ਹਰਿਆਣਾ ਦੀ ਮਜ਼ਦੂਰ ਅਧਿਕਾਰ ਕਾਰਕੁੰਨ ਨੌਦੀਪ ਕੌਰ ਦੀ ਗ੍ਰਿਫਤਾਰੀ ਦਾ ਮਾਮਲਾ ਕੌਮਾਂਤਰੀ ਚਰਚਾ ਦਾ ਮੁੱਦਾ ਬਣ ਗਿਆ ਹੈ। ਅਮਰੀਕਾ ਦੀ ਉੱਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਭਾਣਜੀ ਮੀਨਾ ਹੈਰਿਸ ਵੱਲੋਂ ਉਸਦੇ ਹੱਕ ਵਿੱਚ ਟਵੀਟ ਕੀਤਾ ਗਿਆ ਹੈ।
ਟਵੀਟ ਵਿੱਚ ਨੌਦੀਪ ਕੌਰ ਨਾਲ ਪੁਲਿਸ ਹਿਰਾਸਤ ਵਿੱਚ ਸਰੀਰਕ ਤੇ ਜਿਨਸੀ ਸ਼ੋਸ਼ਣ ਹੋਣ ਦੀ ਗੱਲ ਲਿਖੀ ਗਈ ਹੈ।
ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੀ ਪੁਲਿਸ ਵੱਲੋਂ 12 ਜਨਵਰੀ ਨੂੰ ਕੁੰਡਲੀ ਬਾਰਡਰ ਤੋਂ ਮਜ਼ਦੂਰ ਅਧਿਕਾਰ ਕਾਰਕੁੰਨ ਨੌਦੀਪ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਪੂਰਾ ਮਾਮਲਾ ਜਾਨਣ ਲਈ ਇਹ ਵੀਡੀਓ ਦੇਖੋ।
ਇਹ ਵੀ ਪੜ੍ਹੋ:
ਹਰਿਆਣਾ ਵਿੱਚ ਰਾਕੇਸ਼ ਟਿਕੈਤ ਦੀ ਮਹਾਂਪੰਚਾਇਤ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਤੇਜ਼ ਕਰਨ ਅਤੇ ਕਿਸਾਨਾਂ ਨੂੰ ਇੱਕਜੁਟ ਕਰਨ ਲਈ ਕਿਸਾਨ ਆਗੂ ਰਾਕੇਸ਼ ਟਿਕੈਤ ਹੁਣ ਥਾਂ-ਥਾਂ 'ਤੇ ਮਹਾਂਪੰਚਾਇਤ ਕਰ ਰਹੇ ਹਨ।
ਬੀਬੀਸੀ ਪੰਜਾਬੀ ਲਈ ਸੱਤ ਸਿੰਘ ਦੀ ਰਿਪੋਰਟ ਮੁਤਾਬਕ ਭਿਵਾਨੀ-ਦਾਦਰੀ ਰੋਡ 'ਤੇ ਕਿਤਲਾਨਾ ਟੋਲ 'ਤੇ ਹੋਈ ਮਹਾਂਪੰਚਾਇਤ ਵਿੱਚ ਪਹੁੰਚੇ ਟਿਕੈਤ ਨੇ ਇੱਕ ਵਾਰ ਫਿਰ ਦੁਹਰਾਇਆ ਕਿ ਕਾਨੂੰਨ ਵਾਪਸੀ ਨਹੀਂ ਤਾਂ ਘਰ ਵਾਪਸੀ ਵੀ ਨਹੀਂ ਹੋਵੇਗੀ।
ਇਸ ਦੌਰਾਨ ਉਨ੍ਹਾਂ ਦੇ ਨਾਲ ਪਹੁੰਚੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਸੰਬੋਧਨ ਦੌਰਾਨ ਕਿਹਾ ਕਿ ਸਾਰੇ ਦੇਸ਼ ਵਿੱਚ ਹਲਚਲ ਮਚ ਗਈ ਹੈ।
''ਮੈਂ ਸਮਝਦਾ ਹਾਂ ਕਿ ਕੁਦਰਤ ਆਪਣਾ ਕੰਮ ਕਰ ਰਹੀ ਹੈ ਉਹ ਕਿਸੇ ਦੇ ਸਿਰ ਵਿੱਚ ਸਿੱਧੀ ਲਾਠੀ ਨਹੀਂ ਮਾਰਦੀ ਬੱਸ ਬੁੱਧੀਭ੍ਰਿਸ਼ਟ ਕਰ ਦਿੰਦੀ ਹੈ।"
"ਸ਼ਾਇਦ ਦੇਸ਼ ਮਿਲਾਉਣ ਦਾ ਕੰਮ ਕੁਦਰਤ ਨੇ ਕਰਨਾ ਸੀ ਤਾਂ ਇਸੇ ਕਰਕੇ ਮੋਦੀ ਅਤੇ ਅਮਿਤ ਸ਼ਾਹ ਗ਼ਲਤੀ ਕਰ ਬੈਠੇ ਕਿ ਤਿੰਨ ਕਾਨੂੰਨ ਅਜਿਹੇ ਲੈ ਆਏ।" ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ
https://www.youtube.com/watch?v=xWw19z7Edrs
ਉੱਤਰਾਖੰਡ 'ਚ ਗਲੇਸ਼ੀਅਰ ਫੱਟਣ ਨਾਲ ਤਬਾਹੀ
ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਗਲੇਸ਼ੀਅਰ ਟੁੱਟਣ ਨਾਲ ਧੌਲੀਗੰਗਾ ਨਦੀ ਵਿੱਚ ਹੜ੍ਹ ਆ ਗਿਆ ਹੈ। ਨਦੀ ਦੇ ਕਈ ਬੰਨ ਟੁੱਟਣ ਨਾਲ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਦਾ ਕੰਮ ਜਾਰੀ ਹੈ।
ਹਾਦਸੇ ਤੋਂ ਬਾਅਦ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਘਟਨਾ ਵਿੱਚ ਤਕਰੀਬਨ 125 ਲੋਕ ਲਾਪਤਾ ਹਨ ਅਤੇ 7 ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।
ਉਨ੍ਹਾਂ ਨੇ ਇਸ ਹਾਦਸੇ ਵਿੱਚ ਮਰਨ ਵਾਲੇ ਲੋਕਾਂ ਦੇ ਰਿਸ਼ਤੇਦਾਰਾਂ ਨੂੰ ਚਾਰ-ਚਾਰ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਗ੍ਰਹਿ ਮੰਤਰਾਲੇ ਨੇ ਹਵਾਈ ਫੌਜ ਨੂੰ ਵੀ ਅਲਰਟ 'ਤੇ ਰੱਖਿਆ ਹੈ ਜਦਕਿ ਕੁਝ ਸੁਰੱਖਿਆ ਬਲ ਰਾਹਤ ਕਾਰਜ ਵਿੱਚ ਜੁਟੇ ਹਨ। ਪੂਰੀ ਖ਼ਬਰ ਇੱਥੇ ਕਲਿੱਕ ਕਰਕੇ ਪੜ੍ਹ ਸਕਦੇ ਹੋ।
ਸਿੰਘੂ ਬਾਰਡਰ 'ਤੇ ਸਖ਼ਤ ਬੈਰੀਕੈਡਿੰਗ ਨੇ ਵਧਾਈਆਂ ਪਾਣੀ ਤੇ ਪਖ਼ਾਨੇ ਦੀਆਂ ਮੁਸ਼ਕਲਾਂ
ਸਿੰਘੂ ਬਾਰਡਰ 'ਤੇ ਸਖ਼ਤ ਬੈਰੀਕੇਡਿੰਗ ਕਾਰਨ ਅੰਦੋਲਨਕਾਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਖ਼ਾਸ ਕਰਕੇ ਪਾਣੀ ਅਤੇ ਪਖਾਨੇ ਦੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ।
ਕਿਸਾਨਾਂ ਨੇ ਧਰਨੇ ਵਾਲੀ ਥਾਂ ਤੋਂ ਕੁਝ ਦੂਰੀ 'ਤੇ ਕਈ ਆਰਜ਼ੀ ਪਖਾਨੇ ਬਣਾਏ ਹੋਏ ਸਨ ਪਰ ਬੈਰੀਕੇਡਿੰਗ ਕਾਰਨ ਲੋਕ ਉੱਥੇ ਨਹੀਂ ਜਾ ਪਾ ਰਹੇ। ਇਸ ਬਾਰੇ ਪੂਰੀ ਵੀਡੀਓ ਦੇਖੋ।
ਵਿਸ਼ਵੀ ਸਿਆਸਤ ਵਿੱਚ ਹਮੇਸ਼ਾ ਸੱਜੇ ਜਾਂ ਖੱਬੇ ਪੱਖੀ ਸਿਆਸਤ ਹੀ ਮੋਹਰੀ ਕਿਉਂ ਰਹਿੰਦੀ ਹੈ
ਇਹ 28 ਅਗਸਤ, 1789 ਦਾ ਸਮਾਂ ਸੀ ਜਦੋਂ ਫਰਾਂਸ ਦੀ ਸੰਵਿਧਾਨ ਸਭਾ 'ਚ ਉਸ ਸਮੇਂ ਦਾ ਸਭ ਤੋਂ ਇਨਕਲਾਬੀ ਸਵਾਲ ਪੁੱਛਿਆ ਜਾ ਰਿਹਾ ਸੀ: ਇੱਕ ਬਾਦਸ਼ਾਹ ਕੋਲ ਕਿੰਨੀ ਸ਼ਕਤੀ ਹੋਣੀ ਚਾਹੀਦੀ ਹੈ?
ਉਸ ਸਮੇਂ ਫਰਾਂਸ ਦੀ ਕ੍ਰਾਂਤੀ ਇਸੇ ਬੁਨਿਆਦੀ ਦੁਚਿੱਤੀ ਦਾ ਸਾਹਮਣਾ ਕਰ ਰਹੀ ਸੀ ਕਿ ਰਾਜਤੰਤਰ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ ਜਾਂ ਫਿਰ ਇਸ ਨੂੰ ਖ਼ਤਮ ਕਰ ਦਿੱਤਾ ਜਾਵੇ।
ਜਦੋਂ ਲੂਈਸ 16ਵੇਂ ਅਤੇ ਉਨ੍ਹਾਂ ਦੀ ਪਤਨੀ ਮੈਰੀ ਐਂਟੋਨੀਟੇ, ਨੂੰ ਵੀ ਕਤਲ ਕਰ ਦਿੱਤਾ ਗਿਆ ਤਾਂ ਪੈਰਿਸ ਦੇ ਨਾਗਰਿਕ 'ਗਣਤੰਤਰ ਜ਼ਿੰਦਾਬਾਦ' ਦੇ ਨਾਅਰੇ ਲਗਾ ਰਹੇ ਸਨ।
ਇਹ ਵੀ ਪੜ੍ਹੋ:
ਉਸ ਸਮੇਂ ਕਿਸੇ ਨੇ ਇਸ ਦ੍ਰਿਸ਼ ਦੀ ਕਲਪਨਾ ਵੀ ਨਹੀਂ ਕੀਤੀ ਸੀ।
ਪਰ ਫਰਾਂਸੀਸੀ ਆਪਣੀ ਕ੍ਰਾਂਤੀ 'ਚ ਮਗਨ ਹੋ ਗਏ। ਇਸ ਕ੍ਰਾਂਤੀ ਨੇ ਰਾਜਸ਼ਾਹੀ ਅਤੇ ਚਰਚ ਦੀ ਨਿਰਅੰਕੁਸ਼ ਸ਼ਕਤੀ ਨੂੰ ਖ਼ਤਮ ਕਰ ਦਿੱਤਾ ਅਤੇ ਇਨ੍ਹਾਂ ਨੂੰ ਚੁਣੌਤੀ ਦੇਣ ਵਾਲਾ ਪੂੰਜੀਪਤੀ ਵਰਗ ਸ਼ਕਤੀਸ਼ਾਲੀ ਹੋ ਕੇ ਉਭਰਿਆ।
ਪੂਰਾ ਲੇਖ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਇਹ ਵੀ ਦੇਖੋ:
https://www.youtube.com/watch?v=RzpyDKtDVbM
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': '3f5bede3-7a66-49c6-80e1-462f6a0853f4','assetType': 'STY','pageCounter': 'punjabi.india.story.55975760.page','title': 'ਹਰਿਆਣਾ ਦੀ ਨੌਦੀਪ ਕੌਰ ਦਾ ਮੁੱਦਾ ਕਮਲਾ ਹੈਰਿਸ ਦੀ ਭਾਣਜੀ ਨੇ ਕਿਉਂ ਚੁੱਕਿਆ - 5 ਅਹਿਮ ਖ਼ਬਰਾਂ','published': '2021-02-08T01:46:04Z','updated': '2021-02-08T01:46:04Z'});s_bbcws('track','pageView');

ਵਿਸ਼ਵੀ ਸਿਆਸਤ ਵਿੱਚ ਹਮੇਸ਼ਾ ਸੱਜੇ ਜਾਂ ਖੱਬੇ ਪੱਖੀ ਸਿਆਸਤ ਹੀ ਮੋਹਰੀ ਕਿਉਂ ਰਹਿੰਦੀ ਹੈ
NEXT STORY