ਦਿੱਲੀ ਦੇ ਰਾਣੀ ਝਾਂਸੀ ਰੋਡ ਸਥਿਤ ਅਨਾਜ ਮੰਡੀ ਵਿੱਚ ਅੱਗ ਲੱਗਣ ਨਾਲ ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ।
ਖ਼ਬਰ ਏਜੰਸੀ ਏਐਨਆਈ (ANI) ਅਨੁਸਾਰ ਦਿੱਲੀ ਪੁਲਿਸ ਨੇ ਦੱਸਿਆ ਹੈ ਕਿ ਇਸ ਘਟਨਾ ਵਿੱਚ ਹੁਣ ਤੱਕ 32 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਫ਼ਾਇਰ ਸਰਵਿਸ ਦੇ ਅਫ਼ਸਰਾਂ ਮੁਤਾਬਕ ਅੱਗ ਗੱਤੇ ਦੇ ਡੱਬੇ ਬਣਾਉਣ ਦੀ ਇੱਕ ਫ਼ੈਕਟਰੀ ਵਿੱਚ ਲੱਗੀ।
ਜ਼ਖਮੀਆਂ ਨੂੰ ਲੋਕ ਨਾਇਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕ ਅਜੇ ਵੀ ਫ਼ਸੇ ਹੋਏ ਹੋ ਸਕਦੇ ਹਨ।
ਲੋਕ ਨਾਇਕ ਹਸਪਤਾਲ ਦੇ ਡਾਕਟਰ ਕਿਸ਼ੋਰ ਕੁਮਾਰ ਨੇ ਕਿਹਾ ਹੈ ਕਿ ਉਨ੍ਹਾਂ ਦੀ ਟੀਮ ਜ਼ਖਮੀਆਂ ਦਾ ਇਲਾਜ ਕਰ ਰਹੀ ਹੈ।
ਫਾਇਰ ਬ੍ਰਿਗੇਡ ਦੀਆਂ ਕਰੀਬ 25 ਗੱਡੀਆਂ ਮੌਕੇ 'ਤੇ ਮੌਜੂਦ ਹਨ। ਦਿੱਲੀ ਫਾਇਰ ਵਿਭਾਗ ਦੇ ਮੁਖੀ ਅਤੁਲ ਗਰਗ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਟੀਮ ਨੇ 50 ਲੋਕਾਂ ਨੂੰ ਹਸਪਤਾਲ ਭੇਜਿਆ ਹੈ ਅਤੇ 150 ਲੋਕ ਬਚਾਏ ਜਾ ਚੁੱਕੇ ਹਨ।
ਇਹ ਵੀਡੀਓ ਵੀ ਜ਼ਰੂਰ ਦੇਖੋ
https://www.youtube.com/watch?v=xWw19z7Edrs&t=1s
https://www.youtube.com/watch?v=1xznOP55alU
https://www.youtube.com/watch?v=ptleDzf_Zwk
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)
ਨਿਆਂ ਕਦੇ ਫ਼ੌਰੀ ਨਹੀਂ ਹੋ ਸਕਦਾ, ਬਦਲਾ ਨਹੀਂ ਬਣ ਸਕਦਾ: ਚੀਫ਼ ਜਸਟਿਸ — 5 ਅਹਿਮ ਖ਼ਬਰਾਂ
NEXT STORY