ਪੰਜਾਬ ਵਿੱਚ ਲਗਭਗ ਇੱਕ ਮਹੀਨੇ ਤੋਂ ਬੰਦ ਰੇਲ ਆਵਾਜਾਈ ਖੋਲ੍ਹਣ ਲਈ ਆਪਣੇ ਯਤਨ ਤੇਜ਼ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਯਾਤਰੀ ਅਤੇ ਮਾਲ ਗੱਡੀਆਂ ਨੂੰ ਜੋੜ ਕੇ ਨਾ ਦੇਖਿਆ ਜਾਵੇ ਅਤੇ ਕੇਂਦਰ ਨੂੰ ਕਿਸਾਨਾਂ ਦਾ ਅੰਦੋਲਨ ਖ਼ਤਮ ਕਰਨ ਲਈ ਸੂਬਾ ਸਰਕਾਰ ਨਾਲ ਮਿਲ ਕੇ ਸਾਜ਼ਗਾਰ ਮਾਹੌਲ ਤਿਆਰ ਕਰਨਾ ਚਾਹੀਦਾ ਹੈ।
ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸੰਕਟ ਨੂੰ ਸੁਲਝਾਉਣਾ ਸੂਬਾ ਅਤੇ ਕੇਂਦਰ ਸਰਕਾਰ ਦੀ ਸਾਂਝੀ ਜ਼ਿੰਮੇਵਾਰੀ ਹੈ। ਮੁੱਖ ਮੰਤਰੀ ਜਲਦੀ ਹੀ ਇਸ ਸੰਬੰਧ ਵਿੱਚ ਚੰਡੀਗੜ੍ਹ ਵਿਖੇ ਕਿਸਾਨ ਆਗੂਆਂ ਅਤੇ ਦਿੱਲੀ ਵਿਖੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਵੀ ਮੁਲਾਕਾਤ ਕਰਨਗੇ।
ਉਨ੍ਹਾਂ ਨੇ ਕਿਹਾ ਕਿ ਰੇਲਾਂ ਬੰਦ ਹੋਣ ਨਾਲ ਸੂਬੇ ਦੇ ਖਜਾਨੇ ਨੂੰ ਰੋਜ਼ਾਨਾ ਬਹੁਤ ਵੱਡਾ ਨੁਕਾਸਨ ਹੋ ਰਿਹਾ ਹੈ ਉੱਥੇ ਹੀ ਪੰਜਾਬ ਦੀ ਖੇਤੀ ਅਤੇ ਸਨਅਤ ਨੂੰ ਨਾ ਪੂਰਿਆ ਜਾ ਸਕਣ ਵਾਲਾ ਨੁਕਸਾਨ ਹੋ ਰਹਾ ਹੈ।
ਇਹ ਵੀ ਪੜ੍ਹੋ:
ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ
https://www.youtube.com/watch?v=xWw19z7Edrs
ਗੁਰਪੁਰਬ ਮਨਾਉਣ ਸਿੱਖ ਜਥਾ ਪਾਕਿਤਾਨ ਜਾਵੇਗਾ
ਗੁਰੂ ਨਾਨਕ ਦੇਵ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਭਾਰਤ ਵੱਲੋਂ ਸਿੱਖ ਜਥਾ ਪਾਕਿਸਤਾਨ ਭੇਜਣ ਦਾ ਐਲਾਨ ਵੀਰਵਾਰ ਨੂੰ ਭਾਰਤੀ ਵਿਦੇਸ਼ ਮੰਤਰਾਲਾ ਵੱਲੋਂ ਕੀਤਾ ਗਿਆ ਹੈ।
ਮੰਤਰਾਲੇ ਦੇ ਬੁਲਾਰੇ ਮੁਤਾਬਕ ਪਾਕਿਸਤਾਨ ਦੀ ਤਰਫ਼ੋਂ ਹਾਲਾਂਕਿ ਇਸ ਬਾਰੇ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
ਦਿ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਪਾਕਿਸਤਾਨ ਵਿੱਚ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਵਿੱਚ ਪ੍ਰਕਾਸ਼ ਪੁਰਬ 27 ਤੋਂ ਪਹਿਲੀ ਦਸੰਬਰ ਦੌਰਾਨ ਮਨਾਇਆ ਜਾ ਰਿਹਾ ਹੈ।
ਹਾਲਾਂਕਿ ਕਰਤਾਰਪੁਰ ਲਾਂਘਾ ਖੋਲ੍ਹਣ ਬਾਬਤ ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਕੋਈ ਐਲਾਨ ਨਹੀਂ ਕੀਤਾ ਗਿਆ। ਪਾਕਿਸਤਾਨ ਵੱਲੋਂ ਲਾਂਘਾ ਪਹਿਲਾਂ ਹੀ ਖੋਲ੍ਹਣ ਦੀ ਪੇਸ਼ਕਸ਼ ਕੀਤੀ ਜਾ ਚੁੱਕੀ ਹੈ।
ਭਾਰਤ ਵਿੱਚ ਕੋਰੋਨਾਵਾਇਰਸ ਦੇ ਕੇਸ 90 ਲੱਖ ਨੂੰ ਪਾਰ
ਭਾਰਤ ਅਮਰੀਕਾ ਤੋਂ ਬਾਅਦ ਦੂਜਾ ਦੇਸ਼ ਬਣ ਗਿਆ ਹੈ ਜਿੱਥੇ ਕੋਵਿਡ-19 ਦੇ ਕੇਸਾਂ ਦੀ ਗਿਣਤੀ 90 ਲੱਖ ਤੋਂ ਪਾਰ ਪਹੁੰਚੀ ਹੈ।
ਟਾਈਮਜ਼ ਆਫ਼ ਇੰਡੀਆ ਦੀ ਖ਼ਬਰ ਮੁਤਾਬਕ ਚੰਗੀ ਗੱਲ ਇਹ ਹੈ ਕਿ 80 ਤੋਂ 90 ਤੱਕ ਪਹੁੰਚਣ ਵਿੱਚ ਲਗਭਗ 22 ਦਿਨਾਂ ਦਾ ਸਮਾਂ ਲੱਗਿਆ ਹੈ।
ਅਖ਼ਬਾਰ ਮੁਤਾਬਕ 22 ਦਿਨਾਂ ਦਾ ਲੱਗਣਾ ਇਸ ਗੱਲ ਦਾ ਸੰਕੇਤ ਹੈ ਕਿ ਮਹਾਮਾਰੀ ਮੱਠੀ ਪੈ ਰਹੀ ਹੈ ਕਿਉਂਕਿ ਸਤੰਬਰ ਦੇ ਮੱਧ ਵਿੱਚ 11 ਦਿਨਾਂ ਵਿੱਚ ਹੀ ਕੇਸ 40 ਲੱਖ ਤੋਂ 50 ਲੱਖ ਹੋ ਗਏ ਸਨ।
ਦੂਜੇ ਪਾਸੇ ਇੰਡੀਅਨ ਐਕਸਪ੍ਰੈਸ ਦੀ ਖ਼ਬਰ ਮੁਤਾਬਕ ਗੁਜਰਾਤ ਦੀ ਰਾਜਧਾਨੀ ਅਹਿਮਦਾਬਾਦ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਦੀਵਾਲੀ ਤੋਂ ਬਾਅਦ ਹੋ ਰਹੇ ਬੇਤਹਾਸ਼ਾ ਵਾਧੇ ਦੇ ਮੱਦੇਨਜ਼ਰ ਸ਼ੁੱਕਰਵਾਰ ਰਾਤ ਤੋਂ ਸੋਮਵਾਰ ਤੱਕ ਮੁਕੰਮਲ ਕਰਫਿਊ ਲਾਗੂ ਕੀਤਾ ਜਾਵੇਗਾ। ਰਾਤ ਦਾ ਕਰਫਿਊ ਉਸ ਤੋਂ ਬਾਅਦ ਵੀ ਜਾਰੀ ਰਹੇਗਾ।
ਇਸ ਦੌਰਾਨ ਸਿਰਫ਼ ਦੁੱਧ ਤੇ ਦਵਾਈਆਂ ਦੀਆਂ ਦੁਕਾਨਾਂ ਹੀ ਖੁੱਲ੍ਹ ਸਕਣਗੀਆਂ ਅਤੇ ਸਰਕਾਰ ਨੇ 23 ਨਵੰਬਰ ਤੋਂ ਸਕੂਲ ਖੋਲ੍ਹਣ ਦਾ ਫ਼ੈਸਲਾ ਵੀ ਵਾਪਸ ਲੈ ਲਿਆ ਹੈ।
ਅਮਰੀਕੀ ਚੋਣਾਂ: ਬਾਇਡਨ ਤੇ ਟਰੰਪ ਨੇ ਰਿਕਾਰਡ ਤੋੜੇ
ਅਮਰੀਕਾ ਦੇ ਰਾਸ਼ਟਰਪਤੀ ਲਈ ਪਈਆਂ ਵੋਟਾਂ ਦੀ ਗਿਣਤੀ ਹਾਲਾਂਕਿ ਜਾਰੀ ਹੈ ਪਰ ਜੋਅ ਬਾਇਡਨ ਅੱਠ ਕਰੋੜ ਵੋਟਾਂ ਹਾਸਲ ਕਰਨ ਦੇ ਨੇੜੇ ਪਹੁੰਚ ਚੁੱਕੇ ਹਨ।
ਦਿ ਗਾਰਡੀਅਨ ਦੀ ਖ਼ਬਰ ਮੁਤਾਬਕ ਇਹ ਅਮਰੀਕੀ ਰਾਸ਼ਟਰਪਤੀ ਦੇ ਅਹੁਦੇ ਦੇ ਕਿਸੇ ਉਮੀਦਵਾਰ ਨੂੰ ਮਿਲਣ ਵਾਲੀਆਂ ਸਭ ਤੋਂ ਵਧੇਰੇ ਵੋਟਾਂ ਹਨ। ਇਸ ਦੇ ਉਲਟ ਰਾਸ਼ਟਰਪਤੀ ਟਰੰਪ ਨੂੰ ਕਿਸੇ ਵੀ ਹਾਰਨ ਵਾਲੇ ਉਮੀਦਵਾਰ ਨਾਲੋਂ ਸਭ ਤੋਂ ਘੱਟ ਵੋਟਾਂ ਮਿਲੀਆਂ ਹਨ।
ਦੂਜੇ ਪਾਸੇ ਟਰੰਪ ਹਾਲੇ ਤੱਕ ਹਾਰ ਸਵੀਕਾਰਨ ਤੋਂ ਮੁਨਕਰ ਹਨ। ਅਖ਼ਬਾਰ ਮੁਤਾਬਕ ਬਾਇਡਨ ਨੇ ਟਰੰਪ ਨੂੰ ਅਮਰੀਕੀ ਇਤਿਹਾਸ ਦਾ ਸਭ ਤੋਂ ਗੈਰ-ਜ਼ਿੰਮੇਵਾਰ ਰਾਸ਼ਟਰਪਤੀ ਦਸਦਿਆਂ ਉਨ੍ਹਾਂ ਦੀ ਆਲੋਚਨਾ ਕੀਤੀ ਹੈ।
ਅਖ਼ਬਾਰ ਦੀ ਇੱਕ ਹੋਰ ਖ਼ਬਰ ਮੁਤਾਬਕ ਜੌਰਜੀਆ ਵਿੱਚ ਵੀ ਮੁੜ ਗਿਣਤੀ ਤੋਂ ਬਾਅਦ ਜੋਅ ਬਾਇਡਨ ਨੂੰ ਜੇਤੂ ਐਲਾਨ ਦਿੱਤਾ ਗਿਆ।
ਹਾਫ਼ਿਜ਼ ਸਈਦ ਨੂੰ 10 ਸਾਲ ਸਜ਼ਾ
ਪਾਕਿਸਤਾਨ ਵਿੱਚ ਲਾਹੌਰ ਦੀ ਅੱਤਵਾਦ ਵਿਰੋਧੀ ਅਦਾਲਤ ਨੇ ਪਾਬੰਦੀਸ਼ੁਦਾ ਸੰਗਠਨ ਜਮਾਤ-ਉਦ-ਦਾਵਾ ਦੇ ਮੁਖੀ ਹਾਫਿਜ਼ ਮੁਹੰਮਦ ਸਈਦ ਨੂੰ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋਸ਼ੀ ਠਹਿਰਾਇਆ ਹੈ ਅਤੇ ਉਸ ਨੂੰ ਸਾਢੇ ਦਸ ਸਾਲ ਕੈਦ ਦੀ ਸਜਾ ਸੁਣਾਈ ਹੈ।
ਹਾਫਿਜ਼ ਸਈਦ ਨੂੰ ਮੁੰਬਈ ਹਮਲੇ (26 ਨਵੰਬਰ 2008) ਦਾ ਮਾਸਟਰ ਮਾਈਂਡ ਵੀ ਮੰਨਿਆ ਜਾਂਦਾ ਹੈ।
ਅਦਾਲਤ ਨੇ ਉਨ੍ਹਾਂ ਦੀ ਜਾਇਦਾਦ ਜ਼ਬਤ ਕਰਨ ਦੇ ਵੀ ਆਦੇਸ਼ ਦਿੱਤੇ ਹਨ।
ਇਸ ਤੋਂ ਇਲਾਵਾ ਉਨ੍ਹਾਂ 'ਤੇ ਇਕ ਲੱਖ 10 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।
ਅਦਾਲਤ ਨੇ ਇਸ ਕੇਸ ਵਿੱਚ ਤਿੰਨ ਹੋਰ ਲੋਕਾਂ ਨੂੰ ਸਜ਼ਾ ਸੁਣਾਈ ਹੈ।
ਹਿੰਦੁਸਤਾਨ ਟਾਈਮਜ਼ ਦੀ ਖ਼ਬਰ ਮੁਤਾਬਕ ਹਾਫ਼ਿਜ਼ ਪਹਿਲਾਂ ਤੋਂ ਹੀ ਜੇਲ੍ਹ ਵਿੱਚ ਹੈ ਅਤੇ ਅਦਾਲਤ ਨੇ ਕਿਹਾ ਕਿ ਸਜ਼ਾਵਾਂ ਨਾਲੋ-ਨਾਲ ਚੱਲਣਗੀਆਂ।
ਇਹ ਵੀ ਪੜ੍ਹੋ:
https://www.youtube.com/watch?v=RBIxQwxBvds
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': 'dbb57031-76ab-4e05-b65d-c483474579cf','assetType': 'STY','pageCounter': 'punjabi.india.story.55011773.page','title': 'ਕਿਸਾਨ ਅੰਦੋਲਨ ਖ਼ਤਮ ਕਰਵਾਉਣ ਲਈ ਮੋਦੀ, ਸ਼ਾਹ ਤੇ ਕਿਸਾਨਾਂ ਨੂੰ ਕੈਪਟਨ ਨੇ ਕੀ ਅਪੀਲ ਕੀਤੀ- ਪ੍ਰੈੱਸ ਰਿਵੀਊ','published': '2020-11-20T03:28:24Z','updated': '2020-11-20T03:28:24Z'});s_bbcws('track','pageView');

ਅਫ਼ਗਾਨਿਸਤਾਨ ''ਚ ਆਸਟਰੇਲੀਆਈ ਫੌਜਾਂ ਵੱਲੋਂ ਕੀਤੇ ਜੰਗੀ ਅਪਰਾਧ ਦੀ ਜਨਤਕ ਰਿਪੋਰਟ ''ਚ ਕੀ ਹੈ
NEXT STORY