ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਹੈ ਕਿ ਜੇਕਰ ਭਾਜਪਾ ਸਰਕਾਰ ਵਿੱਚ ਹਿੰਮਤ ਹੈ ਤਾਂ ਕਰਤਾਰਪੁਰ ਲਾਂਘੇ ਨੂੰ ਸ਼ੁਰੂ ਹੋਣ ਤੋਂ ਰੋਕ ਦੇਣ।
ਪਾਕਿਸਤਾਨ ਦੇ 'ਜੀਓ ਟੀਵੀ' ਨਾਲ ਗੱਲਬਾਤ ਕਰਦਿਆਂ ਕੁਰੈਸ਼ੀ ਨੇ ਕਿਹਾ ਹੈ ਕਿ 'ਰੋਕ ਸਕੋ ਤਾਂ ਰੋਕ ਲਓ'। ਉਨ੍ਹਾਂ ਨੇ ਕਿਹਾ ਹੈ ਕਿ ਭਾਰਤ ਚਾਹੇ ਨਾ ਚਾਹੇ ਕਰਤਾਰਪੁਰ ਲਾਂਘਾ ਖੁੱਲ੍ਹਣ ਜਾ ਰਿਹਾ ਹੈ।
ਪਾਕਿਸਤਾਨੀ ਵਿਦੇਸ਼ ਮੰਤਰੀ ਨੇ ਇਹ ਵੀ ਕਿਹਾ ਹੈ ਕਿ ਭਾਰਤ ਦੇ ਪੰਜਾਬ ਵਿੱਚ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਨਾਲ ਲੋਕਾਂ ਵਿੱਚ ਖੁਸ਼ੀ ਹੈ ਅਤੇ ਭਾਜਪਾ ਸਰਕਾਰ ਵਿੱਚ ਹਿੰਮਤ ਨਹੀਂ ਹੈ ਕਿ ਉਹ ਇਸ ਰੋਕ ਦੇਣ।
ਭਾਰਤ ਵਿੱਚ ਖ਼ੁਫ਼ੀਆਂ ਏਜੰਸੀਆ ਨੇ ਕਰਤਾਰਪੁਰ ਨੂੰ ਲੈ ਕੇ ਚਿੰਤਾ ਜਤਾਈ ਹੈ ਕਿ ਪਾਕਿਸਤਾਨ ਸਿੱਖ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਸਕਦਾ ਹੈ।
ਇਹ ਵੀ ਪੜ੍ਹੋ-
ਮਹਿਮੂਦ ਕੁਰੈਸ਼ੀ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ 'ਚ ਸ਼ਾਮਿਲ ਹੋਣ ਲਈ ਪਾਕਿਸਤਾਨ ਦਾ ਸੱਦਾ ਸਵੀਕਾਰ ਕਰ ਲਿਆ ਹੈ।
ਅਗਲੇ ਮਹੀਨੇ 9 ਨਵੰਬਰ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਇਸ ਦਾ ਉਦਘਾਟਨ ਕਰਨ ਵਾਲੇ ਹਨ।
ਕੁਰੈਸ਼ੀ ਨੇ ਕਿਹਾ ਹੈ, "ਭਾਰਤ ਦੇ ਪ੍ਰਧਾਨ ਮੰਤਰੀ ਲਈ ਸਪੱਸ਼ਟ ਸੰਦੇਸ਼ ਹੈ ਕਿ ਜੇਕਰ ਤੁਸੀਂ ਕਰਤਾਰਪੁਰ ਨੂੰ ਸੱਚ ਹੋਣ ਤੋਂ ਰੋਕ ਸਕਦੇ ਹੋ ਤਾਂ ਰੋਕ ਲਓ। ਜੇਕਰ ਮਨਮੋਹਨ ਸਿੰਘ ਇੱਕ ਆਮ ਆਦਮੀ ਵਾਂਗ ਇਸ ਸਮਾਗਮ ਵਿੱਚ ਸ਼ਾਮਿਲ ਹੋਣਾ ਚਾਹੁੰਦੇ ਹਨ ਤਾਂ ਵੀ ਉਨ੍ਹਾਂ ਦਾ ਸਵਾਗਤ ਹੈ। ਸਿੱਖ ਸ਼ਰਧਾਲੂਆਂ ਨੂੰ ਇੱਥੇ ਉੱਚ ਪੱਧਰੀ ਸਹੂਲਤਾਂ ਮਿਲਣਗੀਆਂ।"
ਇਹ ਵੀ ਪੜ੍ਹੋ-
ਇਹ ਵੀਡੀਓ ਜ਼ਰੂਰ ਦੇਖੋ
https://www.youtube.com/watch?v=xQkMKxiwyh0
https://www.youtube.com/watch?v=f6zTwEylV_A
https://www.youtube.com/watch?v=Rl7eZ9Aa4KA
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)
ਮਿਡ-ਡੇਅ ਮੀਲ ''ਚ ਦਾਲ ਦੀ ਥਾਂ ਹਲਦੀ-ਪਾਣੀ ਦੇ ਘੋਲ ਦਾ ਸੱਚ
NEXT STORY