ਪੰਜਾਬ ਦੇ ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਚੰਨੀ ਸੋਮਵਾਰ ਸਵੇਰੇ 11 ਵਜੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।
ਐਤਵਾਰ ਸ਼ਾਮ ਨੂੰ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਟਵੀਟ ਰਾਹੀਂ ਚੰਨੀ ਦੇ ਪੰਜਾਬ ਦੇ ਅਗਲੇ ਮੁੱਖ ਮੰਤਰੀ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਸੀ।
ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਪਹਿਲੀ ਵਾਰ ਕੋਈ ਦਲਿਤ ਆਗੂ ਸੂਬੇ ਦਾ ਮੁੱਖ ਮੰਤਰੀ ਬਣੇਗਾ।
ਕਾਂਗਰਸ ਹਾਈ ਕਮਾਨ ਵੱਲੋਂ ਪੁਸ਼ਟੀ ਹੋਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਹਰੀਸ਼ ਰਾਵਤ ਅਤੇ ਨਵਜੋਤ ਸਿੰਘ ਸਿੱਧੂ ਨਾਲ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੂੰ ਮਿਲੇ। ਉਨ੍ਹਾਂ ਨੇ ਰਾਜਪਾਲ ਨੂੰ ਪੱਤਰ ਸੌਂਪ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।
ਪੰਜਾਬ ਕਾਂਗਰਸ ਦੇ ਵਿਧਾਇਕਾਂ ਵੱਲੋਂ ਹਾਈਕਮਾਨ ਨੂੰ ਚਿੱਠੀ ਲਿਖੇ ਜਾਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਬੈਠਕ ਸੱਦੀ ਗਈ ਸੀ।
ਸ਼ਨੀਵਾਰ ਸ਼ਾਮ ਨੂੰ ਇਸ ਬੈਠਕ ਤੋਂ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਰਾਜਪਾਲ ਨਾਲ ਮੁਲਾਕਾਤ ਕਰਕੇ ਆਪਣਾ ਅਸਤੀਫ਼ਾ ਸੌਂਪ ਦਿੱਤਾ ਸੀ।
ਐਤਵਾਰ ਨੂੰ ਕਾਫੀ ਡਰਾਮਾ ਹੋਣ ਮਗਰੋਂ ਚਰਨਜੀਤ ਸਿੰਘ ਚੰਨੀ ਦਾ ਮੁੱਖ ਮੰਤਰੀ ਵਜੋਂ ਐਲਾਨ ਹੋਇਆ।
ਇਹ ਵੀ ਪੜ੍ਹੋ:
ਹਰੀਸ਼ ਰਾਵਤ ਨੇ ਇਹ ਵੀ ਪੁਸ਼ਟੀ ਕੀਤੀ ਇਹ ਚੰਨੀ ਦੇ ਨਾਲ ਦੋ ਉਪ ਮੁੱਖ ਮੰਤਰੀ ਵੀ ਲਗਾਏ ਜਾਣਗੇ।
ਐਤਵਾਰ ਦੇਰ ਸ਼ਾਮ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਪਵਨ ਕੁਮਾਰ ਬਾਂਸਲ ਨੇ ਸੁਖਜਿੰਦਰ ਰੰਧਾਵਾ ਅਤੇ ਬ੍ਰਹਮ ਮਹਿੰਦਰਾ ਨੂੰ ਉਪ ਮੁੱਖ ਮੰਤਰੀ ਥਾਪੇ ਜਾਣ ਦੀ ਵਧਾਈ ਦਿੱਤੀ।
https://twitter.com/pawanbansal_chd/status/1439641825153716224
ਰੰਧਾਵਾ ਅਤੇ ਬ੍ਰਹਮ ਮਹਿੰਦਰਾ ਨੇ ਕੈਪਟਨ ਅਮਰਿੰਦਰ ਦੀ ਕੈਬਨਿਟ ਵਿੱਚ ਮੰਤਰੀ ਸਨ ਅਤੇ ਉਨ੍ਹਾਂ ਦੇ ਕਰੀਬੀ ਮੰਨੇ ਜਾਂਦੇ ਰਹੇ ਸਨ।
ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਬਦਲੇ ਸਿਆਸੀ ਸਮੀਕਰਨਾਂ ਵਿਚਾਲੇ ਐਤਵਾਰ ਨੂੰ ਪਹਿਲਾਂ ਸੁਖਜਿੰਦ ਰੰਧਾਵਾ ਨੂੰ ਮੁੱਖ ਮੰਤਰੀ ਬਣਾਏ ਜਾਣ ਦੀਆਂ ਖ਼ਬਰਾਂ ਆ ਰਹੀਆਂ ਸਨ ਪਰ ਆਖਿਰ ਵਿੱਚ ਕਾਂਗਰਸ ਹਾਈ ਕਮਾਨ ਨੇ ਚਰਨਜੀਤ ਸਿੰਘ ਚੰਨੀ ਦੇ ਨਾਂ ’ਤੇ ਮੁਹਰ ਲਾਈ।
ਰਾਹੁਲ ਅਤੇ ਕੈਪਟਨ ਨੇ ਦਿੱਤੀ ਵਧਾਈ
ਚੰਨੀ ਦੇ ਨਾਮ ਦੀ ਪੁਸ਼ਟੀ ਹੋਣ ਤੋਂ ਬਾਅਦ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵੀ ਮੁੱਖ ਮੰਤਰੀ ਵੱਲੋਂ ਨਾਮਜ਼ਦ ਚੰਨੀ ਨੂੰ ਨਵੀਂ ਭੂਮਿਕਾ ਲਈ ਵਧਾਈ ਦਿੱਤੀ।
ਇਸੇ ਨਾਲ ਰਾਹੁਲ ਨੇ ਆਖਿਆ ਕਿ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ।
https://twitter.com/RahulGandhi/status/1439586086359998468
ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਵਿੱਚ ਮੰਤਰੀ ਰਹੇ ਚੰਨੀ ਨੂੰ ਕੈਪਟਨ ਨੇ ਵੀ ਵਧਾਈ ਦਿੱਤੀ। ਨਵਜੋਤ ਸਿੰਘ ਸਿੱਧੂ, ਸੁਖਬੀਰ ਬਾਦਲ ਸਮੇਤ ਕਈ ਨੇਤਾਵਾਂ ਨੇ ਚੰਨੀ ਨੂੰ ਵਧਾਈਆਂ ਦਿੱਤੀਆਂ।
ਕੁਝ ਹੀ ਮਹੀਨਿਆਂ ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵੱਲੋਂ ਚਰਨਜੀਤ ਚੰਨੀ ਦੇ ਨਾਮ ਦਾ ਐਲਾਨ ਸੂਬੇ ਵਿੱਚ ਦਲਿਤ ਪੱਤਾ ਖੇਡਣ ਵੱਲ ਇਸ਼ਾਰਾ ਵੀ ਕਰਦਾ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਪਹਿਲਾਂ ਹੀ ਬਹੁਜਨ ਸਮਾਜ ਪਾਰਟੀ ਨਾਲ ਗੱਠਜੋੜ ਕੀਤਾ ਹੈ ਅਤੇ ਭਾਜਪਾ ਨੇ ਵੀ ਦਲਿਤ ਵਿਅਕਤੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ:
https://www.youtube.com/watch?v=mQkksNnehLA
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': 'f8e2efbb-b9ac-4211-bc33-40b6244f57bd','assetType': 'STY','pageCounter': 'punjabi.india.story.58620624.page','title': 'ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ, ਦੋ ਉਪ-ਮੁੱਖ ਮੰਤਰੀ ਵੀ ਥਾਪੇ ਜਾਣਗੇ','published': '2021-09-20T01:37:36Z','updated': '2021-09-20T01:37:36Z'});s_bbcws('track','pageView');

ਚਰਨਜੀਤ ਸਿੰਘ ਚੰਨੀ: ਪੰਜਾਬ ਦੇ ਨਵੇਂ ਐਲਾਨੇ ਗਏ ਮੁੱਖ ਮੰਤਰੀ ਨੂੰ ਜਾਣੋ, ਜੋ ਕਦੇ ਲੋਕਾਂ ਦੇ ਘਰ ਟੈਂਟ...
NEXT STORY