ਬਹਿਬਲ ਕਲਾਂ ਗੋਲੀਕਾਂਡ ਵਿੱਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐੱਸਆਈਟੀ) ਵੱਲੋਂ ਮੋਗਾ ਦੀ ਇੱਕ ਕਾਰ ਏਜੰਸੀ ਦੇ ਮਾਲਕ ਪੰਕਜ ਬਾਂਸਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।(ਫਾਈਲ ਫੋਟੋ)
ਬਹਿਬਲ ਕਲਾਂ ਗੋਲੀਕਾਂਡ ਵਿੱਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐੱਸਆਈਟੀ) ਵੱਲੋਂ ਮੋਗਾ ਦੀ ਇੱਕ ਕਾਰ ਏਜੰਸੀ ਦੇ ਮਾਲਕ ਪੰਕਜ ਬਾਂਸਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਐੱਸਆਈਟੀ ਨੇ ਇਸ ਵਿਅਕਤੀ ਨੂੰ ਸ਼ਨਿੱਚਰਵਾਰ ਦੇਰ ਸ਼ਾਮ 2015 'ਚ ਜ਼ਿਲਾ ਫਰੀਦਕੋਟ ਦੇ ਪਿੰਡ ਬਹਿਬਲ ਕਲਾਂ ਗੋਲੀਕਾਂਡ ਸਬੰਧੀ ਕਥਿਤ ਤੌਰ 'ਤੇ ਪੁਲਿਸ ਮੁਲਾਜ਼ਮਾਂ ਨਾਲ ਰਲ ਕੇ ਸਾਜਿਸ਼ ਰਚਣ ਅਤੇ ਆਤਮ-ਰੱਖਿਆ ਲਈ ਮੁਜ਼ਾਹਰਾਕਾਰੀਆਂ 'ਤੇ ਗੋਲੀ ਚਲਾਉਣ ਦੀ ਝੂਠੀ ਕਹਾਣੀ ਘੜਣ ਦੇ ਇਲਜ਼ਾਮ ਤਹਿਤ ਫੜਿਆ ਹੈ।
Click here to see the BBC interactive
ਐੱਸਆਈਟੀ ਦੇ ਮੁਖੀ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਇਸੇ ਪ੍ਰਸੰਗ ਵਿੱਚ ਫਰੀਦਕੋਟ ਦੇ ਰਹਿਣ ਵਾਲੇ ਸੁਹੇਲ ਸਿੰਘ ਬਰਾੜ ਤੇ ਉਸ ਦੇ ਇੱਕ ਸਾਥੀ ਨੂੰ 16 ਜੂਨ ਨੂੰ ਅਜਿਹੇ ਹੀ ਦੋਸ਼ਾਂ ਅਧੀਨ ਗ੍ਰਿਫ਼ਤਾਰ ਕੀਤਾ ਗਿਆ ਸੀ।
ਬਹਿਬਲ ਕਲਾਂ ਦੀ ਘਟਨਾ ਸਬੰਧੀ ਐੱਸਆਈਟੀ ਵੱਲੋਂ ਇਸ ਹਫ਼ਤੇ ਦੌਰਾਨ ਕੀਤੀ ਗਈ ਇਹ ਤੀਜੀ ਗ੍ਰਿਫ਼ਤਾਰੀ ਹੈ।
ਐੱਸਆਈਟੀ ਮੁਤਾਬਕ ਸਾਰੇ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਜਾਂਚ ਕੀਤਾ ਜਾ ਰਹੀ ਹੈ।
ਕੌਣ ਹੈ ਮੁੱਖ ਮੁਲਜ਼ਮ?
ਆਈਜੀ ਨੇ ਦੱਸਿਆ ਕਿ ਇਸ ਘਟਨਾ ਵਿੱਚ ਮੋਗਾ ਦੇ ਤਤਕਾਲੀ ਐੱਸਐੱਸਪੀ ਚਰਨਜੀਤ ਸਿੰਘ ਸ਼ਰਮਾ ਮੁੱਖ ਮੁਲਜ਼ਮ ਹਨ।
ਉਨਾਂ ਦੱਸਿਆ ਕਿ ਅਕਤੂਬਰ 2015 'ਚ ਬਹਿਬਲ ਕਲਾਂ ਗੋਲੀ ਕਾਂਡ ਤੋਂ ਤੁਰੰਤ ਬਾਅਦ ਆਪਣੇ ਬਚਾਅ ਲਈ ਝੂਠੀ ਕਹਾਣੀ ਘੜਣ ਲਈ ਚਰਨਜੀਤ ਸਿੰਘ ਸ਼ਰਮਾ ਦੀ ਇੱਕ ਪਾਇਲਟ ਜਿਪਸੀ ਨੂੰ ਸੁਹੇਲ ਸਿੰਘ ਬਰਾੜ ਦੇ ਘਰ ਲਿਆਂਦਾ ਸੀ।
ਜਿੱਥੇ ਉਸ ਜਿਪਸੀ 'ਤੇ ਗੋਲੀਆਂ ਦੇ ਨਿਸ਼ਾਨ ਬਣਾਏ ਗਏ ਤਾਂ ਜੋ ਇਹ ਸਿੱਧ ਕੀਤਾ ਜਾ ਸਕੇ ਕਿ ਪਹਿਲਾਂ ਮੁਜ਼ਾਹਰਾਕਾਰੀਆਂ ਨੇ ਪੁਲਿਸ 'ਤੇ ਗੋਲ਼ੀ ਚਲਾਈ ਤੇ ਫਿਰ ਪੁਲਿਸ ਨੂੰ ਸਵੈ-ਰੱਖਿਆ ਲਈ ਗੋਲ਼ੀ ਚਲਾਉਣ ਲਈ ਮਜ਼ਬੂਰ ਹੋਣਾ ਪਿਆ।
ਇਸ ਮਾਮਲੇ ਵਿਚ ਸ਼ਾਮਲ ਸਾਬਕਾ ਐੱਸਐੱਸਪੀ ਚਰਨਜੀਤ ਸਿੰਘ ਸ਼ਰਮਾ ਫਿਲਹਾਲ ਸਿਹਤ ਸਬੰਧੀ ਕਾਰਨਾਂ ਦੇ ਅਧਾਰ 'ਤੇ ਅੰਤਰਿਮ ਜ਼ਮਾਨਤ 'ਤੇ ਹੈ।
ਜਾਂਚ ਵਿੱਚ ਕੀ ਆਇਆ ਸਾਹਮਣੇ?
ਐੱਸਆਈਟੀ ਦੇ ਆਈਜੀ ਨੇ ਦੱਸਿਆ ਕਿ ਮੁਢਲੀ ਜਾਂਚ ਦੌਰਾਨ ਇੱਕ ਤੱਥ ਉੱਭਰ ਕੇ ਸਾਹਮਣੇ ਆਇਆ ਹੈ ਕਿ ਪੰਕਜ ਬਾਂਸਲ, ਜਿਸ ਦੀ ਬਹਿਬਲ ਕਲਾਂ ਗੋਲੀਕਾਂਡ ਦੇ ਸਮੇਂ ਫਰੀਦਕੋਟ ਵਿੱਚ ਇੱਕ ਆਟੋਮੋਬਾਈਲ ਦੀ ਵਰਕਸ਼ਾਪ ਸੀ, ਨੇ ਚਰਨਜੀਤ ਸਿੰਘ ਸ਼ਰਮਾ ਦੀ ਜਿਪਸੀ 'ਤੇ ਗੋਲੀਆਂ ਚਲਾ ਕੇ ਪੁਲਿਸ ਉੱਪਰ ਹਮਲੇ ਦੀ ਝੂਠੀ ਕਹਾਣੀ ਬਣਾਉਣ ਦਾ ਯਤਨ ਕੀਤਾ ਸੀ।
ਐੱਸਆਈਟੀ ਦੀ ਜਾਂਚ ਅਨੁਸਾਰ ਬਰਗਾੜੀ ਅਤੇ ਹੋਰ ਥਾਵਾਂ 'ਤੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦੀਆਂ ਕਈ ਘਟਨਾਵਾਂ ਤੋਂ ਬਾਅਦ ਜਦੋਂ 14 ਅਕਤੂਬਰ 2015 ਨੂੰ ਬਹਿਬਲ ਕਲਾਂ ਵਿਖੇ ਸਾਂਤਮਈ ਢੰਗ ਨਾਲ ਧਰਨੇ 'ਤੇ ਬੈਠੇ ਮੁਜ਼ਾਹਰਾਕਾਰੀਆਂ 'ਤੇ ਪੁਲਿਸ ਵੱਲੋਂ ਫਾਇਰਿੰਗ ਕੀਤੀ ਗਈ ਸੀ।
ਜ਼ਿਕਰਯੋਗ ਹੈ ਕਿ ਇਸ ਐੱਸਆਈਟੀ ਦਾ ਗਠਨ ਇਸ ਸਾਲ ਦੇ ਸ਼ੁਰੂ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਫਾਇਰਿੰਗ ਦੇ ਮਾਮਲਿਆਂ ਦੀ ਜਾਂਚ ਲਈ ਕੀਤਾ ਗਿਆ ਸੀ।
ਐੱਸਆਈਟੀ ਦੇ ਮੁਖੀ ਕੁੰਵਰ ਵਿਜੈ ਪ੍ਰਤਾਪ ਸਿੰਘ
ਇਸ ਮਾਮਲੇ ਵਿੱਚ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ 6 ਜਣਿਆਂ ਜਿਨ੍ਹਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਪੰਜਾਬ ਪੁਲਿਸ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਮੋਗਾ ਦੇ ਸਾਬਕਾ ਐੱਸਐੱਸਪੀ ਚਰਨਜੀਤ ਸਿੰਘ ਸ਼ਰਮਾ, ਐੱਸਪੀ ਪਰਮਜੀਤ ਸਿੰਘ ਪੰਨੂੰ ਅਤੇ ਬਲਜੀਤ ਸਿੰਘ ਸਿੱਧੂ ਅਤੇ ਕੋਟਕਪੂਰਾ ਦੇ ਤੱਤਕਾਲੀ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਵਿਰੁੱਧ ਪਹਿਲਾਂ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰ ਚੁੱਕੇ ਹਨ।
ਆਈਜੀ ਕਹਿੰਦੇ ਹਨ ਕਿ ਐੱਸਆਈਟੀ ਕਾਨੂੰਨ ਦੇ ਦਾਇਰੇ ਅੰਦਰ ਹੀ ਸਮੁੱਚੇ ਮਾਮਲੇ ਦੀ ਤੱਥਾਂ ਦੇ ਅਧਾਰਤ ਜਾਂਚ ਕਰ ਰਹੀ ਹੇ।
ਦੱਸਣਾ ਬਣਦਾ ਹੈ ਕਿ ਚਰਨਜੀਤ ਸਿੰਘ ਸ਼ਰਮਾ ਹੀ ਉਸ ਪੁਲਿਸ ਪਾਰਟੀ ਦੀ ਅਗਵਾਈ ਕਰ ਰਹੇ ਸਨ, ਜਦੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮੁੱਦੇ ਨੂੰ ਲੈ ਕੇ 6 ਹਜ਼ਾਰ ਤੋਂ ਵੱਧ ਲੋਕ 14 ਅਕਤੂਬਰ 2015 ਨੂੰ ਬਹਿਬਲ ਕਲਾਂ 'ਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਨ।
ਜਿਸ ਦੌਰਾਨ ਪੁਲਿਸ ਵੱਲੋਂ ਚਲਾਈ ਗੋਲੀ ਨਾਲ ਦੋ ਜਣਿਆਂ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ
ਬੇਅਦਬੀ ਮਾਮਲੇ ਦਾ ਪੂਰਾ ਘਟਨਾਕ੍ਰਮ
- ਇੱਕ ਜੂਨ 2015: ਗੁਰੂ ਗ੍ਰੰਥ ਸਾਹਿਬ ਪਿੰਡ ਕੋਟਕਪੂਰਾ ਦੇ ਬੁਰਜ ਜਵਾਹਰ ਸਿੰਘ ਵਾਲਾ ਤੋਂ ਲਾਪਤਾ।
- 12 ਅਕਤੂਬਰ 2015: ਗੁਰੂ ਗ੍ਰੰਥ ਸਾਹਿਬ ਦੇ ਅੰਗ ਬਰਗਾੜੀ ਪਿੰਡ ਵਿਚੋਂ ਮਿਲੇ।
- 14 ਅਕਤੂਬਰ 2015: ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੋਟਕਪੂਰਾ 'ਚ ਸਿੱਖਾਂ ਵੱਲੋਂ ਪ੍ਰਦਰਸ਼ਨ, ਜਿਸ ਉੱਤੇ ਪੁਲਿਸ ਵੱਲੋਂ ਲਾਠੀਚਾਰਜ। ਇਸੇ ਦਿਨ ਬਹਿਬਲ ਕਲਾਂ ਵਿਚ ਪੁਲਿਸ ਵੱਲੋਂ ਚਲਾਈ ਗਈ ਗੋਲੀ ਵਿੱਚ ਦੋ ਸਿੱਖ ਨੌਜਵਾਨਾਂ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਤ।
- 18 ਅਕਤੂਬਰ 2015: ਅਕਾਲੀ-ਭਾਜਪਾ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਏਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਵਿਚ ਐੱਸਆਈਟੀ ਦਾ ਗਠਨ। ਪੁਲਿਸ ਵੱਲੋਂ ਪੂਰਾ ਮਾਮਲਾ ਸੁਲਝਾਉਣ ਦਾ ਦਾਅਵਾ ਪਰ ਪੁਲਿਸ ਦੇ ਦਾਅਵਿਆਂ ਉੱਤੇ ਸਵਾਲ ਖੜੇ ਹੋਏ।
- 24 ਅਕਤੂਬਰ 2015: ਪੰਜਾਬ ਸਰਕਾਰ ਵੱਲੋਂ ਉਸ ਸਮੇਂ ਦੇ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਅਹੁਦੇ ਤੋਂ ਹਟਾਇਆ ਗਿਆ ਅਤੇ ਸੇਵਾ ਮੁਕਤ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦਾ ਗਠਨ।
- ਅਸਲ ਵਿੱਚ ਇਹ ਮਾਮਲਾ ਉਸ ਵੇਲੇ ਭੜਕਿਆ ਸੀ, ਜਦੋਂ ਜ਼ਿਲਾ ਫਰੀਦਕੋਟ ਅਧੀਨ ਪੈਂਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਸਥਿਤ ਇੱਕ ਗੁਰਦੁਆਰਾ ਸਾਹਿਬ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਇੱਕ ਬੀੜ ਚੋਰੀ ਹੋ ਗਈ ਸੀ ਤੇ ਬਾਅਦ ਵਿੱਚ 100 ਤੋਂ ਵੱਧ ਗੁਰਬਾਣੀ ਦੇ ਪੱਤਰੇ ਪਿੰਡ ਦੀਆਂ ਗਲੀਆਂ 'ਚ ਫਟੇ ਹੋਏ ਖਿੱਲਰੇ ਮਿਲੇ ਸਨ।
- 26 ਅਕਤੂਬਰ 2015: ਪੰਜਾਬ ਸਰਕਾਰ ਵੱਲੋਂ ਪੂਰੇ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ
- 30 ਜੂਨ,2016: ਜਸਟਿਸ ਜ਼ੋਰਾ ਸਿੰਘ ਕਮਿਸ਼ਨ ਨੇ ਰਿਪੋਰਟ ਸਰਕਾਰ ਨੂੰ ਸੌਂਪੀ, ਪਰ ਕਮਿਸ਼ਨ ਦੀਆਂ ਤਜਵੀਜ਼ਾਂ ਉੱਤੇ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ।
- 14 ਅਪ੍ਰੈਲ 2017: ਅਮਰਿੰਦਰ ਸਿੰਘ ਸਰਕਾਰ ਨੇ ਸੇਵਾ ਮੁਕਤ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਿਚ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਕਮਿਸ਼ਨ ਦਾ ਗਠਨ ਕੀਤਾ।
- 30 ਜੂਨ 2018: ਜਸਟਿਸ ਰਣਜੀਤ ਸਿੰਘ ਨੇ ਬੇਅਦਬੀ ਦੇ ਮਾਮਲਿਆਂ ਦੀ ਰਿਪੋਰਟ ਸਰਕਾਰ ਨੂੰ ਸੌਂਪੀ।
- 31 ਜੂਨ 2018: ਅਮਰਿੰਦਰ ਸਿੰਘ ਦੀ ਸਰਕਾਰ ਨੇ ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਕਾਰਵਾਈ ਦੀ ਜਾਂਚ ਸੀਬੀਆਈ ਹਵਾਲੇ ਕੀਤੀ।
- 28 ਅਗਸਤ 2018: ਪੰਜਾਬ ਵਿਧਾਨ ਸਭਾ ਵਿੱਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਉੱਤੇ ਬਹਿਸ ਅਤੇ ਅਕਾਲੀ ਦਲ ਵੱਲੋਂ ਬਹਿਸ ਦਾ ਬਾਈਕਾਟ। ਮਾਮਲੇ ਦੀ ਜਾਂਚ ਲਈ ਸੀਬੀਆਈ ਤੋਂ ਕੇਸ ਵਾਪਸ ਲੈਣ ਲਈ ਵਿਧਾਨ ਸਭਾ ਵਿੱਚ ਮਤਾ ਪਾਸ।
- 10 ਸਤੰਬਰ 2018: ਪੰਜਾਬ ਸਰਕਾਰ ਵੱਲੋਂ ਬਹਿਬਲਾਂ ਕਲਾਂ ਅਤੇ ਕੋਟਕਪੂਰਾ ਪੁਲਿਸ ਕਾਰਵਾਈ ਦੀ ਜਾਂਚ ਲਈ ਏਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਵਿੱਚ ਐੱਸਆਈਟੀ ਦਾ ਗਠਨ।
- ਬਰਗਾੜੀ 'ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਬਹਿਬਲ ਕਲਾਂ ਤੇ ਕੋਟਕਪੂਰਾ ਵਿੱਚ ਪੁਲਿਸ ਫਾਇਰਿੰਗ ਮਾਮਲੇ 'ਚ ਸੀ। ਸੰਮਨ ਮੁਤਾਬਕ, ''ਬਰਗਾੜੀ ਬੇਅਦਬੀ ਮਾਮਲਾ, ਕੋਟਕਪੂਰਾ ਤੇ ਬਹਿਬਲ ਕਲਾਂ ਪੁਲਿਸ ਫਾਇਰਿੰਗ ਦੀ ਜਾਂਚ ਦੇ ਮਾਮਲੇ ਵਿੱਚ ਜਿਨ੍ਹਾਂ ਨੂੰ ਸੰਮਨ ਜਾਰੀ ਕੀਤੇ ਗਏ ਹਨ ਉਨ੍ਹਾਂ ਦਾ ਹਾਜ਼ਿਰ ਹੋਣਾ ਲਾਜ਼ਮੀ ਹੈ। ਇਨ੍ਹਾਂ ਘਟਨਾਵਾਂ ਦੇ ਸਬੰਧ ਵਿੱਚ ਉਨ੍ਹਾਂ ਕੋਲੋਂ ਇਹ ਉਮੀਦ ਕੀਤੀ ਜਾਂਦੀ ਹੈ ਕਿ ਉਨ੍ਹਾਂ ਕੋਲ ਜੋ ਵੀ ਜਾਣਕਾਰੀਆਂ ਹਨ ਉਹ ਦਿੱਤੀਆਂ ਜਾਣ।''
- 27 ਜਨਵਰੀ 2019: ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ ਹੋਈ ਹੈ।
ਇਹ ਵੀਡੀਓ ਵੀ ਦੇਖੋ
https://www.youtube.com/watch?v=-bDuv5pHNQ0
https://www.youtube.com/watch?v=CBzWkgppzl8
https://www.youtube.com/watch?v=0PUpCwk3ULo
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': 'a301bdfc-1212-4447-a0b8-13c475672684','assetType': 'STY','pageCounter': 'punjabi.india.story.53126673.page','title': 'ਬੇਅਦਬੀ ਮਾਮਲੇ ਵਿੱਚ SIT ਵੱਲੋਂ ਇੱਕ ਹਫ਼ਤੇ ਵਿੱਚ ਤਿੰਨ ਗ੍ਰਿਫ਼ਤਾਰੀਆਂ, ਕਿੱਥੇ ਪਹੁੰਚੀ ਜਾਂਚ ਤੇ ਕੀ ਹੈ ਨਵਾਂ ਖੁਲਾਸਾ','published': '2020-06-21T09:56:37Z','updated': '2020-06-21T09:56:37Z'});s_bbcws('track','pageView');

Chinese Apps: ਜ਼ਰਾ ਨਜ਼ਰ ਮਾਰੋ, ਕੀ ਤੁਹਾਡੇ ਫ਼ੋਨ ’ਚ ਵੀ ਇਨ੍ਹਾਂ ਵਿੱਚੋਂ ਕੋਈ ਐਪ ਹੈ
NEXT STORY