ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਵਿਗਿਆਨੀਆਂ ਨੇ ਅਜਿਹੀ ਵੈਕਸੀਨ ਤਿਆਰ ਕਰ ਲਈ ਹੈ ਜੋ ਕੋਰੋਨਾਵਾਇਰਸ ਦੇ ਖ਼ਿਲਾਫ਼ ਕਾਰਗਰ ਹੈ।
ਉਨ੍ਹਾਂ ਨੇ ਸਰਕਾਰ ਦੇ ਮੰਤਰੀਆਂ ਨੂੰ ਮੰਗਲਵਾਰ 11 ਅਗਸਤ ਨੂੰ ਸੰਬੋਧਨ ਕਰਦਿਆਂ ਕਿਹਾ, ''ਅੱਜ ਸਵੇਰ ਕੋਰੋਨਾਵਾਇਰਸ ਦੇ ਖ਼ਿਲਾਫ਼ ਪਹਿਲੀ ਵੈਕਸੀਨ ਦੀ ਰਜਿਸਟ੍ਰੇਸ਼ਨ ਹੋ ਗਈ ਹੈ।''
ਪੁਤਿਨ ਨੇ ਕਿਹਾ ਕਿ ਇਸ ਟੀਕੇ ਦਾ ਇਨਸਾਨਾਂ ਉੱਤੇ ਦੋ ਮਹੀਨੇ ਤੱਕ ਟੈਸਟ ਕੀਤਾ ਗਿਆ ਅਤੇ ਇਹ ਵੈਕਸੀਨ ਸਾਰੇ ਸੁਰੱਖਿਆ ਮਾਨਕਾਂ ਉੱਤੇ ਖ਼ਰੀ ਉੱਤਰੀ ਹੈ।
ਪੂਰਾ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਇਹ ਵੀ ਪੜ੍ਹੋ:-
ਕੋਰੋਨਾਵਾਇਰਸ: ਤੁਹਾਨੂੰ ਜੇ ਲਾਗ ਲੱਗ ਗਈ ਤਾਂ ਕੁਝ ਘੰਟਿਆਂ 'ਚ ਪਤਾ ਲਗਾਉਣ ਦੀ ਕੀ ਹੈ ਰਣਨੀਤੀ
ਪੀਐੱਮ ਮੋਦੀ ਨੇ ਕਿਹਾ ਕਿ ਮਾਹਿਰ ਕਹਿ ਰਹੇ ਹਨ ਜੇ ਸ਼ੁਰੂਆਤ ਦੇ 72 ਘੰਟੇ ਅਸੀਂ ਕੋਰੋਨਾਵਾਇਰਸ ਮਾਮਲੇ ਦੀ ਪਛਾਣ ਕਰ ਲਈਏ ਤਾਂ ਇਨਫੈਕਸ਼ਨ ਦਰ ਹੌਲੀ ਹੋ ਜਾਂਦੀ ਹੈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਸਣੇ 10 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕੀਤੀ। ਉਨ੍ਹਾਂ ਨੇ ਕਰਨਾਟਕ, ਆਂਧਰਾ ਪ੍ਰਦੇਸ਼, ਤਮਿਲ ਨਾਡੂ, ਪੱਛਮ ਬੰਗਾਲ, ਮਹਾਰਾਸ਼ਟਰ, ਪੰਜਾਬ, ਬਿਹਾਰ, ਗੁਜਰਾਤ, ਤੇਲੰਗਾਨਾ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰਸਿੰਗ ਰਾਹੀਂ ਗੱਲਬਾਤ ਕੀਤੀ।
ਇਸ ਤੋਂ ਬਾਅਦ ਉਨ੍ਹਾਂ ਨੇ ਕਿਹਾ, "ਮੌਤ ਦੀ ਦਰ ਲਗਾਤਾਰ ਘੱਟ ਰਹੀ ਹੈ। ਐਕਟਿਵ ਕੇਸਾਂ ਦੀ ਦਰ ਘਟੀ ਹੈ, ਰਿਕਵਰੀ ਰੇਟ ਲਗਾਤਾਰ ਵੱਧ ਰਿਹਾ ਹੈ, ਸੁਧਾਰ ਹੋ ਰਿਹਾ ਹੈ। ਮਤਲਬ ਸਾਡੀਆਂ ਕੋਸ਼ਿਸ਼ਾਂ ਕਾਰਗਰ ਸਿੱਧ ਹੋ ਰਹੀਆਂ ਹਨ।"
ਪੂਰਾ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਕਸ਼ਮੀਰ: ਧਾਰਾ 370 ਮੁੱਕਣ ਤੋਂ ਬਾਅਦ 12 ਮਹੀਨੇ ਦੀਆਂ 12 ਕਹਾਣੀਆਂ
5 ਅਗਸਤ 2019 ਨੂੰ ਭਾਰਤ ਸਰਕਾਰ ਨੇ ਭਾਰਤ-ਸ਼ਾਸਿਤ ਕਸ਼ਮੀਰ ਨੂੰ ਸੰਵਿਧਾਨਿਕ ਰੂਪ ਤੋਂ ਦਿੱਤੇ ਗਏ ਖ਼ਾਸ ਦਰਜੇ ਨੂੰ ਖ਼ਤਮ ਕਰ ਦਿੱਤਾ ਅਤੇ ਇਸ ਪੂਰੇ ਇਲਾਕੇ ਨੂੰ ਦੋ ਕੇਂਦਰ ਸ਼ਾਸਿਤ ਹਿੱਸਿਆਂ ਵਿੱਚ ਵੰਢ ਦਿੱਤਾ ਸੀ।
ਇੱਕ ਸਖ਼ਤ ਕਰਫ਼ਿਊ ਲਾਗੂ ਕਰ ਦਿੱਤਾ ਗਿਆ ਅਤੇ ਹਜ਼ਾਰਾਂ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਸੰਚਾਰ ਦੇ ਮਾਧਿਅਮਾਂ ਉੱਤੇ ਰੋਕ ਵੀ ਲਗਾ ਦਿੱਤੀ ਗਈ।
ਮਾਰਚ 2020 ਤੋਂ ਕਰਫ਼ਿਊ ਵਿੱਚ ਢਿੱਲ ਦੇਣੀ ਸ਼ੁਰੂ ਕੀਤੀ ਗਈ, ਪਰ ਕੋਰੋਨਾਵਾਇਰਸ ਮਹਾਂਮਾਰੀ ਦੇ ਚਲਦਿਆਂ ਲੌਕਡਾਊਨ ਲਾਗੂ ਹੋ ਗਿਆ।
ਪੂਰਾ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਰਾਹਤ ਇੰਦੌਰੀ ਦਾ ਦੇਹਾਂਤ, ਕੋਰੋਨਾਵਾਇਰਸ ਦੀ ਲਾਗ ਤੋਂ ਪੀੜ੍ਹਤ ਉਰਦੂ ਸ਼ਾਇਰ
ਉਰਦੂ ਦੇ ਜਾਣੇ-ਪਛਾਣੇ ਸ਼ਾਇਰ ਰਾਹਤ ਇੰਦੌਰੀ ਦਾ ਦੇਹਾਂਤ ਹੋ ਗਿਆ ਹੈ। ਇੰਦੌਰ ਤੋਂ ਸਥਾਨਕ ਪੱਤਰਕਾਰ ਸ਼ਾਰਾਹ ਨਿਆਜ਼ੀ ਮੁਤਾਬਕ ਰਾਹਤ ਇੰਦੌਰੀ ਕੋਰੋਨਾ ਦੀ ਲਾਗ ਕਾਰਨ ਬਿਮਾਰ ਚੱਲ ਰਹੇ ਸਨ ਅਤੇ ਉਹ ਸਥਾਨਕ ਅਰਵਿੰਦੋ ਹਸਪਤਾਲ ਵਿੱਚ ਦਾਖ਼ਲ ਸਨ।
ਹਸਪਤਾਲ ਤੋਂ ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ, ਉਨ੍ਹਾਂ ਨੂੰ ਨਿਮੋਨੀਆ ਹੋ ਗਿਆ ਸੀ ਅਤੇ ਸਾਹ ਲੈਣ ਵਿਚ ਦਿੱਕਤ ਆ ਰਹੀ ਸੀ।
ਜਾਣਕਾਰੀ ਮੁਤਾਬਕ ਸ਼ਾਮ 4 ਵਜੇ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।
ਪੂਰਾ ਪੜ੍ਹਨ ਲਈ ਇੱਥੇ ਕਲਿੱਕ ਕਰੋ।
11 ਪਾਕਿਸਤਾਨੀ ਹਿੰਦੂਆਂ ਦੀ ਮੌਤ ਬਣੀ ਰਹੱਸ, ਸੁਸਾਈਡ ਨੋਟ ਉਰਦੂ ਦੀ ਥਾਂ ਹਿੰਦੀ ਵਿੱਚ ਕਿਉਂ, ਜਾਂਚ ਜਾਰੀ
ਰਾਜਸਥਾਨ ਵਿੱਚ ਜੋਧਪੁਰ ਪੁਲਿਸ ਇੱਕੋ ਪਰਿਵਾਰ ਦੇ ਉਨ੍ਹਾਂ 11 ਪਾਕਿਸਤਾਨੀ ਹਿੰਦੂਆਂ ਦੀ ਮੌਤ ਦੀ ਗੁੱਥੀ ਸੁਲਝਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਐਤਵਾਰ ਨੂੰ ਖ਼ੇਤ ਵਿੱਚ ਮ੍ਰਿਤਕ ਮਿਲੇ ਸਨ।
ਮੌਕੇ ਦੇ ਹਾਲਾਤ ਤੋਂ ਪੁਲਿਸ ਨੂੰ ਲੱਗ ਰਿਹਾ ਹੈ ਕਿ ਇਹ ਖ਼ੁਦਕੁਸ਼ੀ ਦਾ ਮਾਮਲਾ ਹੋ ਸਕਦਾ ਹੈ।
ਇਹ ਵੀ ਪੜ੍ਹੋ:-
ਘਟਨਾ ਦੇ ਸ਼ਿਕਾਰ ਆਦੀਵਾਸੀ ਭੀਲ ਭਾਈਚਾਰੇ ਦੇ ਸਨ। ਉਹ ਪੰਜ ਸਾਲ ਪਹਿਲਾਂ ਹੀ ਸ਼ਰਨ ਦੀ ਮੰਗ ਕਰਦਿਆਂ ਭਾਰਤ ਆਏ ਸਨ।
ਇਨ੍ਹਾਂ ਪਾਕਿਸਤਾਨੀ ਹਿੰਦੂਆਂ ਦੇ ਸੰਗਠਨ ਨੇ ਕਿਸੇ ਨਿਰਪੱਖ ਜਾਂਚ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਘਟਨਾ ਦੇ ਲਈ ਵਿਰੋਧੀ ਧਿਰ ਭਾਜਪਾ ਨੇ ਸੂਬਾ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ।
ਪੂਰਾ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਭਾਰਤੀ ਮੂਲ ਦੀ ਕਮਲਾ ਹੈਰਿਸ ਹੋਵੇਗੀ ਉਪ-ਰਾਸ਼ਟਰਪਤੀ ਦੇ ਅਹੁਦੇ ਦੀ ਉਮੀਦਵਾਰ
ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਡੈਮੋਕਰੈਟਿਕ ਪਾਰਤੀ ਦੇ ਉਮੀਦਵਾਰ ਜੋ ਬਾਇਡਨ ਨੇ ਕਮਲਾ ਹੈਰਿਸ ਨੂੰ ਉਪ-ਰਾਸ਼ਟਰਪਤੀ ਦੇ ਲਈ ਉਮੀਦਵਾਰ ਬਣਾਇਆ ਹੈ।
ਇਸ ਅਹੁਦੇ ਦੇ ਲਈ ਚੋਣ ਲੜਨ ਵਾਲੀ ਉਹ ਪਹਿਲੀ ਕਾਲੀ ਮਹਿਲਾ ਹੋਵੇਗੀ। ਉਨ੍ਹਾਂ ਦੀਆਂ ਜੜ੍ਹਾਂ ਭਾਰਤ ਵਿੱਚ ਵੀ ਹਨ ਤੇ ਉਹ ਭਾਰਤੀ-ਜਮਾਇਕਾ ਮੂਲ ਦੀ ਹੈ।
ਇਸ ਤੋਂ ਪਹਿਲਾਂ ਦੋ ਵਾਰੀ ਕਿਸੇ ਮਹਿਲਾ ਨੂੰ ਉਪ-ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਬਣਾਇਆ ਗਿਆ ਸੀ। 2008 ਵਿੱਚ ਰਿਪਬਲਿਕਨ ਪਾਰਟੀ ਨੇ ਸਾਰਾ ਪੈਲਿਨ ਨੂੰ ਉਮੀਦਵਾਰ ਬਣਾਇਆ ਸੀ। 1984 ਵਿੱਚ ਡੈਮੋਕਰੈਟਿਕ ਪਾਰਟੀ ਨੇ ਗਿਰਾਲਡਿਨ ਫੇਰਾਰੋ ਨੂੰ ਉਮੀਦਵਾਰ ਬਣਾਇਆ ਸੀ। ਦੋਵੇਂ ਹੀ ਚੋਣਾਂ ਹਾਰ ਗਏ ਸਨ।
ਪੂਰਾ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਇਹ ਵੀਡੀਓ ਵੀ ਦੇਖੋ
https://www.youtube.com/watch?v=xWw19z7Edrs&t=9s
https://www.youtube.com/watch?v=6Z2WLsf9XkY
https://www.youtube.com/watch?v=cLZDepUaDF0
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': 'f5d14b23-fed2-4c5f-b4c3-aaca775dbf1d','assetType': 'STY','pageCounter': 'punjabi.india.story.53747105.page','title': 'ਕੋਰੋਨਾਵਾਇਰਸ: ਪੁਤਿਨ ਦਾ ਦਾਅਵਾ, ਰੂਸ ਨੇ ਬਣਾ ਲਿਆ ਹੈ ਨਵਾਂ ਟੀਕਾ - 5 ਅਹਿਮ ਖ਼ਬਰਾਂ','published': '2020-08-12T02:39:35Z','updated': '2020-08-12T02:39:35Z'});s_bbcws('track','pageView');

ਕਮਲਾ ਹੈਰਿਸ: ਭਾਰਤੀ ਮੂਲ ਦੀ ਮਹਿਲਾ ਹੋਵੇਗੀ ਜੋ ਬਾਇਡਨ ਦੇ ਨਾਲ ਉਪ-ਰਾਸ਼ਟਰਪਤੀ ਦੇ ਅਹੁਦੇ ਦੀ ਉਮੀਦਵਾਰ
NEXT STORY