ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ (ਸੱਜੇ) - (ਫਾਈਲ ਫੋਟੋ)
ਮੁਹਾਲੀ ਪੁਲਿਸ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕੇਸ 1991 ਵਿੱਚ ਬਲਵੰਤ ਸਿੰਘ ਮੁਲਤਾਨੀ ਦੇ ਲਾਪਤਾ ਹੋ ਜਾਣ ਦੀ ਘਟਨਾ ਮੁਤੱਲਕ ਦਰਜ ਕੀਤਾ ਗਿਆ ਹੈ।
ਜਿਸ ਵੇਲੇ ਮੁਲਤਾਨੀ ਲਾਪਤਾ ਹੋਏ ਸਨ, ਉਸ ਸਮੇਂ ਸੁਮੇਧ ਸੈਣੀ ਹੀ ਚੰਡੀਗੜ੍ਹ ਦੇ ਐੱਸਐੱਸਪੀ ਹੋਇਆ ਕਰਦੇ ਸਨ।
ਪੁਲਿਸ ਵੱਲੋਂ ਸੈਣੀ ਖ਼ਿਲਾਫ਼ ਦਰਜ ਹੋਏ ਇਸ ਮਾਮਲੇ ਵਿੱਚ ਇਲਜ਼ਾਮ ਕਤਲ ਕਰਨ ਲਈ ਅਗਵਾਹ ਕਰਨ ਦੇ ਹਨ। ਇਸ ਤੋਂ ਇਲਾਵਾ ਸਬੂਤਾਂ ਨੂੰ ਗਾਇਬ ਕਰਨਾ, ਨੁਕਸਾਨ ਪਹੁੰਚਾਉਣਾ ਅਤੇ ਜੁਰਮ ਵਿੱਚ ਸਾਥ ਦੇਣ ਦੇ ਇਲਜ਼ਾਮ ਦੀਆਂ ਧਾਰਾਵਾਂ ਵੀ ਲਗਾਈਆਂ ਗਈਆਂ ਹਨ।
ਮਸਲਾ ਕੀ ਹੈ?
ਖ਼ਬਰ ਏਜੰਸੀ ਪੀਟੀਆਈ ਮੁਤਾਬਕ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ 'ਤੇ ਬਲਵੰਤ ਸਿੰਘ ਮੁਲਤਾਨੀ ਦੇ ਗਾਇਬ ਹੋ ਜਾਣ ਸਬੰਧੀ ਕੇਸ ਦਰਜ ਕੀਤਾ ਹੈ।
ਐੱਫ਼ ਆਈ ਆਰ ਮੁਤਾਬਕ ਬਲਵੰਤ ਸਿੰਘ ਮੁਲਤਾਨੀ ਚੰਡੀਗੜ੍ਹ ਇੰਡਸਟ੍ਰੀਅਲ ਐਂਡ ਟੂਰੀਜ਼ਮ ਕਾਰਪੋਰੇਸ਼ਨ ਵਿੱਚ ਜੂਨੀਅਰ ਇੰਜੀਨੀਅਰ ਸਨ।
ਐੱਫ਼ਆਈਆਰ ਵਿੱਚ ਲਿਖਿਆ ਹੈ ਕਿ ਬਲਵੰਤ ਸਿੰਘ ਮੁਲਤਾਨੀ ਮੁਹਾਲੀ ਦੇ ਰਹਿਣ ਵਾਲੇ ਸਨ ਅਤੇ 1991 ਵਿੱਚ ਸੈਣੀ ਜਦੋਂ ਚੰਡੀਗੜ੍ਹ ਦੇ ਐੱਸਐੱਸਪੀ ਸਨ ਤਾਂ ਉਨ੍ਹਾਂ ਉੱਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਮੁਲਤਾਨੀ ਨੂੰ ਪੁਲਿਸ ਲੈ ਗਈ ਸੀ।
ਮੁੱਖ ਮੰਤਰੀ ਤੇ ਪੁਲਿਸ ਕੀ ਕਹਿੰਦੀ?
ਵੀਰਵਾਰ 7 ਮਈ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਮੇਧ ਸੈਣੀ ਦੇ ਉਸ ਇਲਜ਼ਾਮ ਨੂੰ ਰੱਦ ਕੀਤਾ ਹੈ ਜਿਸ ਵਿੱਚ ਸੈਣੀ ਨੇ ਕਿਹਾ ਸੀ ਕਿ 1991 ਦੇ ਕਿਡਨੈਪਿੰਗ ਕੇਸ ਵਿੱਚ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨਾ ਸਿਆਸਤ ਤੋਂ ਪ੍ਰੇਰਿਤ ਹੈ।
ਮੁੱਖ ਮੰਤਰੀ ਨੇ ਇਸ ਬਾਰੇ ਕਿਹਾ ਕਿ ਸਿਆਸੀ ਦਖ਼ਲਅੰਦਾਜ਼ੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ ਕਾਨੂੰਨ ਆਪਣਾ ਕੰਮ ਕਰੇਗਾ।
ਪੰਜਾਬ ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਸੁਮੇਧ ਸੈਣੀ ਖ਼ਿਲਾਫ਼ ਕੇਸ ਬਲਵੰਤ ਸਿੰਘ ਮੁਲਤਾਨੀ ਦੇ ਭਰਾ ਅਤੇ ਜਲੰਧਰ ਦੇ ਵਸਨੀਕ ਪਲਵਿੰਦਰ ਸਿੰਘ ਮੁਲਤਾਨੀ ਵੱਲੋਂ ਤਾਜ਼ਾ ਅਰਜ਼ੀ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।
ਪੰਜਾਬ ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ 'ਚ ਕਿਹਾ ਹੈ ਕਿ ਮੁਲਜ਼ਮ ਵੱਲੋਂ ਕਥਿਤ ਤੌਰ 'ਤੇ ਕੀਤੇ ਜੁਰਮ ਸੀਬੀਆਈ ਦੀ ਜਾਂਚ ਵਿੱਚ ਸਾਹਮਣੇ ਆਏ ਸਨ। ਪੁਲਿਸ ਦੀ ਇਸ ਮਾਮਲੇ 'ਚ ਐੱਫ਼ ਆਈ ਆਰ ਦਰਜ ਕਰਨ ਦੀ ਜ਼ਿੰਮੇਵਾਰੀ ਬਣਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਕਈ ਕੋਸ਼ਿਸ਼ਾਂ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਹੇਠ ਜਾਂਚ ਸ਼ੁਰੂ ਹੋਈ ਸੀ। ਹਾਲਾਂਕਿ ਹਾਈਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ।
ਸੁਪਰੀਮ ਕੋਰਟ ਨੇ ਹਾਈਕੋਰਟ ਦੇ ਫ਼ੈਸਲੇ ਤੇ ਰੋਕ ਲਗਾ ਦਿੱਤੀ ਸੀ ਅਤੇ ਤਕਨੀਕੀ ਖ਼ਾਮੀਆਂ ਕਰਕੇ ਸੀਬੀਆਈ ਦੀ ਐੱਫ਼ ਆਈ ਆਰ ਰੱਦ ਹੋ ਗਈ ਸੀ।
ਇਹ ਵੀਡੀਓਜ਼ ਵੀ ਦੇਖੋ
https://www.youtube.com/watch?v=xWw19z7Edrs&t=1s
https://www.youtube.com/watch?v=usEXuI4QbLY
https://www.youtube.com/watch?v=lMT_MOH8vVU
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': '0e203347-31af-b748-ba3f-541218be8b81','assetType': 'STY','pageCounter': 'punjabi.india.story.52580048.page','title': 'ਪੰਜਾਬ ਦੇ ਸਾਬਕਾ ਡੀਜੀਪੀ ਸੈਣੀ ’ਤੇ 29 ਸਾਲ ਪੁਰਾਣੇ ਅਗਵਾ ਕਰਨ ਦੇ ਮਾਮਲੇ ’ਚ FIR ਦਰਜ ਹੋਈ','published': '2020-05-07T15:35:07Z','updated': '2020-05-07T15:35:07Z'});s_bbcws('track','pageView');

ਪੰਜਾਬ ''ਚ ਸ਼ਰਾਬ ਇੰਨੀ ਅਹਿਮ ਕਿਉਂ: ਬੂਹੇ ਤੱਕ ਪਹੁੰਚਾਉਣ ਦੀ ਯੋਜਨਾ ਇਸ ਲਈ ਬਣੀ
NEXT STORY