ਅਯੁੱਧਿਆ ਵਿੱਚ ਬਣਾਏ ਜਾਣ ਵਾਲੇ ਰਾਮ ਮੰਦਿਰ ਦਾ ਇੱਕ ਮਾਡਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਲੋਕ ਸਭਾ ਨੂੰ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਅਯੁੱਧਿਆ ਵਿੱਚ ਰਾਮ ਮੰਦਿਰ ਦੀ ਉਸਾਰੀ ਲਈ ਇੱਕ ਸੁਤੰਤਰ ਟਰੱਸਟ ਬਣਾ ਦਿੱਤਾ ਗਿਆ ਹੈ।
ਸੁਪਰੀਮ ਕੋਰਟ ਨੇ ਅਯੁੱਧਿਆ ਕੇਸ ਬਾਰੇ ਆਪਣੇ ਫ਼ੈਸਲੇ ਵਿੱਚ ਕੇਂਦਰ ਸਰਕਾਰ ਨੂੰ ਮੰਦਿਰ ਦੀ ਉਸਾਰੀ ਲਈ ਟਰੱਸਟ ਬਣਾਉਣ ਲਈ ਤਿੰਨ ਮਹੀਨਿਆਂ ਦਾ ਸਮਾਂ ਦਿੱਤਾ ਸੀ। ਇਹ ਮਿਆਦ 9 ਫਰਵਰੀ ਨੂੰ ਖ਼ਤਮ ਹੋਣੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ, "ਅੱਜ ਸਵੇਰੇ ਹੋਈ ਕੈਂਦਰੀ ਕੈਬਨਿਟ ਦੀ ਬੈਠਕ ਵਿੱਚ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਦਿਸ਼ਾ ਵਿੱਚ ਮਹੱਤਵਪੂਰਣ ਫੈਸਲੇ ਲਏ ਗਏ ਹਨ।"
"ਮੇਰੀ ਸਰਕਾਰ ਨੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਮੁਤਾਬਕ ਰਾਮ ਜਨਮਭੂਮੀ ਤੇ ਭਵਿਯ ਮੰਦਿਰ ਦੇ ਨਿਰਮਾਣ ਲਈ ਤੇ ਇਸ ਨਾਲ ਜੁੜੇ ਵਿਸ਼ਿਆਂ ਲਈ ਇੱਕ ਵਿਸਥਾਰਿਤ ਯੋਜਨਾ ਬਣਾਈ ਗਈ ਹੈ।"
"ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਇੱਕ ਸੁਤੰਤਰ ਟਰੱਸਟ 'ਸ੍ਰੀਰਾਮ ਜਨਮਭੂਮੀ ਤੀਰਥ ਖੇਤਰ' ਬਣਾਉਣ ਦਾ ਮਤਾ ਪਾਸ ਕੀਤਾ ਗਿਆ ਹੈ। ਇਹ ਟਰੱਸਟ ਅਯੁੱਧਿਆ ਭਗਵਾਨ ਸ੍ਰੀਰਾਮ ਦੀ ਜਨਮਭੂਮੀ ਤੇ ਵਿਸ਼ਾਲ ਤੇ ਦਿਵਯ ਰਾਮ ਮੰਦਿਰ ਦੀ ਉਸਾਰੀ ਅਤੇ ਉਸ ਨਾਲ ਸੰਬੰਧਿਤ ਵਿਸ਼ਿਆਂ ਵਿੱਚ ਫੈਸਲੇ ਲੈਣ ਲਈ ਪੂਰੀ ਤਰ੍ਹਾਂ ਅਜ਼ਾਦ ਹੋਵੇਗਾ।"
ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਡੂੰਘੇ ਵਿਚਾਰਾਂ ਤੇ ਚਰਚਾ ਤੋਂ ਬਾਅਦ ਅਯੁੱਧਿਆਂ ਵਿੱਚ ਪੰਜ ਏਕੜ ਜ਼ਮੀਨ ਸੁੰਨੀ ਵਕਫ਼ ਬੋਰਡ ਨੂੰ ਦੇਣ ਦੀ ਬੇਨਤੀ ਉੱਤਰ ਪ੍ਰਦੇਸ਼ ਸਰਕਾਰ ਨੂੰ ਕਰ ਦਿੱਤੀ ਗਈ ਹੈ। ਇਸ ਬਾਰੇ ਸੂਬਾ ਸਰਕਾਰ ਨੇ ਵੀ ਆਪਣੀ ਸਹਿਮਤੀ ਦੇ ਦਿੱਤੀ ਹੈ।"
ਇਹ ਵੀ ਪੜ੍ਹੋ:
ਵੀਡੀਓ:ਬੀਬੀਸੀ ਪੰਜਾਬੀ ਨੂੰ ਲਿਆਓ ਆਪਣੇ ਮੋਬਾਈਲ ’ਤੇ
https://youtu.be/xWw19z7Edrs
ਵੀਡਿਓ: ਝੁੱਗੀ ਵਿੱਚ ਰਹਿੰਦੀ ਖਿਡਾਰਨ ਤੇ NRI ਦੇ ਵਿਆਹ ਦੀ ਕਹਾਣੀ
https://www.youtube.com/watch?v=q2K5193HFZ8
ਵੀਡਿਓ:ਸੀਏਏ ਬਾਰੇ ‘ਸਰਕਾਰ ਪਿੱਛੇ ਨਹੀਂ ਹਟੇਗੀ ਤਾਂ ਲੋਕ ਵੀ ਨਹੀਂ ਹਟਣੇ’
https://www.youtube.com/watch?v=xL0bvMDFgaM
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ)

ਕੋਰੋਨਾਵਾਇਰਸ: ਚੀਨ ਤੋਂ ਆਏ ਪੰਜਾਬ ਤੇ ਹਰਿਆਣਾ ਦੇ ਲੋਕ ਆਈਸੋਲੇਸ਼ਨ ਵਿੱਚ
NEXT STORY