Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 02, 2026

    1:11:41 PM

  • giani harpreet singh s big statement regarding punjab paper leak case

    ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ...

  • good news for passengers going to canada

    ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਏਅਰ...

  • special trains will pass jalandhar till 6 for railway recruitment board exam

    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ...

  • cockroach party in pakistan

    ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਵਿਰੋਧੀ ਧਿਰ ’ਚ ਫਿਰ ਫੁੱਟ, ਧਨਖੜ ਆਸਾਨੀ ਨਾਲ ਜਿੱਤੇ ਉਪ-ਰਾਸ਼ਟਰਪਤੀ ਦੀ ਚੋਣ

ARTICLE News Punjabi(ਸੰਪਾਦਕੀ)

ਵਿਰੋਧੀ ਧਿਰ ’ਚ ਫਿਰ ਫੁੱਟ, ਧਨਖੜ ਆਸਾਨੀ ਨਾਲ ਜਿੱਤੇ ਉਪ-ਰਾਸ਼ਟਰਪਤੀ ਦੀ ਚੋਣ

  • Updated: 07 Aug, 2022 03:22 AM
Article
dhankhar easily won the vice presidential election
  • Share
    • Facebook
    • Tumblr
    • Linkedin
    • Twitter
  • Comment

ਦੇਸ਼ ਦੇ 14ਵੇਂ ਉਪ-ਰਾਸ਼ਟਰਪਤੀ ਦੇ ਲਈ 6 ਅਗਸਤ ਨੂੰ ਪੋਲਿੰਗ ’ਚ ਭਾਜਪਾ ਦੀ ਅਗਵਾਈ ਵਾਲੇ ਰਾਜਗ ਦੇ ਉਮੀਦਵਾਰ ਜਗਦੀਪ ਧਨਖੜ ਅਤੇ ਵਿਰੋਧੀ ਧਿਰ ਦੀ ਸਾਂਝੀ ਉਮੀਦਵਾਰ ਮਾਰਗ੍ਰੇਟ ਅਲਵਾ ਦੇ ਦਰਮਿਆਨ ਮੁਕਾਬਲਾ ਹੋਇਆ, ਜਿਸ ਵਿਚ ਜਗਦੀਪ ਧਨਖੜ ਜੇਤੂ ਰਹੇ। 18 ਮਈ, 1951 ਨੂੰ ਰਾਜਸਥਾਨ ਦੇ ਛੋਟੇ ਜਿਹੇ ਪਿੰਡ ‘ਕਿਠਾਨਾ’ ਦੇ ਇਕ ਸਾਧਾਰਨ ਕਿਸਾਨ ਪਰਿਵਾਰ ’ਚ ਪੈਦਾ ਹੋਏ ਸ਼੍ਰੀ ਜਗਦੀਪ ਧਨਖੜ ਨੇ ਆਪਣੀ ਮੁੱਢਲੀ ਸਿੱਖਿਆ ਪਿੰਡ ’ਚ ਅਤੇ ਸਕੂਲੀ ਸਿੱਖਿਆ ਸੈਨਿਕ ਸਕੂਲ, ਚਿਤੌੜਗੜ੍ਹ ’ਚ ਪੂਰੀ ਕਰਨ ਪਿੱਛੋਂ ਰਾਜਸਥਾਨ ਯੂਨੀਵਰਸਿਟੀ, ਜੈਪੁਰ ਤੋਂ ਗ੍ਰੈਜੂਏਸ਼ਨ ਦੀ ਡਿਗਰੀ ਹਾਸਲ ਕੀਤੀ ਅਤੇ ਵਕਾਲਤ ਦਾ ਕਿੱਤਾ ਚੁਣਨ ਪਿੱਛੋਂ ਰਾਜਸਥਾਨ ਹਾਈ ਕੋਰਟ ਵਿਚ ਵਕਾਲਤ ਵੀ ਕਰਦੇ ਰਹੇ।

ਸਮਾਜਵਾਦੀ ਪਿਛੋਕੜ ਦੇ 71 ਸਾਲਾ ਜਗਦੀਪ ਧਨਖੜ ਨੇ ਆਪਣੀ ਸਿਆਸੀ ਪਾਰੀ ਰਾਜਸਥਾਨ ਦੀ ਝੁੰਝਨੂੰ ਲੋਕ ਸਭਾ ਸੀਟ ਜਨਤਾ ਦਲ ਦੀ ਟਿਕਟ ’ਤੇ ਜਿੱਤ ਕੇ ਸ਼ੁਰੂ ਕੀਤੀ ਅਤੇ ਸੰਸਦ ਮੈਂਬਰ ਬਣਨ ਤੋਂ ਬਾਅਦ 1989-91 ਦੌਰਾਨ ਕੇਂਦਰ ’ਚ ਵੀ. ਪੀ. ਸਿੰਘ ਅਤੇ ਚੰਦਰਸ਼ੇਖਰ ਦੀਆਂ ਸਰਕਾਰਾਂ ’ਚ ਮੰਤਰੀ ਰਹੇ। 1991 ਦੀਆਂ ਚੋਣਾਂ ’ਚ ਜਨਤਾ ਦਲ ਕੋਲੋਂ ਟਿਕਟ ਨਾ ਮਿਲਣ ’ਤੇ ਜਗਦੀਪ ਧਨਖੜ ਕਾਂਗਰਸ ’ਚ ਚਲੇ ਗਏ ਅਤੇ 1993 ’ਚ ਕਿਸ਼ਨਗੜ੍ਹ ਸੀਟ ਤੋਂ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਕੇ ਵਿਧਾਇਕ ਬਣੇ ਅਤੇ ਫਿਰ 2003 ’ਚ ਕਾਂਗਰਸ ਨਾਲੋਂ ਮੂੰਹ ਮੋੜ ਕੇ ਭਾਜਪਾ ’ਚ ਸ਼ਾਮਲ ਹੋ ਗਏ। ਜਗਦੀਪ ਧਨਖੜ ਨੂੰ 30 ਜੁਲਾਈ, 2019 ਨੂੰ ਤੱਤਕਾਲੀਨ ਰਾਸ਼ਟਰਪਤੀ ਸ਼੍ਰੀ ਰਾਮਨਾਥ ਕੋਵਿੰਦ ਨੇ ਪੱਛਮੀ ਬੰਗਾਲ ਦਾ ਰਾਜਪਾਲ ਨਿਯੁਕਤ ਕੀਤਾ ਸੀ ਅਤੇ ਇਹ ਅਹੁਦਾ ਸੰਭਾਲਣ ਦੇ ਬਾਅਦ ਤੋਂ ਹੀ ਉਨ੍ਹਾਂ ਦਾ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ‘36’ ਦਾ ਅੰਕੜਾ ਰਿਹਾ, ਜੋ ਉਨ੍ਹਾਂ ਦੇ ਇਸ ਅਹੁਦੇ ’ਤੇ ਬਣੇ ਰਹਿਣ ਤੱਕ ਜਾਰੀ ਰਿਹਾ।

ਅੰਕੜਿਆਂ ਦੇ ਪੱਖੋਂ ਧਨਖੜ ਦੀ ਜਿੱਤ ਪਹਿਲਾਂ ਹੀ ਪੱਕੀ ਨਜ਼ਰ ਆ ਰਹੀ ਸੀ। ਜਿਸ ਤਰ੍ਹਾਂ ਰਾਸ਼ਟਰਪਤੀ ਦੀ ਚੋਣ ਲਈ ਪੋਲਿੰਗ ਦੇ ਸਮੇਂ ਵੀ ਵਿਰੋਧੀ ਪਾਰਟੀਆਂ ’ਚ ਆਪਣੇ ਉਮੀਦਵਾਰ ਯਸ਼ਵੰਤ ਸਿਨ੍ਹਾ ਦੇ ਪੱਖ ’ਚ ਏਕਤਾ ਨਾ ਬਣ ਸਕੀ ਅਤੇ ਉਨ੍ਹਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ, ਉਸੇ ਤਰ੍ਹਾਂ ਉਪ-ਰਾਸ਼ਟਰਪਤੀ ਦੀ ਚੋਣ ’ਚ ਵੀ ਵਿਰੋਧੀ ਪਾਰਟੀਆਂ ਇਕ ਨਾ ਹੋ ਸਕੀਆਂ। ਇਥੋਂ ਤੱਕ ਕਿ ਤ੍ਰਿਣਮੂਲ ਕਾਂਗਰਸ ਨੇ ਵੀ ਪੋਲਿੰਗ ਤੋਂ ਦੂਰ ਰਹਿ ਕੇ ਇਕ ਤਰ੍ਹਾਂ ਨਾਲ ਜਗਦੀਪ ਧਨਖੜ ਦੀ ਹੀ ਹਮਾਇਤ ਕਰ ਦਿੱਤੀ। ਮਮਤਾ ਬੈਨਰਜੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਮਾਰਗ੍ਰੇਟ ਅਲਵਾ ਦੇ ਨਾਂ ’ਤੇ ਫੈਸਲਾ ਕਰਦੇ ਸਮੇਂ ਤ੍ਰਿਣਮੂਲ ਕਾਂਗਰਸ ਨੂੰ ਭਰੋਸੇ ’ਚ ਨਹੀਂ ਲਿਆ, ਜਿਸ ’ਤੇ ਮਾਰਗ੍ਰੇਟ ਅਲਵਾ ਨੇ ਮਮਤਾ ਦੇ ਫੈਸਲੇ ਉਤੇ ਕਿਹਾ ਸੀ ਕਿ ਇਹ ਸਮਾਂ ਹੰਕਾਰ ਜਾਂ ਗੁੱਸੇ ਦਾ ਨਹੀਂ ਹੈ ਪਰ ਮਮਤਾ ਆਪਣੇ ਫੈਸਲੇ ਉਤੇ ਕਾਇਮ ਰਹੀ।

ਵਰਣਨਯੋਗ ਹੈ ਕਿ ਰਾਕਾਂਪਾ ਸੁਪਰੀਮੋ ਸ਼ਰਦ ਪਵਾਰ ਦੇ ਨਿਵਾਸ ਵਿਖੇ ਹੋਈ ਬੈਠਕ ’ਚ ਮਾਰਗ੍ਰੇਟ ਅਲਵਾ ਦੀ ਉਮੀਦਵਾਰੀ ਦਾ ਐਲਾਨ ਕਰਦੇ ਹੋਏ ਸ਼ਰਦ ਪਵਾਰ ਨੇ ਕਿਹਾ ਸੀ ਕਿ, ‘‘17 ਵਿਰੋਧੀ ਪਾਰਟੀਆਂ ਨੇ ਸਰਬਸੰਮਤੀ ਨਾਲ ਮਾਰਗ੍ਰੇਟ ਅਲਵਾ ਦੇ ਨਾਂ ’ਤੇ ਫੈਸਲਾ ਕੀਤਾ ਹੈ।’’ ਪਰ ਉਨ੍ਹਾਂ ਦਾ ਇਹ ਕਥਨ ਸਹੀ ਸਿੱਧ ਨਾ ਹੋਇਆ। ਜਗਦੀਪ ਧਨਖੜ ਨੂੰ ਰਾਜਗ ਦੀਆਂ ਸਹਿਯੋਗੀ ਪਾਰਟੀਆਂ ਤੋਂ ਇਲਾਵਾ ਬੀਜੂ ਜਨਤਾ ਦਲ, ਵਾਈ. ਐੱਸ. ਆਰ. ਕਾਂਗਰਸ, ਅੰਨਾ ਦ੍ਰਮੁਕ, ਤੇਲਗੂ ਦੇਸ਼ਮ, ਸ਼ਿਵਸੈਨਾ, ਆਪ ਅਤੇ ਬਸਪਾ ਦੀ ਵੀ ਹਮਾਇਤ ਹਾਸਲ ਸੀ। ਰਾਸ਼ਟਰਪਤੀ ਦੀ ਚੋਣ ਵਾਂਗ ਹੀ ਉਪ-ਰਾਸ਼ਟਰਪਤੀ ਦੀ ਚੋਣ ਵਿਚ ਵੀ ਕ੍ਰਾਸ ਵੋਟਿੰਗ ਹੋਈ। ਮਮਤਾ ਬੈਨਰਜੀ ਨੇ ਆਪਣੇ 36 ਸੰਸਦ ਮੈਂਬਰਾਂ ਨੂੰ ਵੋਟਿੰਗ ਤੋਂ ਦੂਰ ਰਹਿਣ ਦੀ ਗੱਲ ਕਹੀ ਸੀ ਪਰ ਤ੍ਰਿਣਮੂਲ ਸੰਸਦ ਮੈਂਬਰਾਂ ਸ਼ਿਸ਼ਿਰ ਅਧਿਕਾਰੀ ਅਤੇ ਦਿਵਯੇਂਦੁ ਅਧਿਕਾਰੀ ਨੇ ਮਮਤਾ ਦੇ ਫੈਸਲੇ ਦੇ ਵਿਰੁੱਧ ਵੋਟ ਪਾਈ। ਸਪਾ ਅਤੇ ਸ਼ਿਵ ਸੈਨਾ ਦੇ 2, ਜਦਕਿ ਬਸਪਾ ਦੇ ਇਕ ਸੰਸਦ ਮੈਂਬਰ ਨੇ ਵੋਟ ਨਹੀਂ ਪਾਈ। ਭਾਜਪਾ ਸੰਸਦ ਮੈਂਬਰ ਸੰਨੀ ਦਿਓਲ ਅਤੇ ਸੰਜੇ ਧੋਤਰੇ ਨੇ ਵੀ ਵੋਟ ਨਹੀਂ ਪਾਈ।

ਖੈਰ, ਹੁਣ ਜਦਕਿ ਸ਼੍ਰੀ ਜਗਦੀਪ ਧਨਖੜ ਦੇਸ਼ ਦੇ ਦੂਜੇ ਸਰਵਉੱਚ ਨੇਤਾ ਚੁਣ ਲਏ ਗਏ ਹਨ, ਇਹ ਭਾਜਪਾ ਦੀ ਰਣਨੀਤੀ ਦੀ ਸਫਲਤਾ ਅਤੇ ਵਿਰੋਧੀ ਧਿਰ ਦੀ ਫੁੱਟ ਦਾ ਨਤੀਜਾ ਹੈ, ਜੋ ਵਾਰ-ਵਾਰ ਮੂੰਹ ਦੀ ਖਾਣ ਦੇ ਬਾਵਜੂਦ ਆਪਣੀਆਂ ਹਾਰਾਂ ਤੋਂ ਸਬਕ ਸਿੱਖਣ ਲਈ ਤਿਆਰ ਨਹੀਂ ਹੈ। ਮਾਰਗ੍ਰੇਟ ਅਲਵਾ ਦੀ ਹਾਰ ’ਚ ਹੈਰਾਨੀ ਦੀ ਕੋਈ ਗੱਲ ਨਹੀਂ ਹੈ ਕਿਉਂਕਿ ਦੋਵਾਂ 'ਚੋਂ ਕਿਸੇ ਇਕ ਨੇ ਤਾਂ ਹਾਰਨਾ ਹੀ ਸੀ ਪਰ ਜੇ ਉਹ ਜਿੱਤ ਜਾਂਦੀ ਤਾਂ ਇਹ ਦੁਨੀਆ ’ਚ ਇਕ ਅਨੋਖਾ ਰਿਕਾਰਡ ਹੁੰਦਾ ਜਦੋਂ ਕਿਸੇ ਦੇਸ਼ ਦੇ 2 ਸਰਵਉੱਚ ਅਹੁਦਿਆਂ ’ਤੇ ਇਕੋ ਵੇਲੇ 2 ਔਰਤਾਂ ਬਿਰਾਜਮਾਨ ਹੁੰਦੀਆਂ।

ਇਕ ਪਾਰਟੀ ਤੋਂ ਦੂਜੀ ਪਾਰਟੀ ’ਚ ਜਾਣ ਦੇ ਬਾਵਜੂਦ ਸ਼੍ਰੀ ਧਨਖੜ ਕਿਸਾਨਾਂ ਦੇ ਅਤਿਅੰਤ ਹਰਮਨਪਿਆਰੇ ਰਹੇ ਹਨ ਅਤੇ ਸਮੇਂ-ਸਮੇਂ ’ਤੇ ਕਿਸਾਨ ਅੰਦੋਲਨ ਦੇ ਦੌਰਾਨ ਵੀ ਕਿਸਾਨਾਂ ਦੇ ਹੱਕ ’ਚ ਆਵਾਜ਼ ਉਠਾਉਂਦੇ ਰਹੇ ਹਨ। ਇਸ ਲਈ ਭਾਜਪਾ ਨੂੰ ਕਿਸਾਨ ਹਮਾਇਤੀ ਸ਼੍ਰੀ ਧਨਖੜ ਨੂੰ ਉਪ-ਰਾਸ਼ਟਰਪਤੀ ਬਣਾਉਣ ਦਾ ਕੁਝ ਲਾਭ ਆਉਣ ਵਾਲੀਆਂ ਚੋਣਾਂ ’ਚ ਜ਼ਰੂਰ ਮਿਲੇਗਾ। ਮੌਜੂਦਾ ਉਪ-ਰਾਸ਼ਟਰਪਤੀ ਸ਼੍ਰੀ ਐੱਮ. ਵੈਂਕਈਆ ਨਾਇਡੂ ਦਾ ਕਾਰਜਕਾਲ 10 ਅਗਸਤ ਨੂੰ ਖਤਮ ਹੋ ਜਾਵੇਗਾ ਅਤੇ ਨਵੇਂ ਉਪ-ਰਾਸ਼ਟਰਪਤੀ ਵਜੋਂ ਸ਼੍ਰੀ ਜਗਦੀਪ ਧਨਖੜ 11 ਅਗਸਤ ਨੂੰ ਸਹੁੰ ਚੁੱਕ  ਲੈਣਗੇ।

–ਵਿਜੇ ਕੁਮਾਰ

  • Opposition
  • Jagdeep Dhankhar
  • Vice President
  • Won The Election
  • ਵਿਰੋਧੀ ਧਿਰ
  • ਜਗਦੀਪ ਧਨਖੜ
  • ਉਪ ਰਾਸ਼ਟਰਪਤੀ
  • ਚੋਣ ਜਿੱਤੇ

ਆਪਣਾ ਰਾਕੇਟ ਧਰਤੀ ’ਤੇ ਡਿੱਗਣ ’ਤੇ ਚੀਨ ਦੀ ਚੁੱਪੀ ਤੋਂ ਅਮਰੀਕਾ ਨਾਰਾਜ਼

NEXT STORY

Stories You May Like

  • opposition  parliament jp nadda
    ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ
  • monday  adjournment  lok sabha
    ਸੋਮਵਾਰ ਤੱਕ ਮੁਲਤਵੀ ਲੋਕ ਸਭਾ ਦੀ ਕਾਰਵਾਈ, ਸਿੱਖਿਆ ਮੰਤਰੀ ਦੇ ਅਸਤੀਫ਼ੇ 'ਤੇ ਅੜ੍ਹੀ ਵਿਰੋਧੀ ਧਿਰ
  • students  police action  ram temple  opposition
    ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ
  • neet issues  lok sabha  opposition  tuesday  adjournment
    NEET ਮੁੱਦੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਮੰਗਲਵਾਰ ਤੱਕ ਮੁਲਤਵੀ
  • question paper  bill  discussion rijiju
    ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ
  • ram mandir  rajya sabha  opposition  adjournment
    ਰਾਮ ਮੰਦਰ 'ਚ ਚੜ੍ਹਾਵਾ ਚੋਰੀ 'ਤੇ ਰਾਜ ਸਭਾ 'ਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਦਿਨ ਭਰ ਲਈ ਮੁਲਤਵੀ
  • opposition in parliament
    ਸੰਸਦ 'ਚ ਸਰਕਾਰ ਨੂੰ ਘੇਰਨ ਦੀ ਤਿਆਰੀ 'ਚ ਵਿਰੋਧੀ ਧਿਰ ! ਪੁੱਛੇਗੀ 2 ਅਹਿਮ ਸਵਾਲ
  • all party meeting
    All-party meeting: ਵਿਰੋਧੀ ਧਿਰ ਨੇ ਰਾਮ ਮੰਦਰ ਸਮੇਤ ਕਈ ਮੁੱਦਿਆਂ 'ਤੇ ਚਰਚਾ ਦੀ ਕੀਤੀ ਮੰਗ
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • punjabi film   rehmat   among top 10 films nominated for world film awards
    ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10...
  • jalandhar gymkhana club handed over to officers  puda  s aca appointed secretary
    ਅਫ਼ਸਰਾਂ ਦੇ ਹਵਾਲੇ ਹੋਇਆ ਜਲੰਧਰ ਜਿਮਖਾਨਾ ਕਲੱਬ, ਪੁੱਡਾ ਦੇ ACA ਨੂੰ ਲਾਇਆ ਸੈਕਟਰੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
  • 50 people from sikh community return safely to india from iran
    ਈਰਾਨ ਤੋਂ ਸਿੱਖ ਭਾਈਚਾਰੇ ਦੇ 50 ਲੋਕ ਸੁਰੱਖਿਅਤ ਪਰਤੇ ਭਾਰਤ, ਮੋਦੀ ਤੇ ਜੈਵੀਰ...
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ...
  • councilor burnt in flames during protest in jalandhar
    ਜਲੰਧਰ 'ਚ ਪ੍ਰਦਰਸ਼ਨ ਦੌਰਾਨ ਹੋ ਜਾਣਾ ਸੀ ਵੱਡਾ ਹਾਦਸਾ! ਅੱਗ ਦੀਆਂ ਲਪਟਾਂ 'ਚ...
Trending
Ek Nazar
heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

a speeding car ran over laborers sitting by the roadside

ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ

this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • time for a complete overhaul of the indian education and examination
      ਸਮਾਂ ਹੈ ਭਾਰਤੀ ਸਿੱਖਿਆ ਤੇ ਪ੍ਰੀਖਿਆ ਪ੍ਰਣਾਲੀ ਦੇ ਮੁਕੰਮਲ ਕਾਇਆਕਲਪ ਦਾ
    • the blood of relationships that are becoming strangers
      ‘ਆਪਣੇ ਹੋਏ ਪਰਾਏ’ ਕਰ ਰਹੇ ਰਿਸ਼ਤਿਆਂ ਦਾ ਖ਼ੂਨ!
    • people  s courts are settling cases that pending for years
      ‘ਲੋਕ ਅਦਾਲਤਾਂ ਨਿਪਟਾ ਰਹੀਆਂ’ ਸਾਲਾਂ ਤੋਂ ਲਟਕਦੇ ਆ ਰਹੇ ਮੁਕੱਦਮੇ!
    • indian jails overcrowded  criminals are becoming criminals
      ‘ਭਾਰਤੀ ਜੇਲਾਂ ’ਚ ਸਮਰੱਥਾ ਤੋਂ ਵੱਧ ਕੈਦੀ’ ਭੀੜ ਅਤੇ ਸਟਾਫ਼ ਦੀ ਘਾਟ ਨਾਲ ਬਣ ਰਹੇ...
    • poor condition of some government schools
      ‘ਕੁਝ ਸਰਕਾਰੀ ਸਕੂਲਾਂ ਦੀ ਖ਼ਸਤਾ ਹਾਲਤ’ ਟੀਚਰਾਂ ਅਤੇ ਬੁਨਿਆਦੀ ਢਾਂਚੇ ਦੀ ਘਾਟ!
    • pakistan has started using minors to send drugs and weapons to punjab
      ਪੰਜਾਬ ’ਚ ਨਸ਼ਾ ਅਤੇ ਹਥਿਆਰ ਭੇਜਣ ਲਈ ਨਾਬਾਲਗਾਂ ਦੀ ਵਰਤੋਂ ਕਰਨ ਲੱਗਾ ਪਾਕਿਸਤਾਨ!
    • some teachers physically abuse children
      ਬੱਚਿਆਂ ਦਾ ਸਰੀਰਕ ਸ਼ੋਸ਼ਣ ਕਰਦੇ’ ਕੁਝ ਅਧਿਆਪਕ ਅਤੇ ਅਧਿਆਪਕਾਵਾਂ!
    • iran us war is a boon for china
      ‘ਚੀਨ ਲਈ ‘ਵਰਦਾਨ’ ਹੈ ਈਰਾਨ-ਅਮਰੀਕਾ ਜੰਗ’ ਬਿਨਾਂ ਕੁਝ ਕੀਤੇ ਆਪਣਾ ਦਬਦਬਾ ਵਧਾ ਲਿਆ!
    • women being killed by drunken husbands and children
      ‘ਸ਼ਰਾਬੀ ਪਤੀਆਂ ਅਤੇ ਬੱਚਿਆਂ ਦੇ ਹੱਥੋਂ’ ਮਾਰੀਆਂ ਜਾ ਰਹੀਆਂ ਔਰਤਾਂ!
    • people are committing crimes under the spell of witchcraft
      ‘ਜਾਦੂ-ਟੂਣੇ ਦੇ ਚੱਕਰ ’ਚ’ ਲੋਕ ਕਰ ਰਹੇ ਅਪਰਾਧ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +