Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Punjab News

    WED, JUL 02, 2025

    9:48:34 AM

  • punjab government  s big announcement regarding loans

    ਪੰਜਾਬ ਸਰਕਾਰ ਦਾ ਕਰਜ਼ਿਆਂ ਨੂੰ ਲੈ ਕੇ ਵੱਡਾ ਐਲਾਨ,...

  • punjab husband wife

    ਪੰਜਾਬ: ਵਿਦੇਸ਼ ਜਾ ਕੇ ਕਸਮਾਂ-ਵਾਅਦੇ ਭੁੱਲ ਗਈ ਪਤਨੀ!...

  • hooliganism on tajpur road  2 motorcycle riding people beaten up

    ਤਾਜਪੁਰ ਰੋਡ ’ਤੇ ਗੁੰਡਾਗਰਦੀ : ਮੋਟਰਸਾਈਕਲ ਸਵਾਰ 2...

  • punjab weather update

    ਪੰਜਾਬ 'ਚ ਅੱਜ ਅਸਮਾਨੀ ਬਿਜਲੀ ਡਿੱਗਣ ਦਾ ਖ਼ਤਰਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • BBC
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • BBC News Punjabi News
  • ਦਿੱਲੀ ''ਚ ਗੁਰੂ ਰਵੀਦਾਸ ਮੰਦਿਰ ਤੋੜੇ ਜਾਣ ਦੀ ਪੂਰੀ ਕਹਾਣੀ: ਗਰਾਊਂਡ ਰਿਪੋਰਟ

ਦਿੱਲੀ ''ਚ ਗੁਰੂ ਰਵੀਦਾਸ ਮੰਦਿਰ ਤੋੜੇ ਜਾਣ ਦੀ ਪੂਰੀ ਕਹਾਣੀ: ਗਰਾਊਂਡ ਰਿਪੋਰਟ

  • Updated: 14 Aug, 2019 07:46 AM
BBC News Punjabi
bbc news
  • Share
    • Facebook
    • Tumblr
    • Linkedin
    • Twitter
  • Comment

ਗੁਰੂ ਰਵਿਦਾਸ ਮੰਦਿਰ ਤੋੜੇ ਜਾਣ 'ਤੇ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ
BBC
ਗੁਰੂ ਰਵਿਦਾਸ ਮੰਦਿਰ ਤੋੜੇ ਜਾਣ 'ਤੇ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ

ਦਿੱਲੀ ਦੇ ਤੁਗਲਕਾਬਾਦ ਵਿੱਚ ਸ਼ਨੀਵਾਰ ਸਵੇਰੇ ਦਿੱਲੀ ਵਿਕਾਸ ਅਥਾਰਿਟੀ (ਡੀਡੀਏ) ਨੇ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਗੁਰੂ ਰਵੀਦਾਸ ਦੇ ਮੰਦਿਰ ਨੂੰ ਢਾਹ ਦਿੱਤਾ ਜਿਸ 'ਤੇ ਦਿੱਲੀ ਤੋਂ ਲੈ ਕੇ ਪੰਜਾਬ ਤੱਕ ਸਿਆਸਤ ਗਰਮਾ ਗਈ ਹੈ।

ਦਿੱਲੀ ਵਿੱਚ ਸਰਕਾਰ ਚਲਾ ਰਹੀ ਆਮ ਆਦਮੀ ਪਾਰਟੀ ਅਤੇ ਪੰਜਾਬ ਵਿੱਚ ਸਰਕਾਰ ਚਲਾ ਰਹੀ ਕਾਂਗਰਸ ਪਾਰਟੀ ਸਮੇਤ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਮੰਦਿਰ ਦੇ ਢਾਹੇ ਜਾਣ ਦੀ ਨਿਖੇਧੀ ਕੀਤੀ ਹੈ।

ਫਗਵਾੜਾ, ਜਲੰਧਰ, ਹੁਸ਼ਿਆਰਪੁਰ ਅਤੇ ਕਪੂਰਥਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਦਲਿਤ ਭਾਈਚਾਰੇ ਵੱਲੋਂ ਮੰਦਿਰ ਢਾਹੇ ਜਾਣ ਦੇ ਵਿਰੋਧ ਵਿੱਚ ਮੰਗਲਵਾਰ ਨੂੰ ਪੰਜਾਬ ਬੰਦ ਰੱਖਿਆ ਗਿਆ।

ਲੁਧਿਆਣਾ, ਬਰਨਾਲਾ, ਫਿਰੋਜ਼ਪੁਰ, ਮੋਗਾ ਅਤੇ ਅੰਮ੍ਰਿਤਸਰ ਸਮੇਤ ਹਰਿਆਣਾ ਦੇ ਕੁਝ ਕਸਬਿਆਂ ਵਿੱਚ ਰਵਿਦਾਸੀਆ ਭਾਈਚਾਰੇ ਵੱਲੋਂ ਪ੍ਰਦਰਸ਼ਨ ਕੀਤੇ ਗਏ।

ਇਹ ਵੀ ਪੜ੍ਹੋ:

  • ਕਸ਼ਮੀਰ ਮਸਲੇ 'ਤੇ ਪਾਕਿਸਤਾਨ ਦੇ ਹੱਥ ਅਸਲ 'ਚ ਕੀ ਹੈ
  • ਗੁਰੂ ਰਵਿਦਾਸ ਮੰਦਿਰ ਤੋੜੇ ਜਾਣ ਦੇ ਵਿਰੋਧ 'ਚ ਪੰਜਾਬ ਬੰਦ, ਹਰਿਆਣਾ ਵਿੱਚ ਪ੍ਰਦਰਸ਼ਨ
  • ਸ਼੍ਰੀਨਗਰ ਦੇ ਸੌਰਾ 'ਚ ਹੋਈ ਸੀ ਪੱਥਰਬਾਜ਼ੀ: ਗ੍ਰਹਿ ਮੰਤਰਾਲਾ

ਇਨ੍ਹਾਂ ਤਮਾਮ ਖ਼ਬਰਾਂ ਵਿਚਾਲੇ ਬੀਬੀਸੀ ਨੇ ਤੁਗਲਕਾਬਾਦ ਸਥਿਤ ਉਸ ਥਾਂ ਦਾ ਦੌਰਾ ਕੀਤਾ ਜਿੱਥੇ ਸਾਲ 1443 ਵਿੱਚ ਜੰਮੇ ਸੰਤ ਰਵੀਦਾਸ ਨੂੰ ਸਮਰਪਿਤ, ਇਹ ਮੰਦਿਰ ਬਣਾਇਆ ਗਿਆ ਸੀ।

ਰਵਿਦਾਸ ਮੰਦਿਰ
BBC

ਕਿੱਥੇ ਸੀ ਗੁਰੂ ਰਵੀਦਾਸ ਮੰਦਿਰ?

ਗੁਰੂ ਰਵਿਦਾਸ ਮੰਦਿਰ ਦਿੱਲੀ ਦੇ 'ਜਹਾਂਪਨਾਹ ਸਿਟੀ ਫਾਰੈਸਟ' ਦੇ ਦੱਖਣੀ-ਪੂਰਬੀ ਦਿਸ਼ਾ ਵੱਲ ਸਥਿਤ ਸੀ।

ਮੰਦਿਰ ਵਾਲੀ ਥਾਂ ਤੋਂ ਕਰੀਬ 100 ਮੀਟਰ ਪੂਰਬ ਵੱਲ ਜਿਹੜੀ ਸੜਕ ਹੈ, ਉਸਦਾ ਨਾਮ 'ਗੁਰੂ ਰਵੀਦਾਸ ਮਾਰਗ' ਹੈ ਅਤੇ ਸੱਜੇ ਪਾਸੇ ਬਣੇ ਬੱਸ ਸਟੈਂਡ ਦਾ ਨਾਮ ਵੀ ਮੰਦਿਰ ਦੇ ਨਾਮ 'ਤੇ ਹੀ ਹੈ।

ਇਨ੍ਹਾਂ ਦੋਵਾਂ ਵੱਲ ਇਸ਼ਾਰਾ ਕਰਦੇ ਹੋਏ ਤੁਗਲਕਾਬਾਦ ਦੇ ਕੁਝ ਨੌਜਵਾਨ ਇਹ ਦੱਸਣ ਦੀ ਕੋਸ਼ਿਸ਼ ਕਰ ਰਹੇ ਸਨ ਕਿ ਇਹ ਮੰਦਿਰ ਕਿੰਨਾ ਪੁਰਾਣਾ ਸੀ।

https://www.youtube.com/watch?v=0NSH3585-Go

ਸੁਪਰੀਮ ਕੋਰਟ ਨੇ ਆਪਣੇ ਹੁਕਮ ਵਿੱਚ ਮੰਦਿਰ ਦੀ ਜਿਸ ਜ਼ਮੀਨ ਨੂੰ ਡੀਡੀਏ ਦਾ ਮੰਨਿਆ ਹੈ। ਉਸਦੇ ਤਿੰਨ ਪਾਸੇ ਉੱਚੀ ਕੰਧ ਹੈ ਅਤੇ ਇੱਕ ਹਿੱਸਾ ਵਿਰਲੇ ਜੰਗਲ ਨਾਲ ਜੁੜਿਆ ਹੈ।

ਗੁਰੂ ਰਵੀਦਾਸ ਮਾਰਗ ਤੋਂ ਇਸ ਮੰਦਿਰ ਤੱਕ ਪਹੁੰਚਣ ਲਈ ਪਹਿਲਾਂ ਇੱਕ ਵੱਡਾ ਦਰਵਾਜ਼ਾ ਹੁੰਦਾ ਸੀ ਜਿਸ ਨੂੰ ਮੰਦਿਰ ਢਾਹੇ ਜਾਣ ਤੋਂ ਬਾਅਦ ਡੀਡੀਏ ਨੇ ਬੰਦ ਕਰ ਦਿੱਤਾ ਹੈ।

ਇਸ ਦਰਵਾਜ਼ੇ ਦੀ ਥਾਂ ਹੁਣ ਇੱਕ ਕੱਚੀ ਕੰਧ ਬਣਾਈ ਗਈ ਹੈ ਜਿਸ ਨੂੰ ਦਿੱਲੀ ਪੁਲਿਸ ਦੇ ਸਿਪਾਹੀਆਂ ਨੇ ਘੇਰਿਆ ਹੋਇਆ ਹੈ।

ਪਰ ਇਸ ਖ਼ਬਰ 'ਤੇ ਜਿਸ ਤਰ੍ਹਾਂ ਦੀ ਹਲਚਲ ਪੰਜਾਬ-ਹਰਿਆਣਾ ਵਿੱਚ ਦੇਖੀ ਜਾ ਰਹੀ ਹੈ, ਉਸ ਤਰ੍ਹਾਂ ਦੀ ਹਲਚਲ ਦਿੱਲੀ ਦੇ ਤੁਗਲਕਾਬਾਦ ਵਿੱਚ ਮਹਿਸੂਸ ਨਹੀਂ ਹੁੰਦੀ।

ਇੱਥੇ ਸਾਡੀ ਮੁਲਾਕਾਤ ਸੰਤ ਰਵਿਦਾਸ ਨੂੰ ਮੰਨਣ ਵਾਲੀਆਂ ਕੁਝ ਔਰਤਾਂ ਨਾਲ ਹੋਈ ਜੋ ਮੰਦਿਰ ਦੇ ਰਸਤੇ 'ਤੇ ਬਣੀ ਕੰਧ ਦੇ ਸਾਹਮਣੇ ਬੈਠ ਕੇ ਪੂਜਾ ਕਰ ਰਹੀਆਂ ਸਨ।

ਕਿਵੇਂ ਹਟਾਇਆ ਗਿਆ ਮੰਦਿਰ?

ਇਨ੍ਹਾਂ ਔਰਤਾਂ ਵਿੱਚੋਂ ਇੱਕ ਰਾਨੀ ਚੋਪੜਾ ਨੇ ਬੀਬੀਸੀ ਨੂੰ ਇਹ ਦਾਅਵਾ ਕੀਤਾ ਕਿ ਜਿਸ ਵੇਲੇ ਮੰਦਿਰ ਢਾਹਿਆ ਗਿਆ, ਉਹ ਕਰੀਬ 25 ਸੇਵਕਾਂ ਨਾਲ ਮੰਦਿਰ ਪਰਿਸਰ ਵਿੱਚ ਹੀ ਮੌਜੂਦ ਸਨ।

ਉਨ੍ਹਾਂ ਨੇ ਕਿਹਾ, "ਸ਼ੁੱਕਰਵਾਰ (9 ਅਗਸਤ) ਸ਼ਾਮ ਨੂੰ ਜਿਸ ਵੇਲੇ ਸੁਪਰੀਮ ਕੋਰਟ ਦਾ ਹੁਕਮ ਆਇਆ, ਉਸ ਵੇਲੇ ਅਸੀਂ ਮੰਦਿਰ ਵਿੱਚ ਸਤਸੰਗ ਕਰ ਰਹੇ ਸੀ। ਰਾਤ ਨੂੰ ਕਰੀਬ 9 ਵਜੇ ਅਸੀਂ ਦੇਖਿਆ ਕਿ ਮੰਦਿਰ ਦੇ ਆਲੇ-ਦੁਆਲੇ ਹਜ਼ਾਰ ਤੋਂ ਵੱਧ ਪੁਲਿਸ ਵਾਲੇ ਤਾਇਨਾਤ ਕਰ ਦਿੱਤੇ ਗਏ ਹਨ। ਕੁਝ ਹੀ ਦੇਰ ਬਾਅਦ ਉਨ੍ਹਾਂ ਨੇ ਵਿਵਾਦਤ ਜ਼ਮੀਨ ਤੋਂ ਬਾਹਰ ਜਾਣ ਦੇ ਸਾਰੇ ਰਸਤੇ ਬੰਦ ਕਰ ਦਿੱਤੇ ਅਤੇ ਸਾਰੇ ਸੇਵਕਾਂ ਨੂੰ ਹਿਰਾਸਤ ਵਿੱਚ ਲੈ ਲਿਆ।''

ਦਿੱਲੀ, ਤੁਗਲਕਾਬਾਦ
BBC

9 ਅਗਸਤ 2019 ਨੂੰ ਆਪਣੇ ਹੁਕਮ ਵਿੱਚ ਸੁਪਰੀਮ ਕੋਰਟ ਨੇ ਲਿਖਿਆ, "ਡੀਡੀਏ ਦਿੱਲੀ ਪੁਲਿਸ ਦੀ ਮਦਦ ਨਾਲ ਕੱਲ ਤੱਕ ਇਹ ਜ਼ਮੀਨ ਖਾਲੀ ਕਰਵਾਏ ਅਤੇ ਉੱਥੇ ਮੌਜੂਦ ਢਾਂਚੇ ਨੂੰ ਹਟਾ ਦੇਵੇ। ਇਸ ਦੇ ਲਈ ਕੋਰਟ ਦਿੱਲੀ ਪੁਲਿਸ ਦੇ ਕਮਿਸ਼ਨਰ ਨੂੰ ਹੁਕਮ ਦਿੰਦਾ ਹੈ ਕਿ ਉਹ ਮੌਕੇ 'ਤੇ ਲੋੜੀਂਦਾ ਪੁਲਿਸ ਬਲ ਮੁਹੱਈਆ ਕਰਵਾਏ।''

40 ਸਾਲਾ ਰਾਣੀ ਚੋਪੜਾ ਦੱਸਦੀ ਹੈ, "ਪੁਲਿਸ ਨੇ 10 ਅਗਸਤ ਦੀ ਸਵੇਰ 6 ਵਜੇ ਮੰਦਿਰ ਨੂੰ ਤੋੜਨਾ ਸ਼ੁਰੂ ਕਰ ਦਿੱਤਾ ਸੀ ਅਤੇ 8 ਵਜੇ ਤੱਕ ਪੂਰੇ ਢਾਂਚੇ ਨੂੰ ਡਿਗਾ ਦਿੱਤਾ। ਅਸੀਂ ਉਨ੍ਹਾਂ ਨੂੰ ਗੁਜ਼ਾਰਿਸ਼ ਕੀਤੀ ਸੀ ਕਿ ਜਿਸ ਕਮਰੇ ਵਿੱਚ ਸਾਡੇ ਗ੍ਰੰਥ ਰੱਖੇ ਗਏ ਹਨ, ਬਸ ਉਸ ਇੱਕ ਕਮਰੇ ਨੂੰ ਛੱਡ ਦਿੱਤਾ ਜਾਵੇ, ਪਰ ਉਨ੍ਹਾਂ ਨੇ ਸੁਣੀ ਨਹੀਂ।''

ਇਹ ਵੀ ਪੜ੍ਹੋ:

  • ਦਲਿਤਾਂ ਦਾ ਰਾਖਵਾਂਕਰਨ ਕਾਰਨ ਨਫਾ ਜਾਂ ਨੁਕਸਾਨ
  • ਜਦੋਂ ਪੰਜਾਬ ਦੀਆਂ ਦਲਿਤ ਔਰਤਾਂ ਨੇ ਕਿਹਾ, ਸਾਡਾ ਹੱਕ ਇੱਥੇ ਰੱਖ
  • ਕੀ ਹੈ ਓਨਾਓ ਰੇਪ ਪੀੜਤ ਕੁੜੀ ਦੀ ਕਹਾਣੀ

ਰਾਣੀ ਦੀ ਇਹ ਗੱਲ ਸੁਣ ਕੇ ਉੱਥੇ ਮੌਜੂਦ ਹੋਰ ਔਰਤਾਂ ਗੁੱਸੇ ਨਾਲ ਭਰ ਜਾਂਦੀਆਂ ਹਨ। ਇਨ੍ਹਾਂ ਔਰਤਾਂ ਦਾ ਇਲਜ਼ਾਮ ਹੈ ਕਿ ਮੰਦਿਰ ਦੀਆਂ ਮੂਰਤੀਆਂ ਅਤੇ ਗ੍ਰੰਥਾਂ ਦੇ ਨਾਲ ਡੀਡੀਏ ਅਤੇ ਦਿੱਲੀ ਪੁਲਿਸ ਦੇ ਕਰਮਚਾਰੀਆਂ ਨੇ ਬੇਅਦਬੀ ਕੀਤੀ ਹੈ।

ਪਰ ਇਨ੍ਹਾਂ ਦੋਵਾਂ ਹੀ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਇਨ੍ਹਾਂ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਦੇ ਹਨ ਅਤੇ ਇਸ ਗੱਲ 'ਤੇ ਜ਼ੋਰ ਦਿੰਦੇ ਹਨ ਕਿ ਸੁਪਰੀਮ ਕੋਰਟ ਦੇ ਹੁਕਮ 'ਤੇ ਜਦੋਂ ਢਾਂਚੇ ਨੂੰ ਹਟਾਇਆ ਗਿਆ ਤਾਂ 'ਗੁਰੂ ਰਵੀਦਾਸ ਜਯੰਤੀ ਸਮਾਰੋਹ ਸਮਿਤੀ' ਦੇ ਮੈਂਬਰ ਉੱਥੇ ਮੌਜੂਦ ਸਨ ਅਤੇ ਉਨ੍ਹਾਂ ਨੇ ਕੋਈ ਵਿਰੋਧ ਨਹੀਂ ਕੀਤਾ। ਨਾ ਹੀ ਪੁਲਿਸ ਨੂੰ ਬਲ ਦੀ ਵਰਤੋਂ ਕਰਨੀ ਪਈ।

ਸੰਤ ਰਵੀਦਾਸ ਦੇ ਭਗਤਾਂ ਦੀ ਮਾਨਤਾ

ਦਿੱਲੀ ਦੇ ਛਤਰਪੁਰ ਵਿੱਚ ਰਹਿਣ ਵਾਲੇ ਜੋਗਿੰਦਰ ਸਿੰਘ ਕਹਿੰਦੇ ਹਨ ਕਿ ਉਹ ਬੀਤੇ 30 ਸਾਲਾਂ ਤੋਂ 'ਗੁਰੂ ਰਵੀਦਾਸ ਜਯੰਤੀ ਸਮਾਰੋਹ ਸਮਿਤੀ' ਨਾਲ ਜੁੜੇ ਹੋਏ ਹਨ।

ਉਹ ਪੁਲਿਸ ਦੇ ਸੁਰੱਖਿਆ ਘੇਰੇ ਵੱਲ ਇਸ਼ਾਰਾ ਕਰਦੇ ਹੋਏ ਕਹਿੰਦੇ ਹਨ "ਜਿਸ ਜ਼ਮੀਨ ਨੂੰ ਡੀਡੀਏ ਦਾ ਦੱਸਿਆ ਜਾ ਰਿਹਾ ਹੈ, ਅਸੀਂ ਉਸ ਦੀ ਸਾਲਾਂ ਤੋਂ ਸੁਰੱਖਿਆ ਕਰ ਰਹੇ ਸੀ। ਸਾਡੇ ਤੋਂ ਪਹਿਲਾਂ ਵੀ ਸੰਤ ਰਵੀਦਾਸ ਦੇ ਭਗਤ ਸੈਂਕੜੇ ਸਾਲਾਂ ਤੋਂ ਇਸ ਥਾਂ 'ਤੇ ਆਉਂਦੇ ਰਹੇ ਹਨ।''

ਰਵੀਦਾਸ ਭਾਈਚਾਰਾ
BBC
ਇੱਕ ਸ਼ਰਧਾਲੂ ਰਾਣੀ ਚੋਪੜਾ ਅਨੁਸਾਰ ਜਿਸ ਵੇਲੇ ਸੁਰੱਖਿਆ ਮੁਲਾਜ਼ਮ ਮੰਦਿਰ ਤੋੜਨ ਪਹੁੰਚੇ, ਉਸ ਵੇਲੇ ਉਹ ਮੰਦਿਰ ਵਿੱਚ ਮੌਜੂਦ ਸਨ

ਜੋਗਿੰਦਰ ਸਿੰਘ ਆਪਣੀਆਂ ਮਾਨਤਾਵਾਂ ਦੇ ਆਧਾਰ 'ਤੇ ਇਹ ਦਾਅਵਾ ਕਰਦੇ ਹਨ ਕਿ "ਸਾਲ 1509 ਵਿੱਚ ਜਦੋਂ ਸੰਤ ਰਵਿਦਾਸ ਬਨਾਰਸ ਤੋਂ ਪੰਜਾਬ ਵੱਲ ਜਾ ਰਹੇ ਸਨ , ਉਦੋਂ ਇਨ੍ਹਾਂ ਨੇ ਇਸ ਥਾਂ 'ਤੇ ਆਰਾਮ ਕੀਤਾ ਸੀ। ਇੱਕ ਜਾਤੀ ਵਿਸ਼ੇਸ਼ ਦੇ ਨਾਮ 'ਤੇ ਇੱਥੇ ਇੱਕ ਖੂਹ ਵੀ ਬਣਵਾਇਆ ਗਿਆ ਸੀ ਜਿਹੜੇ ਅੱਜ ਵੀ ਮੌਜੂਦ ਹਨ। ਇਹੀ ਕਾਰਨ ਹੈ ਕਿ ਰਵਿਦਾਸ ਦੇ ਭਗਤਾਂ ਵਿੱਚ ਇਸ ਥਾਂ ਦੀ ਖਾਸ ਮਾਨਤਾ ਹੈ।"

ਇਸ ਬਾਰੇ ਅਸੀਂ ਸੰਤ ਰਵੀਦਾਸ ਨਾਲ ਜੁੜੀਆਂ ਥਾਵਾਂ ਦੀ ਖੋਜ ਦਾ ਕੰਮ ਕਰ ਰਹੇ ਸਤਵਿੰਦਰ ਸਿੰਘ ਹੀਰਾ ਨਾਲ ਗੱਲਬਾਤ ਕੀਤੀ।

ਸਤਵਿੰਦਰ 'ਆਦਿ ਧਰਮ ਮਿਸ਼ਨ' ਨਾਮ ਦੀ ਇੱਕ ਸੰਸਥਾ ਦੇ ਕੌਮੀ ਪ੍ਰਧਾਨ ਹਨ ਅਤੇ ਮੰਗਲਵਾਰ ਨੂੰ ਪੰਜਾਬ ਵਿੱਚ ਹੋਏ ਪ੍ਰਦਰਸ਼ਨਾਂ 'ਚ ਵੀ ਸ਼ਾਮਲ ਸਨ।

ਉਨ੍ਹਾਂ ਨੇ ਦਾਅਵਾ ਕੀਤਾ, ''ਇਹ ਮੰਦਿਰ ਸੰਤ ਰਵੀਦਾਸ ਦੀ ਯਾਦ ਵਿੱਚ ਸਾਲ 1954 'ਚ ਬਣਾਇਆ ਗਿਆ ਸੀ। ਦਿੱਲੀ ਵਿੱਚ ਲੋਧੀ ਵੰਸ਼ ਦੇ ਸੁਲਤਾਨ ਰਹੇ ਸਿਕੰਦਰ ਲੋਦੀ ਨੇ ਸੰਤ ਰਵੀਦਾਸ ਤੋਂ ਨਾਮਦਾਨ ਲੈਣ ਤੋਂ ਬਾਅਦ ਉਨ੍ਹਾਂ ਨੂੰ ਤੁਗਲਕਾਬਾਦ ਵਿੱਚ 12 ਬੀਘਾ ਜ਼ਮੀਨ ਦਾਨ ਕੀਤੀ ਸੀ ਜਿਸ 'ਤੇ ਇਹ ਮੰਦਿਰ ਬਣਾਇਆ ਗਿਆ ਸੀ।"

https://www.youtube.com/watch?v=ZKuor_K3kus

ਇਸ ਮੰਦਿਰ ਵਿੱਚ ਸਿੱਖਾਂ ਦੀ ਆਸਥਾ ਵੀ ਜੁੜੀ ਹੋਈ ਸੀ ਕਿਉਂਕਿ ਸੰਤ ਰਵੀਦਾਸ ਦੀ ਬਾਣੀ ਗੁਰੂ ਗ੍ਰੰਥ ਸਾਹਿਬ ਵਿੱਚ ਮੌਜੂਦ ਹੈ। ਸੰਤ ਰਵੀਦਾਸ ਦਾ ਪੰਥ ਅੱਜ ਵੀ ਭਾਰਤ ਦੇ ਦਲਿਤਾਂ 'ਚ ਬਹੁਤ ਲੋਕਪ੍ਰਿਅ ਹੈ।

ਪਰ ਤੁਗਲਕਾਬਾਦ ਵਿੱਚ ਰਹਿਣ ਵਾਲੇ ਕੁਝ ਸੀਨੀਅਰ ਲੋਕਾਂ ਨੇ ਬੀਬੀਸੀ ਨੂੰ ਸਥਾਨਕ ਪੱਧਰ 'ਤੇ ਸੁਣਾਈ ਜਾਣ ਵਾਲੀ ਇੱਕ ਕਹਾਣੀ ਦੱਸੀ।

ਉਨ੍ਹਾਂ ਕਿਹਾ, "ਅਸੀਂ ਤਾਂ ਸੁਣਿਆ ਹੈ ਕਿ ਇਹ ਜ਼ਮੀਨ ਤੁਗਲਕਾਬਾਦ ਦੇ ਸ਼ਾਮਲਤ ਪਿੰਡ ਵਿੱਚ ਰਹਿਣ ਵਾਲੇ ਕਿਸੇ ਰੂਪ ਨੰਦ ਦੀ ਸੀ ਜਿਸ ਵਿੱਚ ਡੇਢ ਸਾਲ ਪਹਿਲਾਂ ਉਨ੍ਹਾਂ ਨੇ ਖੂਹ ਬਣਾਇਆ ਸੀ, ਖੂਹ ਦੇ ਨੇੜੇ ਹੀ ਉਨ੍ਹਾਂ ਦੀ ਇੱਕ ਝੋਂਪੜ ਸੀ। ਉਹ ਉੱਥੇ ਹੀ ਰਹਿੰਦੇ ਸਨ ਅਤੇ ਜਿਹੜੀਆਂ ਸਮਾਧੀਆਂ ਮੰਦਿਰ ਦੇ ਕੋਲ ਸਨ, ਉਨ੍ਹਾਂ ਵਿੱਚੋਂ ਇੱਕ ਰੂਪ ਨੰਦ ਦੀ ਸੀ।"

ਲੋਕ ਇਹ ਵੀ ਕਹਿੰਦੇ ਹਨ ਕਿ ਸਾਲ 1959 ਵਿੱਚ ਕੇਂਦਰੀ ਮੰਤਰੀ ਜਗਜੀਵਨ ਰਾਮ ਇਸ ਮੰਦਿਰ ਦਾ ਉਦਘਾਟਨ ਕਰਨ ਤੁਗਲਕਾਬਾਦ ਪਹੁੰਚੇ ਸਨ।

ਕੋਰਟ ਵਿੱਚ ਰਵੀਦਾਸ ਸਮਿਤੀ ਨੂੰ ਫਟਕਾਰ

ਡੀਡੀਏ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਜਦੋਂ ਸ਼ਨੀਵਾਰ ਨੂੰ ਇਹ ਢਾਂਚਾ ਤੁਗਲਕਾਬਾਦ ਦੀ ਜ਼ਮੀਨ ਤੋਂ ਹਟਾਇਆ ਗਿਆ ਤਾਂ ਉੱਥੇ ਤਿੰਨ ਛੋਟੇ ਕਮਰੇ ਮੌਜੂਦ ਸਨ। ਸੰਤ ਰਵੀਦਾਸ ਦੇ ਭਗਤਾਂ ਅਨੁਸਾਰ ਇਨ੍ਹਾਂ ਵਿੱਚੋਂ ਇੱਕ ਗੁਰੂ ਰਵੀਦਾਸ ਦੀ ਸਮਾਧ ਸੀ।

ਪਰ ਸੁਪਰੀਮ ਕੋਰਟ ਨੇ ‘ਗੁਰੂ ਰਵੀਦਾਸ ਜਯੰਤੀ ਸਮਾਰੋਹ ਸਮਿਤੀ’ ਦੇ ਇਸ ਦਾਅਵੇ ਨੂੰ ਨਹੀਂ ਮੰਨਿਆ।

ਸੁਪਰੀਮ ਕੋਰਟ ਦੇ ਜਸਟਿਸ ਅਰੁਣ ਮਿਸ਼ਰਾ ਤੇ ਜਸਟਿਸ ਨਵੀਨ ਸਿਨਹਾ ਨੇ 8 ਅਪ੍ਰੈਲ 2019 ਨੂੰ ਇਸ ਜ਼ਮੀਨ ਦੇ ਸਬੰਧ ਵਿੱਚ ਇੱਕ ਹੁਕਮ ਦਿੱਤਾ ਸੀ।

ਇਸ ਹੁਕਮ ਵਿੱਚ ਲਿਖਿਆ ਸੀ, “ਅਸੀਂ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਨੂੰ ਸਹੀ ਮੰਨਦੇ ਹੋਏ ਪਟੀਸ਼ਨਕਰਤਾ ਦੀ ਅਪੀਲ ਨੂੰ ਖਾਰਜ ਕਰਦੇ ਹਾਂ। ਇਸ ਦੇ ਨਾਲ ਹੀ ਅਸੀਂ ਹੁਕਮ ਦਿੰਦੇ ਹਾਂ ਕਿ ਅਗਲੇ ਦੋ ਮਹੀਨੇ ਵਿੱਚ ਇਸ ਜ਼ਮੀਨ ਨੂੰ ਖਾਲੀ ਕਰਵਾਇਆ ਜਾਵੇ।”

“ਡੀਡੀਏ ਇਹ ਪੂਰਾ ਕੰਮ ਆਪਣੀ ਨਿਗਰਾਨੀ ਹੇਠ ਕਰੇ। ਜੇ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਇਸ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੀ ਬੇਅਦਬੀ ਮੰਨੀ ਜਾਵੇਗੀ।

https://www.youtube.com/watch?v=AHL7_VXzY6E

ਸੁਪਰੀਮ ਕੋਰਟ ਵਿੱਚ ਚੱਲੇ ਇਸ ਕੇਸ ਦੀ ਸੁਣਵਾਈ ਨੂੰ ਜੇ ਵੇਖੀਏ ਤਾਂ 2 ਅਗਸਤ 2019 ਨੂੰ ‘ਗੁਰੂ ਰਵੀਦਾਸ ਜਯੰਤੀ ਸਮਾਰੋਹ ਸਮਿਤੀ’ ਨੇ ਕੋਰਟ ਨੂੰ ਇਹ ਸੂਚਨਾ ਦਿੱਤੀ ਸੀ ਕਿ ਮੰਦਿਰ ਨੂੰ ਖਾਲੀ ਕਰ ਦਿੱਤਾ ਗਿਆ ਹੈ।

ਪਰ ਜਦੋਂ ਇਸ ’ਤੇ ਡੀਡੀਏ ਤੋਂ ਰਿਪੋਰਟ ਮੰਗੀ ਤਾਂ ਪਤਾ ਲਗਿਆ ਕਿ ਕਿ ‘ਗੁਰੂ ਰਵੀਦਾਸ ਜਯੰਤੀ ਸਮਾਰੋਹ ਸਮਿਤੀ’ ਨੇ ਕੋਰਟ ਨੂੰ ਗਲਤ ਜਾਣਕਾਰੀ ਦਿੱਤੀ ਸੀ।

9 ਅਗਸਤ 2019 ਦੇ ਆਪਣੇ ਫੈਸਲੇ ਵਿੱਚ ਜਸਟਿਸ ਅਰੁਣ ਮਿਸ਼ਰਾ ਤੇ ਜਸਟਿਸ ਐੱਮ ਆਰ ਸ਼ਾਹ ਨੇ ‘ਗੁਰੂ ਰਵੀਦਾਸ ਜਯੰਤੀ ਸਮਾਰੋਹ ਸਮਿਤੀ’ ਨੂੰ ਝਾੜ ਪਾਈ ਤੇ ਪੁੱਛਿਆ ਕਿ ਕਿਉਂ ਨਾ ਸਮਿਤੀ ਦੇ ਅਹੁਦੇਦਾਰਾਂ ਖ਼ਿਲਾਫ਼ ਕੋਰਟ ਦੇ ਬੇਅਦਬੀ ’ਤੇ ਸੁਣਵਾਈ ਕੀਤੀ ਜਾਵੇ।

ਡੀਡੀਏ ਦੀ ਭੂਮਿਕਾ ਕੀ ਰਹੀ?

ਸੋਸ਼ਲ ਮੀਡੀਆ ’ਤੇ ਲੋਕ ਗੁਰੂ ਰਵੀਦਾਸ ਮੰਦਿਰ ਹਟਾਏ ਜਾਣ ਦੀ ਕਾਰਵਾਈ ਤੋਂ ਨਾਰਾਜ਼ ਹਨ ਉਹ ਡੀਡੀਏ ਨੂੰ ਇਸ ਦਾ ਦੋਸ਼ੀ ਮੰਨ ਰਹੇ ਹਨ। ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਚੱਲ ਰਹੀ ਹੈ। ਦਿੱਲੀ ਸਰਕਾਰ ਲੰਬੇ ਵਕਤ ਤੋਂ ਕੇਂਦਰ ਸਰਕਾਰ ਨੂੰ ਡੀਡੀਏ ਨੂੰ ਦਿੱਲੀ ਸਰਕਾਰ ਦੇ ਅਧੀਨ ਲਿਆਉਣ ਦੀ ਵਕਾਲਤ ਕਰਦੀ ਰਹੀ ਹੈ। ਉਸ ਦੇ ਆਗੂ ਵੀ ਡੀਡੀਏ ਨੂੰ ਇਸ ਦਾ ਦੋਸ਼ੀ ਮੰਨ ਰਹੇ ਹਨ।

ਪਰ ਡੀਡੀਏ ਦੇ ਵਾਈਸ ਚੇਅਰਮੈਨ ਤਰੁਣ ਕਪੂਰ ਇਸ ਮਾਮਲੇ ਵਿੱਚ ਡੀਡੀਏ ਦੀ ਆਲੋਚਨਾ ਨੂੰ ਜਾਇਜ਼ ਨਹੀਂ ਮੰਨਦੇ ਹਨ।

ਤਰੁਣ ਇਸ ਗੱਲ ’ਤੇ ਜ਼ੋਰ ਦਿੰਦੇ ਹਨ ਕਿ ਰਵੀਦਾਸ ਸਮਿਤੀ ਦੇ ਲੋਕ ਹੀ ਇਸ ਮਾਮਲੇ ਨੂੰ ਕੋਰਟ ਵਿੱਚ ਲੈ ਕੇ ਗਏ ਸਨ। ਡੀਡੀਏ ਨੇ ਇਸ ਦੀ ਸ਼ੁਰੂਆਤ ਨਹੀਂ ਕੀਤੀ ਸੀ।

ਉਨ੍ਹਾਂ ਨੇ ਦੱਸਿਆ, “ ਸਾਲ 2015 ਵਿੱਚ ਸਮਿਤੀ ਵੱਲੋਂ ਕੇਸ ਫਾਈਲ ਕੀਤਾ ਗਿਆ ਸੀ। ਸਮਿਤੀ ਨੇ ਦਲੀਲ ਦਿੱਤੀ ਕਿ ਅਸੀਂ ਲੰਬੇ ਵਕਤ ਤੋਂ ਇਸ ਜ਼ਮੀਨ ’ਤੇ ਕਾਬਿਜ਼ ਹਾਂ ਇਸ ਲਈ ਇਹ ਜ਼ਮੀਨ ਸਾਨੂੰ ਦਿੱਤੀ ਜਾਵੇ। ਪਰ ਇਹ ਗਰੀਨ ਬੈਲਟ ਦਾ ਇਲਾਕਾ ਹੈ ਅਤੇ ਜਹਾਂਪਨਾਹ ਫੌਰੈਸਟ ਰਿਜ਼ਰਵ ਦੀ ਜ਼ਮੀਨ ਹੈ।”

“ਕੋਰਟ ਨੇ ਸਮਿਤੀ ਦੀ ਦਲੀਲ ਨੂੰ ਨਹੀਂ ਮੰਨਿਆ ਤੇ 31 ਜੁਲਾਈ ਨੂੰ ਹੇਠਲੀ ਅਦਾਲਤ ਨੇ ਇਨ੍ਹਾਂ ਦੇ ਖਿਲਾਫ਼ ਫੈਸਲਾ ਦਿੱਤਾ।”

ਇਹ ਵੀ ਪੜ੍ਹੋ:

  • ਰਿਲਾਇੰਸ ਦਾ ਜੀਓ ਗੀਗਾ ਫਾਈਬਰ ਇੰਟਰਨੈਟ ਪਲਾਨ ਕੀ ਹੈ
  • ਇਹ ਔਰਤਾਂ ਮਾਹਵਾਰੀ ਦੇ ਖੂਨ ਨਾਲ ਮੂੰਹ ਕਿਉਂ ਰੰਗ ਰਹੀਆਂ ਹਨ
  • ਭਾਰਤ ਦੇ ਪੰਜਾਬੀ ਫੌਜੀਆਂ ਨੂੰ ਉਕਸਾਉਣ ਵਾਲੇ ਇਮਰਾਨ ਦੇ ਮੰਤਰੀ ਨੂੰ ਕੈਪਟਨ ਦਾ ਜਵਾਬ

“ਇਸ ਤੋਂ ਬਾਅਦ ਹੇਠਲੀ ਅਦਾਲਤ ਦੇ ਫੈਸਲੇ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਤੇ ਨਵੰਬਰ 2018 ਵਿੱਚ ਜਦੋਂ ਦਿੱਲੀ ਹਾਈ ਕੋਰਟ ਦਾ ਫੈਸਲਾ ਆਇਆ ਤਾਂ ਹੇਠਲੀ ਅਦਾਲਤ ਦੇ ਫੈਸਲੇ ਨੂੰ ਸਹੀ ਠਹਿਰਾਇਆ ਗਿਆ। ਅਪ੍ਰੈਲ 2019 ਵਿੱਚ ਸੁਪਰੀਮ ਕੋਰਟ ਨੇ ਵੀ ਇਹੀ ਕੀਤਾ ਤੇ ਜ਼ਮੀਨ ਖਾਲੀ ਕਰਵਾਉਣ ਦੇ ਹੁਕਮ ਦਿੱਤੇ।”

ਤਰੁਣ ਕਪੂਰ ਕਹਿੰਦੇ ਹਨ ਕਿ ਇਸ ਪੂਰੇ ਮਾਮਲੇ ਵਿੱਚ ਡੀਡੀਏ ਦੀ ਭੂਮਿਕਾ ਕੇਵਲ ਕੋਰਟ ਦੇ ਫ਼ੈਸਲੇ ਦਾ ਪਾਲਣ ਕਰਦੇ ਹੋਏ ਸਰਕਾਰੀ ਜ਼ਮੀਨ ਨੂੰ ਆਪਣੇ ਕਬਜ਼ੇ ਵਿੱਚ ਲੈਣ ਤੱਕ ਸੀਮਿਤ ਹੈ।

ਇਹ ਵੀ ਦੇਖੋ:

https://www.youtube.com/watch?v=xWw19z7Edrs&t=1s

https://www.youtube.com/watch?v=0NSH3585-Go

https://www.youtube.com/watch?v=UGCzxatRt4M

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)


  • bbc news punjabi

ਸੀਬੀਆਈ ਉਦੋਂ ਚੰਗਾ ਕੰਮ ਕਿਉਂ ਕਰਦੀ ਹੈ ਜਦੋਂ ਮਾਮਲਾ ਸਿਆਸਤ ਨਾਲ ਨਹੀਂ ਜੁੜਦਾ - CJI : 5 ਅਹਿਮ ਖ਼ਬਰਾਂ

NEXT STORY

Stories You May Like

  • bbc news
    ਬਾਦਲ ਪਿੰਡ ਤੋ ਉੱਠ ਕੇ ਕਾਰੋਬਾਰੀ ਬਣੇ ਨਰੋਤਮ ਢਿੱਲੋਂ ਦੇ ਕਤਲ ਬਾਰੇ ਹੁਣ ਤੱਕ ਕੀ ਖੁਲਾਸੇ ਹੋਏ
  • bbc news
    ਬ੍ਰਿਟੇਨ ਦਾ ਸ਼ਾਹੀ ਪਰਿਵਾਰ: ਕਿੰਗ ਦੀਆਂ ਕੀ ਜ਼ਿੰਮੇਵਾਰੀਆਂ ਹੁੰਦੀਆਂ ਹਨ
  • bbc news
    ਹੀਰਾਮੰਡੀ: ਲਾਹੌਰ ਦੇ ਇਸ ‘ਸ਼ਾਹੀ ਮੁੱਹਲੇ’ ਦਾ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਮਗਰੋਂ ਕਿਵੇਂ ਬਦਲਿਆ ਨਾਮ
  • bbc news
    ਚੰਡੀਗੜ੍ਹ ਮੇਅਰ ਦੀ ਚੋਣ ’ਤੇ ਸੁਪਰੀਮ ਕੋਰਟ ਨੇ ਕਿਹਾ, ‘ਇਹ ਲੋਕਤੰਤਰ ਦਾ ਮਜ਼ਾਕ ਹੈ, ਲੋਕਤੰਤਰ ਦਾ ਕਤਲ ਹੈ’
  • bbc news
    ਕਿੰਗ ਚਾਰਲਸ ਨੂੰ ਕੈਂਸਰ: ਹੁਣ ਤੱਕ ਜੋ ਗੱਲਾਂ ਸਾਨੂੰ ਪਤਾ ਹਨ
  • bbc news
    ਪਾਕਿਸਤਾਨ ਦਾ ਉਹ ਇਲਾਕਾ ਜਿੱਥੇ ਔਰਤਾਂ ਨੂੰ ਵੋਟ ਪਾਉਣ ਲਈ ਮਰਦਾਂ ਦੀ ਇਜਾਜ਼ਤ ਲੈਣੀ ਪੈਂਦੀ ਹੈ
  • bbc news
    ਐੱਗ ਫਰੀਜ਼ਿੰਗ ਕੀ ਹੈ ਜਿਸ ਰਾਹੀਂ ਤੁਸੀਂ ਵੱਡੀ ਉਮਰੇ ਮਾਂ ਬਣ ਸਕਦੇ ਹੋ ਤੇ ਇਹ ਕਿਵੇਂ ਆਈਵੀਐੱਫ ਤੋਂ ਬਿਹਤਰ ਹੈ
  • bbc news
    ਜਾਅਲੀ ਮਾਰਕਸ਼ੀਟ ਨਾਲ ਲਿਆ ਐੱਮਬੀਬੀਐੱਸ ''ਚ ਦਾਖ਼ਲਾ ਤੇ 43 ਸਾਲ ਕੀਤੀ ਡਾਕਟਰੀ
  • punjab weather update
    ਪੰਜਾਬ 'ਚ ਅੱਜ ਅਸਮਾਨੀ ਬਿਜਲੀ ਡਿੱਗਣ ਦਾ ਖ਼ਤਰਾ! ਮੀਂਹ-ਹਨੇਰੀ ਦੀ ਵੀ ਸੰਭਾਵਨਾ;...
  • bullets fired at rti activist in jalandhar
    ਮੁੜ ਗੋਲੀਆਂ ਨਾਲ ਦਹਿਲਿਆ ਜਲੰਧਰ, RTI activist 'ਤੇ ਹੋਈ ਫਾਇਰਿੰਗ
  • weather department issues warning for many areas in punjab
    ਪੰਜਾਬ 'ਚ ਮੌਸਮ ਵਿਭਾਗ ਵੱਲੋਂ ਕਈ ਇਲਾਕਿਆਂ ਲਈ ਵੱਡੀ ਚੇਤਾਵਨੀ, ਪੜ੍ਹੋ ਖ਼ਬਰ
  • commissionerate police jalandhar arrested 15 accused
    ਕਮਿਸ਼ਨਰੇਟ ਪੁਲਸ ਜਲੰਧਰ ਨੇ ਜੂਨ ਮਹੀਨੇ 'ਚ 15 ਭਗੌੜੇ ਮੁਲਜ਼ਮਾਂ ਨੂੰ ਕੀਤਾ...
  • today  s top 10 news
    ਘੱਗਰ ਦਰਿਆ 'ਚ ਵਧਿਆ ਪਾਣੀ ਤੇ ਸਿੱਖ ਸੰਗਤ ਲਈ ਵੱਡੀ ਖ਼ੁਸ਼ਖ਼ਬਰੀ, ਅੱਜ ਦੀਆਂ...
  • punjab husband wife
    ਪੰਜਾਬ 'ਚ ਵੱਡੀ ਵਾਰਦਾਤ! ਹਸਪਤਾਲ 'ਚ ਦਾਖ਼ਲ ਘਰਵਾਲੀ ਤੇ ਸੱਸ ਨੂੰ ਮਾਰ'ਤੀਆਂ...
  • punjab weather update
    ਪੰਜਾਬ 'ਚ ਅੱਜ ਭਾਰੀ ਮੀਂਹ ਤੇ ਹਨੇਰੀ ਦਾ Alert! ਸਵੇਰੇ-ਸਵੇਰੇ 10 ਜ਼ਿਲ੍ਹਿਆਂ...
  • warning of thunderstorm and heavy rain in punjab
    ਪੰਜਾਬ 'ਚ ਹਨੇਰੀ-ਤੂਫ਼ਾਨ ਤੇ ਭਾਰੀ ਮੀਂਹ ਦੀ ਚੇਤਾਵਨੀ, 15 ਜ਼ਿਲ੍ਹਿਆਂ ਲਈ ਅਲਰਟ...
Trending
Ek Nazar
weather department issues warning for many areas in punjab

ਪੰਜਾਬ 'ਚ ਮੌਸਮ ਵਿਭਾਗ ਵੱਲੋਂ ਕਈ ਇਲਾਕਿਆਂ ਲਈ ਵੱਡੀ ਚੇਤਾਵਨੀ, ਪੜ੍ਹੋ ਖ਼ਬਰ

a serious cri sis may arise in punjab

ਪੰਜਾਬ 'ਚ ਪੈਦਾ ਹੋ ਸਕਦੈ ਗੰਭੀਰ ਸੰਕਟ ! ਇੱਟਾਂ ਵਾਲੇ ਭੱਠਿਆਂ ਦੇ ਰਾਹ ’ਚ...

angry daughter hits mother after asking her to study

ਪੰਜਾਬ: ਮਾਂ ਵੱਲੋਂ ਪੜ੍ਹਨ ਲਈ ਕਹਿਣ ’ਤੇ ਗੁੱਸੇ ’ਚ ਆਈ ਧੀ ਨੇ...

indonesia evacuated citizens

ਇੰਡੋਨੇਸ਼ੀਆ ਨੇ ਈਰਾਨ ਤੋਂ 97 ਅਤੇ ਇਜ਼ਰਾਈਲ ਤੋਂ 26 ਨਾਗਰਿਕ ਕੱਢੇ

latest weather of punjab storm and heavy rain will come

ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...

terrorist attacks in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ, ਪੰਜ ਲੋਕਾਂ ਦੀ ਮੌਤ

man held for   raping   domestic help in arunachal

ਦੋ ਸਾਲ ਘਰ 'ਚ ਰੱਖੀ ਨੌਕਰਾਨੀ ਨਾਲ ਮਾਲਕ ਧੱਕੇ ਨਾਲ ਕਰਦਾ ਰਿਹਾ 'ਗੰਦਾ ਕੰਮ',...

german foreign minister visits kyiv

ਜਰਮਨ ਵਿਦੇਸ਼ ਮੰਤਰੀ ਨੇ ਕੀਵ ਦੌਰੇ 'ਤੇ, ਕੀਤਾ ਇਹ ਵਾਅਦਾ

pakistan army chief asim munir statement

ਪਾਕਿ ਫੌਜ ਮੁਖੀ ਨੇ ਜੰਮੂ-ਕਸ਼ਮੀਰ 'ਚ ਅੱਤਵਾਦ ਨੂੰ ਦੱਸਿਆ 'ਜਾਇਜ਼ ਸੰਘਰਸ਼'

big blow to iran nuclear program due to american attacks

ਅਮਰੀਕੀ ਹਮਲਿਆਂ ਨਾਲ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਵੱਡਾ ਝਟਕਾ

afghan refugee families returned

ਤਿੰਨ ਹਜ਼ਾਰ ਅਫਗਾਨ ਸ਼ਰਨਾਰਥੀ ਪਰਿਵਾਰ ਪਰਤੇ ਵਾਪਸ

sikh community in canada

ਕੈਨੇਡਾ 'ਚ ਸਿੱਖ ਭਾਈਚਾਰੇ ਨੂੰ ਸਾਵਧਾਨ ਰਹਿਣ ਦੀ ਅਪੀਲ, ਜਾਣੋ ਪੂਰਾ ਮਾਮਲਾ

weather has changed punjab

ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਜਾਣੋ ਅਗਲੇ...

large consignment of drugs seized

ਵੱਡੀ ਸਫਲਤਾ, ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ

pakistan closes border

ਸੁਰੱਖਿਆ ਖਤਰਾ! ਪਾਕਿਸਤਾਨ ਨੇ ਅਫਗਾਨਿਸਤਾਨ ਨਾਲ ਲੱਗਦੀ ਮੁੱਖ ਸਰਹੱਦ ਕੀਤੀ ਬੰਦ

6 year old teghbir singh conquers highest peak in russia sets world record

ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ...

terrorist attack attempt failed in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ ਦੀ ਕੋਸ਼ਿਸ਼ ਅਸਫਲ, ਮਾਰੇ ਗਏ ਦੋ ਸ਼ੱਕੀ ਅੱਤਵਾਦੀ

eighth festival of faiths held in ohio

ੳਹਾਈੳ ਵਿਖੇ ਅੱਠਵਾਂ ਫੈਸਟੀਵਲ ਆਫ ਫੇਥਸ ਆਯੋਜਿਤ (ਤਸਵੀਰਾਂ)

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • easily get australia uk work visa
      ਆਸਟ੍ਰੇਲੀਆ ਅਤੇ UK 'ਚ ਕਾਮਿਆਂ ਦੀ ਭਾਰੀ ਮੰਗ, ਤੁਰੰਤ ਕਰੋ ਅਪਲਾਈ
    • bsf rajouri battalion apprehended pakistani
      ਘੁਸਪੈਠ ਦੀ ਕੋਸ਼ਿਸ਼ ਨਾਕਾਮ; ਫੌਜ ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
    • american tourists attacked with a knife and robbed  2 miscreants arrested
      ਅਮਰੀਕੀ ਸੈਲਾਨੀਆਂ 'ਤੇ ਚਾਕੂ ਨਾਲ ਹਮਲਾ ਕਰ ਕੀਤੀ ਲੁੱਟ-ਖੋਹ, ਪੁਲਸ ਐਨਕਾਊਂਟਰ...
    • 500 tariff will be imposed on india and china if they trade with russia
      ਅਮਰੀਕਾ ਦੀ ਧਮਕੀ : ਰੂਸ ਨਾਲ ਵਪਾਰ ਕੀਤਾ ਤਾਂ ਭਾਰਤ ਤੇ ਚੀਨ 'ਤੇ ਲੱਗੇਗਾ 500...
    • cartridges recovered from hakim salauddin s house
      ਹਕੀਮ ਸਲਾਊਦੀਨ ਦੇ ਘਰੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ
    • iran will soon make a nuclear bomb  un organization warns
      ਈਰਾਨ ਜਲਦੀ ਬਣਾ ਲਵੇਗਾ ਪ੍ਰਮਾਣੂ ਬੰਬ! ਸੰਯੁਕਤ ਰਾਸ਼ਟਰ ਦੇ ਸੰਗਠਨ ਨੇ ਦਿੱਤੀ...
    • is railways going to implement new rules  now reservation chart
      ਕੀ ਰੇਲਵੇ ਨਵਾਂ ਨਿਯਮ ਲਾਗੂ ਕਰਨ ਜਾ ਰਿਹੈ? ਹੁਣ 8 ਘੰਟੇ ਪਹਿਲਾਂ ਹੀ ਰਿਜ਼ਰਵੇਸ਼ਨ...
    • hpv key factor for rise in cancer cases among indian youth
      ਦੇਸ਼ ’ਚ ਕੈਂਸਰ ਦੇ ਮਾਮਲਿਆਂ ’ਚ ਵਾਧੇ ਦਾ ਮੁੱਖ ਕਾਰਨ ਬਣਦਾ ਜਾ ਰਿਹਾ ਹੈ ‘ਹਿਊਮਨ...
    • maoists should lay down arms and join mainstream  shah
      ਮਾਓਵਾਦੀ ਹਥਿਆਰ ਸੁੱਟਣ ਤੇ ਮੁੱਖ ਧਾਰਾ ’ਚ ਸ਼ਾਮਲ ਹੋਣ : ਸ਼ਾਹ
    • mumbai mosques launched mobile app
      ਮੁੰਬਈ ਦੇ ਲੋਕ ਐਪ ਰਾਹੀਂ ਅਜ਼ਾਨ ਸੁਣ ਸਕਣਗੇ
    • residents of karnail singh street forced to live a life of misery
      ਸੀਵਰੇਜ ਦੇ ਓਵਰਫਲੋਅ ਕਾਰਨ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਨੇ ਕਰਨੈਲ...
    • BBC News Punjabi ਦੀਆਂ ਖਬਰਾਂ
    • bbc news
      ਔਰਤਾਂ ''ਤੇ ''ਪ੍ਰੀ-ਪ੍ਰੈਗਨੈਂਸੀ'' ਸ਼ੇਪ ’ਚ ਆਉਣ ਦਾ ਦਬਾਅ: ‘ਲੋਕਾਂ ਨੂੰ...
    • bbc news
      ਉਹ ਸ਼ਹਿਰ, ਜਿਸ ਦਾ ਪੂਰੀ ਦੁਨੀਆਂ ਨਾਲ ਸੰਪਰਕ ਟੁੱਟ ਗਿਆ, ਭੁੱਖ ਨਾਲ ਲੋਕ ਤੜਪਦੇ...
    • bbc news
      ਤਿੰਨ ਸਾਲਾਂ ਤੋਂ ਮੰਜੇ ’ਤੇ ਪਏ ਹਰਪਾਲ ਲਈ ਰੋਪੜ ਆਈ ਵਿਦੇਸ਼ੀ ਪਤਨੀ, ਇੱਕ ਹਾਦਸੇ ਨੇ...
    • bbc news
      ਪਾਕਿਸਤਾਨ ਚੋਣਾਂ : ''ਮਿਰਜ਼ਾ ਯਾਰ ਇਮਰਾਨ ਖ਼ਾਨ ਜੇਲ੍ਹ ਵਿੱਚ ਅਤੇ ਗੁਆਂਢਣਾ ਜ਼ਿੰਦਾ...
    • bbc news
      ਪੰਜਾਬ ਜਿਸ ਸਿੰਧੂ ਘਾਟੀ ਦੀ ਸੱਭਿਅਤਾ ਦਾ ਹਿੱਸਾ ਸੀ, ਉੱਥੇ ਲੋਕਾਂ ਦੀ ਬੋਲੀ ਤੇ...
    • bbc news
      ਭਾਨਾ ਸਿੱਧੂ : ਧਰਨਾ ਚੁੱਕਣ ਸਮੇਂ ਆਗੂਆਂ ਨੇ ਪੰਜਾਬ ਸਰਕਾਰ ਦਾ ਕਿਹੜਾ ''ਭਰਮ...
    • bbc news
      ਫੇਸਬੁੱਕ ਦੇ 20 ਸਾਲ: ਉਹ ਚਾਰ ਅਹਿਮ ਗੱਲਾਂ ਜਿਨ੍ਹਾਂ ਜ਼ਰੀਏ ਇਸ ਨੇ ਦੁਨੀਆ ਬਦਲੀ
    • bbc news
      ਕਮਰ ਦਰਦ ਦੇ ਕਿਹੜੇ ਇਲਾਜ ਫ਼ਾਇਦਿਆਂ ਨਾਲੋਂ ਵੱਧ ਨੁਕਸਾਨ ਕਰ ਸਕਦੇ ਹਨ
    • bbc news
      ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਪਰਫਿਊਮ ਫੈਕਟਰੀ ਵਿੱਚ ਲੱਗੀ ਅੱਗ, ਇੱਕ ਦੀ ਮੌਤ 9...
    • bbc news
      ਜਦੋਂ 80 ਸਾਲ ਬਾਅਦ ਦਲਿਤ ਭਾਈਚਾਰਾ ਮੰਦਰ ’ਚ ਦਾਖਲ ਹੋਇਆ ਤਾਂ ਹੋਰਾਂ ਜਾਤ ਵਾਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +