ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਵਿੱਚ ਇੱਕ ਸਿੱਖ ਕੁੜੀ ਦੇ ਕਥਿਤ ਧਰਮ ਪਰਿਵਰਤਨ ਦੇ ਮਾਮਲੇ ਵਿੱਚ ਇਮਰਾਨ ਖਾਨ ਨੂੰ ਐਕਸ਼ਨ ਲੈਣ ਵਾਸਤੇ ਕਿਹਾ ਹੈ।
ਕੈਪਟਨ ਅਮਰਿੰਦਰ ਨੇ ਕਿਹਾ, "ਨਨਕਾਣਾ ਸਾਹਿਬ ਵਿੱਚ ਸਿੱਖ ਕੁੜੀ ਦੇ ਜਬਰਨ ਧਰਮ ਬਦਲਾਉਣ ਦੇ ਮਾਮਲੇ ਵਿੱਚ ਇਮਰਾਨ ਖ਼ਾਨ ਦੋਸ਼ੀਆਂ ਖ਼ਿਲਾਫ ਕਾਰਵਾਈ ਕਰਨ।"
"ਇਸ ਦੇ ਨਾਲ ਹੀ ਮੈਂ ਭਾਰਤ ਦੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਅਪੀਲ ਕਰਦਾ ਹਾਂ ਕਿ ਉਹ ਪਾਕਿਸਤਾਨ ਵਿੱਚ ਆਪਣੇ ਹਮਰੁਤਬੇ ਦੇ ਸਾਹਮਣੇ ਇਸ ਮੁੱਦੇ ਨੂੰ ਚੁੱਕਣ।"
https://twitter.com/capt_amarinder/status/1167302143985868800?s=20
ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਜਾ ਰਿਹਾ ਹੈ ਜਿਸ ਵਿੱਚ ਪਾਕਿਸਤਾਨ ਵਿੱਚ ਨਨਕਾਣਾ ਸਾਹਿਬ ਵਿੱਚ ਰਹਿੰਦੇ ਇੱਕ ਸਿੱਖ ਪਰਿਵਾਰ ਨੇ ਇਲਜ਼ਾਮ ਲਗਾਇਆ ਹੈ ਕਿ ਉਨ੍ਹਾਂ ਦੀ ਧੀ ਨੂੰ ਅਗਵਾ ਕਰਕੇ ਜ਼ਬਰਦਸਤੀ ਇਸਲਾਮ ਕਬੂਲ ਕਰਵਾ ਕੇ ਨਿਕਾਹ ਕਰਵਾਇਆ ਗਿਆ ਹੈ।
ਵੀਡੀਓ ਵਿੱਚ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਥਾਣੇ ਵਿੱਚ ਐੱਫਆਈਆਰ ਦਰਜ ਕਰਵਾਈ ਹੈ ਪਰ ਕੋਈ ਕਾਰਵਾਈ ਨਹੀਂ ਹੋਈ ਹੈ।
'ਪਾਕਿਸਤਾਨ ਘੱਟ ਗਿਣਤੀਆਂ ਲਈ ਆਪਣੀਆਂ ਜ਼ਿੰਮੇਵਾਰੀਆਂ ਨਿਭਾਏ'
ਭਾਰਤੀ ਵਿਦੇਸ਼ ਮੰਤਰਾਲੇ ਨੇ ਵੀ ਇਸ ਬਾਰੇ ਆਪਣੀ ਪ੍ਰਤੀਰਿਆ ਦਿੱਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ, "ਪਾਕਿਸਤਾਨ ਸਰਕਾਰ ਦੀਆਂ ਉੱਥੇ ਰਹਿ ਰਹੀਆਂ ਘੱਟ ਗਿਣਤੀ ਕੌਮਾਂ ਲਈ ਕੁਝ ਜ਼ਿੰਮੇਵਾਰੀਆਂ ਹਨ ਜੋ ਉਨ੍ਹਾਂ ਨੂੰ ਪੂਰੀਆਂ ਕਰਨੀਆਂ ਚਾਹੀਦੀਆਂ ਹਨ।"
ਕੇਂਦਰੀ ਮੰਤਰੀ ਹਸਸਿਮਰਤ ਕੌਰ ਬਾਦਲ ਨੇ ਇਸ ਘਟਨਾ ਲਈ ਪਾਕਿਸਤਾਨ ਸਰਕਾਰ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਹੈ, "ਇਹ ਮੰਦਭਾਗਾ ਹੈ ਕਿ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਖਿਲਾਫ਼ ਅਜਿਹੀਆਂ ਘਟਨਾਵਾਂ ਹੋ ਰਹੀਆਂ ਹਨ। ਉਨ੍ਹਾਂ ਨੂੰ ਸਮਝਣਾ ਚਾਹੀਦਾ ਹੈ ਕਿ ਇਸ ਨਾਲ ਕੌਮ ਦੇਸ ਤੇ ਧਰਮ ਦਾ ਅਕਸ ਖਰਾਬ ਹੁੰਦਾ ਹੈ।"
ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਵੀ ਇਸ ਇਸ ਮਸਲੇ ਬਾਰੇ ਰੋਸ ਪ੍ਰਗਟ ਕੀਤਾ ਹੈ।
ਉਨ੍ਹਾਂ ਕਿਹਾ, "ਅਸੀਂ ਪਰਿਵਾਰ ਦੇ ਨਾਲ ਹਾਂ। ਮੈਂ ਸਾਰੇ ਸਿੱਖਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਪਾਕਿਸਤਾਨ ਵਿੱਚ ਹੋ ਰਹੇ ਜਬਰਨ ਧਰਮ ਪਰਿਵਰਤਨ ਦੇ ਖਿਲਾਫ਼ ਖੜ੍ਹੇ ਹੋਣ।"
https://twitter.com/mssirsa/status/1167318938910220288
ਭਾਜਪਾ ਵੱਲੋਂ ਵੀ ਇਸ ਮਾਮਲੇ ਬਾਰੇ ਪਾਕਿਸਤਾਨ ਨੂੰ ਚੇਤਾਇਆ ਗਿਆ ਹੈ। ਭਾਜਪਾ ਆਗੂ ਆਰਪੀ ਸਿੰਘ ਨੇ ਕਿਹਾ, "ਇਹ ਬੇਹਦ ਦੁਖਦ ਘਟਨਾ ਹੈ ਤੇ ਇਮਰਾਨ ਖ਼ਾਨ ਨੂੰ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।"
ਇਹ ਵੀ ਪੜ੍ਹੋ-
ਇਹ ਵੀ ਦੇਖੋ:
https://www.youtube.com/watch?v=xWw19z7Edrs&t=1s
https://www.youtube.com/watch?v=MqtqAKl2ssg
https://www.youtube.com/watch?v=OQ_pgCMV9wk
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)

ਇਮਰਾਨ ਦੀ ਪਾਕਿਸਾਤਨੀਆਂ ਨੂੰ ਅਪੀਲ - ਕਸ਼ਮੀਰੀਆਂ ਲਈ ਅੱਧੇ ਘੰਟੇ ਤੱਕ ਰੋਕੋ ਕੰਮ, ਸੜਕਾਂ ’ਤੇ ਆਓ
NEXT STORY