ਇਸ ਪੰਨੇ ਰਾਹੀ ਅਸੀਂ ਤੁਹਾਡੇ ਤੱਕ ਕਿਸਾਨ ਅੰਦੋਲਨ ਅਤੇ ਇਸ ਨਾਲ ਜੁੜੇ ਅੱਜ ਦੇ ਅਹਿਮ ਘਟਨਾਕ੍ਰਮਾਂ ਨੂੰ ਤੁਹਾਡੇ ਤੱਕ ਪਹੁੰਚਾ ਰਹੇ ਹਾਂ। ਸੰਯੁਕਤ ਕਿਸਾਨ ਮੋਰਚੇ ਵਲੋਂ ਪਗੜੀ ਸੰਭਾਲ ਜੱਟਾ ਲਹਿਰ ਨੂੰ ਸਮਰਪਿਤ ਸਮਾਗਮ ਕੀਤੇ ਜਾ ਰਹੇ ਹਨ ਤਾਂ ਬਠਿੰਡਾ ਦੇ ਮਹਿਰਾਜ ਵਿਚ ਗੈਂਗਸਟਰ ਤੋਂ ਸਮਾਜਿਕ ਕਾਰਕੁਨ ਬਣੇ ਲੱਖਾ ਸਿਧਾਣਾ ਵਲੋਂ ਰੋਸ ਰੈਲੀ ਕੀਤੀ ਜਾ ਰਹੀ ਹੈ।
26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਵਿੱਚ ਹੋਈ ਹਿੰਸਾ ਅਤੇ ਲਾਲਾ ਕਿਲੇ ਉੱਤੇ ਕੇਸਰੀ ਤੇ ਕਿਸਾਨੀ ਝੰਡੇ ਲਹਿਰਾਉਣ ਦੇ ਮਾਮਲੇ ਵਿੱਚ ਲੱਖਾ ਸਿਧਾਣਾ ਨੂੰ ਦਿੱਲੀ ਪੁਲਿਸ ਨੇ ਮੁੱਖ ਮੁਲਜ਼ਮ ਨਾਮਜ਼ਦ ਕੀਤਾ ਹੋਇਆ ਹੈ। ਦਿੱਲੀ ਪੁਲਿਸ ਨੇ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ਲਈ ਇੱਕ ਲੱਖ ਰੁਪਏ ਦਾ ਇਨਾਮ ਰੱਖਿਆ ਹੋਇਆ ਹੈ, ਪਰ ਇਸ ਦੇ ਬਾਵਜੂਦ ਬਠਿੰਡਾ ਦੇ ਮਹਿਰਾਜ ਪਿੰਡ ਵਿੱਚ ਰੈਲੀ ਦੌਰਾਨ ਲੱਖਾ ਸਿਧਾਣਾ ਵੀ ਮੰਚ ਉੱਤੇ ਪਹੁੰਚਿਆ।
ਲੱਖਾ ਸਿਧਾਣਾ ਨਾਲ ਮੰਚ ਉੱਤੇ ਉਨ੍ਹਾਂ ਨਾਲ ਸਰਗਰਮ ਰਹਿਣ ਵਾਲੇ ਕਈ ਨੌਜਵਾਨ ਆਗੂਆਂ ਤੋਂ ਇਲਾਵਾ 26 ਜਨਵਰੀ ਦੀ ਹਿੰਸਾ ਦੌਰਾਨ ਮਾਰੇ ਗਏ ਨਵਨੀਤ ਸਿੰਘ ਦੇ ਦਾਦਾ ਹਰਦੀਪ ਸਿੰਘ ਡਿਬਡਿਬਾ ਅਤੇ ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਬਿੱਟੂ ਮੌਜੂਦ ਸਨ।
ਸੰਘਰਸ਼ ਸਹਿਯੋਗ ਜਥਾ ਦੇ ਬੈਨਰ ਹੇਠ ਕੀਤੀ ਗਈ ਇਸ ਕਿਸਾਨ ਕਨਵੈਨਸ਼ਨ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਸਿੱਖ ਜਥੇਬੰਦੀਆਂ ਜਿਵੇਂ ਕਿ ਦਲ ਖਾਲਸਾ, ਸ਼੍ਰੋਮਣੀ ਅਕਲੀ ਦਲ ਅੰਮ੍ਰਿਤਸਰ, ਦਮਦਮੀ ਟਕਸਾਲ ਦੇ ਆਗੂ ਵੀ ਪਹੁੰਚੇ।
ਇਸ ਰੈਲੀ ਵਿਚ ਲੋਕਾਂ ਦਾ ਵੱਡਾ ਇਕੱਠ ਦੇਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ:
ਸਾਰੇ ਪਾਸੇ ਇਹ ਚਰਚਾ ਸੀ ਕਿ ਕੀ ਲੱਖਾ ਸਿਧਾਣਾ ਜਿਨ੍ਹਾਂ ਉੱਤੇ ਇੱਕ ਲੱਖ ਰੁਪਏ ਦਾ ਇਨਾਮ ਹੈ, ਕਿ ਕੀ ਉਹ ਰੈਲੀ ਵਿਚ ਖੁਦ ਆਉਣਗੇ, ਪਰ ਲੱਖਾ ਸਿਧਾਣਾ ਨੇ ਮੰਚ ਉੱਤੇ ਖੁੱਲ੍ਹੇਆਮ ਰੈਲੀ ਵਿੱਚ ਸ਼ਮੂਲੀਅਤ ਕੀਤੀ।
ਖੇਤੀ ਕਾਨੂੰਨ ਰੱਦ ਕਰਵਾਉਣੇ ਨਿਸ਼ਾਨਾਂ
ਇਸ ਮੌਕੇ ਦੇ ਮੰਚ ਉੱਤੋ ਬੋਲਣ ਵਾਲੇ ਬੁਲਾਰਿਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਕਰਨ ਦੇ ਨਾਲ-ਨਾਲ 26 ਜਨਵਰੀ ਦੀਆਂ ਘਟਨਾਵਾਂ ਵਿੱਚ ਨਾਮਜ਼ਮਦ ਕਿਸਾਨਾਂ ਖਿਲਾਫ਼ ਦਰਜ ਕੀਤੇ ਕੇਸ ਰੱਦ ਕੀਤੇ ਜਾਣ।
ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ
https://www.youtube.com/watch?v=xWw19z7Edrs
ਇਹ ਵੀ ਪੜ੍ਹੋ:
https://www.youtube.com/watch?v=Fv_9RB3OYfI
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': '74671843-1277-4c47-8040-0331a22d46a5','assetType': 'STY','pageCounter': 'punjabi.india.story.56167585.page','title': 'ਕਿਸਾਨ ਅੰਦੋਲਨ: ਲੱਖਾ ਸਿਧਾਣਾ ਨੇ ਬਠਿੰਡਾ ਰੈਲੀ ਦੌਰਾਨ ਕਿਸਾਨ ਆਗੂਆਂ ਨੂੰ ਕੀ ਕਿਹਾ ਤੇ ਕੀ ਕੀਤਾ ਐਲਾਨ','published': '2021-02-23T09:47:08Z','updated': '2021-02-23T09:47:08Z'});s_bbcws('track','pageView');

ਦਿੱਲੀ ਦੰਗੇ: ਇੱਕ ਸਾਲ ਬਾਅਦ ਕੌਣ ਹਨ ਗ੍ਰਿਫ਼ਤਾਰ ਤੇ ਚਾਰਜਸ਼ੀਟ ਵਿੱਚ ਕੀ ਹੈ
NEXT STORY