ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਮੁੜ ਕੈਨੇਡਾ ਦੀ ਸੱਤਾ 'ਤੇ ਕਾਬਜ ਹੋਵੇਗੀ, ਪਰ ਇੱਕ ਘੱਟ-ਗਿਣਤੀ ਸਰਕਾਰ ਵੱਜੋਂ।
ਇਹ ਅੰਦਾਜ਼ਾ ਹਾ ਕੈਨੇਡਾ ਦੇ ਨੈਸ਼ਨਲ ਬ੍ਰੌਡਕਾਸਟਰ ਸੀਬੀਸੀ ਦਾ।
ਇਹ ਮੰਨਿਆ ਜਾ ਰਿਹਾ ਹੈ ਕਿ ਪੂਰਬੀ ਸੂਬਿਆਂ ਵਿੱਚ ਕੁਝ ਸੀਟਾਂ ਦੇ ਨੁਕਸਾਨ ਦੇ ਬਾਵਜੂਦ, ਲਿਬਰਲ ਪਾਰਟੀ ਪਾਰਲੀਮੈਂਟ ਦੀਆਂ ਜ਼ਿਆਦਾ ਸੀਟਾਂ 'ਤੇ ਜਿੱਤ ਹਾਸਿਲ ਕਰੇਗੀ ਅਤੇ ਮੁੜ ਸਰਕਾਰ ਬਣਾਏਗੀ।
ਇਹ ਚੋਣਾਂ ਟਰੂਡੋ ਲਈ ਰਫਰੈਂਡਮ ਵੱਜੋ ਦੇਖੀਆਂ ਜਾ ਰਹੀਆਂ ਸਨ।
ਇਹ ਵੀ ਪੜ੍ਹੋ:-
ਪਿਛਲੀਆਂ ਆਮ ਚੋਣਾਂ ਵਿੱਚ ਟਰੂਡੋ ਨੇ ਇਤਿਹਾਸਿਕ ਜਿੱਤ ਹਾਸਿਲ ਕੀਤੀ ਸੀ। ਇਸ ਵਾਰ ਸੀਟਾਂ ਦੀ ਗਿਣਤੀ ਘਟਣ ਕਾਰਨ ਉਨ੍ਹਾਂ ਨੂੰ ਹੋਰ ਪਾਰਟੀਆਂ ਨਾਲ ਮਿਲ ਕੇ ਕੰਮ ਕਰਨਾ ਪਏਗਾ।
338 ਹਲਕਿਆਂ ਵਿੱਚ ਹੋਈਆਂ ਇਨ੍ਹਾਂ ਚੋਣਾਂ ਵਿੱਚ 50 ਭਾਰਤੀ ਮੂਲ ਦੇ ਉਮੀਦਵਾਰ ਸਨ।
ਕੈਨੇਡਾ ਦੀਆਂ ਤਿੰਨੇ ਮੁੱਖ ਪਾਰਟੀਆਂ ਲਿਬਰਲ, ਕੰਜ਼ਰਵੇਟਿਵ ਅਤੇ ਜਗਮੀਤ ਸਿੰਘ ਦੀ ਨਿਊ ਡੈਮੋਕ੍ਰੇਟਿਕ ਪਾਰਟੀ ਨੇ ਪੰਜਾਬੀਆਂ ਦੀ ਭਰਵੀ ਵਸੋਂ ਵਾਲੇ ਐਡਮੰਟਨ, ਬਰੈਮਪਟਨ, ਸਰੀ, ਕੈਲਗਰੀ ਹਲਕਿਆਂ ਤੋਂ ਪੰਜਾਬੀ ਉਮੀਦਵਾਰ ਮੈਦਾਨ ਵਿੱਚ ਉਤਾਰੇ ਹਨ।
https://www.youtube.com/watch?v=xWw19z7Edrs&t=1s
https://www.youtube.com/watch?v=w-XptIF7gBM
https://www.youtube.com/watch?v=fVRVDknKTvY
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ)
ਪ੍ਰੀਖਿਆ ਦੇਣ ਲਈ ਇਸ ਸੰਸਦ ਮੈਂਬਰ ਨੇ ''8 ਪ੍ਰੋਕਸੀ ਵਰਤੇ'' - 5 ਅਹਿਮ ਖ਼ਬਰਾਂ
NEXT STORY