ਸੁਪਰੀਮ ਕੋਰਟ ਨੇ ਸਕੱਤਰ ਜਨਰਲ ਨੂੰ ਪੁੱਛਿਆ ਹੈ ਕਿ ਆਖਿਰ ਕਿਉਂ ਉਨਾਵ ਰੇਪ ਪੀੜਤਾ ਵੱਲੋਂ ਭੇਜਿਆ ਗਿਆ ਪੱਤਰ ਅਦਾਲਤ ਦੇ ਸਾਹਮਣੇ ਪੇਸ਼ ਨਹੀਂ ਹੋਇਆ। ਇਸ ਦੇ ਨਾਲ ਹੀ ਅਦਾਲਤ ਵੱਲੋਂ ਪੀੜਤਾ ਦੀ ਮੈਡੀਕਲ ਰਿਪੋਰਟ ਨੂੰ ਮੰਗਵਾਇਆ ਗਿਆ ਹੈ।
ਚੀਫ਼ ਜਸਟਿਸ ਉਨਾਵ ਕੇਸ ਦੀ ਸੁਣਵਾਈ ਕੱਲ੍ਹ ਕਰਨਗੇ। ਚੀਫ ਜਸਟਿਸ ਨੇ ਕਿਹਾ ਹੈ ਕਿ ਅਜਿਹੇ ਮਾੜੇ ਮਾਹੌਲ ਵਿੱਚ ਅਸੀਂ ਕੁਝ ਅਰਥਪੂਰਨ ਕਰਨ ਦੀ ਕੋਸ਼ਿਸ਼ ਕਰਾਂਗੇ।
28 ਜੁਲਾਈ ਨੂੰ ਰਾਏਬਰੇਲੀ ਵਿੱਚ ਉੱਤਰ ਪ੍ਰਦੇਸ਼ ਵਿੱਚ ਭਾਜਪਾ ਵਿਧਾਇਕ ਕੁਲਦੀਪ ਸੇਂਗਰ 'ਤੇ ਬਲਾਤਕਾਰ ਦਾ ਇਲਜ਼ਾਮ ਲਗਾਉਣ ਵਾਲੀ ਪੀੜਤਾ ਦੀ ਕਾਰ ਨੂੰ ਇੱਕ ਟਰੱਕ ਨੇ ਟੱਕਰ ਮਾਰੀ ਸੀ।
ਇਸ ਹਾਦਸੇ ਵਿੱਚ ਪੀੜਤਾ ਦੀ ਚਾਚੀ ਤੇ ਮਾਸੀ ਦੀ ਮੌਤ ਹੋ ਗਈ ਜਦਕਿ ਪੀੜਤਾ ਤੇ ਉਨ੍ਹਾਂ ਦੇ ਵਕੀਲ ਲਾਈਫ਼ ਸਪੋਰਟ ਸਿਸਟਮ 'ਤੇ ਹਨ। ਇਸ ਬਾਰੇ ਵਿਰੋਧੀ ਧਿਰ ਸੜਕ ਤੋਂ ਸੰਸਦ ਤੱਕ ਸਵਾਲ ਖੜ੍ਹੇ ਕਰ ਰਹੀ ਹੈ।
ਹਾਦਸੇ ਬਾਰੇ ਸਭ ਤੋਂ ਵੱਡਾ ਸਵਾਲ ਤਾਂ ਇਹ ਹੈ ਕਿ ਹਾਦਸੇ ਵਾਲੇ ਦਿਨ ਪੀੜਤ ਨੂੰ ਮਿਲੇ ਹੋਏ ਸੁਰੱਖਿਆ ਮੁਲਾਜ਼ਮ ਉਨ੍ਹਾਂ ਦੇ ਨਾਲ ਨਹੀਂ ਸਨ। ਉੱਤਰ ਪ੍ਰਦੇਸ਼ ਪੁਲਿਸ ਮੁਖੀ ਇਸ ਸਵਾਲ ਦਾ ਕੋਈ ਠੋਸ ਜਵਾਬ ਦੇਣ ਦੀ ਥਾਂ ਕਹਿੰਦੇ ਹਨ ਕਿ ਪਹਿਲੀ ਨਜ਼ਰ ਵਿੱਚ ਇਹ ਮਾਮਲਾ ਓਵਰ ਸਪੀਡਿੰਗ ਦਾ ਲਗਦਾ ਹੈ।
ਇਹ ਵੀ ਪੜ੍ਹੋ-
ਇਹ ਵੀਡੀਓਜ਼ ਵੇਖੋ:
https://www.youtube.com/watch?v=xWw19z7Edrs&t=1s
https://www.youtube.com/watch?v=4c_5eKlQFvI
https://www.youtube.com/watch?v=ZcOtKaL2B_w
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
ਸੈਕਸ ਥੈਰੇਪਿਸਟ ਕਿਵੇਂ ਸਮੱਸਿਆਵਾਂ ਨੂੰ ਦੂਰ ਕਰਦਾ ਹੈ
NEXT STORY