ਅਕਾਲੀ ਦਲ ਦੇ ਕਿਸਾਨ ਮਾਰਚ ਨੂੰ ਵੀਰਵਾਰ ਰਾਤ ਨੂੰ ਚੰਡੀਗੜ੍ਹ ਨਹੀਂ ਵੜ੍ਹਨ ਦਿੱਤਾ ਗਿਆ। ਉਸ ਮੌਕੇ ਰਾਤ ਨੂੰ ਕਾਫ਼ੀ ਹੰਗਾਮਾ ਵੀ ਹੋਇਆ।
ਅਕਾਲੀ ਦਲ ਦੇ ਕਾਰਕੁਨਾਂ ਵੱਲੋਂ ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼ ਕੀਤੀ ਗਈ ਜਿਸ ਮਗਰੋਂ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਤੇ ਹਲਕਾ ਲਾਠੀਚਾਰਜ ਵੀ ਕੀਤਾ।
ਚੰਡੀਗੜ੍ਹ ਬੈਰੀਕੇਟਡ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਸੁਖਬੀਰ ਬਾਦਲ ਅਤੇ ਬਿਕਰਮ ਸਿੰਘ ਮੀਜੀਠੀਆ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਪਰ ਬਾਅਦ ਵਿੱਚ ਰਿਹਾ ਕਰ ਦਿੱਤਾ ਗਿਆ।
ਦੂਜੇ ਪਾਸੇ ਉਨ੍ਹਾਂ ਦੀ ਪਤਨੀ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਆਪਣੇ ਕੁਝ ਵਰਕਰਾਂ ਨਾਲ ਜ਼ੀਕਰਪੁਰ ਦੇ ਰਸਤਿਓਂ ਚੰਡੀਗੜ੍ਹ ਦਾਖਲ ਹੋ ਗਏ।
ਇਹ ਵੀ ਪੜ੍ਹੋ:
ਇਸ ਮਾਰਚ ਦੀ ਸ਼ੁਰੂਆਤ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ਤੋਂ ਕੀਤੀ ਸੀ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਮਰਤ ਕੌਰ ਬਾਦਲ ਨੇ ਤਲਵੰਡੀ ਸਾਬੋਂ ਤੋਂ।
ਸੁਖਬੀਰ ਬਾਦਲ ਦੀ ਅਗਵਾਈ ਵਿੱਚ ਪਹੁੰਚੇ ਮਾਰਚ ਨੂੰ ਮੁੱਲਾਂਪੁਰ-ਚੰਡੀਗੜ੍ਹ ਸਰਹੱਦ ਰੋਕਿਆ ਗਿਆ ਸੀ, ਕੁਝ ਦੇਰ ਸੁਖਬੀਰ ਬਾਦਲ ਨੇ ਰੋਸ-ਮੁਜ਼ਾਹਰਾ ਕੀਤਾ ਅਤੇ ਧਰਨਾ ਲਾਇਆ।
ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ
https://www.youtube.com/watch?v=xWw19z7Edrs
ਇਸ ਦੌਰਾਨ ਪੁਲਿਸ ਨੇ ਅਕਾਲੀ ਵਰਕਰਾਂ ਉੱਤੇ ਪਾਣੀ ਦੀਆਂ ਬੁਛਾੜਾਂ ਵੀ ਚਲਾਈਆਂ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਵੀ ਅਕਾਲੀ ਆਗੂਆਂ ਨੇ ਮਾਰਚ ਕੱਢਿਆ।
ਇਸ ਤਰ੍ਹਾਂ ਪੰਜਾਬ ਵਿੱਚ ਵੀਰਵਾਰ ਦਾ ਦਿਨ ਸਰਗਰਮੀਆਂ ਵਾਲਾ ਰਿਹਾ। ਹਾਲਾਂਕਿ ਅਕਾਲੀ ਹਮਾਇਤੀਆਂ ਵੱਲੋਂ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਲ ਹੋਣ ਦੇ ਦਾਅਵੇ ਕੀਤੇ ਗਏ। ਪੇਸ਼ ਹਨ ਇਨ੍ਹਾਂ ਸਰਗਰਮੀਆਂ ਦੇ ਕੁਝ ਰੰਗ-
ਸੁਖਬੀਰ ਬਾਦਲ ਨੇ ਆਪਣੇ ਟਵਿੱਟਰ ਹੈਂਡਲ ਉੱਪਰ ਮਾਰਚ ਮਾਰਚ ਦੀਆਂ ਦਿਨ ਦੀਆਂ ਚੋਣਵੀਆਂ ਤਸਵੀਰਾਂ ਪਾ ਕੇ ਸ਼ਾਮਲ ਹੋਏ ਲੋਕਾਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ। ਮਾਰਚ ਦੇ ਅਕਾਲੀ ਦਲ ਦੇ ਫੇਸਬੁੱਕ ਪੇਜ ਉੱਪਰ ਕੀਤੇ ਲਾਈਵ ਵਿੱਚ ਕੁਝ ਲੋਕਾਂ ਨੇ ਸੁਖਬੀਰ ਬਾਦਲ ਉੱਪਰ ਫੁੱਲ ਸੁੱਟਣ ਦੀ ਕੋਸ਼ਿਸ਼ ਕੀਤੀ ਜਿਸ ਲਈ ਲਾਊਡ ਸਪੀਕਰ ਰਾਹੀਂ ਵਰਜ ਦਿੱਤਾ ਗਿਆ।
https://twitter.com/officeofssbadal/status/1311745495493091328
ਹਰਸਿਮਰਤ ਕੌਰ ਬਾਦਲ ਨੇ ਵੀ ਚੰਡੀਗੜ੍ਹ ਵਿੱਚ ਪੁਲਿਸ ਵੱਲੋ ਰੋਕੇ ਜਾਣ ਦੀ ਤਸਵੀਰ ਟਵੀਟ ਕੀਤੀ ਹਾਲਾਂਕਿ ਉਹ ਆਪਣੇ ਕੁਝ ਵਰਕਰਾਂ ਨਾਲ ਜ਼ੀਕਰਪੁਰ ਦੇ ਰਸਤਿਓਂ ਚੰਡੀਗੜ੍ਹ ਦਾਖਲ ਹੋਣ ਵਿੱਚ ਸਫ਼ਲ ਰਹੇ।
ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਵੀ ਚੰਡੀਗੜ੍ਹ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਸੁਖਬੀਰ ਬਾਦਲ ਦੇ ਨਾਲ ਹੀ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਉਨ੍ਹਾਂ ਨੇ ਵੀ ਪੁਲਿਸ ਦੀ ਕਾਰਵਾਈ ਦੀਆਂ ਤਸਵੀਰਾਂ ਆਪਣੇ ਟਵਿੱਟਰ ਹੈਂਡਲ ਤੋਂ ਸਾਂਝੀਆਂ ਕੀਤੀਆਂ।
https://twitter.com/HarsimratBadal_/status/1311704342353723392
ਮਾਰਚ ਦੌਰਾਨ ਬਿਕਰਮ ਮਜੀਠੀਆ ਸੁਖਬੀਰ ਵਾਲੇ ਮਾਰਚ ਵਿੱਚ ਉਨ੍ਹਾਂ ਨੇ ਨਾਲ ਅਗਵਾਈ ਕਰ ਰਹੇ ਟਰੱਕ ਉੱਪਰ ਸਵਾਰ ਸਨ।
ਮਾਰਚ ਵਿੱਚ ਵੱਡੀ ਗਿਣਤੀ ਵਿੱਚ ਗੱਡੀਆਂ ਸ਼ਾਮਿਲ ਹੁੰਦੀਆਂ ਨਜ਼ਰ ਆਈਆਂ ਸਨ। ਖੇਤੀ ਦੇ ਅਹਿਮ ਸੰਦ ਵਜੋਂ ਜਾਣੇ ਜਾਂਦੇ ਟਰੈਟਰ ਇਸ ਰੈਲੀ ਵਿੱਚ ਨਜ਼ਰ ਨਹੀਂ ਆਏ।
https://twitter.com/bsmajithia/status/1311726005451513856
ਮਾਰਚ ਕਾਰਨ ਚੰਡੀਗੜ੍ਹ-ਜ਼ੀਰਕਪੁਰ ਸੜਕ ਰਾਤ ਗਿਆਰਾਂ ਵਜੇ ਤੱਕ ਹੀ ਖੁੱਲ੍ਹ ਸਕੀਆਂ।
ਚੰਡੀਗੜ੍ਹ-ਜ਼ੀਰਕਪੁਰ ਸੜਕ ਉੱਪਰ ਲੱਗੇ ਜਾਮ ਦਾ ਦ੍ਰਰਿਸ਼
ਚੰਡੀਗੜ੍ਹ ਪੁਲਿਸ ਵੱਲੋਂ ਮਾਰਚ ਨੂੰ ਸ਼ਹਿਰ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਬੈਰੀਕੇਡ ਲਾਏ ਗਏ ਸਨ ਅਤੇ ਪੁਲਿ ਵੀ ਵੱਡੀ ਗਿਣਤੀ ਵਿੱਚ ਤਾਇਨਾਤ ਰੱਖੀ ਗਈ।
ਤੈਨਾਅਤ ਚੰਡੀਗੜ੍ਹ ਪੁਲਿਸ
ਮਾਰਚ ਵਿੱਚ ਅਕਾਲੀ ਵਰਕਰਾਂ ਦਾ ਇਕੱਠ
ਮਾਰਚ ਦੀ ਸ਼ੁਰੂਆਤ ਮੌਕੇ ਹਰਸਿਮਰਤ ਬਾਦਲ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬ੍ਹੋ ਮੱਥਾ ਟੇਕਿਆ ਅਤੇ ਅਰਦਾਸ ਕੀਤੀ।
https://twitter.com/HarsimratBadal_/status/1311526129845428224
ਇਹ ਵੀ ਪੜ੍ਹੋ:
ਵੀਡੀਓ: ਬਾਬਰੀ ਮਸਜਿਦ ਢਾਹੇ ਜਾਣ ਬਾਰੇ ਫ਼ੈਸਲੇ 'ਤੇ ਬੋਲੇ ਜਸਟਿਸ ਲਿਬਰਾਹਨ
https://www.youtube.com/watch?v=cwimvbE5NDk
ਵੀਡੀਓ: ਫੈਸਲੇ ਤੋਂ ਬਾਅਦ ਅਡਵਾਨੀ ਕੀ ਬੋਲੇ?
https://www.youtube.com/watch?v=f2eiQuMiaiw
ਵੀਡੀਓ: ਰਾਮ ਮੰਦਿਰ ਕਾਰ ਸੇਵਾ ਵਿੱਚ ਜਾਣ ਵਾਲੇ ਦੋ ਬੰਦਿਆਂ ਦੀ ਕਹਾਣੀ ਉਨ੍ਹਾਂ ਦੀ ਜ਼ੁਬਾਨੀ
https://www.youtube.com/watch?v=-W1KJZnhrq0
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': '676ee84c-46fd-4c1a-9357-cea2c6dbc6c1','assetType': 'STY','pageCounter': 'punjabi.india.story.54382193.page','title': 'ਖੇਤੀ ਕਾਨੂੰਨ ਖਿਲਾਫ਼ ਅਕਾਲੀ ਦਲ ਦੇ ਕਿਸਾਨ ਮਾਰਚ ਤਸਵੀਰਾਂ ਰਾਹੀਂ','published': '2020-10-02T04:21:27Z','updated': '2020-10-02T04:21:27Z'});s_bbcws('track','pageView');

ਕਿਸਾਨ ਜਿਨ੍ਹਾਂ ਕੋਰਪੋਰੇਟ ਪੈਟਰੋਲ ਪੰਪ ’ਤੇ ਧਰਨਾ ਲਗਾ ਰਹੇ, ਉਨ੍ਹਾਂ ਦੀ ਮਲਕੀਅਤ ਸਿਆਸੀ ਆਗੂਆਂ ਕੋਲ -...
NEXT STORY