ਪੰਜਾਬ 'ਚ ਨਿੱਜੀ ਹਸਪਤਾਲਾਂ ਨੂੰ ਵੈਕਸੀਨ ਵੇਚਣ ਦਾ ਮੁੱਦਾ ਰਾਜਧਾਨੀ ਚੰਡੀਗੜ੍ਹ ਦੇ ਸਿਆਸੀ ਗਲਿਆਰਿਆਂ ਵਿੱਚੋਂ ਨਿਕਲ ਕੇ ਦਿੱਲੀ ਤੱਕ ਪਹੁੰਚ ਗਿਆ ਹੈ।
ਮਾਮਲਾ ਭਖਦਾ ਵੇਖ ਪੰਜਾਬ ਸਰਕਾਰ ਨੇ ਤੁਰੰਤ ਨਿੱਜੀ ਹਸਪਤਾਲਾਂ ਨੂੰ ਦਿੱਤੀ ਵੈਕਸੀਨ ਵਾਪਸ ਲੈਣ ਦਾ ਹੁਕਮ ਦੇ ਦਿੱਤਾ ਹੈ ਅਤੇ ਨਾਲ ਹੀ ਇਸ ਨੂੰ ਇੱਕ 'ਭੁੱਲ' ਦੱਸਿਆ ਹੈ ਪਰ ਇਸ ਦੇ ਬਾਵਜੂਦ ਵੀ ਵਿਰੋਧੀ ਧਿਰ ਇਸ ਮੁੱਦੇ ਉੱਤੇ ਸਿਹਤ ਮੰਤਰੀ ਦੇ ਅਸਤੀਫ਼ੇ ਦੇ ਨਾਲ-ਨਾਲ ਪੂਰੇ ਮਾਮਲੇ ਦੀ ਜਾਂਚ ਦੀ ਮੰਗ ਕਰ ਰਿਹਾ ਹੈ।
ਇਹ ਵੀ ਪੜ੍ਹੋ:
ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਬਲਬੀਰ ਸਿੰਘ ਸਿੱਧੂ ਦੀ ਮੁਹਾਲੀ ਰਿਹਾਇਸ਼ ਅੱਗੇ ਜਿੱਥੇ ਧਰਨਾ ਦਿੱਤਾ ਉਥੇ ਹੀ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਸਿਹਤ ਮੰਤਰੀ ਦੇ ਘਰ ਅੱਗੇ ਦੋ ਘੰਟੇ ਦਾ ਧਰਨਾ ਦੇਣ ਜਾ ਰਹੇ ਹਨ।
ਕੀ ਹੈ ਪੂਰਾ ਮਾਮਲਾ?
ਅਸਲ 'ਚ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਲਈ ਕੇਂਦਰ ਤੋਂ ਜੋ ਵੈਕਸੀਨ ਖ਼ਰੀਦੀ ਸੀ ਉਸ ਵਿੱਚੋਂ ਕੋ-ਵੈਕਸੀਨ ਨਿੱਜੀ ਹਸਪਤਾਲਾਂ ਨੂੰ ਵਾਧੂ ਭਾਅ ਉੱਤੇ ਦੇ ਦਿੱਤੀ ਗਈ।
ਵਿਰੋਧੀ ਧਿਰ ਦਾ ਇਲਜ਼ਾਮ ਹੈ ਕਿ ਪੰਜਾਬ ਸਰਕਾਰ ਨੇ ਮੁਨਾਫ਼ਾ ਕਮਾਉਣ ਦੇ ਇਰਾਦੇ ਨਾਲ ਨਿੱਜੀ ਹਸਪਤਾਲਾਂ ਨੂੰ ਵੈਕਸੀਨ ਵੇਚੀ ਹੈ। ਇਸ ਮੁੱਦੇ ਉੱਤੇ ਸ਼ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਵਿੱਚ ਵੈਕਸੀਨ ਨਹੀਂ ਮਿਲ ਰਹੀ ਪਰ ਇਹ ਆਮ ਆਦਮੀ ਨੂੰ ਮੁਫ਼ਤ ਦੇਣ ਦੀ ਥਾਂ 'ਤੇ ਪ੍ਰਾਈਵੇਟ ਹਸਪਤਾਲਾਂ ਨੂੰ ਵੇਚੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਕੋ-ਵੈਕਸੀਨ ਦੀ ਡੋਜ਼ ਜੋ 400 ਰੁਪਏ ਵਿੱਚ ਪੈਂਦੀ ਹੈ, ਉਹ ਪ੍ਰਾਈਵੇਟ ਹਸਪਤਾਲਾਂ ਨੂੰ 1060 ਰੁਪਏ ਵਿੱਚ ਵੇਚੀ ਗਈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਹਸਪਤਾਲ ਇਹ ਡੋਜ਼ ਹੋਰ ਮਹਿੰਗੇ ਭਾਅ ਉੱਤੇ ਵੇਚ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀ ਮੁੱਖ ਸਕੱਤਰ ਵਿੰਨੀ ਮਹਾਜਨ ਵੱਲੋਂ ਲੋਕਾਂ ਨੂੰ ਪੰਜਾਬ ਦੇ ਦੋ ਨਿੱਜੀ ਹਸਪਤਾਲਾਂ ਵਿੱਚ ਵੈਕਸੀਨ ਲਗਾਉਣ ਸਬੰਧੀ ਕੀਤੇ ਗਏ ਟਵੀਟ ਉੱਤੇ ਵੀ ਸਵਾਲ ਚੁੱਕੇ।
ਟਵੀਟ ਦੇ ਮੁਤਾਬਕ 18-44 ਸਾਲ ਦੇ ਉਮਰ ਵਰਗ ਦੇ ਲੋਕ ਫੋਰਟਿਸ ਅਤੇ ਮੈਕਸ ਹਸਪਤਾਲਾਂ ਵਿੱਚੋਂ ਵੈਕਸੀਨ ਲਗਵਾ ਸਕਦੇ ਹਨ। ਟਵੀਟ ਅਨੁਸਾਰ ਮੈਕਸ ਵਿੱਚ ਕੋਵੋਸ਼ੀਲਡ ਦੀ ਇੱਕ ਡੋਜ਼ ਦੇ ਬਦਲੇ 900 ਰੁਪਏ ਅਤੇ ਫੋਰਟਿਸ ਵਿਚ ਕੋ-ਵੈਕਸੀਨ 1250 ਪ੍ਰਤੀ ਡੋਜ਼ ਵਸੂਲ ਕਰੇਗਾ।
400 ਦੀ ਡੋਜ਼ 1060 ਰੁਪਏ 'ਚ ਵੇਚਣ ਦਾ ਇਲਜ਼ਾਮ
ਵੈਕਸੀਨ ਵੇਚੇ ਜਾਣ ਦੇ ਮੁੱਦੇ ਉੱਤੇ ਕੇਂਦਰ ਸਰਕਾਰ ਨੇ ਵੀ ਪੰਜਾਬ ਸਰਕਾਰ ਨੂੰ ਘੇਰਿਆ ਹੈ।
ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਆਖਿਆ ਕਿ ਜਿਸ ਤਰੀਕੇ ਨਾਲ ਦਬਾਅ 'ਚ ਆ ਕੇ ਪੰਜਾਬ ਸਰਕਾਰ ਨੇ ਵੈਕਸੀਨ ਵੇਚਣ ਦੇ ਆਪਣੇ ਫ਼ੈਸਲੇ ਨੂੰ ਵਾਪਸ ਲਿਆ ਹੈ ਉਸ ਨਾਲ ਇਹ ਸਾਬਤ ਹੋ ਗਿਆ ਹੈ ਕਿ ਸਰਕਾਰ ਨੇ ਵੱਡੀ ਗ਼ਲਤੀ ਕੀਤੀ ਹੈ।
ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:
https://www.youtube.com/watch?v=xWw19z7Edrs
ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਨੇ ਨਿੱਜੀ ਹਸਪਤਾਲਾਂ ਨੂੰ ਟੀਕਾ ਵੇਚ ਕੇ ਕਰੋੜਾਂ ਰੁਪਏ ਕਮਾਏ ਹਨ।
ਹਰਦੀਪ ਸਿੰਘ ਪੁਰੀ ਨੇ ਰਾਹੁਲ ਗਾਂਧੀ ਉੱਤੇ ਨਿਸ਼ਾਨਾ ਲਗਾਉਂਦੇ ਹੋਏ ਆਖਿਆ, "ਉਹ ਸਾਡੇ ਤੋਂ ਪੁੱਛਦੇ ਸਨ ਕਿ ਵੈਕਸੀਨ ਕਿੱਥੇ ਹੈ ਤਾਂ ਹੁਣ ਸਾਡਾ ਜਵਾਬ ਹੈ, ਰਾਜਸਥਾਨ ਵਿੱਚ ਗਹਿਲੋਤ ਸਰਕਾਰ ਨੇ ਇਸ ਨੂੰ ਕੂੜੇ ਵਿਚ ਸੁੱਟ ਦਿੱਤਾ ਅਤੇ ਪੰਜਾਬ ਸਰਕਾਰ ਨੇ ਇਸ ਨੂੰ ਨਿੱਜੀ ਹਸਪਤਾਲਾਂ ਨੂੰ ਵੇਚ ਦਿੱਤਾ।''
ਬਸਪਾ ਸੁਪਰੀਮੋ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਵੀ ਇਸ ਮੁੱਦੇ ਉੱਤੇ ਪੰਜਾਬ ਸਰਕਾਰ ਨੂੰ ਘੇਰਿਆ ਹੈ।
https://twitter.com/Mayawati/status/1401009844367200257
ਮਾਇਆਵਤੀ ਨੇ ਦੋ ਟਵੀਟ ਕਰ ਕੇ ਆਖਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵੈਕਸੀਨ ਨੂੰ ਕੇਂਦਰ ਤੋਂ 400 ਰੁਪਏ ਵਿਚ ਖ਼ਰੀਦ ਕੇ ਉਸ ਨੂੰ ਸਰਕਾਰੀ ਹਸਪਤਾਲਾਂ ਰਾਹੀਂ ਆਮ ਲੋਕਾਂ ਨੂੰ ਦੇਣ ਦੀ ਥਾਂ ਨਿੱਜੀ ਹਸਪਤਾਲਾਂ ਨੂੰ 1,060 ਰੁਪਏ ਵਿੱਚ ਵੇਚ ਕੇ ਮਹਾਂਮਾਰੀ ਵਿੱਚ ਮੁਨਾਫ਼ਾ ਕਮਾਉਣਾ ਮੰਦਭਾਗਾ ਹੈ।
ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਦੀ ਇਸ ਹਰਕਤ ਦਾ ਮੀਡੀਆ ਵੱਲੋਂ ਪਰਦਾ ਫਾਸ਼ ਕੀਤੇ ਜਾਣ ਤੋਂ ਬਾਅਦ ਸਪਸ਼ਟ ਹੋ ਗਿਆ ਹੈ ਕਿ ਕੋਰੋਨਾਵਾਇਰਸ ਦੇ ਸਬੰਧ ਵਿਚ ਕਾਂਗਰਸ ਆਗੂਆਂ ਦਾ ਜੋ ਵੀ ਸਟੈਂਡ ਅਤੇ ਬਿਆਨਬਾਜ਼ੀ ਰਹੀ ਹੈ ਉਸ 'ਚ ਗੰਭੀਰਤਾ ਘੱਟ ਅਤੇ ਨਾਟਕ ਬਾਜ਼ੀ ਜ਼ਿਆਦਾ ਲਗਦੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਣ ਦੀ ਦੀ ਮੰਗ ਵੀ ਕੀਤੀ।
ਪੰਜਾਬ ਸਰਕਾਰ ਨੇ ਮੰਨੀ ਗ਼ਲਤੀ
ਵਿਵਾਦ ਭਖਦਾ ਵੇਖ ਫ਼ਿਲਹਾਲ ਪੰਜਾਬ ਸਰਕਾਰ ਨੇ ਨਿੱਜੀ ਹਸਪਤਾਲਾਂ ਨੂੰ ਵੇਚੀ ਵੈਕਸੀਨ ਵਾਪਸ ਲੈਣ ਦੇ ਹੁਕਮ ਦੇ ਦਿੱਤੇ ਸਨ।
ਇਹ ਵੀ ਪੜ੍ਹੋ:
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮ ਤਹਿਤ ਵੈਕਸੀਨ ਵਾਪਸ ਲਈ ਜਾ ਰਹੀ ਹੈ।
ਉਨ੍ਹਾਂ ਮੰਨਿਆ ਕਿ ਨਿੱਜੀ ਹਸਪਤਾਲਾਂ ਨੂੰ ਵੈਕਸੀਨ ਦੇਣਾ ਇੱਕ ਗ਼ਲਤੀ ਸੀ ਜਿਸ ਨੂੰ ਮੀਡੀਆ ਵਿੱਚ ਆਉਣ ਤੋਂ ਬਾਅਦ ਸੁਧਾਰਿਆ ਗਿਆ ਹੈ। ਬਲਬੀਰ ਸਿੰਘ ਸਿੱਧੂ ਮੁਤਾਬਕ 42,000 ਡੋਜ਼ ਨਿੱਜੀ ਹਸਪਤਾਲਾਂ ਨੂੰ ਦਿੱਤੀ ਗਈ ਸੀ ਜਿਸ ਨੂੰ ਹੁਣ ਵਾਪਸ ਲਿਆ ਜਾ ਰਿਹਾ ਹੈ।
ਉਨ੍ਹਾਂ ਆਖਿਆ ਕਿ ਹੁਣ ਕਿਸੇ ਵੀ ਨਿੱਜੀ ਹਸਪਤਾਲ ਨੂੰ ਵੈਕਸੀਨ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਨਿੱਜੀ ਹਸਪਤਾਲ ਇਸ ਨੂੰ ਲੈਣਾ ਚਾਹੁੰਦਾ ਹੈ ਤਾਂ ਉਹ ਸਿੱਧਾ ਵੈਕਸੀਨ ਨਿਰਮਾਤਾ ਕੰਪਨੀ ਨਾਲ ਸੰਪਰਕ ਕਰੇ।
ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਸਾਰੇ ਲੋਕਾਂ ਨੂੰ ਵੈਕਸੀਨ ਮੁਫ਼ਤ ਵਿੱਚ ਲਗਾਏਗੀ।
ਸਿੱਧੂ ਨੇ ਆਖਿਆ ਕਿ ਜਿਹੜੇ ਨਿੱਜੀ ਹਸਪਤਾਲਾਂ ਨੇ ਵੈਕਸੀਨ ਉੱਤੇ ਵਾਧੂ ਪੈਸੇ ਵਾਪਸ ਲੋਕਾਂ ਤੋਂ ਵਸੂਲ ਕੀਤੇ ਹਨ ਉਹ ਵੀ ਵਾਪਸ ਕਰਨ ਲਈ ਇਨ੍ਹਾਂ ਨੂੰ ਆਖਿਆ ਜਾਵੇਗਾ।
ਵੈਕਸੀਨ ਨਿੱਜੀ ਹਸਪਤਾਲਾਂ ਨੂੰ ਦੇਣ ਦਾ ਫ਼ੈਸਲਾ ਕਿਸ ਦਾ ਸੀ ਇਸ ਦਾ ਜਵਾਬ ਫ਼ਿਲਹਾਲ ਬਲਵੀਰ ਸਿੰਘ ਸਿੱਧੂ ਨਹੀਂ ਦੇ ਰਹੇ।
ਸਿਹਤ ਮੰਤਰੀ ਖ਼ਿਲਾਫ਼ ਕਾਰਵਾਈ ਦੀ ਮੰਗ
ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਪ੍ਰਾਈਵੇਟ ਹਸਪਤਾਲਾਂ ਤੋਂ ਵੈਕਸੀਨ ਵਾਪਸ ਲੈਣ ਦੇ ਹੁਕਮਾਂ ਤੋਂ ਸਿੱਧ ਹੁੰਦਾ ਹੈ ਕਿ ਕੈਪਟਨ ਸਰਕਾਰ ਨੇ ਇੱਕ ਵੱਡਾ ਵੈਕਸੀਨ ਘੋਟਾਲਾ ਕੀਤਾ ਹੈ।
ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਤੁਰੰਤ ਪੰਜਾਬ ਮੰਤਰੀ ਮੰਡਲ ਤੋਂ ਬਰਖ਼ਾਸਤ ਕੀਤਾ ਜਾਵੇ ਅਤੇ ਮੰਤਰੀ ਸਮੇਤ ਵੈਕਸੀਨ ਘੋਟਾਲੇ ਨਾਲ ਸੰਬੰਧਿਤ ਵਿਅਕਤੀਆਂ ਖਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਇਹ ਦਵਾਈ ਕੋਈ ਆਮ ਦਵਾਈ ਨਹੀਂ ਬਲਕਿ ਕੋਰੋਨਾ ਤੋਂ ਬਚਾਉਣ ਲਈ ਜਾਨ-ਬਚਾਊ ਦਵਾਈ ਹੈ ਅਤੇ ਇਸ ਬਾਰੇ ਹੋਰ ਗੰਭੀਰਤਾ ਨਾਲ ਕਾਰਜ ਕੀਤਾ ਜਾਣਾ ਚਾਹੀਦਾ ਸੀ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਦਾ ਫ਼ਰਜ਼ ਹੁੰਦਾ ਹੈ ਕਿ ਮੁਸੀਬਤ ਸਮੇਂ ਆਪਣੇ ਸੂਬੇ ਦੇ ਲੋਕਾਂ ਦੀ ਹਰ ਪੱਖੋਂ ਮਦਦ ਕਰੇ, ਪਰ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੀ ਮੁਸੀਬਤ ਨੂੰ ਵੀ ਪੰਜਾਬ ਵਾਸੀਆਂ ਨੂੰ ਲੁੱਟ ਕੇ ਪੈਸੇ ਇਕੱਠੇ ਕਰਨ ਵਜੋਂ ਵਰਤਿਆਂ ਹੈ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਨੇ ਰਾਜ ਸਰਕਾਰ ਦੇ ਕੋਟੇ ਦੀਆਂ ਕਰੀਬ 1 ਲੱਖ 40 ਹਜ਼ਾਰ ਖ਼ੁਰਾਕਾਂ 400 ਰੁਪਏ ਦੀ ਕੀਮਤ 'ਤੇ ਖ਼ਰੀਦੀਆਂ ਸਨ, ਪਰ ਕੈਪਟਨ ਸਰਕਾਰ ਨੇ ਇਹ ਖ਼ੁਰਾਕਾਂ 1060 ਰੁਪਏ ਦੀ ਕੀਮਤ 'ਤੇ ਪਰਾਈ ਵੇਟ ਹਸਪਤਾਲਾਂ ਨੂੰ ਵੇਚ ਕੇ ਕਰੋੜਾਂ ਦੀ ਕਮਾਈ ਕੀਤੀ ਹੈ।
ਇਹ ਵੀ ਪੜ੍ਹੋ:
https://www.youtube.com/watch?v=GQYOcXkvOog
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': 'ef240ef7-d271-4306-9430-86c281301e96','assetType': 'STY','pageCounter': 'punjabi.india.story.57375778.page','title': 'ਕੋਰੋਨਾ ਵੈਕਸੀਨ ਨੂੰ ਨਿੱਜੀ ਹਸਪਤਾਲਾਂ ਨੂੰ ਵੇਚਣ ਦੇ ਮਾਮਲੇ ਵਿੱਚ ਕੈਪਟਨ ਸਰਕਾਰ ਕਿਵੇਂ ਘਿਰੀ','author': 'ਸਰਬਜੀਤ ਸਿੰਘ ਧਾਲੀਵਾਲ','published': '2021-06-06T11:07:09Z','updated': '2021-06-06T11:07:09Z'});s_bbcws('track','pageView');

ਅਦਾਕਾਰ ਦਿਲੀਪ ਕੁਮਾਰ ਦੀ ਸਿਹਤ ਵਿਗੜੀ, ਹਸਪਤਾਲ ''ਚ ਭਰਤੀ ਕਰਵਾਇਆ ਗਿਆ- ਅਹਿਮ ਖ਼ਬਰਾਂ
NEXT STORY