Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    12:03:19 AM

  • indiscriminate shooting in pennsylvania

    ਅਮਰੀਕਾ ਦੇ ਪੈਨਸਿਲਵੇਨੀਆ 'ਚ ਅੰਨ੍ਹੇਵਾਹ ਗੋਲੀਬਾਰੀ,...

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

  • punjab 4 accused running 2 networks arrested

    ਪੰਜਾਬ: 2 ਵੱਡੇ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਮਹਾਰਾਸ਼ਟਰ ’ਚ ਏਕਨਾਥ ਸ਼ਿੰਦੇ ਬਣੇ ਮੁੱਖ ਮੰਤਰੀ ‘ਕੁਫਰ ਟੂਟਾ ਖੁਦਾ-ਖੁਦਾ ਕਰਕੇ’

ARTICLE News Punjabi(ਸੰਪਾਦਕੀ)

ਮਹਾਰਾਸ਼ਟਰ ’ਚ ਏਕਨਾਥ ਸ਼ਿੰਦੇ ਬਣੇ ਮੁੱਖ ਮੰਤਰੀ ‘ਕੁਫਰ ਟੂਟਾ ਖੁਦਾ-ਖੁਦਾ ਕਰਕੇ’

  • Updated: 01 Jul, 2022 01:22 AM
Article
eknath shinde becomes chief minister of maharashtra
  • Share
    • Facebook
    • Tumblr
    • Linkedin
    • Twitter
  • Comment

ਮਹਾਰਾਸ਼ਟਰ ’ਚ ਜਾਰੀ ਸਿਆਸੀ ਸੰਕਟ ਦੇ ਦਰਮਿਆਨ ਜਦੋਂ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਵੱਲੋਂ ਮੁੱਖ ਮੰਤਰੀ ਊਧਵ ਠਾਕਰੇ ਨੂੰ 30 ਜੂਨ ਨੂੰ ਵਿਧਾਨ ਸਭਾ ’ਚ ਆਪਣਾ ਬਹੁਮਤ ਸਿੱਧ ਕਰਨ ਦਾ ਹੁਕਮ ਦੇਣ ਦੇ ਵਿਰੁੱਧ ਦਾਇਰ ਰਿੱਟ ਸੁਪਰੀਮ ਕੋਰਟ ਨੇ 29 ਜੂਨ ਨੂੰ ਰੱਦ ਕਰ ਕੇ 30 ਜੂਨ ਨੂੰ ਹੀ ਫਲੋਰ ਟੈਸਟ ਕਰਵਾਉਣ ਦਾ ਹੁਕਮ ਦਿੱਤਾ ਤਾਂ ਇਸ ਦੇ ਕੁਝ ਹੀ ਦੇਰ ਬਾਅਦ 29 ਜੂਨ ਰਾਤ ਨੂੰ ਡੇਢ ਵਜੇ ਊਧਵ ਠਾਕਰੇ ਨੇ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ। ਇਸ ਦੇ ਬਾਅਦ ਜਾਪ ਰਿਹਾ ਸੀ ਕਿ 2 ਹਫਤਿਆਂ ਤੋਂ ਜਾਰੀ ਹਲਚਲ ਸਮਾਪਤੀ ਵੱਲ ਹੈ ਪਰ ਅੱਜ ਜੋ ਉਲਟਫੇਰ ਹੋਇਆ ਉਸ ਤੋਂ ਸਾਰੇ ਹੈਰਾਨ ਰਹਿ ਗਏ। ਭਾਜਪਾ ਨੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਤਾਜਪੋਸ਼ੀ ਦੀ ਤਿਆਰੀ ਸ਼ੁਰੂ ਕਰ ਦਿੱਤੀ ਅਤੇ 30 ਜੂਨ ਨੂੰ ਭਾਜਪਾ ਲੀਡਰਸ਼ਿਪ ਵੱਲੋਂ ਅਗਲੀ ਰਣਨੀਤੀ ਦੇ ਬਾਰੇ ’ਚ ਵਿਚਾਰ-ਵਟਾਂਦਰਾ ਕੀਤਾ ਜਾਂਦਾ ਰਿਹਾ। ਇਸੇ ਦਿਨ ਦੁਪਹਿਰ ਦੇ ਸਮੇਂ ਸ਼ਿੰਦੇ ਦੀ ਮੁੰਬਈ ਪਹੁੰਚ ਕੇ ਦੇਵੇਂਦਰ ਫੜਨਵੀਸ ਨਾਲ ਲੰਬੀ ਮੁਲਾਕਾਤ ਦੇ ਬਾਅਦ ਦੋਵਾਂ ਨੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨਾਲ ਮੁਲਾਕਾਤ ਕੀਤੀ ਅਤੇ ਸ਼ਿੰਦੇ ਨੇ ਰਾਜਪਾਲ ਨੂੰ 49 ਵਿਧਾਇਕਾਂ ਦੇ ਸਮਰਥਨ ਦਾ ਪੱਤਰ ਸੌਂਪ ਕੇ  ਸੂਬੇ ’ਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ।

ਉਸ ਸਮੇਂ ਤੱਕ ਦੇਵੇਂਦਰ ਫੜਨਵੀਸ ਦੇ ਹੀ ਦੁਬਾਰਾ ਮੁੱਖ ਮੰਤਰੀ ਬਣਨ ਅਤੇ ਸ਼ਿੰਦੇ ਦੇ ਉਪ ਮੁੱਖ ਮੰਤਰੀ ਬਣਨ ਦੇ ਅੰਦਾਜ਼ੇ ਲਾਏ ਜਾ ਰਹੇ ਸਨ ਪਰ ਬਾਅਦ ’ਚ ਦੇਵੇਂਦਰ ਫੜਨਵੀਸ ਅਤੇ ਏਕਨਾਥ ਸ਼ਿੰਦੇ ਦੀ ਸਾਂਝੀ ਪ੍ਰੈੱਸ ਕਾਨਫਰੰਸ ’ਚ ਦੇਵੇਂਦਰ ਫੜਨਵੀਸ ਨੇ ਏਕਨਾਥ ਸ਼ਿੰਦੇ ਨੂੰ ਸੂਬੇ ਦਾ ਮੁੱਖ ਮੰਤਰੀ ਬਣਾਏ ਜਾਣ ਦਾ ਐਲਾਨ ਕਰ ਕੇ ਸਾਰਿਆਂ ਨੂੰ ਹੈਰਾਨ ਕਰ  ਦਿੱਤਾ। ਇਸੇ ਦੇ ਅਨੁਸਾਰ ਸ਼ਿੰਦੇ ਨੇ ਮੁੱਖ ਮੰਤਰੀ ਅਤੇ ਬਾਅਦ ’ਚ ਨੱਢਾ ਦੇ ਕਹਿਣ ’ਤੇ ਫੜਨਵੀਸ ਨੇ ਉਪ ਮੁੱਖ ਮੰਤਰੀ ਦੀ ਸ਼ਾਮ ਸਾਢੇ ਸੱਤ ਵਜੇ ਸਹੁੰ ਚੁੱਕ ਲਈ ਹੈ, ਹਾਲਾਂਕਿ ਪਹਿਲਾਂ ਉਨ੍ਹਾਂ ਨੇ ਕਿਹਾ ਸੀ ਕਿ ਉਹ ਸਰਕਾਰ ’ਚ ਕੋਈ ਅਹੁਦਾ ਨਹੀਂ ਲੈਣਗੇ। ਹੁਣ ਭਾਜਪਾ ਸ਼ਿੰਦੇ ਦੀ ਅਗਵਾਈ ’ਚ ਬਾਗੀ ਸ਼ਿਵਸੈਨਾ ਵਿਧਾਇਕਾਂ ਦੀ ਮਦਦ ਨਾਲ 31 ਮਹੀਨਿਆਂ ਬਾਅਦ ਸੱਤਾ ’ਚ ਪਰਤ ਰਹੀ ਹੈ। 2019 ’ਚ ਜਦੋਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ’ਚ 105 ਸੀਟਾਂ ਦੇ ਨਾਲ ਭਾਜਪਾ ਬਹੁਮਤ ਵਾਲੀ ਪਾਰਟੀ ਸੀ, ਉਦੋਂ ਫੜਨਵੀਸ ਨੂੰ ਮੁੱਖ ਮੰਤਰੀ ਬਣਾਇਆ ਗਿਆ ਪਰ ਉਹ ਲਗਭਗ 4 ਦਿਨ ਤਕ ਹੀ ਸੱਤਾ ’ਚ ਰਹਿ ਸਕੇ।

ਜ਼ਾਹਿਰ ਹੈ ਕਿ ਊਧਵ ਠਾਕਰੇ ਦੇ ਸੱਤਾ ਤੋਂ ਹਟ ਜਾਣ ਨਾਲ ਫੜਨਵੀਸ ਦਾ ਸ਼ਿਵਸੈਨਾ ਤੋਂ ਬਦਲਾ ਪੂਰਾ ਹੋ ਗਿਆ ਹੈ ਅਤੇ ਇਸ ਦੇ ਨਾਲ ਹੀ ਉਹ ਇਕ ਕਿੰਗ ਮੇਕਰ ਦੇ ਰੂਪ ’ਚ ਉੱਭਰ ਕੇ ਸਾਹਮਣੇ ਆਏ ਹਨ। ਬੇਸ਼ੱਕ ਏਕਨਾਥ ਸ਼ਿੰਦੇ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠਣਗੇ ਪਰ ਕੁਦਰਤੀ ਤੌਰ ’ਤੇ ਗੱਲ ਤਾਂ 49 ਵਿਧਾਇਕਾਂ ਵਾਲੇ ਦੀ ਬਜਾਏ 105 ਵਿਧਾਇਕਾਂ ਵਾਲੇ ਦੀ ਹੀ ਚੱਲੇਗੀ। ਸਵਾਲ ਉੱਠਦਾ ਹੈ ਕਿ ਹੁਣ ਊਧਵ ਠਾਕਰੇ ਦਾ ਕੀ ਹੋਵੇਗਾ। ਇਨ੍ਹਾਂ ਹਾਲਾਤ ਦੇ ਲਈ ਉਨ੍ਹਾਂ ਦੀਆਂ ਕੁਝ ਗਲਤੀਆਂ ਵੀ ਜ਼ਿੰਮੇਵਾਰ ਹੋ ਸਕਦੀਆਂ ਹਨ। ਊਧਵ ਠਾਕਰੇ ਆਪਣੇ ਪਿਤਾ ਵਾਂਗ ਲਚਕੀਲੇ ਨਹੀਂ ਹਨ ਅਤੇ ਉਨ੍ਹਾਂ ਦੀ ਗਲਫਤ ਦਾ ਅੰਦਾਜ਼ਾ ਇਸੇ ਤੋਂ ਲਾਇਆ ਜਾ ਸਕਦਾ ਹੈ ਕਿ ਉਨ੍ਹਾਂ ਨੂੰ ਇਸ ਗੱਲ ਦਾ ਪਤਾ ਵੀ ਨਹੀਂ ਲੱਗਾ ਕਿ ਕਦੋਂ ਉਨ੍ਹਾਂ ਦੀ ਪਾਰਟੀ ਦੇ ਮੈਂਬਰ ਸੂਰਤ ਅਤੇ ਉੱਥੋਂ ਗੁਹਾਟੀ ਚਲੇ ਗਏ। ਵਰਨਣਯੋਗ ਹੈ ਕਿ ਸ਼ਿੰਦੇ ਨੂੰ ਠਾਣੇ ਦੇ ਪ੍ਰਭਾਵਸ਼ਾਲੀ ਵਿਅਕਤੀ ਦੇ ਰੂਪ ’ਚ ਜਾਣਿਆ ਜਾਂਦਾ ਹੈ। ਹੁਣ ਜਦਕਿ ਜਲਦੀ ਹੀ ਠਾਣੇ ਨਗਰ ਨਿਗਮ ਅਤੇ ਮੁੰਬਈ ਕਾਰਪੋਰੇਸ਼ਨ ਦੀਆਂ ਚੋਣਾਂ ਆਉਣ ਵਾਲੀਆਂ ਹਨ ਜਿਨ੍ਹਾਂ ’ਚ ਏਕਨਾਥ ਸ਼ਿੰਦੇ ਦੇ ਬਹਾਨੇ ਭਾਜਪਾ ਨੂੰ ਸੱਤਾ ’ਚ ਆਪਣੀ ਵਾਪਸੀ ਦਾ ਜ਼ਰੂਰ ਮੌਕਾ ਮਿਲ ਸਕਦਾ ਹੈ।

ਜੋ ਵੀ ਹੋਵੇ ਇਕ ਵਾਰ ਫਿਰ ਮਹਾਰਾਸ਼ਟਰ ’ਚ ਸ਼ਿਵਸੈਨਾ ਦੀ ਫੁੱਟ ਉਜਾਗਰ ਹੋ ਗਈ ਹੈ। ਇਸ ਤੋਂ ਪਹਿਲਾਂ ਸ਼ਿਵਸੈਨਾ ’ਚ ਛਗਨ ਭੁਜਬਲ, ਨਾਰਾਇਣ ਰਾਣੇ ਅਤੇ ਊਧਵ ਠਾਕਰੇ ਦੇ ਚਚੇਰੇ ਭਰਾ ਰਾਜ ਠਾਕਰੇ ਨੇ ਬਗਾਵਤ ਕੀਤੀ ਸੀ ਅਤੇ ਊਧਵ ਦੇ ਹੀ ਸਾਥੀ ਨੇ ਉਨ੍ਹਾਂ ਨੂੰ ਸੱਤਾ ’ਚ ਬਿਠਾਉਣ ’ਚ ਮਹੱਤਵਪੂਰਨ ਭੂਮਿਕਾ ਨਿਭਾਉਣ ਦੇ ਬਾਅਦ ਉਨ੍ਹਾਂ ਦਾ ਸਾਥ ਛੱਡ ਦਿੱਤਾ ਹੈ। ਇਸੇ ਦਰਮਿਆਨ ਸ਼ਿੰਦੇ ਨੇ 2-3 ਜੁਲਾਈ ਨੂੰ ਵਿਧਾਨ ਸਭਾ ਦਾ ਸੈਸ਼ਨ ਸੱਦ ਲਿਆ ਹੈ ਜਿਸ ’ਚ ਉਹ ਬਹੁਮਤ ਸਿੱਧ ਕਰਨਗੇ ਅਤੇ ਨਵੇਂ ਸਪੀਕਰ ਦੀ ਚੋਣ ਵੀ ਕੀਤੀ ਜਾਵੇਗੀ। ਭਾਜਪਾ ਨੇ ਖੁਦ ਪਿੱਛੇ ਰਹਿ ਕੇ ਏਕਨਾਥ ਸ਼ਿੰਦੇ ਦੇ ਧੜੇ ਨੂੰ ਸੱਤਾ ਸੌਂਪ ਕੇ ਚੰਗਾ ਹੀ ਕੀਤਾ ਹੈ ਕਿਉਂਕਿ ਇਸ ਗੱਲ ਦਾ ਕੀ ਭਰੋਸਾ ਕਿ ਏਕਨਾਥ ਸ਼ਿੰਦੇ ਦੀ ਸਰਕਾਰ ਟਿਕੇਗੀ ਵੀ ਜਾਂ ਨਹੀਂ  ਅਤੇ ਜੇਕਰ ਡਿੱਗੇਗੀ ਤਾਂ ਬਦਨਾਮੀ ਉਸੇ ਦੀ ਹੋਵੇਗੀ। ਬਹਰਹਾਲ ਇਸ ਸਬੰਧ ’ਚ ਅਸਲੀ ਫੈਸਲਾ ਤਾਂ ਜਨਤਾ ਦੇ ਹੀ ਹੱਥ ’ਚ ਹੈ ਅਤੇ ਊਧਵ ਨੂੰ ਵੀ ਪਤਾ ਲੱਗ ਜਾਵੇਗਾ ਕਿ ਸੂਬੇ ਦੀ ਜਨਤਾ ਉਨ੍ਹਾਂ ਦੇ ਨਾਲ ਹੈ ਜਾਂ ਨਹੀਂ। ਇਸ ਦਰਮਿਆਨ ਇਕ ਹੋਰ ਘਟਨਾਕ੍ਰਮ ’ਚ ਸ਼ਿੰਦੇ ਅਤੇ ਫੜਨਵੀਸ ਦੇ ਸਹੁੰ ਚੁੱਕਣ ਦੇ ਜਲਦੀ ਹੀ ਬਾਅਦ ਇਨਕਮ ਟੈਕਸ ਵਿਭਾਗ ਨੇ 2004, 2009, 2014 ਅਤੇ 2020 ’ਚ ਦਾਇਰ ਚੋਣਾਂ ਦੇ ਹਲਫਨਾਮਿਆਂ ਦੇ ਸਬੰਧ ’ਚ ਸ਼ਰਦ ਪਵਾਰ ਨੂੰ ਨੋਟਿਸ ਫੜਾ ਦਿੱਤਾ ਹੈ। ਹੁਣ ਅੱਗੇ-ਅੱਗੇ ਦੇਖੋ ਹੁੰਦਾ ਹੈ ਕੀ।

ਵਿਜੇ ਕੁਮਾਰ

  • Eknath Shinde
  • Chief Minister
  • Maharashtra
  • ਏਕਨਾਥ ਸ਼ਿੰਦੇ
  • ਮੁੱਖ ਮੰਤਰੀ
  • ਮਹਾਰਾਸ਼ਟਰ

ਕੁਝ ਪੁਲਸ ਅਧਿਕਾਰੀ ਜੋ ਆਪਣੀਆਂ ਕਰਤੂਤਾਂ ਨਾਲ ਕਰ ਰਹੇ ‘ਵਰਦੀ ਨੂੰ ਦਾਗਦਾਰ’

NEXT STORY

Stories You May Like

  • stock market  sensex falls below 72 000  market crash due to these reasons
    ਸ਼ੇਅਰ ਬਾਜ਼ਾਰ 'ਚ ਹਾਹਾਕਾਰ! 72,000 ਤੋਂ ਹੇਠਾਂ ਆਇਆ ਸੈਂਸੈਕਸ, ਇਨ੍ਹਾਂ ਕਾਰਨਾਂ ਕਰਕੇ ਬਾਜ਼ਾਰ ਕਰੈਸ਼
  • the bjp burned effigies of cm bhagwant mann and the aap government
    ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ ਫੂਕੇ
  • cbi issues summons to chief minister mann  s osd rajbir ghumman
    CBI ਨੇ ਮੁੱਖ ਮੰਤਰੀ ਮਾਨ ਦੇ OSD ਰਾਜਬੀਰ ਘੁੰਮਣ ਨੂੰ ਜਾਰੀ ਕੀਤਾ ਸੰਮਨ
  • elon musk becomes a trillionaire again  wealth increases
    Elon Musk ਫਿਰ ਬਣੇ ਖ਼ਰਬਪਤੀ, ਇੱਕ ਦਿਨ 'ਚ 5.7 ਲੱਖ ਕਰੋੜ ਵਧੀ ਦੌਲਤ
  • satrajit lahiri appointed head coach of the tripura team
    ਸਾਬਕਾ ਰਣਜੀ ਖਿਡਾਰੀ ਸਤਰਜੀਤ ਲਾਹਿੜੀ ਬਣੇ ਤ੍ਰਿਪੁਰਾ ਰਣਜੀ ਟੀਮ ਦੇ ਮੁੱਖ ਕੋਚ
  • chief minister bhajan lal sharma said punjab will be made drug free
    ਪੰਜਾਬ ਨੂੰ ਕੀਤਾ ਜਾਵੇਗਾ ਨਸ਼ਾ ਮੁਕਤ: ਮੁੱਖ ਮੰਤਰੀ ਭਜਨ ਲਾਲ ਸ਼ਰਮਾ
  • chief minister convenes meeting today on sri guru granth sahib respect act
    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ’ਤੇ ਮੁੱਖ ਮੰਤਰੀ ਨੇ ਅੱਜ ਸੱਦੀ ਮੀਟਿੰਗ
  • court orders for a cbi probe against the cmo and the chief minister  s osd
    ਸੀਐੱਮਓ ਤੇ ਮੁੱਖ ਮੰਤਰੀ ਦੇ ਓਐੱਸਡੀ ਖ਼ਿਲਾਫ਼ CBI ਜਾਂਚ ਦੇ ਅਦਾਲਤੀ ਹੁਕਮਾਂ ਨਾਲ ਕੱਟੜ ਇਮਾਨਦਾਰੀ ਬੇਨਕਾਬ : ਢਿੱਲੋਂ
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • some government hospitals patients falling victim to negligence
      ‘ਕੁਝ ਸਰਕਾਰੀ ਹਸਪਤਾਲ’ ਲਾਪ੍ਰਵਾਹੀ ਦਾ ਸ਼ਿਕਾਰ ਹੁੰਦੇ ਮਰੀਜ਼!
    • stray dogs have become a threat to public safety
      ‘ਲੋਕਾਂ ਦੀ ਸੁਰੱਖਿਆ ਲਈ’ ਖ਼ਤਰਾ ਬਣੇ ਆਵਾਰਾ ਕੁੱਤੇ!
    • some indians abroad bringing disrepute
      ਵਿਦੇਸ਼ਾਂ ’ਚ ਬਣ ਰਹੇ ਕੁਝ ਭਾਰਤੀ ਬਦਨਾਮੀ ਦਾ ਕਾਰਨ!
    • rising cases of theft by domestic help
      ‘ਘਰੇਲੂ ਨੌਕਰ-ਨੌਕਰਾਣੀਆਂ ਵਲੋਂ ਚੋਰੀ’ ਦੇ ਵਧਦੇ ਮਾਮਲੇ!
    • india should learn from brazil about the growing threat
      ‘ਆਨਲਾਈਨ ਗੇਮਾਂ ਦਾ ਵਧਦਾ ਖ਼ਤਰਾ’ ਬ੍ਰਾਜ਼ੀਲ ਤੋਂ ਸਿੱਖੇ ਭਾਰਤ!
    • certain people are committing suicide
      ‘ਵਿਸ਼ੇਸ਼ ਲੋਕ-ਖੁਦਕੁਸ਼ੀਆਂ ਕਰ ਰਹੇ’ ਚੁਣੌਤੀਆਂ ਤੋਂ ਘਬਰਾ ਕੇ!
    • strict action should be taken against the fraudsters
      ‘ਫ਼ਰਜ਼ੀ ਅਧਿਕਾਰੀ ਬਣ ਕੇ ਲੋਕਾਂ ਨੂੰ ਠੱਗ ਰਹੇ’ ਧੋਖੇਬਾਜ਼ਾਂ ਦੇ ਵਿਰੁੱਧ ਸਖਤ...
    • blinded by selfishness  people are killing their own kin
      ‘ਸੁਆਰਥ ’ਚ ਅੰਨ੍ਹੇ ਹੋ ਕੇ ਲੋਕ’ ਆਪਣਿਆਂ ਦੇ ਹੀ ਕਰ ਰਹੇ ਨੇ ਕਤਲ!
    • innocent lives being lost to gun culture in america
      ‘ਅਮਰੀਕਾ ’ਚ ਗੰਨ ਕਲਚਰ ਨਾਲ ਜਾ ਰਹੀਆਂ ਬੇਕਸੂਰ ਲੋਕਾਂ ਦੀਆਂ ਜਾਨਾਂ!’
    • some prisons turning into arenas of violence
      ‘ਕੁਝ ਜੇਲਾਂ ’ਚ ਗੁੰਡਾਗਰਦੀ ਅਤੇ ਮਾਰਾਮਾਰੀ’ ਬਣ ਰਹੀਆਂ ਹਿੰਸਾ ਦੇ ਅਖਾੜੇ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +