ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਲਈ ਸ਼ੁੱਕਰਵਾਰ ਨੂੰ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ।
ਇਹ ਰੋਸ ਪ੍ਰਦਰਸ਼ਨ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਸੰਸਦ ਤਕ ਕੱਢੇ ਜਾਣ ਦੀ ਤਿਆਰੀ ਹੈ ਪਰ ਦਿੱਲੀ ਪ੍ਰਸ਼ਾਸਨ ਨੇ ਇਸ ਰੋਸ ਮਾਰਚ ਲਈ ਮਨਜ਼ੂਰੀ ਨਹੀਂ ਦਿੱਤੀ ਹੈ। ਵੀਰਵਾਰ ਦੇਰ ਰਾਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਰਕਾਬਗੰਜ ਪੁੱਜੇ ਸਨ।
ਸ਼੍ਰੋਮਣੀ ਅਕਾਲੀ ਦਲ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਅਤੇ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਆਸ ਪਾਸ ਬੈਰੀਕੇਡ ਲਗਾ ਦਿੱਤੇ ਗਏ ਹਨ।
ਪਾਰਟੀ ਵੱਲੋਂ ਦੇਰ ਰਾਤ ਜਾਰੀ ਕੀਤੇ ਗਏ ਵੀਡੀਓ ਵਿੱਚ ਕਈ ਅਕਾਲੀ ਵਰਕਰ ਸੜਕਾਂ 'ਤੇ ਰੋਸ ਪ੍ਰਦਰਸ਼ਨ ਕਰਦੇ ਨਜ਼ਰ ਆ ਰਹੇ ਹਨ।
ਖੇਤੀ ਕਾਨੂੰਨਾਂ ਨੂੰ ਪਾਸ ਹੋਣ ਦੇ ਇੱਕ ਸਾਲ ਪੂਰਾ ਹੋਣ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਸਮਰਥਨ ਵਿੱਚ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਸੀ।
ਇਹ ਵੀ ਪੜ੍ਹੋ:
ਕੇਂਦਰ ਸਰਕਾਰ ਵੱਲੋਂ ਬਣਾਏ ਗਏ ਇਨ੍ਹਾਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ-ਹਰਿਆਣਾ ਅਤੇ ਦਿੱਲੀ-ਉੱਤਰ ਪ੍ਰਦੇਸ਼ ਦੀਆਂ ਸਰਹੱਦਾਂ 'ਤੇ ਹਜ਼ਾਰਾਂ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਵਿਰੋਧ ਕਰ ਰਹੇ ਹਨ।
ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਵੀ ਟੁੱਟਿਆ ਸੀ। ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਇਸ ਦੇ ਖਿਲਾਫ਼ ਕੇਂਦਰੀ ਕੈਬਨਿਟ ਤੋਂ ਅਸਤੀਫਾ ਦਿੱਤਾ ਗਿਆ ਸੀ।
'ਕਾਲੇ ਦਿਨਾਂ ਦੀ ਯਾਦ'
ਸੁਖਬੀਰ ਸਿੰਘ ਬਾਦਲ ਵੱਲੋਂ ਦੇਰ ਰਾਤ ਕੀਤੇ ਗਏ ਟਵੀਟ ਵਿੱਚ ਅਕਾਲੀ ਦਲ ਦੇ ਵਰਕਰਾਂ ਦੁਆਰਾ ਸੜਕ 'ਤੇ ਧਰਨਾ ਪ੍ਰਦਰਸ਼ਨ ਦੀ ਇੱਕ ਵੀਡੀਓ ਸ਼ੇਅਰ ਕੀਤੀ ਗਈ ਹੈ ਅਤੇ ਆਖਿਆ ਗਿਆ ਹੈ ਕਿ ਸ਼ਾਂਤੀਪੂਰਵਕ ਮਾਰਚ ਲਈ ਦਿੱਲੀ ਪਹੁੰਚ ਰਹੇ ਅਕਾਲੀ ਦਲ ਦੇ ਵਰਕਰਾਂ ਨੂੰ ਦਿੱਲੀ ਦੇ ਬਾਰਡਰ 'ਤੇ ਰੋਕਿਆ ਜਾ ਰਿਹਾ ਹੈ।
https://twitter.com/officeofssbadal/status/1438600374676426769
ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ ਦੇਸ਼ ਦੀ ਕੌਮੀ ਰਾਜਧਾਨੀ ਵਿਚ ਪੰਜਾਬੀਆਂ ਨੂੰ ਆਉਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ ਅਤੇ ਇਹ ਕਾਲੇ ਦਿਨਾਂ ਦੀ ਯਾਦ ਵਾਂਗ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਵੀ ਇੱਕ ਵੀਡੀਓ ਸ਼ੇਅਰ ਕੀਤੀ ਹੈ ਜਿਸ ਵਿੱਚ ਦਿੱਲੀ ਪੁਲਿਸ ਵੱਲੋਂ ਸੜਕ 'ਤੇ ਬੈਰੀਕੇਡ ਲਗਾਏ ਜਾ ਰਹੇ ਹਨ।
https://twitter.com/drcheemasad/status/1438588940060004362
ਇਹ ਵੀ ਪੜ੍ਹੋ:
https://www.youtube.com/watch?v=eSkh1vEI8VE
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': '079b490b-e317-4ee7-85b1-503f93e480e7','assetType': 'STY','pageCounter': 'punjabi.india.story.58592844.page','title': 'ਖੇਤੀ ਕਾਨੂੰਨਾਂ ਵਿਰੁੱਧ ਅਕਾਲੀ ਦਲ ਦੇ ਵਿਰੋਧ ਪ੍ਰਦਰਸ਼ਨ ਨੂੰ ਨਹੀਂ ਮਿਲੀ ਮਨਜ਼ੂਰੀ, ਸੁਖਬੀਰ ਸਿੰਘ ਬਾਦਲ ਨੇ ਚੁੱਕੇ ਸਵਾਲ','published': '2021-09-17T03:29:57Z','updated': '2021-09-17T03:29:57Z'});s_bbcws('track','pageView');

ਪੰਜਾਬ ਕੈਬਨਿਟ ਮੰਤਰੀ ਦੇ ਜਵਾਈ ਨੂੰ ਸਰਕਾਰੀ ਨੌਕਰੀ ਦਿੱਤੇ ਜਾਣ ਬਾਰੇ ਹੋ ਸਕਦੀ ਹੈ ਮੀਟਿੰਗ ''ਚ ਚਰਚਾ -...
NEXT STORY