ੍ਰਦੂਸ਼ਣ ਵਧ ਕੇ 24 ਘੰਟਿਆਂ ਵਿਚ 20-25 ਸਿਗਰਟਾਂ ਪੀਣ ਦੇ ਬਰਾਬਰ ਹੋ ਗਿਆ ਹੈ।''
'ਇੰਡੀਅਨ ਮੈਡੀਕਲ ਐਸੋਸੀਏਸ਼ਨ' ਦੇ ਜਨਰਲ ਸਕੱਤਰ ਡਾ. ਅਨਿਲ ਗੋਇਲ ਅਨੁਸਾਰ, ''ਪ੍ਰਦੂਸ਼ਣ ਦੇ ਕਾਰਣ ਹਸਪਤਾਲਾਂ 'ਚ ਰੋਜ਼ਾਨਾ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ, ਇਸ ਲਈ ਲੋਕ ਜਿਥੋਂ ਤਕ ਸੰਭਵ ਹੋਵੇ, ਘਰੋਂ ਬਾਹਰ ਨਾ ਨਿਕਲਣ ਅਤੇ ਮਾਸਕ ਲਗਾਉਣ।''
ਹਾਲਤ ਇੰਨੀ ਖਰਾਬ ਹੋ ਗਈ ਹੈ ਕਿ ਰਾਜਧਾਨੀ ਦਿੱਲੀ ਸਮੇਤ ਕਈ ਸਥਾਨਾਂ 'ਤੇ ਦਿਲ ਦੇ ਦੌਰੇ ਦਾ ਖਤਰਾ ਵਧ ਜਾਣ ਨੂੰ ਦੇਖਦੇ ਹੋਏ ਮਾਹਿਰਾਂ ਨੇ ਅਸਥਮਾ, ਬ੍ਰੋਕਾਈਟਿਸ ਜਾਂ ਸਾਹ ਸਬੰਧੀ ਹੋਰ ਰੋਗਾਂ ਤੋਂ ਪੀੜਤ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ ਕਿਉਂਕਿ ਬੀਮਾਰੀਆਂ 'ਚ ਭਾਰੀ ਵਾਧੇ ਕਾਰਣ ਮੌਤਾਂ ਵੀ ਵਧ ਰਹੀਆਂ ਹਨ।
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ. ਪੀ. ਸੀ. ਬੀ.) ਦੇ ਇਕ ਅਧਿਕਾਰੀ ਅਨੁਸਾਰ ਦਿੱਲੀ ਵਿਚ ਇਸ ਸਾਲ ਜਨਵਰੀ ਤੋਂ ਬਾਅਦ 1 ਨਵੰਬਰ ਦੀ ਸਵੇਰ ਪਹਿਲੀ ਵਾਰ ਪੂਰਨ ਹਵਾ ਗੁਣਵੱਤਾ ਸੂਚਕਅੰਕ (ਏ. ਕਿਊ. ਆਈ.) ਅਤਿ-ਗੰਭੀਰ ਹਾਲਤ ਵਿਚ ਪਹੁੰਚ ਗਿਆ।
ਇਸ ਨੂੰ ਦੇਖਦਿਆਂ 'ਇਨਵਾਇਰਨਮੈਂਟ ਪੋਲਿਊਸ਼ਨ (ਪ੍ਰੀਵੈਨਸ਼ਨ ਐਂਡ ਕੰਟਰੋਲ) ਅਥਾਰਿਟੀ' (ਈ. ਪੀ. ਸੀ. ਏ.) ਨੇ ਦਿੱਲੀ-ਐੱਨ. ਸੀ. ਆਰ. ਵਿਚ 'ਜਨ ਸਿਹਤ ਐਮਰਜੈਂਸੀ' ਦਾ ਐਲਾਨ ਕਰਦੇ ਹੋਏ 5 ਨਵੰਬਰ ਤਕ ਨਿਰਮਾਣ ਕਾਰਜਾਂ 'ਤੇ ਪਾਬੰਦੀ ਲਾਉਣ ਤੋਂ ਇਲਾਵਾ ਸਰਦੀ ਦੇ ਮੌਸਮ 'ਚ ਪਟਾਕੇ ਚਲਾਉਣ 'ਤੇ ਰੋਕ ਲਾ ਦਿੱਤੀ ਹੈ।
ਦਿੱਲੀ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਵਿਚਾਲੇ, ''ਐੱਨ.-95 ਮਾਸਕ' ਵੰਡਣੇ ਸ਼ੁਰੂ ਕਰ ਦਿੱਤੇ ਹਨ ਅਤੇ ਇਸ ਦੇ ਨਾਲ ਹੀ ਸਾਰਿਆਂ ਸਕੂਲਾਂ ਨੂੰ 5 ਨਵੰਬਰ ਤਕ ਬੰਦ ਕਰਨ ਦਾ ਫੈਸਲਾ ਵੀ ਕਰ ਦਿੱਤਾ ਹੈ।
ਇਸ ਤੋਂ ਇਲਾਵਾ ਈ. ਪੀ. ਸੀ. ਏ. ਨੇ ਫਰੀਦਾਬਾਦ, ਗੁਰੂਗ੍ਰਾਮ, ਗਾਜ਼ੀਆਬਾਦ, ਨੋਇਡਾ, ਗ੍ਰੇਟਰ ਨੋਇਡਾ, ਬਹਾਦੁਰਗੜ੍ਹ, ਸੋਨੀਪਤ, ਪਾਨੀਪਤ 'ਚ ਸਾਰੇ ਕੋਲਾ ਅਤੇ ਤੇਲ ਆਧਾਰਿਤ ਉਦਯੋਗਾਂ ਨੂੰ 5 ਨਵੰਬਰ ਸਵੇਰ ਤਕ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਦਿੱਲੀ 'ਚ ਕੁਦਰਤੀ ਗੈਸ ਦੀ ਵਰਤੋਂ ਨਾ ਕਰਨ ਵਾਲੇ ਉਦਯੋਗ ਵੀ ਇਸ ਦੌਰਾਨ ਬੰਦ ਰਹਿਣਗੇ।
ਇਸ ਤੋਂ ਇਲਾਵਾ ਦਿੱਲੀ ਸਰਕਾਰ ਦੇ ਸਿੱਖਿਆ ਡਾਇਰੈਕਟੋਰੇਟ ਨੇ ਪ੍ਰਦੂਸ਼ਣ ਦੇ ਮੌਜੂਦਾ ਪੱਧਰ ਨਾਲ ਬੱਚਿਆਂ ਦੀ ਸਿਹਤ ਨੂੰ ਨੁਕਸਾਨ ਦੇ ਖਦਸ਼ੇ ਦੇ ਨਜ਼ਰੀਏ ਨਾਲ ਸਾਰੇ ਨਿੱਜੀ ਅਤੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਬੱਚਿਆਂ ਨੂੰ ਪ੍ਰਦੂਸ਼ਣ ਪ੍ਰਤੀ ਜਾਗਰੂਕ ਕਰਨ ਦਾ ਨਿਰਦੇਸ਼ ਦਿੱਤਾ ਹੈ।
ਪ੍ਰਿਥਵੀ ਵਿਗਿਆਨ ਮੰਤਰਾਲਾ ਦੀ ਸੰਸਥਾ 'ਸਫਰ' ਦੇ ਅਨੁਸਾਰ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ 'ਚ ਹਵਾ ਪ੍ਰਦੂਸ਼ਣ ਦਾ ਸੰਕਟ ਵਧਣ ਲਈ ਜ਼ਿੰਮੇਵਾਰ ਕਾਰਕਾਂ 'ਚ ਪੰਜਾਬ ਅਤੇ ਹਰਿਆਣਾ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ 27 ਫੀਸਦੀ ਯੋਗਦਾਨ ਦੱਸਿਆ ਜਾ ਰਿਹਾ ਹੈ। ਇਸ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਪ੍ਰਦੂਸ਼ਣ ਵਿਰੁੱਧ ਠੋਸ ਕਦਮ ਚੁੱਕਣ ਦੀ ਅਪੀਲ ਕਰਦੇ ਹੋਏ ਦਿੱਲੀ ਨੂੰ ਗੈਸ ਚੈਂਬਰ ਬਣਨ ਤੋਂ ਬਚਾਉਣ ਦੀ ਅਪੀਲ ਕੀਤੀ ਹੈ।
ਪ੍ਰਦੂਸ਼ਣ ਦੇ ਹੋਰ ਕਾਰਣਾਂ ਤੋਂ ਇਲਾਵਾ ਖੇਤੀ ਵਿਗਿਆਨੀਆਂ ਦਾ ਕਹਿਣਾ ਹੈ ਕਿ ਕਿਸਾਨ ਕੀਟਨਾਸ਼ਕਾਂ ਅਤੇ ਰਸਾਇਣਕ ਖਾਦਾਂ ਦੀ ਬਹੁਤ ਜ਼ਿਆਦਾ ਵਰਤੋਂ ਕਰਕੇ ਅਤੇ ਖੇਤਾਂ ਵਿਚ ਪਰਾਲੀ ਸਾੜ ਕੇ ਨਾ ਸਿਰਫ ਧਰਤੀ ਨੂੰ ਕਮਜ਼ੋਰ ਕਰ ਰਹੇ ਹਨ, ਸਗੋਂ ਪਰਾਲੀ ਦੇ ਧੂੰਏਂ ਨਾਲ ਪ੍ਰਦੂਸ਼ਣ ਫੈਲਾ ਕੇ ਵਾਯੂਮੰਡਲ ਨੂੰ ਵੀ ਜ਼ਹਿਰੀਲਾ ਬਣਾ ਰਹੇ ਹਨ। ਇਸ 'ਤੇ ਰੋਕ ਲਾਉਣ ਲਈ ਸਰਕਾਰ ਨੂੰ ਨਿਪਟਾਰੇ ਦੇ ਕਦਮ ਉਠਾਉਣ ਤੋਂ ਇਲਾਵਾ ਜਨ ਜਾਗਰਣ ਮੁਹਿੰਮ ਤੇਜ਼ ਕਰਨ ਦੀ ਲੋੜ ਹੈ।
ਕਿਸਾਨਾਂ ਨੂੰ ਸਮਝਣਾ ਚਾਹੀਦਾ ਕਿ ਉਹ ਜ਼ਿਆਦਾ ਕੀਟਨਾਸ਼ਕਾਂ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਕਰਕੇ ਅਤੇ ਖੇਤਾਂ ਵਿਚ ਪਰਾਲੀ ਸਾੜ ਕੇ ਪੈਦਾ ਹੋਣ ਵਾਲੀਆਂ ਬੀਮਾਰੀਆਂ ਨਾਲ ਨਾ ਸਿਰਫ ਹੋਰਨਾਂ ਤੋਂ ਇਲਾਵਾ ਆਪਣੇ ਪਰਿਵਾਰਕ ਮੈਂਬਰਾਂ ਦੀ ਬੀਮਾਰੀ ਅਤੇ ਅਨਿਆਈ ਮੌਤਾਂ ਦਾ ਕਾਰਣ ਬਣ ਰਹੇ ਹਨ, ਸਗੋਂ ਆਪਣੀਆਂ ਆਉਣ ਵਾਲੀਆਂ ਨਸਲਾਂ ਨੂੰ ਵਿਰਾਸਤ ਵਿਚ ਬੰਜਰ ਜ਼ਮੀਨ ਦੇਣ ਜਾ ਰਹੇ ਹਨ।


                                                                                                —ਵਿਜੇ ਕੁਮਾਰ

  • ਉੱਤਰ ਭਾਰਤ
  • ਹਵਾ ਪ੍ਰਦੂਸ਼ਣ
  • North India
  • air pollution

ਵਿਦੇਸ਼ਾਂ ਨੂੰ ਹਿਜਰਤ ਦਾ ਵਧਦਾ ਰੁਝਾਨ ਬੇਰੋਜ਼ਗਾਰੀ ਅਤੇ ਅਸਹਿਣਸ਼ੀਲਤਾ ਦਾ ਨਤੀਜਾ

NEXT STORY

Stories You May Like

  • delhi  clean air  healthy delhi  project
    ਦਿੱਲੀ 'ਚ ਸ਼ੁਰੂ ਹੋਵੇਗੀ "ਸਾਫ਼ ਹਵਾ, ਸਿਹਤਮੰਦ ਦਿੱਲੀ" ਪ੍ਰਾਜੈਕਟ: CM ਰੇਖਾ ਗੁਪਤਾ
  • indian medical sector
    ਬੇਹੱਦ ਗੰਭੀਰ ਦੌਰ ’ਚੋਂ ਲੰਘ ਰਿਹਾ ਭਾਰਤ ਦਾ ਸਿਹਤ ਖੇਤਰ
  • massive fire breaks out in factory located in surgical complex in jalandhar
    ਜਲੰਧਰ 'ਚ ਸਰਜੀਕਲ ਕੰਪਲੈਕਸ ਸਥਿਤ ਫੈਕਟਰੀ 'ਚ ਲੱਗੀ ਭਿਆਨਕ ਅੱਗ, ਦੂਰ ਤੱਕ ਉੱਡੀਆਂ ਲਪਟਾਂ
  • bjp leader manoranjan kalia s health improves discharged from hospital
    ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਸਿਹਤ ’ਚ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ
  • peaceful countries
    ਸ਼ਾਂਤੀਪੂਰਨ ਦੇਸ਼ਾਂ 'ਚ ਆਈਸਲੈਂਡ ਪਹਿਲੇ ਤੇ ਨਿਊਜ਼ੀਲੈਂਡ ਦੂਜੇ ਸਥਾਨ 'ਤੇ, ਜਾਣੋ ਭਾਰਤ ਦੀ ਸਥਿਤੀ
  • luxury car sales in india slow down  due to reduced demand
    ਭਾਰਤ 'ਚ ਲਗਜ਼ਰੀ ਕਾਰਾਂ ਦੀ ਵਿਕਰੀ ਹੋਈ ਸੁਸਤ, ਇਸ ਕਾਰਨ ਘਟੀ ਮੰਗ
  • former uber executive prabhjit singh to lead open ai in india
    ਊਬਰ ਦੇ ਸਾਬਕਾ ਅਧਿਕਾਰੀ ਪ੍ਰਭਜੀਤ ਸਿੰਘ ਕਰਨਗੇ ਭਾਰਤ ’ਚ Open AI ਦੀ ਅਗਵਾਈ
  • canter driver seriously injured in collision between canter and tipper
    ਕੈਂਟਰ ਤੇ ਟਿੱਪਰ ਦੀ ਟੱਕਰ 'ਚ ਕੈਂਟਰ ਚਾਲਕ ਗੰਭੀਰ ਜ਼ਖ਼ਮੀ
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
  • cyber   fraud network busted  729 arrests in one year
    ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
Trending
Ek Nazar
famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • confiscated goods kept in police stations are now being stolen
      ‘ਥਾਣਿਆਂ ’ਚ ਰੱਖਿਆ ਜ਼ਬਤ ਸਾਮਾਨ’ ਹੁਣ ਚੋਰੀ ਹੋਣ ਲੱਗਾ!
    • the cause of death people becoming manufacturers of fake medicines
      ‘ਨਕਲੀ ਦਵਾਈਆਂ ਦੇ ਨਿਰਮਾਤਾ’ ਬਣ ਰਹੇ ਲੋਕਾਂ ਦੀ ਮੌਤ ਦਾ ਕਾਰਨ!
    • bribe taking police officers   are becoming the reason for the disgrace
      ‘ਕੁਝ! ਰਿਸ਼ਵਤਖੋਰ ਪੁਲਸ ਮੁਲਾਜ਼ਮ’ ਬਣ ਰਹੇ ਬਦਨਾਮੀ ਦਾ ਕਾਰਨ!
    • incidents of ragging are increasing in educational institutions
      ‘ਸਿੱਖਿਆ ਸੰਸਥਾਵਾਂ ’ਚ’ ਵਧ ਰਹੀਆਂ ਹਨ ਰੈਗਿੰਗ ਦੀਆਂ ਘਟਨਾਵਾਂ!
    • controversy with meloni  will trump control his anger
      ਮੇਲੋਨੀ ਨਾਲ ਵਿਵਾਦ, ਕੀ ਟਰੰਪ ਆਪਣੇ ਗੁੱਸੇ ’ਤੇ ਕਾਬੂ ਪਾਉਣਗੇ?
    • drugs  drugs   drugs    how will the youth of the country survive
      ਨਸ਼ਾ! ਨਸ਼ਾ!! ਨਸ਼ਾ!!! ‘ਕਿਵੇਂ ਬਚਣਗੇ ਦੇਸ਼ ਦੇ ਨੌਜਵਾਨ’
    • need to be careful of active child thief gangs
      ‘ਸਰਗਰਮ ਬੱਚਾ ਚੋਰ ਗਿਰੋਹਾਂ ਤੋਂ’ ਸਾਵਧਾਨ ਰਹਿਣ ਦੀ ਲੋੜ!
    • increase in road accidents devastates families
      ‘ਸੜਕ ਹਾਦਸਿਆਂ ’ਚ ਵਾਧਾ’ ਉੱਜੜ ਰਹੇ ਪਰਿਵਾਰ!
    • ban on sale of cough syrup without a doctor  s prescription
      ‘ਡਾਕਟਰ ਦੀ ਪਰਚੀ ਦੇ ਬਿਨਾਂ’ ਕਫ਼ ਸਿਰਪ ਦੀ ਵਿਕਰੀ ’ਤੇ ਰੋਕ!
    • kashmiris who come on amarnath yatra are guests
      ‘ਅਮਰਨਾਥ ਯਾਤਰਾ ’ਤੇ ਆਉਣ ਵਾਲੇ ਕਸ਼ਮੀਰੀ ਲੋਕਾਂ ਦੇ ਹਨ ਮਹਿਮਾਨ’: ਮਹਿਬੂਬਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +