ਪੰਜਾਬ ਵਿੱਚ ਕਾਂਗਰਸ ਦੀ 80 ਵਿਧਾਇਕਾਂ ਨਾਲ ਬਹੁਮਤ ਦੀ ਸਰਕਾਰ ਹੈ ਪਰ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਹੁਣ ਉਨ੍ਹਾਂ ਮੁੱਖ ਮੰਤਰੀਆਂ ਦੀ ਸੂਚੀ ਵਿੱਚ ਸ਼ਾਮਿਲ ਹੋ ਗਿਆ, ਜੋ ਆਪਣਾ ਕਾਰਜਕਾਲ ਪੂਰਾ ਨਹੀਂ ਕਰ ਪਾਏ।
ਸ਼ਨੀਵਾਰ ਸ਼ਾਮ ਨੂੰ ਉਨ੍ਹਾਂ ਦੇ ਅਸਤੀਫੇ ਨੇ ਪੰਜਾਬ ਦੇ ਰਾਜਨੀਤਿਕ ਹਾਲਾਤਾਂ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ। ਇਸ ਦੀ ਸ਼ੁਰੂਆਤ ਸ਼ੁੱਕਰਵਾਰ ਦੇਰ ਰਾਤ ਨੂੰ ਇੱਕ ਟਵੀਟ ਰਾਹੀਂ ਹੋਈ ਸੀ।
ਸ਼ਨੀਵਾਰ ਦੀ ਸਭ ਤੋਂ ਵੱਡੀ ਖ਼ਬਰ ਵਿੱਚ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫ਼ਾ ਸ਼ਾਮਿਲ ਸੀ ਅਤੇ ਐਤਵਾਰ ਨੂੰ ਹੋਣ ਵਾਲੀ ਦੂਸਰੀ ਵਿਧਾਇਕ ਦਲ ਦੀ ਬੈਠਕ ਵਿੱਚ ਵਿਧਾਇਕ ਦਲ ਦੇ ਨੇਤਾ ਬਾਰੇ ਫ਼ੈਸਲਾ ਹੋ ਸਕਦਾ ਹੈ।
ਇਹ ਵੀ ਪੜ੍ਹੋ:
ਲਗਪਗ ਪਿਛਲੇ ਇੱਕ ਸਾਲ ਤੋਂ ਪੰਜਾਬ ਕਾਂਗਰਸ ਵਿੱਚ ਚਲਦੇ ਆ ਰਹੇ ਕਲੇਸ਼ ਕਾਰਨ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਆਹਮੋ ਸਾਹਮਣੇ ਸਨ।
ਅਸਤੀਫੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਉੱਪਰ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਉਨ੍ਹਾਂ ਨੂੰ ਦੇਸ਼ ਵਿਰੋਧੀ, ਖ਼ਤਰਨਾਕ ,ਨਾਕਾਬਿਲ ਆਖਿਆ ਸੀ।ਕੈਪਟਨ ਅਮਰਿੰਦਰ ਨੇ ਕਿਹਾ ਸੀ ਕਿ ਜੇਕਰ ਸਿੱਧੂ ਕਾਂਗਰਸ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਬਣੇਗਾ ਤਾਂ ਉਸਦਾ ਵਿਰੋਧ ਕਰਨਗੇ।
ਉਨ੍ਹਾਂ ਨੇ ਸਿੱਧੂ ਨੂੰ ਦੇਸ਼ ਅਤੇ ਪੰਜਾਬ ਦੀ ਸੁਰੱਖਿਆ ਲਈ ਵੀ ਖ਼ਤਰਾ ਕਰਾਰ ਦਿੱਤਾ ਸੀ।
ਕੈਪਟਨ ਅਮਰਿੰਦਰ ਸਿੰਘ ਦੇ ਇਨ੍ਹਾਂ ਬਿਆਨਾਂ ਦੇ ਵਿਰੋਧ ਵਿੱਚ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਅਤੇ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਨੇ ਟਵੀਟ ਕੀਤਾ ਹੈ।
ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਸਿੱਧੂ ਦੇ ਦੇਸ਼ ਪ੍ਰੇਮ ਉੱਪਰ ਸਵਾਲ ਨਾ ਚੁੱਕਣ ਬਾਰੇ ਕਿਹਾ ਹੈ।
https://twitter.com/MohdMustafaips/status/1439413198172479495
ਸ਼ੁੱਕਵਾਰ ਸ਼ਾਮ ਹਰੀਸ਼ ਰਾਵਤ ਦਾ ਟਵੀਟ
ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਟਵੀਟ ਰਾਹੀਂ ਵਿਧਾਇਕ ਦਲ ਦੀ ਬੈਠਕ ਬਾਰੇ ਸੂਚਨਾ ਸਾਂਝੀ ਕੀਤੀ ਸੀ। ਉਨ੍ਹਾਂ ਨੇ ਆਖਿਆ ਸੀ ਕਿ ਕੁਝ ਵਿਧਾਇਕਾਂ ਵੱਲੋਂ ਬੇਨਤੀ ਤੋਂ ਬਾਅਦ ਹਾਈਕਮਾਨ ਨੇ ਸ਼ਨੀਵਾਰ ਸ਼ਾਮ ਪੰਜ ਵਜੇ ਵਿਧਾਇਕ ਦਲ ਦੀ ਬੈਠਕ ਸੱਦਣ ਦਾ ਫ਼ੈਸਲਾ ਕੀਤਾ ਹੈ।
https://twitter.com/harishrawatcmuk/status/1438928078135128064
ਇਸ ਟਵੀਟ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਵੀ ਸਾਰੇ ਵਿਧਾਇਕਾਂ ਨੂੰ ਇਸ ਬੈਠਕ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਕਾਂਗਰਸ ਵਿਧਾਇਕ ਦਲ ਦੀ ਬੈਠਕ ਅਕਸਰ ਕਾਂਗਰਸ ਵਿਧਾਇਕ ਦਲ ਦੇ ਨੇਤਾ ਵੱਲੋਂ ਸੱਦੀ ਜਾਂਦੀ ਹੈ। ਕੈਪਟਨ ਅਮਰਿੰਦਰ ਸਿੰਘ ਵਿਧਾਇਕ ਦਲ ਦੇ ਨੇਤਾ ਸਨ ਪਰ ਇਹ ਬੈਠਕ ਹਾਈਕਮਾਨ ਵੱਲੋਂ ਸੱਦੀ ਗਈ ਸੀ।
ਸ਼ਨੀਵਾਰ ਸਵੇਰ : ਕਾਂਗਰਸ ਵਿਚ ਹਲਚਲ
ਸ਼ਨੀਵਾਰ ਸਵੇਰੇ ਪੰਜਾਬ ਕਾਂਗਰਸ ਦੇ ਮੁੱਖ ਦਫ਼ਤਰ ਵਿਖੇ ਸਿਆਸੀ ਸਰਗਰਮੀਆਂ ਸ਼ੁਰੂ ਹੋ ਗਈਆਂ ਸਨ।
ਕਾਂਗਰਸ ਹਾਈ ਕਮਾਨ ਵੱਲੋਂ ਇਸ ਵਿਧਾਇਕ ਦਲ ਦੀ ਬੈਠਕ ਲਈ ਹਰੀਸ਼ ਰਾਵਤ ਨੂੰ ਉੱਤਰਾਖੰਡ ਤੋਂ ਭੇਜਿਆ ਗਿਆ ਅਤੇ ਇਸ ਦੇ ਨਾਲ ਹੀ ਹਰੀਸ਼ ਚੌਧਰੀ ਅਤੇ ਅਜੇ ਮਾਕਨ ਨੂੰ ਦਿੱਲੀ ਤੋਂ ਭੇਜਿਆ ਗਿਆ। ਇਨ੍ਹਾਂ ਤਿੰਨਾਂ ਆਗੂਆਂ ਨੂੰ ਨਵਜੋਤ ਸਿੰਘ ਸਿੱਧੂ ਚੰਡੀਗੜ੍ਹ ਦੇ ਹਵਾਈ ਅੱਡੇ ਤੋਂ ਲੈਣ ਗਏ ਸਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਇਕ ਟਵੀਟ ਰਾਹੀਂ ਰਾਹੁਲ ਗਾਂਧੀ ਦੀ ਸਰਾਹਨਾ ਕੀਤੀ।
ਦੁਪਹਿਰ ਵੇਲੇ ਕੈਪਟਨ ਨੇ ਬੁਲਾਈ ਬੈਠਕ
ਜਿੱਥੇ ਇੱਕ ਪਾਸੇ ਪੰਜਾਬ ਕਾਂਗਰਸ ਦੇ ਦਫਤਰ ਵਿਖੇ ਹਲਚਲ ਹੋ ਰਹੀ ਸੀ ਤਾਂ ਉਥੇ ਹੀ ਦੂਸਰੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਦੁਪਹਿਰ ਦੋ ਵਜੇ ਵਿਧਾਇਕਾਂ ਨਾਲ ਬੈਠਕ ਸੱਦੀ। ਸਿਸਵਾਂ ਵਿਖੇ ਆਪਣੇ ਫਾਰਮ ਹਾਊਸ ਤੋਂ ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨਿਵਾਸ ਪਹੁੰਚੇ।
ਇਸ ਬੈਠਕ ਵਿਚ ਫਤਿਹ ਜੰਗ ਬਾਜਵਾ, ਵਿਜੇਇੰਦਰ ਸਿੰਗਲਾ, ਸਾਧੂ ਸਿੰਘ ਧਰਮਸੋਤ,ਬਲਬੀਰ ਸਿੱਧੂ,ਸਾਂਸਦ ਗੁਰਜੀਤ ਔਜਲਾ ਸ਼ਾਮਿਲ ਹੋਏ।ਇਨ੍ਹਾਂ ਵਿਚੋਂ ਜ਼ਿਆਦਾਤਰ ਆਗੂ ਪਹਿਲਾਂ ਚੰਡੀਗਡ਼੍ਹ ਦੇ ਸੈਕਟਰ 15 ਵਿਖੇ ਪੰਜਾਬ ਕਾਂਗਰਸ ਦਫ਼ਤਰ ਗਏ ਸਨ।
ਉਧਰ ਕੈਪਟਨ ਅਮਰਿੰਦਰ ਸਿੰਘ ਨਾਲ ਬੈਠਕ ਕਰਨ ਤੋਂ ਬਾਅਦ ਇਹ ਵਿਧਾਇਕ ਪੰਜਾਬ ਕਾਂਗਰਸ ਦੇ ਦਫਤਰ ਵਿਖੇ ਸੀਐਲਪੀ ਦੀ ਬੈਠਕ ਲਈ ਰਵਾਨਾ ਹੋਏ ਅਤੇ ਉਧਰੋਂ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਨੇ ਜਾਣਕਾਰੀ ਦਿੱਤੀ ਕਿ ਸ਼ਾਮ 4:30 ਵਜੇ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨੂੰ ਸੰਬੋਧਨ ਕਰਨਗੇ।
https://twitter.com/RaninderSingh/status/1439172295092703238?s=20
ਇਸ ਸਭ ਹਲਚਲ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਨੇ ਟਵੀਟ ਰਾਹੀਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਅਸਤੀਫਾ ਦੇਣ ਜਾ ਰਹੇ ਹਨ ਅਤੇ ਉਹ ਆਪਣੇ ਪਿਤਾ ਨਾਲ ਰਾਜ ਭਵਨ ਵਿਖੇ ਮੌਜੂਦ ਰਹਿਣਗੇ। ਮੁੱਖ ਮੰਤਰੀ ਨਿਵਾਸ ਤੋਂ ਕੈਪਟਨ ਅਮਰਿੰਦਰ ਸਿੰਘ ਦਾ ਕਾਫ਼ਲਾ ਪ੍ਰਨੀਤ ਕੌਰ,ਰਣਇੰਦਰ ਸਿੰਘ ਸਮੇਤ ਰਾਜ ਭਵਨ ਪਹੁੰਚਿਆ।
ਸ਼ਾਮੀ 4 .30 ਵਜੇ ਰਾਜ ਭਵਨ ਪਹੁੰਚੇ ਕੈਪਟਨ ਅਮਰਿੰਦਰ
ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੀ ਕੈਬਨਿਟ ਸਮੇਤ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ।ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਨੇ ਹਾਈਕਮਾਨ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ।
https://twitter.com/capt_amarinder/status/1439188742820880389
ਭਵਿੱਖ ਬਾਰੇ ਪੁੱਛੇ ਜਾਣ ਤੇ ਉਨ੍ਹਾਂ ਨੇ ਆਖਿਆ ਕਿ ਉਹ ਆਪਣੇ ਹਮਾਇਤੀਆਂ ਨਾਲ ਗੱਲਬਾਤ ਤੋਂ ਬਾਅਦ ਅਗਲਾ ਫ਼ੈਸਲਾ ਲੈਣਗੇ ਪਰ ਰਾਜਨੀਤੀ ਵਿਚ ਉਨ੍ਹਾਂ ਕੋਲ ਕਈ ਸੰਭਾਵਨਾਵਾਂ ਮੌਜੂਦ ਹਨ।
ਵਿਧਾਇਕ ਦਲ ਨੇ ਫੈਸਲੇ ਦੇ ਅਧਿਕਾਰ ਦਿੱਤੇ ਸੋਨੀਆ ਗਾਂਧੀ ਨੂੰ
ਉਧਰ ਪੰਜਾਬ ਕਾਂਗਰਸ ਦੇ ਦਫਤਰ ਵਿਖੇ ਵਿਧਾਇਕ ਦਲ ਦੀ ਬੈਠਕ ਤੋਂ ਬਾਅਦ ਵਿਧਾਇਕ ਦਲ ਦਾ ਨੇਤਾ ਚੁਣਨ ਦੇ ਅਧਿਕਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਦਿੱਤੇ ਗਏ।
ਬੈਠਕ ਤੋਂ ਬਾਅਦ ਪਾਸ ਕੀਤੇ ਗਏ ਦੋ ਮਤਿਆਂ ਵਿੱਚ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਵੀ ਕੀਤਾ ਗਿਆ।
ਕੈਪਟਨ ਅਮਰਿੰਦਰ ਸਿੰਘ ਇਸ ਬੈਠਕ ਚ ਸ਼ਾਮਲ ਨਹੀਂ ਹੋਏ ਸਨ। ਉਨ੍ਹਾਂ ਨੇ ਬੈਠਕ ਤੋਂ ਪਹਿਲਾਂ ਹੀ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਰਾਹੁਲ ਗਾਂਧੀ ਦੇ ਘਰ ਅਹਿਮ ਬੈਠਕ
ਖ਼ਬਰ ਏਜੰਸੀ ਏਐੱਨਆਈ ਮੁਤਾਬਕ ਸ਼ਨੀਵਾਰ ਦੇਰ ਸ਼ਾਮ ਨੂੰ ਰਾਹੁਲ ਗਾਂਧੀ ਦੇ ਘਰ ਕੈਪਟਨ ਅਮਰਿੰਦਰ ਸਿੰਘ ਅਸਤੀਫ਼ੇ ਸਬੰਧੀ ਇਕ ਬੈਠਕ ਹੋਈ, ਜਿਸ ਵਿੱਚ ਕੇ ਸੀ ਵੇਣੂਗੋਪਾਲ,ਅੰਬਿਕਾ ਸੋਨੀ ਸ਼ਾਮਿਲ ਹੋਏ ਸਨ।
https://twitter.com/ANI/status/1439302088308101123
ਕੈਪਟਨ ਦੀ ਟੀਮ ਨੇ ਵੀ ਦਿੱਤੇ ਅਸਤੀਫ਼ੇ
ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਸੁਰੇਸ਼ ਕੁਮਾਰ,ਐਡਵੋਕੇਟ ਜਨਰਲ ਅਤੁਲ ਨੰਦਾ,ਸਲਾਹਕਾਰ ਸੰਦੀਪ ਸੰਧੂ ਅਤੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ।
https://twitter.com/RT_Media_Capt/status/1439289039618641929
ਕੈਪਟਨ ਵੱਲੋਂ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਜੰਮ ਕੇ ਨਿਸ਼ਾਨੇ ਸਾਧੇ ਗਏ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਚਿਹਰਾ ਬਣਾਇਆ ਜਾਂਦਾ ਹੈ ਤਾਂ ਉਹ ਇਸ ਦਾ ਵਿਰੋਧ ਕਰਨਗੇ।
ਕੈਪਟਨ ਨੇ ਸਿੱਧੂ ਨੂੰ ਨਾਕਾਬਿਲ ਸ਼ਖ਼ਸ ਦੱਸਿਆ ਅਤੇ ਆਖਿਆ ਕਿ ਉਸ ਵੱਲੋਂ ਇੱਕ ਮੰਤਰਾਲਾ ਨਹੀਂ ਚਲਾਇਆ ਜਾ ਸਕਿਆ, ਪੂਰਾ ਸੂਬਾ ਕਿਵੇਂ ਚਲਾਏਗਾ।
https://www.youtube.com/channel/UCN5piaaZEZBfvFJLd_kBHnA
ਇਹ ਵੀ ਪੜ੍ਹੋ:
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': '28193a96-acb2-4a64-aa86-fa47c7ebfda1','assetType': 'STY','pageCounter': 'punjabi.india.story.58613463.page','title': 'ਪੰਜਾਬ ਕਾਂਗਰਸ : ਕੈਪਟਨ ਅਮਰਿੰਦਰ ਸਿੰਘ ਦੇ ਤਖ਼ਤਾਪਲਟ ਦੇ 24 ਘੰਟੇ ਦੌਰਾਨ ਜੋ ਕੁਝ ਹੋਇਆ','published': '2021-09-19T04:47:43Z','updated': '2021-09-19T04:47:43Z'});s_bbcws('track','pageView');

ਗੁਰਦੁਆਰਾ ਬੰਗਲਾ ਸਾਹਿਬ ਸ਼ਰਧਾਲੂਆਂ ਲਈ ਬੰਦ ਕਰਨ ਦੇ ਕਿਉਂ ਦਿੱਤੇ ਗਏ ਹੁਕਮ -ਪ੍ਰੈਸ ਰੀਵਿਊ
NEXT STORY