ਤਿੰਨੋਂ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਸੂਬੇ 'ਚ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਝੰਡਾ ਚੁੱਕ ਲਿਆ ਹੈ।
ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਇੱਕ ਵੀਡੀਓ ਜਾਰੀ ਕਰਕੇ ਦੱਸਿਆ ਕਿ 25 ਸਤੰਬਰ ਨੂੰ ਸਾਰੇ ਪੰਜਾਬ ਵਿੱਚ ਤਿੰਨੋਂ ਖ਼ੇਤੀ ਬਿੱਲਾਂ ਦੇ ਵਿਰੋਧ ਵਿੱਚ 11 ਵਜੇ ਤੋਂ 1 ਵਜੇ ਤੱਕ ਤਿੰਨ ਘੰਟਿਆਂ ਲਈ ਚੱਕਾ ਜਾਮ ਕੀਤਾ ਜਾਵੇਗਾ।
ਉਨ੍ਹਾਂ ਕਿਹਾ, "ਹਰ ਹਲਕੇ 'ਚ ਸਾਡੇ ਸੀਨੀਅਰ ਆਗੂ ਤੇ ਹਲਕਾ ਵਰਕਰ ਚੱਕਾ ਜਾਮ ਕਰਨਗੇ।"
ਇਹ ਵੀ ਪੜ੍ਹੋ
ਇਸ ਤੋਂ ਇਲਾਵਾ, 26 ਸਤੰਬਰ ਤੋਂ 29 ਸਤੰਬਰ ਤੱਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪਿੰਡ-ਪਿੰਡ ਜਾ ਕੇ ਲੋਕਾਂ 'ਚ ਵਿਚਰਨਗੇ ਅਤੇ ਖੇਤੀ ਬਿੱਲਾਂ ਬਾਰੇ ਗੱਲਬਾਤ ਕਰਨਗੇ।
https://twitter.com/Akali_Dal_/status/1308275124466937856?s=20
ਦਲਜੀਤ ਚੀਮਾ ਨੇ ਅੱਗੇ ਦੱਸਿਆ, "1 ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਵੱਡਾ ਪ੍ਰਦਰਸ਼ਨ ਮੋਹਾਲੀ ਦੇ ਦੁਸ਼ਹਿਰਾ ਗਰਾਊਂਡ ਵਿੱਚ ਕੀਤਾ ਜਾਵੇਗਾ। ਸੂਬੇ ਭਰ 'ਚੋਂ ਅਕਾਲੀ ਆਗੂ ਆਉਣਗੇ ਅਤੇ ਇਸ ਰੈਲੀ ਵਿੱਚ ਸ਼ਿਰਕਤ ਕਰਨਗੇ।"
ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਗਵਰਨਰ ਨੂੰ ਮਿਲ ਕੇ ਰਾਸ਼ਟਰਪਤੀ ਦੇ ਨਾਮ ਇੰਨ੍ਹਾਂ ਤਿੰਨਾਂ ਖ਼ੇਤੀ ਬਿੱਲਾਂ ਨੂੰ ਵਾਪਸ ਲੈਣ ਲਈ ਮੈਮੋਰੰਡਮ ਸੌਂਪਿਆ ਜਾਵੇਗਾ।
ਕਿਸਾਨ ਜੱਥੇਬੰਦੀਆਂ ਨੇ ਪਹਿਲਾਂ ਹੀ 25 ਸਤੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੋਇਆ ਹੈ।
ਇਹ ਵੀ ਪੜ੍ਹੋ
ਇਹ ਵੀ ਵੇਖੋ
https://www.youtube.com/watch?v=Ln_mX4G3s8w
https://www.youtube.com/watch?v=EnmA7lTJUbo
https://www.youtube.com/watch?v=sBiXq0nF8Pc
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': '5569422b-f257-4e5a-a660-54f72349a125','assetType': 'STY','pageCounter': 'punjabi.india.story.54245142.page','title': 'ਖੇਤੀ ਬਿੱਲਾਂ ਦਾ ਵਿਰੋਧ: 25 ਸਤੰਬਰ ਨੂੰ ਚੱਕਾ ਜਾਮ ਅਤੇ 1 ਅਕਤੂਬਰ ਨੂੰ ਰੈਲੀ ਕਰੇਗਾ ਅਕਾਲੀ ਦਲ','published': '2020-09-22T07:50:13Z','updated': '2020-09-22T07:50:13Z'});s_bbcws('track','pageView');
ਦਾਊਦ, ਲਸ਼ਕਰ ਤੇ ਜੈਸ਼ ਲਈ ਹੇਰਾਫੇਰੀ ਕਰਨ ਵਾਲੇ ਪਾਕਿਸਤਾਨੀ ਨਾਗਰਿਕ ਖਨਾਨੀ ਦੇ ਰਾਜ਼ ਸਾਹਮਣੇ ਆਏ
NEXT STORY