ਭਾਜਪਾ ਆਗੂ ਵਿਜੇ ਸਾਂਪਲਾ ਨੇ ਇੱਕ ਟਵੀਟ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਭਾਰਤ ਸਰਕਾਰ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ।
ਹਾਲਾਂਕਿ ਭਾਰਤੀ ਵਿਦੇਸ਼ ਮੰਤਰਾਲਾ ਵੱਲੋਂ ਇਸ ਬਾਰੇ ਵਿੱਚ ਹਾਲੇ ਕੋਈ ਅਧਿਕਾਰਿਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
ਕੋਰੋਨਾਵਾਇਰਸ ਕਰਕੇ ਕਰਤਾਰਪੁਰ ਲਾਂਘਾ 16 ਮਾਰਚ, 2020 ਤੋਂ ਬੰਦ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ:
ਜ਼ਿਕਰਯੋਗ ਹੈ ਕਿ ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘਾ ਇੱਕਤਰਫ਼ਾ ਫ਼ੈਸਲੇ ਨਾਲ ਤਿੰਨ ਅਕਤੂਬਰ ਨੂੰ ਹੀ ਮੁੜ ਖੋਲ੍ਹ ਦਿੱਤਾ ਗਿਆ ਸੀ ਜਦਕਿ ਭਾਰਤ ਨੇ ਕੋਰੋਨਾ ਮਹਾਂਮਾਰੀ ਦਾ ਹਵਾਲਾ ਦੇ ਕੇ ਇਸ ਤੋਂ ਇਨਕਾਰ ਕਰ ਦਿੱਤਾ ਸੀ।
ਇਸ ਤੋਂ ਪਹਿਲਾਂ ਇਸੇ ਸਾਲ ਜੂਨ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਵੀ ਲਾਂਘਾ ਕੁਝ ਸਮੇਂ ਲਈ ਖੋਲ੍ਹਿਆ ਗਿਆ ਸੀ।
ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ
https://www.youtube.com/watch?v=xWw19z7Edrs
ਲਾਂਘਾ ਮੁੜ ਖੋਲ੍ਹਣ ਦੀ ਮੰਗ
ਜਦੋਂ ਤਿੰਨ ਅਕਤੂਬਰ ਨੂੰ ਪਾਕਿਸਤਾਨ ਵੱਲੋਂ ਲਾਂਘਾ ਖੋਲ੍ਹਣ ਦਾ ਐਲਾਨ ਕੀਤਾ ਗਿਆ ਪਰ ਭਾਰਤ ਨੇ ਕੋਰੋਨਾ ਦਾ ਹਵਾਲਾ ਦੇ ਕੇ ਅਜਿਹਾ ਕਰਨ ਤੋਂ ਮਨ੍ਹਾਂ ਕਰ ਦਿੱਤਾ, ਉਸ ਸਮੇਂ ਤੋਂ ਹੀ ਪੰਜਾਬ ਤੋਂ ਇਹ ਲਾਂਘਾ ਖੋਲ੍ਹੇ ਜਾਣ ਦੀ ਮੰਗ ਚੁੱਕੀ ਜਾ ਰਹੀ ਸੀ।
ਵੱਖ-ਵੱਖ ਪੰਥਕ ਅਤੇ ਸਿਆਸੀ ਪਾਰਟੀਆਂ, ਸ਼੍ਰੋਮਣੀ ਕਮੇਟੀ ਵੱਲੋਂ ਜਿੱਥੇ ਪਾਕਿਸਤਾਨ ਸਰਕਾਰ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਗਈ ਸੀ ਉੱਥੇ ਹੀ ਭਾਰਤ ਸਰਕਾਰ ਨੂੰ ਵੀ ਅਜਿਹਾ ਕਰਨ ਦੀ ਅਪੀਲ ਕੀਤੀ ਗਈ ਸੀ।
ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਵੀ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਮੁਜ਼ਾਹਰਾ ਕੀਤਾ ਸੀ।
ਉਹ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਕੋਰੀਡੋਰ ਦੇ ਮੁੱਖ ਗੇਟ ਅੱਗੇ ਕਈ ਹੋਰ ਆਗੂਆਂ ਨਾਲ ਧਰਨੇ 'ਤੇ ਬੈਠੇ ਸਨ।
ਲਾਂਘੇ ਦੀ ਮੰਗ ਤੇ ਉਧਘਾਟਨ
ਕਰਤਾਰ ਪੁਰ ਲਾਂਘੇ ਦੀ ਮੰਗ ਤਾਂ ਭਾਵੇਂ ਭਾਰਤ ਪਾਕਿਸਤਾਨ ਦੀ ਵੰਡ ਜਿੰਨੀ ਹੀ ਪੁਰਾਣੀ ਹੈ ਪਰ ਜਦੋਂ ਇਮਰਾਨ ਖ਼ਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣੇ ਉਸ ਸਮੇਂ ਲੱਗਣ ਲੱਗਿਆ ਕਿ ਹੁਣ ਸ਼ਾਇਦ ਉਡੀਕ ਮੁੱਕਣ ਵਾਲੀ ਹੈ
ਇਮਰਾਨ ਦੇ ਸਹੁੰ ਚੁੱਕ ਸਮਾਗਮ ਦੌਰਾਨ ਚੜ੍ਹਦੇ ਪੰਜਾਬ ਤੋਂ ਪਹੁੰਚੇ ਨਵਜੋਤ ਸਿੰਘ ਸਿੱਧੂ ਨੇ ਪਾਕਸਿਤਾਨੀ ਫੌਜ ਮੁਖੀ ਜਨਰਲ ਬਾਜਵਾ ਨੂੰ ਜੱਫ਼ੀ ਪਾਈ। ਭਾਰਤ ਆ ਕੇ ਉਨ੍ਹਾਂ ਨੇ ਖੁਲਾਸਾ ਕੀਤਾ ਕਿ ਜਨਰਲ ਬਾਜਵਾ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਪਾਕਸਿਤਾਨ ਕਰਤਾਰਪੁਰ ਲਾਂਘਾ ਖੋਲ੍ਹਣ ਬਾਰੇ ਵਿਚਾਰ ਕਰ ਰਿਹਾ ਹੈ।
ਇਸ ਤੋਂ ਬਾਅਦ ਤੋਂ ਬਾਅਦ ਸਿਆਸੀ ਬਿਆਨਬਾਜ਼ੀਆਂ ਅਤੇ ਇਲਜ਼ਾਮਾਂ ਦਾ ਦੌਰ ਚੱਲਿਆ, ਪਰ ਆਖ਼ਰ ਗੁਰੂ ਨਾਨਕ ਦੇ 550ਵੇਂ ਪਰਕਾਸ਼ਪੁਰਬ ਮੌਕੇ ਇਹ ਲਾਂਘਾ ਖੁੱਲ੍ਹ ਗਿਆ।
ਲਾਂਘਾ ਖੁੱਲ੍ਹ ਤੋਂ ਬਾਅਦ ਵੀ ਨਾ ਬਦਲੀ ਲੋਕਾਂ ਦੀ ਜ਼ਿੰਦਗੀ
ਕੌਰੀਡੋਰ ਦੇ ਉਦਘਾਟਨ ਤੋਂ ਬਾਅਦ ਡੇਰਾ ਬਾਬਾ ਨਾਨਕ ਅਤੇ ਆਸਪਾਸ ਦੇ ਪਿੰਡਾਂ ਦੀ ਤਸਵੀਰ ਕਿੰਨੀ ਬਦਲੀ ਇਸ ਦਾ ਪਤਾ ਲਗਾਉਣ ਲਈ ਬੀਬੀਸੀ ਪੰਜਾਬੀ ਦੀ ਟੀਮ ਨੇ ਇਲਾਕੇ ਦਾ ਦੌਰਾ ਕੀਤਾ।
ਡੇਰਾ ਬਾਬਾ ਨਾਨਕ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਕਿਸਾਨ ਜ਼ਿਆਦਾਤਰ ਗੋਭੀ ਦੀ ਖੇਤੀ ਕਰਦੇ ਹਨ ਜਿਸ ਤੋਂ ਉਨ੍ਹਾਂ ਨੂੰ ਕਣਕ ਝੋਨੇ ਦੇ ਮੁਕਾਬਲੇ ਕਾਫ਼ੀ ਕਮਾਈ ਹੁੰਦੀ ਹੈ। ਜਿੰਨਾ ਕਿਸਾਨਾਂ ਦੀ ਜ਼ਮੀਨ ਐਕਵਾਇਰ ਕੀਤੀ ਗਈ ਹੈ ਉਹ ਵੀ ਜ਼ਿਆਦਾਤਰ ਸਬਜ਼ੀਆਂ ਦੀ ਕਾਸ਼ਤ ਕਰਦੇ ਸਨ।
ਇਹ ਵੀ ਪੜ੍ਹੋ:
https://www.youtube.com/watch?v=RBIxQwxBvds
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': 'a5c9f381-9186-4e78-b0de-7dc200d313a6','assetType': 'STY','pageCounter': 'punjabi.india.story.55026463.page','title': 'ਭਾਜਪਾ ਦਾ ਦਾਅਵਾ ਹੈ ਕਿ ਕਰਤਾਰਪੁਰ ਲਾਂਘਾ ਇਸ ਦਿਨ ਖੁਲ੍ਹੇਗਾ','published': '2020-11-21T05:11:02Z','updated': '2020-11-21T05:11:02Z'});s_bbcws('track','pageView');

ਸੁਨੀਲ ਜਾਖੜ ਨੇ ਕਿਉਂ ਕੀਤੀ ਪੰਜਾਬ ਵਿੱਚ ਜਲਦੀ ਚੋਣਾਂ ਕਰਵਾਉਣ ਦੀ ਗੱਲ - ਪ੍ਰੈੱਸ ਰਿਵੀਊ
NEXT STORY