ਪਾਰਟੀ ਦੇ 23 ਸੀਨੀਅਰ ਨੇਤਾਵਾਂ ਨੇ ਪਾਰਟੀ ਦੀ ਮੁੱਖੀ ਸੋਨੀਆ ਗਾਂਧੀ ਨੂੰ ਕਾਂਗਰਸ ਪਾਰਟੀ ਵਿਚ ਵੱਡੀਆਂ ਤਬਦੀਲੀਆਂ ਲਿਆਉਣ ਬਾਰੇ ਪੱਤਰ ਲਿਖਿਆ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੋਨੀਆ ਗਾਂਧੀ ਜਦੋਂ ਤੱਕ ਚਾਹੁੰਦੇ ਹਨ, ਪ੍ਰਧਾਨਗੀ ਦੇ ਅਹੁਦੇ 'ਤੇ ਰਹਿਣ ਅਤੇ ਇਸ ਤੋਂ ਬਾਅਦ ਰਾਹੁਲ ਗਾਂਧੀ ਨੂੰ ਇਹ ਅਹੁਦਾ ਸੰਭਾਲਣਾ ਚਾਹੀਦਾ ਹੈ ਕਿਉਂਕਿ ਉਹ ਪੂਰੀ ਤਰ੍ਹਾਂ ਸਮਰਥ ਹਨ।
https://twitter.com/PTI_News/status/1297479760147132416?s=20
ਦਰਅਸਲ, ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਸੋਨੀਆ ਗਾਂਧੀ ਕਾਂਗਰਸ ਪਾਰਟੀ ਦੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਸਕਦੇ ਹਨ।
ਸੋਮਵਾਰ ਨੂੰ ਕਾਂਗਰਸ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਣੀ ਹੈ। ਖ਼ਬਰ ਏਜੰਸੀ ਪੀਟੀਆਈ ਅਨੁਸਾਰ ਪਾਰਟੀ ਦੇ ਕਈ ਸੀਨੀਅਰ ਨੇਤਾਵਾਂ ਨੇ ਪਾਰਟੀ ਦੀ ਮੁੱਖੀ ਸੋਨੀਆ ਗਾਂਧੀ ਨੂੰ ਕਾਂਗਰਸ ਪਾਰਟੀ ਵਿਚ ਵੱਡੀਆਂ ਤਬਦੀਲੀਆਂ ਲਿਆਉਣ ਬਾਰੇ ਪੱਤਰ ਲਿਖਿਆ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਦੇ ਪ੍ਰਧਾਨ ਬਣਨ ਦੀ ਵਕਾਲਤ ਕੀਤੀ ਹੈ
ਸਾਲ 2014 ਦੀਆਂ ਲੋਕ ਸਭਾ ਚੋਣਾਂ ਹਾਰਨ ਤੋਂ ਬਾਅਦ, ਕਾਂਗਰਸ ਪਾਰਟੀ ਦੀ ਮਾੜੀ ਹਾਲਾਤ ਬਰਕਰਾਰ ਹੈ ਅਤੇ ਉਦੋਂ ਤੋਂ ਹੀ ਪਾਰਟੀ ਆਪਣੀ ਵਾਪਸੀ ਨਹੀਂ ਕਰ ਸਕੀ ਹੈ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਹਾਰ ਮਗਰੋਂ ਰਾਹੁਲ ਗਾਂਧੀ ਦੇ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਕਈ ਦਿਨਾਂ ਤੱਕ ਅਹੁਦਾ ਖਾਲੀ ਰਹਿਣ ਮਗਰੋਂ ਸੋਨੀਆ ਗਾਂਧੀ ਨੂੰ ਅੰਤਰਿਮ ਪ੍ਰਧਾਨ ਬਣਾਇਆ ਗਿਆ ਸੀ।
ਇਹ ਵੀ ਪੜ੍ਹੋ
ਕਿਉਂ ਉੱਠਿਆ ਵਿਵਾਦ?
ਪੀਟੀਆਈ ਦੀ ਖ਼ਬਰ ਅਨੁਸਾਰ ਕਰੀਬ ਦੋ ਦਰਜਨ ਕਾਂਗਰਸੀ ਲੀਡਰ ਜਿਨ੍ਹਾਂ ਵਿੱਚ ਕੁਝ ਸਾਬਕਾ ਮੰਤਰੀ ਵੀ ਸ਼ਾਮਲ ਹਨ, ਉਨ੍ਹਾਂ ਨੇ ਪਾਰਟੀ ਵਿੱਚ ਵੱਡੇ ਬਦਲਾਅ ਦੀ ਮੰਗ ਕੀਤੀ ਹੈ।
ਰਾਹੁਲ ਗਾਂਧੀ ਦੇ ਕਰੀਬੀ ਸਾਥੀਆਂ ਨੇ ਕਾਂਗਰਸ ਵਰਕਿੰਗ ਕਮੇਟੀ ਨੂੰ ਚਿੱਠੀ ਲਿਖ ਕੇ ਰਾਹੁਲ ਗਾਂਧੀ ਨੂੰ ਮੁੜ ਕਾਂਗਰਸ ਦਾ ਪ੍ਰਧਾਨ ਬਣਾਉਣ ਦੀ ਮੰਗ ਕੀਤੀ ਹੈ।
ਇਹ ਮੰਨਿਆ ਜਾ ਰਿਹਾ ਹੈ ਕਿ ਕਾਂਗਰਸੀ ਆਗੂਆਂ ਵੱਲੋਂ ਇਹ ਚਿੱਠੀ ਕੁਝ ਹਫ਼ਤਿਆਂ ਪਹਿਲਾਂ ਲਿਖੀ ਗਈ ਹੈ।
ਕਾਂਗਰਸ ਵਰਕਿੰਗ ਮੀਟਿੰਗ ਤੋਂ ਪਹਿਲਾਂ ਚਿੱਠੀ ਦੀਆਂ ਗੱਲਾਂ ਸਾਹਮਣੇ ਆ ਜਾਣ ਨਾਲ ਉਸ ਦੇ ਹੰਗਾਮੇਦਾਰ ਹੋਣ ਦੇ ਕਿਆਸ ਲਗਾਏ ਜਾ ਰਹੇ ਹਨ।
ਇਨ੍ਹਾਂ ਆਗੂਆਂ ਨੇ ਮੰਗ ਕੀਤੀ ਹੈ ਕਿ ਪਾਰਟੀ ਵਿੱਚ 1970ਵਿਆਂ ਵਿੱਚ ਬਣੇ ਪਾਰਲੀਮਾਨੀ ਬੋਰਡ ਨੂੰ ਮੁੜ ਸਥਾਪਿਤ ਕਰਨ ਦੀ ਗੱਲ ਕੀਤੀ ਹੈ।
ਚਿੱਠੀ ਵਿੱਚ ਇੱਕ ਪੱਕੇ ਤੌਰ ਉੱਤੇ ਐਕਟਿਵ ਕੰਮ ਕਰਨ ਵਾਲੀ ਲੀਡਰਸ਼ਿਪ ਸਥਾਪਿਤ ਕਰਨ ਦੀ ਵੀ ਗੱਲ ਕੀਤੀ ਗਈ ਹੈ।
ਪਾਰਟੀ ਵਿੱਚ ਸੁਧਾਰ ਦੇ ਹਮਾਇਤੀ ਆਗੂਆਂ ਨੇ ਬਲਾਕ ਤੋਂ ਵਰਕਿੰਗ ਕਮੇਟੀ ਤੱਕ ਪਾਰਦਰਸ਼ੀ ਚੋਣ ਪ੍ਰਕਿਰਿਆ ਲਾਗੂ ਕਰਨ ਦੀ ਵੀ ਗੱਲ ਕੀਤੀ ਹੈ।
ਸੋਨੀਆ ਗਾਂਧੀ ਨੂੰ ਪੱਤਰ ਲਿਖਣ ਵਾਲੇ 23 ਸੀਨੀਅਰ ਨੇਤਾਵਾਂ ਵਿੱਚ ਪੰਜ ਸਾਬਕਾ ਮੁੱਖ ਮੰਤਰੀ, ਕਾਂਗਰਸ ਵਰਕਿੰਗ ਕਮੇਟੀ ਦੇ ਕਈ ਮੈਂਬਰ, ਮੌਜੂਦਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਸ਼ਾਮਲ ਹਨ
ਕਿਸ ਨੇ ਕੀਤੇ ਪੱਤਰ 'ਤੇ ਹਸਤਾਖ਼ਰ?
ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਦੇ ਅਨੁਸਾਰ ਇਸ ਪੱਤਰ 'ਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ, ਪਾਰਟੀ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਆਨੰਦ ਸ਼ਰਮਾ, ਕਪਿਲ ਸਿੱਬਲ, ਮਨੀਸ਼ ਤਿਵਾੜੀ, ਸ਼ਸ਼ੀ ਥਰੂਰ ਅਤੇ ਵਿਵੇਕ ਤਨਖਾ ਦੇ ਦਸਤਖ਼ਤ ਹਨ।
ਇਨ੍ਹਾਂ ਤੋਂ ਇਲਾਵਾ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ, ਸੀਡਬਲਯੂਸੀ ਦੇ ਮੈਂਬਰ ਮੁਕੁਲ ਵਾਸਨਿਕ, ਜਿਤਿਨ ਪ੍ਰਸਾਦ, ਸਾਬਕਾ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਭੁਪਿੰਦਰ ਸਿੰਘ ਹੁੱਡਾ, ਰਾਜਿੰਦਰ ਕੌਰ ਭੱਠਲ, ਐਮ ਵੀਰੱਪਾ ਮੋਇਲੀ, ਪ੍ਰਿਥਵੀ ਰਾਜ ਚਵਾਨ, ਪੀਜੇ ਕੁਰੀਅਨ, ਅਜੈ ਸਿੰਘ, ਰੇਣੁਕਾ ਚੌਧਰੀ, ਮਿਲਿੰਦ ਦੇਵੜਾ, ਸਾਬਕਾ ਪੀਸੀਸੀ ਚੀਫ਼ ਰਾਜ ਬੱਬਰ, ਅਰਵਿੰਦਰ ਸਿੰਘ ਲਵਲੀ, ਕੌਲ ਸਿੰਘ ਠਾਕੁਰ, ਬਿਹਾਰ ਦੇ ਮੁੱਖ ਚੋਣ ਪ੍ਰਚਾਰਕ ਅਖਿਲੇਸ਼ ਪ੍ਰਸਾਦ ਸਿੰਘ, ਹਰਿਆਣਾ ਦੇ ਸਾਬਕਾ ਸਪੀਕਰ ਕੁਲਦੀਪ ਸ਼ਰਮਾ, ਦਿੱਲੀ ਦੇ ਸਾਬਕਾ ਸਪੀਕਰ ਯੋਗਾਨੰਦ ਸ਼ਾਸਤਰੀ, ਸਾਬਕਾ ਸੰਸਦ ਸੰਦੀਪ ਦੀਕਸ਼ਿਤ ਨੇ ਵੀ ਇਸ ਪੱਤਰ ਉੱਤੇ ਦਸਤਖ਼ਤ ਕੀਤੇ ਹਨ।
ਇਹ ਵੀ ਪੜ੍ਹੋ
ਇਹ ਵੀਡੀਓ ਵੀ ਦੇਖੋ
https://www.youtube.com/watch?v=xWw19z7Edrs&t=1s
https://www.youtube.com/watch?v=rDxJYfK8BR4
https://www.youtube.com/watch?v=hMIEcpdqJV4
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': '402cb9b3-d3ba-4372-be6d-4659e357df2c','assetType': 'STY','pageCounter': 'punjabi.india.story.53881816.page','title': 'ਕੈਪਟਨ ਅਮਰਿੰਦਰ ਨੇ ਸੋਨੀਆ-ਰਾਹੁਲ ’ਤੇ ਜਤਾਇਆ ਭਰੋਸਾ, ਪਰ ਪਾਰਟੀ ’ਚ ਕਿਹੜੇ ਮਤਭੇਦ ਉਭਰੇ','published': '2020-08-23T13:53:02Z','updated': '2020-08-23T13:53:02Z'});s_bbcws('track','pageView');

ਕੀ ਕੋਰੋਨਾਵਾਇਰਸ ਦੀ ਲਾਗ ਖਾਣੇ ਦੇ ਪੈਕਟ ਤੋਂ ਵੀ ਲਗ ਸਕਦੀ ਹੈ
NEXT STORY