ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਦੀਆਂ ਆਮ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ।
ਸਿਰਸਾ ਨੇ ਕਿਹਾ, ''ਸੁਖਬੀਰ ਬਾਦਲ ਨੇ ਸੀਏਏ ਨੇ ਜੋ ਸਟੈਂਡ ਲਿਆ ਉਸ ਕਾਰਨ ਭਾਰਤੀ ਜਨਤਾ ਪਾਰਟੀ ਵਲੋਂ ਵਿਚਾਰ ਕੀਤਾ ਜਾ ਰਿਹਾ ਹੈ।ਭਾਰਤੀ ਜਨਤਾ ਪਾਰਟੀ ਵਲੋਂ ਕਿਹਾ ਜਾ ਰਿਹਾ ਸੀ ਕਿ ਸੁਖਬੀਰ ਬਾਦਲ ਆਪਣਾ ਸਟੈਂਡ ਬਦਲਣ।ਅਕਾਲੀ ਦਲ ਉੱਤੇ ਮੁੜ ਵਿਚਾਰਨ ਦਾ ਦਬਾਅ ਬਣਾਇਆ ਗਿਆ ਪਰ ਅਕਾਲੀ ਦਲ ਨੇ ਇਸ ਤੋਂ ਇਨਕਾਰ ਕਰ ਦਿੱਤਾ।''
ਅਕਾਲੀ ਦਲ ਦਾ ਕੋਰ ਸਟੈਂਡ ਸਰਬੱਤ ਦੇ ਭਲੇ ਦਾ ਹੈ, ਸਾਡਾ ਸਟੈਂਡ ਸਰਬੱਤ ਦੇ ਭਲੇ ਦਾ ਹੈ, ਜਿਸ ਨੂੰ ਅਸੀਂ ਚੋਣਾਂ ਲਈ ਨਹੀਂ ਛੱਡ ਸਕਦੇ।
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
![](https://static.jagbani.com/jb2017/images/bbc-footer.png)
ਜੇਪੀ ਨੱਡਾ ਦੀ ਭਾਜਪਾ ਪ੍ਰਧਾਨ ਬਣਨ ਨਾਲ ਖੜ੍ਹੇ ਹੋਏ ਇਹ ਦੋ ਸਵਾਲ
NEXT STORY