ਕਿਸਾਨ ਸੰਗਠਨਾਂ ਵੱਲੋਂ ਸ਼ਨਿੱਚਰਵਾਰ 6 ਜਨਵਰੀ ਨੂੰ ਦੇਸ਼ ਵਿਆਪੀ ਚੱਕਾ ਜਾਮ ਕਰਨ ਦਾ ਸੱਦਾ ਦਿੱਤਾ ਗਿਆ ਹੈ। ਇਹ ਚੱਕਾ ਜਾਮ ਦੁਪਹਿਰ ਬਾਰਾਂ ਵਜੇ ਤੋਂ ਤਿੰਨ ਵਜੇ ਤੱਕ ਕੀਤੇ ਜਾਣ ਦਾ ਪ੍ਰੋਗਰਾਮ ਹੈ।
ਰਾਜਧਾਨੀ ਦਿੱਲੀ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਚੱਕਾ ਜਾਮ ਕਰਨ ਦਾ ਸੱਦਾ ਕਿਸਾਨ ਜਥੇਬੰਦੀਆਂ ਵੱਲੋਂ ਦਿੱਤਾ ਗਿਆ ਹੈ।
ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸ਼ੁੱਕਰਵਾਰ ਨੂੰ ਇਸ ਬਾਰੇ ਰਣਨੀਤੀ ਪੱਤਰਕਾਰਾਂ ਨਾਲ ਸਾਂਝੀ ਕੀਤੀ।
ਇਹ ਵੀ ਪੜ੍ਹੋ:
ਉਨ੍ਹਾਂ ਨੇ ਕਿਹਾ ਕਿ ਕਿਸਾਨ ਦਿੱਲੀ ਵਿੱਚ ਨਹੀਂ ਆਉਣਗੇ।
ਚੱਕਾ ਜਾਮ ਵਿੱਚ ਰੁਕਣ ਵਾਲੀਆਂ ਗੱਡੀਆਂ ਲਈ ਖਾਣ ਪੀਣ ਦਾ ਬੰਦੋਬਸਤ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਦੱਸਿਆ ਜਾਵੇਗਾ ਕਿ ਸਰਕਾਰ ਕਿਸਾਨਾਂ ਨਾਲ ਕੀ ਕਰ ਰਹੀ ਹੈ।
ਕਿਸਾਨ ਆਗੂ ਤਿਲਕ ਰਾਜ ਵਿਨਾਇਕ ਨੇ ਸਿਰਸਾ ਵਿੱਚ ਕਿਹਾ ਕਿ ਟੋਲ ਪਲਾਜ਼ੇ ਉੱਪਰ ਪੰਜਾਬ ਅਤੇ ਹਰਿਆਣੇ ਦੇ ਨਾਲ ਲਗਦੇ ਪਿੰਡਾਂ ਤੋਂ ਬਹੁਤ ਸਾਰੇ ਕਿਸਾਨ ਆਉਣਗੇ ਅਤੇ ਚੱਕਾ ਜਾਮ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਵਿਨਾਇਕ ਨੇ ਦੱਸਿਆ ਕਿ ਬਰਨਾਲਾ, ਰਾਣੀਆਂ ਅਤੇ ਐਲਨਾਬਾਦ ਵਿੱਚ ਵੀ ਬੰਦ ਰੱਖਿਆ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਇਸ ਦੌਰਾਨ ਨਿੱਕੇ ਤੋਂ ਨਿੱਕਾ ਵਾਹਨ ਵੀ ਚੱਲਣ ਨਹੀਂ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ:
ਇਹ ਵੀਡੀਓ ਵੀ ਦੇਖੋ:
https://www.youtube.com/watch?v=Nnz6KNBzhyA
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': '7beffecf-2269-456e-a6e7-dc6d6b47d4f0','assetType': 'STY','pageCounter': 'punjabi.india.story.55960458.page','title': 'ਕਿਸਾਨ ਅੰਦੋਲਨ: ਦਿੱਲੀ ਵਿੱਚ ਕਿਉਂ ਨਹੀਂ ਹੋਵੇਗਾ ਅੱਜ ਦਾ \'ਚੱਕਾ ਜਾਮ\'','published': '2021-02-06T05:30:27Z','updated': '2021-02-06T05:30:27Z'});s_bbcws('track','pageView');

ਕਿਸਾਨ ਅੰਦੋਲਨ ਬਾਰੇ ਸੰਯੁਕਤ ਰਾਸ਼ਟਰ ਨੇ ਆਪਣੇ ਬਿਆਨ ਵਿੱਚ ਕੀ ਕਿਹਾ - ਪ੍ਰੈੱਸ ਰਿਵੀਊ
NEXT STORY