ਸਿੰਘੂ ਬਾਰਡਰ ਉੱਪਰ ਹੋਈ ਸ਼ੁੱਕਰਵਾਰ ਦੀ ਹਿੰਸਾ ਦੇ ਸੰਬੰਧ ਵਿੱਚ 44 ਵਿਅਕਤੀਆਂ ਨੂੰ ਦਿੱਲੀ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ।
ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨੇ ਪੁਸ਼ਟੀ ਕੀਤੀ ਹੈ ਕਿ ਦਿੱਲੀ ਪੁਲਿਸ ਮੁਤਾਬਕ ਇਨ੍ਹਾਂ ਲੋਕਾਂ ਵਿੱਚ ਪੰਜਾਬ ਦੇ ਨਵਾਂ ਸ਼ਹਿਰ ਦੇ 22 ਸਾਲਾ ਨੌਜਵਾਨ ਰਣਜੀਤ ਸਿੰਘ ਵੀ ਸ਼ਾਮਲ ਹਨ।
ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਉੱਪਰ ਕਤਲ ਦੀ ਕੋਸ਼ਿਸ਼ ਤੋਂ ਇਲਾਵਾ ਦੰਗਾ ਕਰਨ ਦੀਆਂ ਧਾਰਾਵਾਂ ਤਹਿਤ ਅਲੀਪੁਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ:
ਸ਼ੁੱਕਰਵਾਰ ਨੂੰ ਸਿੰਘੂ ਬਾਰਡਰ ਉੱਪਰ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਸੀ ਜਦੋਂ ਆਪਣੇ ਆਪ ਨੂੰ ਸਥਾਨਕ ਵਾਸੀ ਦੱਸਣ ਵਾਲੇ ਲੋਕਾਂ ਨੇ ਆ ਕੇ ਬਵਾਲ ਕਰ ਦਿੱਤਾ ਅਤੇ ਉਹ ਮੁਜ਼ਾਹਰਾਕਾਰੀ ਕਿਸਾਨਾਂ ਨੂੰ ਉੱਥੋਂ ਹਟਾਉਣ ਦੀ ਮੰਗ ਕਰਨ ਲੱਗੇ।
ਇਸ ਮੌਕੇ ਮੁ਼ਜ਼ਾਹਰਾਕਾਰੀ ਕਿਸਾਨਾਂ ਉੱਪਰ ਪੱਥਰ ਵੀ ਮਾਰੇ ਗਏ। ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨੇ ਦੱਸਿਆ ਸੀ ਕਿ ਉਨ੍ਹਾਂ ਨੇ ਪੁਲਿਸ ਅਫ਼ਸਰਾਂ ਨੂੰ ਕਿਸਾਨਾਂ ਨੂੰ ਇਹ ਕਹਿੰਦਿਆਂ ਸੁਣਿਆ ਸੀ ਕਿ ਉਹ ਆਪਣੇ ਆਗੂਆਂ ਨੂੰ ਕਹਿ ਦੇਣ ਕਿ ਉਨ੍ਹਾਂ ਨੂੰ ਥਾਂ ਖਾਲੀ ਕਰਨੀ ਪਵੇਗੀ।
ਜਦੋਂ ਪੱਤਰਕਾਰਾਂ ਨੇ ਮੌਕੇ 'ਤੇ ਮੌਜੂਦ ਪੁਲਿਸ ਅਫ਼ਸਰਾਂ ਨੂੰ ਪੁੱਛਿਆ ਕਿ ਪੁਲਿਸ ਦੀ ਸੁਰੱਖਿਆ ਹੁੰਦੇ ਹੋਏ ਅਜਿਹਾ ਕਿਵੇਂ ਹੋ ਗਿਆ ਤਾਂ ਉਨ੍ਹਾਂ ਦਾ ਜਵਾਬ ਸੀ ਕਿ ਉਹ ਨਹੀਂ ਜਾਣਦੇ ਅਤੇ ਜਾਂਚ ਕਰ ਕੇ ਦੱਸਣਗੇ।
ਇੱਕ ਪੁਲਿਸ ਮੁਲਾਜ਼ਮ ਨੇ ਖ਼ਬਰ ਏਜੰਸੀ ਏਐੱਨਆਈ ਨੂੰ ਰਣਜੀਤ ਸਿੰਘ ਬਾਰੇ ਸ਼ੁੱਕਰਵਾਰ ਨੂੰ ਦੱਸਿਆ ਸੀ,"ਅਲੀਪੁਰ ਐੱਸਐੱਚਓ ਉੱਪਰ ਕਿਰਪਾਨ ਨਾਲ ਹਮਲਾ ਹੋਇਆ ਹੈ। ਹਮਲਾਵਰ ਨੂੰ ਪੁਲਿਸ ਨੇ ਫੜ ਕੇ ਕੁੱਟਿਆ ਤੇ ਫਿਰ ਲੈ ਗਏ।"
ਇਹ ਵੀ ਪੜ੍ਹੋ:
ਇਹ ਵੀਡੀਓ ਵੀ ਦੇਖੋ:
https://www.youtube.com/watch?v=o_jpMfPzvwk
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': '801cb047-4b5e-4432-bf13-ee6a352e7bf9','assetType': 'STY','pageCounter': 'punjabi.india.story.55868521.page','title': 'ਕਿਸਾਨ ਅੰਦੋਲਨ: ਸਿੰਘੂ ਬਾਰਡਰ ਤੋਂ 44 ਜਣੇ ਗ੍ਰਿਫ਼ਤਾਰ, ਪੁਲਿਸ ਨੇ ਇਰਾਦਾ ਕਤਲ ਅਤੇ ਦੰਗਾ ਕਰਨ ਦੀਆਂ ਲਾਈਆਂ ਧਾਰਾਵਾਂ - ਅਹਿਮ ਖ਼ਬਰਾਂ','published': '2021-01-30T05:31:39Z','updated': '2021-01-30T05:31:39Z'});s_bbcws('track','pageView');

ਕਿਸਾਨ ਅੰਦੋਲਨ ਲਈ ਪੰਜਾਬ ਦੀਆਂ ਪੰਚਾਇਤਾਂ ਆਈਆਂ ਇਸ ਤਰ੍ਹਾਂ ਅੱਗੇ - ਪ੍ਰ੍ਰ੍ਰੈੱਸ ਰਿਵਿਊ
NEXT STORY