ਕੇਂਦਰ ਸਰਕਾਰ ਨੇ ਫ਼ਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) 'ਤੇ ਖਰੀਦ ਅਤੇ ਕਿਸਾਨਾਂ ਨਾਲ ਜੁੜੇ ਹੋਰਨਾਂ ਮਾਮਲਿਆਂ 'ਤੇ ਵਿਚਾਰ ਚਰਚਾ ਲਈ ਕਮੇਟੀ ਬਣਾਉਣ ਲਈ ਸੰਯੁਕਤ ਕਿਸਾਨ ਮੋਰਚੇ ਕੋਲੋਂ 5 ਕਿਸਾਨ ਆਗੂਆਂ ਦੇ ਨਾਮ ਮੰਗੇ ਹਨ।
ਪੰਜਾਬੀ ਟ੍ਰਿਬਿਊਨ ਦੀ ਖ਼ਬਰ ਮੁਤਾਬਕ, ਕਿਸਾਨ ਆਗੂਆਂ ਨੇ ਕਿਹਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਸਰਕਾਰ ਦੀ ਇਸ ਪੇਸ਼ਕਸ਼ ਬਾਰੇ 4 ਦਸੰਬਰ ਦੀ ਆਪਣੀ ਮੀਟਿੰਗ ਦੌਰਾਨ ਫ਼ੈਸਲਾ ਲਵੇਗਾ।
ਸਰਕਾਰ ਨੇ ਇਹ ਪੇਸ਼ਕਸ਼ ਅਜਿਹੇ ਮੌਕੇ ਕੀਤੀ ਹੈ ਜਦੋਂ ਸੰਸਦ ਦੇ ਦੋਵਾਂ ਸਦਨਾਂ ਵਿੱਚ ਇੱਕ ਦਿਨ ਪਹਿਲਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਬਿੱਲ ਪਾਸ ਕਰ ਦਿੱਤਾ ਗਿਆ ਹੈ।
ਇਸ ਵਿਚਾਲੇ ਇਹ ਚਰਚਾ ਹੋ ਰਹੀ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੂਬਿਆਂ ਨੂੰ ਕਿਸਾਨਾਂ ਖ਼ਿਲਾਫ਼ ਕੇਸ ਰੱਦ ਕਰਨ ਦੀ ਹਦਾਇਤ ਵੀ ਜਾਰੀ ਕੀਤੀ ਹੈ।
ਪਰ ਅਖ਼ਬਾਰ ਮੁਤਾਬਕ ਅਜੇ ਇਸ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਹੋਈ ਹੈ।
ਇਹ ਵੀ ਪੜ੍ਹੋ-
ਓਮੀਕਰੋਨ: 60 ਸਾਲ ਤੋਂ ਵੱਧ ਉਮਰ ਦੇ ਲੋਕ ਯਾਤਰਾ ਤੋਂ ਗੁਰੇਜ਼ ਕਰਨ ਅਤੇ ਬੱਚਿਆਂ ਲਈ ਕੋਵੋਵੈਕਸ ਟੀਕਾ
ਵਿਸ਼ਵ ਸਿਹਤ ਸੰਗਠਨ ਨੇ ਕਿਹਾ ਹੈ ਕਿ ਸਾਧਾਰਨ ਯਾਤਰਾ ਪਾਬੰਦੀਆਂ ਨਾਲ ਓਮੀਕਰੋਨ ਨੂੰ ਠੱਲ੍ਹ ਨਹੀਂ ਪਾਈ ਜਾ ਸਕਦੀ।
ਇਸ ਲਈ ਕਮਜ਼ੋਰ ਲੋਕ, ਜਿਨ੍ਹਾਂ ਵਿੱਚ 60 ਸਾਲ ਤੋਂ ਵੱਧ ਉਮਰ ਦੇ ਵੀ ਲੋਕ ਸ਼ਾਮਿਲ ਹਨ, ਉਨ੍ਹਾਂ ਨੂੰ ਆਪਣੀ ਵਿਦੇਸ਼ ਯਾਤਰਾ ਰੋਕ ਦੇਣੀ ਚਾਹੀਦੀ ਹੈ।
ਕੋਰੋਨਾਵਾਇਰਸ ਦਾ ਹੁਣ ਇੱਕ ਹੋਰ ਖ਼ਤਰਨਾਕ ਰੂਪ ਓਮੀਕਰੋਨ ਵੇਰੀਐਂਟ ਵਜੋਂ ਸਾਹਮਣੇ ਆਇਆ ਹੈ
ਟਾਈਮਜ਼ ਆਫ ਇੰਡੀਆ ਦੀ ਖ਼ਬਰ ਮੁਤਾਬਕ ਡਬਲਿਊਐੱਚਓ ਨੇ ਕਿਹਾ ਹੈ ਕਿ ਜਿਹੜੇ ਲੋਕ ਸਿਹਤਮੰਦ ਨਹੀਂ ਹਨ ਉਨ੍ਹਾਂ ਵਿੱਚ ਕੋਵਿਡ-19 ਦੇ ਗੰਭੀਰ ਵਿਕਾਸ ਅਤੇ ਮੌਤ ਦਾ ਜੋਖ਼ਮ ਵਧੇਰੇ ਹੈ।
ਇਨ੍ਹਾਂ ਵਿੱਚ 60 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਲੋਕ ਅਤੇ ਉਹ ਲੋਕ ਸ਼ਾਮਿਲ ਹਨ, ਜੋ ਪਹਿਲਾਂ ਤੋਂ ਹੀ ਕਿਸੇ ਬਿਮਾਰੀ (ਦਿਲ ਸਬੰਧੀ ਬਿਮਾਰੀਆਂ, ਕੈਂਸਰ ਜਾਂ ਸ਼ੂਗਰ) ਨਾਲ ਪੀੜਤਾ ਹਨ।
ਡਬਲਿਊਐੱਚਓ ਨੇ ਇਨ੍ਹਾਂ ਨੂੰ ਆਪਣੀ ਯਾਤਰਾ ਟਾਲਣ ਲਈ ਕਿਹਾ ਹੈ।
ਉਧਰ ਦੂਜੇ ਪਾਸੇ ਐੱਨਡੀਵੀ ਟੀਵੀ ਦੀ ਖ਼ਬਰ ਮੁਤਾਬਕ ਸੀਰਮ ਇੰਸਟੀਚਿਊਟ ਦੇ ਸੀਈਓ ਆਦਾਰ ਪੂਨਾਵਾਲਾ ਨੇ ਦੱਸਿਆ ਕਿ ਬੱਚਿਆਂ ਨੂੰ ਕੋਰੋਨਾ ਲਈ ਕੋਵੋਵੈਕਸ ਦਾ ਟੀਕਾ ਲਗਾਉਣਾ ਚਾਹੀਦਾ ਹੈ ਨਾ ਕਿ ਕੋਵੀਸ਼ੀਲਡ ਦਾ।
ਉਨ੍ਹਾਂ ਨੇ ਕਿਹਾ, "ਕੋਵੋਵੈਕਸ 6 ਮਹੀਨਿਆਂ ਵਿੱਚ ਆ ਜਾਣਾ ਚਾਹੀਦਾ ਹੈ। ਪ੍ਰੀਖਣ ਜਾਰੀ ਹਨ, ਅਜੇ ਤੱਕ ਇਸ ਵਿੱਚ ਕੋਈ ਸੁਰੱਖਿਆ ਸਮੱਸਿਆ ਨਹੀਂ ਆਈ।"
"ਸਾਡੇ ਮੁਤਾਬਕ ਦੋ ਸਾਲ ਦੇ ਬੱਚਿਆਂ ਦਾ ਟੀਕਾਕਰਨ ਹੋਣਾ ਚਾਹੀਦਾ ਹੈ। ਕੋਵੋਵੈਕਸ ਦਾ ਬਹੁਤ ਸਟੌਕ ਹੈ।"
ਬੀਬੀਸੀ ਪੰਜਾਬੀ ਨੂੰ ਆਪਣੇ ਐਂਡਰਾਇਡ ਫ਼ੋਨ 'ਤੇ ਇੰਝ ਲੈ ਕੇ ਆਓ:
https://www.youtube.com/watch?v=xWw19z7Edrs&t=1s
ਕੰਗਨਾ ਰਨੌਤ ਨੇ ਧਮਕੀਆਂ ਮਿਲਣ ਸਬੰਧੀ ਐੱਫਆਈਆਰ ਕਰਵਾਈ ਦਰਜ
ਬੌਲੀਵੁੱਡ ਅਦਾਕਾਰ ਕੰਗਨਾ ਰਨੌਤ ਨੇ ਕਥਿਤ ਤੌਰ 'ਤੇ ਧਮਕੀਆਂ ਮਿਲਣ ਦੇ ਇਲਜ਼ਾਮ ਲਗਾ ਕੇ ਐੱਫਆਈਆਰ ਦਰਜ ਕਰਵਾਈ ਹੈ।
ਦਿ ਟ੍ਰਿਬਿਊਨ ਦੀ ਖ਼ਬਰ ਮੁਤਾਬਕ, ਕੰਗਨਾ ਨੇ ਉਸ ਵੱਲੋਂ ਕਿਸਾਨੀ ਮੁਜ਼ਾਹਰਿਆਂ ਸਬੰਧੀ ਪਾਈਆਂ ਗਈਆਂ ਪੋਸਟਾਂ 'ਤੇ ਕਥਿਤ ਧਮਕੀਆਂ ਮਿਲਣ ਦੇ ਇਲਜ਼ਾਮ ਲਗਾਏ ਹਨ।
ਕੰਗਨਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਇੱਕ ਲੰਬੀ ਪੋਸਟ ਪਾਉਂਦਿਆਂ ਲਿਖਿਆ ਹੈ ਕਿ ਉਨ੍ਹਾਂ ਨੂੰ ਹਾਲ ਹੀ ਵਿੱਚ ਉਨ੍ਹਾਂ ਵੱਲੋਂ ਪਾਈਆਂ ਗਈਆਂ ਪੋਸਟਾਂ 'ਤੇ ਕੁਝ ਸਮਾਜ ਵਿਰੋਧੀ ਤਾਕਤਾਂ ਵੱਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ।
ਉਨ੍ਹਾਂ ਨੇ ਲਿਖਿਆ, "ਬਠਿੰਡਾ ਦੇ ਇੱਕ ਵਿਅਕਤੀ ਨੇ ਮੈਨੂੰ ਸ਼ਰ੍ਹੇਆਮ ਮਾਰਨ ਦੀ ਧਮਕੀ ਦਿੱਤੀ ਹੈ। ਮੈਂ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੀ ਨਹੀਂ ਹਾਂ। ਮੈਂ ਦੇਸ਼ ਖ਼ਿਲਾਫ਼ ਸਾਜਿਸ਼ ਰਚਣ ਵਾਲਿਆਂ ਅਤੇ ਦਹਿਸ਼ਤਗਰਦਾਂ ਖ਼ਿਲਾਫ਼ ਲਗਾਤਾਰ ਬੋਲਦੀ ਰਹਾਂਗੀ।"
ਇਹ ਵੀ ਪੜ੍ਹੋ:
ਇਹ ਵੀ ਦੇਖੋ:
https://www.youtube.com/watch?v=1-5fH6yjdwk
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': '5c1eff3e-7b69-4bdf-a148-4557f6e84180','assetType': 'STY','pageCounter': 'punjabi.india.story.59486535.page','title': 'ਕਿਸਾਨ ਅੰਦੋਲਨ˸ ਭਾਰਤ ਸਰਕਾਰ ਨੇ ਕਿਸਾਨੀ ਮੁੱਦਿਆਂ ਬਾਰੇ ਬਣੀ ਕਮੇਟੀ ਲਈ 5 ਕਿਸਾਨ ਆਗੂਆਂ ਦੇ ਨਾਮ ਮੰਗੇ - ਪ੍ਰੈੱਸ ਰਿਵੀਊ','published': '2021-12-01T02:59:21Z','updated': '2021-12-01T02:59:21Z'});s_bbcws('track','pageView');

ਮੁਨੱਵਰ ਫਾਰੂਕੀ: ਕੀ ਭਾਰਤ ''ਚ ਮਜ਼ਾਕ ਕਰਨਾ ਹੁਣ ਖ਼ਤਰਨਾਕ ਹੋ ਗਿਆ ਹੈ
NEXT STORY