ਕਰਨਾਲ ਵਿੱਚ ਚੱਲ ਰਿਹਾ ਕਿਸਾਨਾਂ ਦਾ ਧਰਨਾ ਹੁਣ ਸਮਾਪਤ ਕੀਤਾ ਜਾਵੇਗਾ। ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਅੱਜ ਕਈ ਮੰਗਾਂ 'ਤੇ ਸਹਿਮਤੀ ਬਣ ਗਈ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰਸਾਸਨ ਦੇ ਅਧਿਕਾਰੀਆਂ ਤੇ ਕਿਸਾਨਾਂ ਨੇ ਸਾਂਝੀ ਪ੍ਰੈਸ ਕਾਨਫਰੰਸ ਕੀਤਾ।
ਕਰਨਾਲ ਵਿੱਚ ਹੋਏ ਕਿਸਾਨਾਂ ਦੇ ਲਾਠੀਚਾਰਜ ਤੋਂ ਬਾਅਦ ਕਿਸਾਨ ਜੱਥੇਬੰਦੀਆਂ ਪਿਛਲੇ ਕੁਝ ਦਿਨਾਂ ਤੋਂ ਧਰਨੇ 'ਤੇ ਬੈਠੀਆਂ ਸਨ।
ਪ੍ਰੈਸ ਕਾਨਫਰੰਸ ਵਿੱਚ ਦੱਸਿਆ ਗਿਆ ਕਿ 28 ਅਗਸਤ ਨੂੰ ਬਸਤਾੜਾ ਟੋਲ ਪਲਾਜ਼ਾ ਉੱਤੇ ਹੋਈ ਘਟਨਾ ਦੀ ਜਾਂਚ ਸੇਵਮੁਕਤ ਜੱਜ ਕਰਨਗੇ ਅਤੇ ਇਹ ਜਾਂਚ ਇੱਕ ਮਹੀਨੇ ਵਿੱਚ ਪੂਰੀ ਕੀਤੀ ਜਾਵੇਗੀ।
ਜਿਸ ਕਿਸਾਨ ਸੁਸ਼ੀਲ ਕਾਜਲ ਦੀ ਮੌਤ ਹੋਈ ਹੈ, ਉਸ ਦੇ ਪਰਿਵਾਰ ਦੇ ਦੋ ਮੈਂਬਰਾਂ ਨੂੰ ਡੀਸੀ ਰੇਟ 'ਤੇ ਇੱਕ ਮਹੀਨੇ ਦੇ ਅੰਦਰ ਨੌਕਰੀ ਮਿਲੇਗੀ।
ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਮਿਨੀ ਸਕੱਤਰੇਤ, ਕਰਨਾਲ ਵਿਖੇ ਲਗਾਇਆ ਗਿਆ ਧਰਨਾ ਸਮਾਪਤ ਹੋਵੇਗੀ।
ਇਹ ਵੀ ਪੜ੍ਹੋ:
ਦੱਸ ਦਈਏ ਕਿ ਹਰਿਆਣਾ ਦੇ ਕਰਨਾਲ ਜ਼ਿਲ੍ਹਾ ਸਕੱਤਰੇਤ ਦੇ ਬਾਹਰ 7 ਸਤੰਬਰ ਤੋਂ ਕਿਸਾਨ ਪੱਕੇ ਧਰਨੇ 'ਤੇ ਬੈਠੇ ਹੋਏ ਸਨ ਅਤੇ ਉਨ੍ਹਾਂ ਨੇ ਮੰਗਾਂ ਮੰਨੇ ਜਾਣ ਤੱਕ ਧਰਨੇ ਨੂੰ ਹੋਰ ਪੱਕਾ ਤੇ ਵਿਸ਼ਾਲ ਕਰਨ ਦਾ ਐਲਾਨ ਕੀਤਾ ਸੀ।
ਕਿਸਾਨਾਂ ਦੀ ਕਮੇਟੀ ਅਤੇ ਪ੍ਰਸ਼ਾਸਨ ਦਰਮਿਆਨ 10 ਸਤੰਬਰ ਸ਼ਾਮ ਵੇਲੇ ਮੀਟਿੰਗ ਹੋਈ ਅਤੇ ਇਸ ਤੋਂ ਬਾਅਦ ਅ4ਜ ਫਾਈਨਲ ਮੀਟਿੰਗ ਹੋਈ।
ਕਿਸਾਨਾਂ ਦੀ 11 ਮੈਂਬਰੀ ਕਮੇਟੀ ਅਤੇ ਪ੍ਰਸਾਸ਼ਨਿਕ ਅਧਿਕਾਰੀਆਂ ਵਿਚਾਲੇ 8 ਸਤੰਬਰ ਨੂੰ ਕਰੀਬ ਤਿੰਨ ਘੰਟੇ ਗੱਲਬਾਤ ਹੋਈ, ਜਿਸ ਵਿਚ ਮਸਲੇ ਦਾ ਹੱਲ ਨਹੀਂ ਨਿਕਲਿਆ।
ਦਰਅਸਲ, ਇਹ ਕਿਸਾਨ 28 ਅਗਸਤ ਨੂੰ ਕਰਨਾਲ ਵਿੱਚ ਕਿਸਾਨਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਕਰਨਾਲ ਦੀ ਦਾਣਾ ਮੰਡੀ ਵਿੱਚ ਮਹਾਪੰਚਾਇਤ ਲਈ ਇਕੱਠੇ ਹੋਏ ਸਨ।
ਜਥੇਬੰਦੀਆਂ ਦੀ ਪ੍ਰਸ਼ਾਸਨ ਕੋਲੋਂ ਮੰਗ ਹੈ ਕਿ ਕਿਸਾਨਾਂ ਖਿਲਾਫ਼ ਲਾਠੀਚਾਰਜ ਦਾ ਹੁਕਮ ਦੇਣ ਵਾਲੇ ਅਧਿਕਾਰੀ ਖਿਲਾਫ਼ ਮਾਮਲਾ ਦਰਜ ਕੀਤਾ ਜਾਵੇ।
ਕਿਸਾਨਾਂ ਨੇ ਇਹ ਵੀ ਕਿਹਾ ਕਿ ਜੇਕਰ ਮਾਮਲਾ ਦਰਜ ਨਹੀਂ ਹੁੰਦਾ ਤਾਂ ਘੱਟੋ-ਘੱਟ ਉਸ ਨੂੰ ਸਸਪੈਂਡ ਹੀ ਕਰ ਦਿੱਤਾ ਜਾਵੇ।
ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:
https://www.youtube.com/watch?v=xWw19z7Edrs&t=1s
ਕੀ ਹੈ ਪੂਰਾ ਮਾਮਲਾ?
ਕਰਨਾਲ 'ਚ ਇਹ ਪ੍ਰਦਰਸ਼ਨ ਤੇ ਘੇਰਾਓ 28 ਅਗਸਤ ਨੂੰ ਸ਼ਹਿਰ ਦੇ ਬਸਤਾੜਾ ਟੋਲ ਪਲਾਜ਼ਾ 'ਤੇ ਹੋਈ ਕਾਰਵਾਈ ਨੂੰ ਲੈ ਕੇ ਹੈ।
ਦਰਅਸਲ 28 ਅਗਸਤ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਪਾਰਟੀ ਆਗੂਆਂ ਨਾਲ ਮੀਟਿੰਗ ਕਰਨ ਆਉਣ ਵਾਲੇ ਸਨ, ਜਿਸ ਦਾ ਵਿਰੋਧ ਹੋ ਰਿਹਾ ਸੀ।
ਬੈਠਕ ਦਾ ਘੇਰਾਓ ਕਰਨ ਜਾ ਰਹੇ ਕਿਸਾਨਾਂ 'ਤੇ ਪੁਲਿਸ ਕਾਰਵਾਈ ਹੋਈ, ਜਿਸ ਵਿੱਚ ਕਈ ਕਿਸਾਨ ਜ਼ਖਮੀ ਹੋ ਗਏ ਸਨ।
ਜ਼ਿੰਮੇਵਾਰ ਅਫ਼ਸਰ ਖਿਲਾਫ਼ ਕੇਸ ਦਰਜ ਕਰਨ ਦੀ ਕਿਸਾਨ ਆਗੂ ਮੰਗ ਕਰ ਰਹੇ ਹਨ।
ਇਸ ਘਟਨਾ ਤੋਂ ਬਾਅਦ ਖ਼ਬਰ ਇਹ ਵੀ ਆਈ ਕਿ ਇੱਕ ਕਿਸਾਨ ਦੀ ਮੌਤ ਹੋ ਗਈ ਹੈ। ਇਲਜ਼ਾਮ ਇਹ ਲੱਗੇ ਕਿ ਪੁਲਿਸ ਕਾਰਵਾਈ ਕਾਰਨ ਲੱਗੀਆਂ ਸੱਟਾਂ ਮੌਤ ਦੀ ਵਜ੍ਹਾ ਬਣੀਆਂ।
ਹਾਲਾਂਕਿ ਇਸ ਗੱਲ ਤੋਂ ਪੁਲਿਸ ਇਨਕਾਰ ਕਰਦੀ ਹੈ ਕਿ ਪ੍ਰਸ਼ਾਸਨ ਦੀ ਕਾਰਵਾਈ ਕਾਰਨ ਕਿਸਾਨ ਦੀ ਮੌਤ ਹੋਈ।
ਇਹ ਵੀ ਪੜ੍ਹੋ:
https://www.youtube.com/watch?v=Z7BH1MKGIzw
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': '96b25f61-af50-4d24-b3b7-322cb1779e7b','assetType': 'STY','pageCounter': 'punjabi.india.story.58527170.page','title': 'ਕਿਸਾਨ ਅੰਦੋਲਨ: ਕਰਨਾਲ \'ਚ ਲੱਗਿਆ ਧਰਨਾ ਹੋਵੇਗਾ ਖ਼ਤਮ, ਜਾਣੋ ਕਿਹੜੀਆਂ ਸ਼ਰਤਾਂ \'ਤੇ ਬਣੀ ਸਹਿਮਤੀ','author': ' ਕਮਲ ਸੈਣੀ ','published': '2021-09-11T05:56:49Z','updated': '2021-09-11T05:56:49Z'});s_bbcws('track','pageView');

ਸਾਬਕਾ ਡੀਜੀਪੀ ਸੁਮੇਧੀ ਸਿੰਘ ਸੈਣੀ ਖਿਲਾਫ਼ ਪੰਜਾਬ ਵਿਧਾਨ ਸਭਾ ਚੋਣਾਂ ਤੱਕ ਨਹੀਂ ਕੀਤਾ ਜਾ ਸਕੇਗੀ ਕੋਈ...
NEXT STORY