ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਅਤੇ ਕਵੀ ਕੁਮਾਰ ਵਿਸ਼ਵਾਸ ਦੇ ਘਰ ਬੁੱਧਵਾਰ ਸਵੇਰੇ ਪੰਜਾਬ ਪੁਲਿਸ ਪਹੁੰਚੀ। ਇਸ ਸਬੰਧੀ, ਕੁਮਾਰ ਵਿਸ਼ਵਾਸ ਨੇ ਆਪਣੇ ਟਵਿੱਟਰ ਹੈਂਡਲ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
ਨਾਲ ਹੀ ਉਨ੍ਹਾਂ ਨੇ 'ਆਪ' ਪ੍ਰਧਾਨ ਅਰਵਿੰਦ ਕੇਜਰੀਵਾਲ ਦਾ ਨਾਂਅ ਲਏ ਬਿਨਾਂ ਉਨ੍ਹਾਂ 'ਤੇ ਨਿਸ਼ਾਨਾ ਸਾਧਿਆ ਹੈ।
ਆਪਣੇ ਟਵੀਟ ਵਿੱਚ ਵਿਸ਼ਵਾਸ ਨੇ ਲਿਖਿਆ, "ਸਵੇਰੇ-ਸਵੇਰੇ ਪੰਜਾਬ ਪੁਲਿਸ ਦਰਵਾਜ਼ੇ 'ਤੇ ਪਧਾਰੀ ਹੈ। ਇੱਕ ਸਮੇਂ, ਮੇਰੇ ਦੁਆਰਾ ਹੀ ਪਾਰਟੀ 'ਚ ਸ਼ਾਮਲ ਕਰਵਾਏ ਗਏ ਭਗਵੰਤ ਮਾਨ ਨੂੰ ਚੇਤਾਵਨੀ ਦੇ ਰਿਹਾ ਹਾਂ ਤੁਸੀਂ, ਦਿੱਲੀ 'ਚ ਬੈਠੇ ਜਿਸ ਆਦਮੀ ਨੂੰ, ਪੰਜਾਬ ਦੇ ਲੋਕਾਂ ਦੁਆਰਾ ਦਿੱਤੀ ਹੋਈ ਤਾਕਤ ਨਾਲ ਖੇਡਣ ਦੇ ਰਹੇ ਹੋ, ਉਹ ਇੱਕ ਤੁਹਾਨੂੰ ਤੇ ਪੰਜਾਬ ਨੂੰ ਵੀ ਧੋਖਾ ਦੇਵੇਗਾ। ਦੇਸ਼ ਮੇਰੀ ਚੇਤਾਵਨੀ ਨੂੰ ਯਾਦ ਰੱਖੇ।''
https://mobile.twitter.com/DrKumarVishwas/status/1516615000605208579
ਹਾਲਾਂਕਿ, ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਪੰਜਾਬ ਪੁਲਿਸ ਕੁਮਾਰ ਵਿਸ਼ਵਾਸ ਦੇ ਘਰ ਕਿਉਂ ਪਹੁੰਚੀ ਹੈ।
ਪਰ ਹਾਲ ਹੀ ਦੀਆਂ ਪੰਜਾਬ ਚੋਣਾਂ ਤੋਂ ਪਹਿਲਾਂ ਕੁਮਾਰ ਵਿਸ਼ਵਾਸ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਖਾਲਿਸਤਾਨੀਆਂ ਨਾਲ ਸੰਪਰਕ ਰੱਖਣ ਦੇ ਗੰਭੀਰ ਦੋਸ਼ ਲਾਏ ਸਨ।
ਪੰਜਾਬ ਚੋਣਾਂ ਤੋਂ ਪਹਿਲਾਂ ਕੁਮਾਰ ਵਿਸ਼ਵਾਸ ਨੇ ਮੀਡੀਆ ਚੈਨਲਾਂ ਨਾਲ ਗੱਲਬਾਤ ਦੌਰਾਨ ਦਾਅਵਾ ਕੀਤਾ ਸੀ ਕਿ ਜਦੋਂ ਉਹ ਆਮ ਆਦਮੀ ਪਾਰਟੀ ਵਿੱਚ ਸਨ ਤਾਂ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਇੱਕ ਦਿਨ ਉਹ ਜਾਂ ਤਾਂ ਪੰਜਾਬ ਦੇ ਮੁੱਖ ਮੰਤਰੀ ਬਣਨਗੇ ਜਾਂ ਖਾਲਿਸਤਾਨ ਦੇ ਪਹਿਲੇ ਪ੍ਰਧਾਨ ਮੰਤਰੀ।
ਇਹ ਵੀ ਪੜ੍ਹੋ:
ਕੁਮਾਰ ਵਿਸ਼ਵਾਸ ਦੇ ਟਵੀਟ ਤੋਂ ਬਾਅਦ ਇਹ ਰਹੀ ਸਿਆਸੀ ਪ੍ਰਤੀਕਿਰਿਆ
ਦਿੱਲੀ 'ਚ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਬਾਲਿਆਨ ਨੇ ਕੁਮਾਰ ਵਿਸ਼ਵਾਸ ਦੇ ਟਵੀਟ ਦਾ ਸਕਰੀਨ ਸ਼ਾਟ ਸ਼ੇਅਰ ਕਰਦੇ ਹੋਏ ਲਿਖਿਆ, "ਕੰਬ ਕਿਉਂ ਰਹੇ ਹੋ? ਜੋ ਤੁਸੀਂ ਚੋਣਾਂ ਤੋਂ ਪਹਿਲਾਂ ਕਿਹਾ ਸੀ, ਪੰਜਾਬ ਪੁਲਿਸ ਉਸੇ ਦਾ ਤਾਂ ਸਬੂਤ ਲੈਣ ਪਹੁੰਚੀ ਹੈ, ਦੇ ਦਿਓ। ਗੱਲ ਖਤਮ। ਇਸ ਤਰ੍ਹਾਂ ਕਿਵੇਂ ਕੰਮ ਚੱਲੇਗਾ?''
ਉਨ੍ਹਾਂ ਅੱਗੇ ਲਿਖਿਆ, ''ਮੈਂ ਪੰਜਾਬ ਦੀ ਜਿੱਤ ਦੀ ਖੁਸ਼ੀ 'ਚ ਮਠਿਆਈ ਖੁਆਉਣ ਆਇਆ ਸੀ, ਉਹ ਵੀ ਤੁਸੀਂ ਨਹੀਂ ਖਾਧੀ। ਫਿਲਹਾਲ ਤੁਸੀਂ ਪੰਜਾਬ ਪੁਲਿਸ ਦੀ ਚੇਤਾਵਨੀ ਯਾਦ ਰੱਖੋ ਡਾਕਟਰ ਕੁਮਾਰ ਵਿਸ਼ਵਾਸ!''
https://twitter.com/AAPNareshBalyan/status/1516624708392816645
ਇਸੇ ਸਿਲਸਿਲੇ 'ਚ ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ ਵੀ ਕੁਮਾਰ ਵਿਸ਼ਵਾਸ ਦੇ ਘਰ ਪਹੁੰਚੀ ਪੰਜਾਬ ਪੁਲਿਸ 'ਤੇ ਸਵਾਲ ਉਠਾਉਂਦੇ ਹੋਏ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ ਹੈ। ਹਰੀਸ਼ ਚੌਧਰੀ ਨੇ ਕੇਜਰੀਵਾਲ 'ਤੇ ਸਿਆਸੀ ਵਿਰੋਧੀਆਂ ਨੂੰ ਪਰੇਸ਼ਾਨ ਕਰਨ ਦਾ ਇਲਜ਼ਾਮ ਲਗਾਇਆ ਹੈ।
https://twitter.com/Barmer_Harish/status/1516628033545072641
ਪੰਜਾਬ ਪੁਲਿਸ ਦੀ ਸਿਆਸੀ ਆਗੂਆਂ ਖਿਲਾਫ ਐੱਫਆਈਆਰ
ਇਸ ਤੋਂ ਪਹਿਲਾਂ ਵੀ ਪੰਜਾਬ ਪੁਲਿਸ ਨੇ 3 ਅਜਿਹੇ ਆਗੂਆਂ 'ਤੇ ਐੱਫਆਈਆਰ ਦਰਜ ਕੀਤੀਆਂ ਹਨ, ਜੋ ਕਿ ਪੰਜਾਬ ਤੋਂ ਨਹੀਂ ਹਨ ਅਤੇ ਦੂਜਿਆਂ ਪਾਰਟੀਆਂ ਨਾਲ ਸਬੰਧਿਤ ਹਨ।
ਅਜਿਹੀ ਪਿਛਲੀ ਐੱਫਆਈਆਰ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਕਥਿਤ ਤੌਰ 'ਤੇ ਛੇੜ ਛਾੜ ਕੀਤੀ ਹੋਈ ਵੀਡੀਓ ਕਲਿੱਪ ਸ਼ੇਅਰ ਕਰਨ ਦੇ ਇਲਜ਼ਾਮ 'ਚ ਹੋਈ ਸੀ, ਜਿਸ ਵਿੱਚ ਦਿੱਲੀ ਭਾਜਪਾ ਦੇ ਇੱਕ ਆਗੂ ਵਿਰੁੱਧ ਐੱਫ਼ਆਈਆਰ ਦਰਜ ਕੀਤੀ ਗਈ।
ਪੰਜਾਬ 'ਚ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਇਹ ਤੀਜੀ ਐੱਫ਼ਆਈਆਰ ਸੀ ਜੋ ਭਾਜਪਾ ਦੇ ਕਿਸੇ ਆਗੂ ਵਿਰੁੱਧ ਦਰਜ ਹੋਈ ਅਤੇ ਜੋ ਕਿ ਪੰਜਾਬ ਸੂਬੇ ਤੋਂ ਵੀ ਨਹੀਂ ਹਨ।
ਉਸ ਤੋਂ ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਨੇ ਦਿੱਲੀ ਭਾਜਪਾ ਦੇ ਬੁਲਾਰੇ ਤਜਿੰਦਰ ਪਾਲ ਸਿੰਘ ਬੱਗਾ ਅਤੇ ਭਾਜਪਾ ਵਰਕਰ ਪ੍ਰੀਤੀ ਗਾਂਧੀ ਖ਼ਿਲਾਫ਼ ਵੀ ਅਜਿਹੇ ਹੀ ਵੱਖ-ਵੱਖ ਮਾਮਲਿਆਂ ਵਿੱਚ ਐੱਫਆਈਆਰ ਦਰਜ ਕੀਤੀ ਸੀ।
ਇਹ ਵੀ ਪੜ੍ਹੋ:
https://www.youtube.com/watch?v=7tAVcyIsQTs
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)
!function(s,e,n,c,r){if(r=s._ns_bbcws=s._ns_bbcws||r,s[]r]||(s[]r+"_d"]=s[]r+"_d"]||[]],s[]r]=function(){s[]r+"_d"].push(arguments)},s[]r].sources=[]]),c&&s[]r].sources.indexOf(c)<0){var t=e.createElement(n);t.async=1,t.src=c;var a=e.getElementsByTagName(n)[]0];a.parentNode.insertBefore(t,a),s[]r].sources.push(c)}}(window,document,"script","https://news.files.bbci.co.uk/ws/partner-analytics/js/fullTracker.min","s_bbcws");s_bbcws('syndSource','ISAPI');s_bbcws('orgUnit','ws');s_bbcws('platform','partner');s_bbcws('partner','jagbani');s_bbcws('producer','punjabi');s_bbcws('language','pa');s_bbcws('setStory', {'origin': 'cps','guid': '223919fa-2024-4e88-b0f1-df3167804492','assetType': 'STY','pageCounter': 'punjabi.india.story.61158324.page','title': 'ਕੁਮਾਰ ਵਿਸ਼ਵਾਸ ਦੇ ਘਰ ਪਹੁੰਚੀ ਪੰਜਾਬ ਪੁਲਿਸ, ਸਿਆਸੀ ਆਗੂਆਂ ਨੇ \'ਆਪ\' \'ਤੇ ਸਿਆਸੀ ਬਦਲਾਖੋਰੀ ਦੇ ਲਗਾਏ ਇਲਜ਼ਾਮ','published': '2022-04-20T06:06:08Z','updated': '2022-04-20T06:06:08Z'});s_bbcws('track','pageView');

ਕੋਰੋਨਾਵਾਇਰਸ: ਬੂਸਟਰ ਡੋਜ਼ ਬਾਰੇ ਕੇਂਦਰ ਸਰਕਾਰ ਲੈ ਸਕਦੀ ਹੈ ਨਵਾਂ ਫੈਸਲਾ - ਪ੍ਰੈੱਸ ਰਿਵੀਊ
NEXT STORY