ਭਾਰਤ ਦੀ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਦੇਹਾਂਤ ਹੋ ਗਿਆ। 6 ਅਗਸਤ ਨੂੰ ਦੇਰ ਸ਼ਾਮ ਉਨ੍ਹਾਂ ਨੂੰ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਈਂਸਜ਼ (AIIMS) ਵਿੱਚ ਦਾਖਲ ਕਰਵਾਇਆ ਗਿਆ ਸੀ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਸ਼ਮਾ ਸਵਰਾਜ ਦੇ ਦੇਹਾਂਤ 'ਤੇ ਦੁਖ ਜ਼ਾਹਿਰ ਕੀਤਾ ਹੈ।
ਉਨ੍ਹਾਂ ਟਵੀਟ ਕਰਕੇ ਲਿਖਿਆ, ''ਭਾਰਤ ਦੀ ਰਾਜਨੀਤੀ ਵਿੱਚ ਇੱਕ ਸੁਨਹਿਰਾ ਅਧਿਆਇ ਖ਼ਤਮ ਹੋ ਗਿਆ। ਸੁਸ਼ਮਾ ਸਵਰਾਜ ਨੇ ਆਪਣੀ ਪੂਰੀ ਜ਼ਿੰਦਗੀ ਗਰੀਬਾਂ ਦੀ ਭਲਾਈ ਲਈ ਲਗਾ ਦਿੱਤੀ। ਉਹ ਕਰੋੜਾਂ ਲੋਕਾਂ ਲਈ ਪ੍ਰੇਰਨਾਸਰੋਤ ਸਨ।''
https://twitter.com/narendramodi/status/1158801416120459264
ਸੁਸ਼ਮਾ ਸਵਰਾਜ ਨੂੰ ਹਸਪਤਾਲ ਦਾਖਲ ਕਰਵਾਉਣ ਦੀ ਖ਼ਬਰ ਜਿਵੇਂ ਹੀ ਮਿਲੀ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਏਮਸ ਪਹੁੰਚ ਗਏ ਸਨ।
ਇਸ ਤੋਂ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਭਾਜਪਾ ਦੇ ਹੋਰ ਸੀਨੀਅਰ ਨੇਤਾ ਹਸਪਤਾਲ ਪਹੁੰਚਣਾ ਸ਼ੁਰੂ ਹੋ ਗਏ ਸਨ।
ਭਾਜਪਾ ਨੇਤਾ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵ ਰਾਜ ਸਿੰਘ ਚੌਹਾਨ ਨੇ ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀ ਦਿੱਤੀ ਹੈ।
ਕਾਂਗਰਸ ਪਾਰਟੀ ਵੱਲੋਂ ਵੀ ਟਵੀਟ ਕਰਕੇ ਉਨ੍ਹਾਂ ਦੇ ਦੇਹਾਂਤ 'ਤੇ ਦੁਖ ਜਾਹਿਰ ਕੀਤਾ ਗਿਆ ਹੈ।
https://twitter.com/INCIndia/status/1158795093035196416
ਤੁਸੀਂ ਇਹ ਵੀਡੀਓ ਵੀ ਦੇਖ ਸਕਦੇ ਹੋ:
https://www.youtube.com/watch?v=xWw19z7Edrs&t=1s
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
ਸੂਬਿਆਂ ਨਾਲੋਂ ਕਿੰਨੇ ਵੱਖਰੇ ਹੁੰਦੇ ਹਨ ਕੇਂਦਰ ਸ਼ਾਸਿਤ ਪ੍ਰਦੇਸ਼
NEXT STORY